Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫਾਜ਼ਿਲਕਾ ਤੋਂ ਸਾਦਕੀ ਚੌਕੀ ਤੱਕ ਸਰਹੱਦੀ ਤਿਰੰਗਾ ਯਾਤਰਾ ਆਯੋਜਿਤ

ਕੌਮੀ ਜਜ਼ਬੇ, ਜੋਸ ਤੇ ਉਤਸਾਹ ਨਾਲ ਲੋਕਾਂ ਨੇ ਕੀਤੀ ਸ਼ਿਰਕਤ-ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab, Amarpreet Kaur Sandhu, DC Fazilka, Fazilka, Deputy Commissioner Fazilka, Tiranga Yatra

Web Admin

Web Admin

5 Dariya News

ਫਾਜ਼ਿਲਕਾ , 14 Aug 2025

Last updated on: Aug 14, 2025, 18:18 IST

ਫਾਜ਼ਿਲਕਾ ਤੋਂ ਸਾਦਕੀ ਬਾਰਡਰ ਤੱਕ ਅੱਜ ਇਕ ਯਾਦਗਾਰੀ ਸਰਹੱਦੀ ਤਿਰੰਗਾ ਯਾਤਰਾ ਕੱਢੀ ਗਈ ਜਿਸ ਵਿਚ ਫਾਜ਼ਿਲਕਾ ਦੇ ਲੋਕਾਂ ਨੇ ਦੇਸ਼ ਭਗਤੀ ਦੀ ਭਾਵਨਾ, ਕੌਮੀ ਜਜਬੇ ਤੇ ਵੱਡੇ ਉਤਸਾਹ ਨਾਲ ਭਾਗ ਲਿਆ। ਇਸ ਨੂੰ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਐਸਐਸਪੀ ਗੁਰਮੀਤ ਸਿੰਘ ਨੇ ਰਵਾਨਾ ਕੀਤਾ। 

ਇਹ ਯਾਤਰਾ ਡਿਪਟੀ ਕਮਿਸ਼ਨਰ ਦਫ਼ਤਰ ਤੋਂ ਸ਼ੁਰੂ ਹੋਈ ਅਤੇ ਤਿਰੰਗੇ ਲਹਿਰਾਉਂਦੇ ਲੋਕਾਂ ਦਾ ਸਮੁੰਦਰ ਪੈਦਲ ਚੱਲ ਕੇ ਘੰਟਾ ਘਰ ਚੌਕ ਪਹੁੰਚਿਆ। ਇੱਥੋਂ ਫਿਰ ਸਾਦਕੀ ਚੌਕੀ ਲਈ ਇਹ ਯਾਤਰਾ ਰਵਾਨਾ ਹੋਈ। ਇਸ ਯਾਤਰਾ ਰਾਹੀਂ ਸਾਦਕੀ ਚੌਕੀ ਵਿਖੇ ਲੱਗਣ ਜਾ ਰਹੇ 200 ਫੁੱਟ ਉੱਚੇ ਤਿਰੰਗੇ ਨੂੰ ਲਿਜਾ ਕੇ ਬੀਐਸਐਫ ਦੇ ਅਧਿਕਾਰੀਆਂ ਨੂੰ ਸੌਪਿਆਂ ਗਿਆ ਹੈ। 

ਇਸ ਯਾਤਰਾ ਦਾ ਸ਼ਹਿਰ ਦੇ ਬਜਾਰਾਂ ਅਤੇ ਬਾਰਡਰ ਰੋਡ ਦੇ ਪਿੰਡਾਂ ਵਿਚ ਥਾਂ ਥਾਂ ਤੇ ਲੋਕਾਂ ਨੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ। ਝੰਡਾ ਜਦ ਸਾਦਕੀ ਚੌਕੀ ਤੇ ਪਹੁੰਚਿਆਂ ਤਾਂ ਬੀਐਸਐਫ ਦੀ ਟੁੱਕੜੀ ਨੇ ਝੰਡੇ ਨੂੰ ਸਲਾਮੀ ਦਿੱਤੀ ਅਤੇ ਰਵਾਇਤ ਅਨੁਸਾਰ ਇਸ ਨੂੰ ਸਤਿਕਾਰ ਦਿੱਤਾ। ਪੂਜਾ ਅਰਚਨਾ ਕਰਕੇ ਇਹ ਝੰਡਾ ਬੀਐਸਐਫ ਨੂੰ ਸੌਪਿਆਂ ਗਿਆ।

ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਦਕੀ ਚੌਕੀ (ਭਾਰਤ ਪਾਕਿ ਸਰਹੱਦ) ਤੇ 200 ਫੁੱਟ ਉੱਚਾ ਤਿਰੰਗਾ ਸਥਾਪਿਤ ਕੀਤਾ ਹੈ। ਪਹਿਲਾਂ ਇਸ ਚੌਕੀ ਤੇ ਪਾਕਿਸਤਾਨ ਵਾਲੇ ਪਾਸੇ ਪਾਕਿਸਤਾਨ ਦਾ ਝੰਡਾ ਭਾਰਤ ਦੇ ਝੰਡੇ ਤੋਂ ਉਚਾ ਸੀ ਪਰ ਹੁਣ ਭਾਰਤ ਵਾਲੇ ਪਾਸੇ ਪੰਜਾਬ ਸਰਕਾਰ ਨੇ 200 ਫੁੱਟ ਉਚਾ ਝੰਡਾ ਸਥਾਪਿਤ ਕੀਤਾ ਹੈ। 

ਇਹ ਝੰਡਾ ਹੁਣ ਪਾਕਿਸਤਾਨ ਦੇ ਝੰਡੇ ਤੋਂ ਵੱਧ ਉਚਾਈ ਤੇ ਸ਼ਾਨ ਨਾਲ ਲਹਿਰਾਉਂਦਾ ਹੋਇਆ ਦੇਸ਼ ਦੀ ਸ਼ਾਨ ਹੋਰ ਉਚੀ ਕਰੇਗਾ। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਇਹ ਨਾ ਕੇਵਲ ਫਾਜਿਲਕਾ ਸਗੋਂ ਪੂਰੇ ਮੁਲਕ ਲਈ ਗੌਰਵ ਦੇ ਪਲ ਹਨ ਜਦ ਸਾਡਾ ਕੌਮੀ ਝੰਡਾ ਸਰਹੱਦ ਤੇ ਆਸਮਾਨ ਦੀਆਂ ਉਚਾਈਆਂ ਨੂੰ ਛੂੰਹਦਾ ਹੋਇਆ ਲਹਿਰਾਏਗਾ। 

ਉਨ੍ਹਾਂ ਨੇ ਕਿਹਾ ਕਿ ਇਹ ਇਕ ਯਾਦਗਾਰੀ ਸਮਾਂ ਹੈ ਅਤੇ ਲੋਕਾਂ ਦਾ ਤਿਰੰਗਾ ਯਾਤਰਾ ਵਿਚ ਵੱਡਾ ਇੱਕਠ ਫਾਜ਼ਿਲਕਾ ਦੇ ਲੋਕਾਂ ਦੀ ਦੇਸ਼ ਭਗਤੀ ਦਾ ਪ੍ਰਮਾਣ ਹੈ। ਖੁਸਬੂ ਸਾਵਨ ਸੁੱਖਾ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਕ ਮਹੱਤਵਪੂਰਨ ਪ੍ਰੋਜੈਕਟ ਪੂਰਾ ਕਰਕੇ ਦੇਸ਼ ਦੀ ਸ਼ਾਨ ਉੱਚੀ ਕੀਤੀ ਹੈ। ਇਸ ਮੌਕੇ ਸ਼ੁੱਧ ਵਾਤਾਵਰਣ ਦਾ ਸੁਨੇਹਾ ਦਿੰਦਿਆਂ ਬੂਟੇ ਵੀ ਲਗਾਏ ਗਏ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ, ਐਸਡੀਐਮ ਵੀਰਪਾਲ ਕੌਰ ਅਤੇ ਕੰਵਰਜੀਤ ਸਿੰਘ ਮਾਨ, ਐਸਪੀ ਮੁਖਤਿਆਰ ਰਾਏ, ਸ਼ਹੀਦਾਂ ਦੀ ਸਮਾਧੀ ਕਮੇਟੀ ਦੇ ਪ੍ਰਧਾਨ ਸ੍ਰੀ ਸੰਦੀਪ ਗਿਲਹੋਤਰਾ, ਸੀਨਿਅਰ ਆਪ ਆਗੂ ਸ੍ਰੀ ਉਪਕਾਰ ਸਿੰਘ ਜਾਖੜ, ਮਾਰਕਿਟ ਕਮੇਟੀ ਦੇ ਚੇਅਰਮੈਨ ਸ੍ਰੀ ਪਰਮਜੀਤ ਸਿੰਘ ਨੂਰਸ਼ਾਹ, ਖਜਾਨ ਸਿੰਘ, ਬੀਐਸਐਫ ਦੇ ਸੀਨਿਅਰ ਅਧਿਕਾਰੀ ਸ੍ਰੀ ਅਜੈ ਕੁਮਾਰ, ਸ੍ਰੀ ਰਾਮ ਤੇ ਵਿਨੋਦ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ, ਸਮਾਜ ਸੇਵੀ ਅਤੇ ਇਲਾਕਾ ਨਿਵਾਸੀ ਹਾਜਰ ਸਨ।

 

Tags: Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab , Amarpreet Kaur Sandhu , DC Fazilka , Fazilka , Deputy Commissioner Fazilka , Tiranga Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD