Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕਮਿਸ਼ਨਰੇਟ ਪੁਲਿਸ ਜਲੰਧਰ ਨੇ ਕਤਲ ਕੇਸ ਨੂੰ ਕੁਝ ਘੰਟਿਆਂ 'ਚ ਹੀ ਸੁਲਝਾਇਆ, 4 ਗ੍ਰਿਫ਼ਤਾਰ

ਵਾਰਦਾਤ 'ਚ ਵਰਤੇ ਹਥਿਆਰ ਅਤੇ ਕਾਰ ਬਰਾਮਦ

Crime News Punjab, Punjab Police, Police, Crime News, Jalandhar Police, Jalandhar

Web Admin

Web Admin

5 Dariya News

ਜਲੰਧਰ , 14 Aug 2025

Last updated on: Aug 15, 2025, 11:25 IST

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਕੁਮਾਰ ਸ਼ਰਮਾ, ਏ.ਡੀ.ਸੀ.ਪੀ. ਅਕਾਰਸ਼ੀ ਜੈਨ ਅਤੇ ਏ.ਸੀ.ਪੀ. ਨਾਰਥ ਆਤਿਸ਼ ਭਾਟੀਆ ਦੀ ਦੇਖ-ਰੇਖ ਹੇਠ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਗਈ ਹੈ। ਨਿਊ ਗੁਰੂ ਨਾਨਕ ਨਗਰ, ਨੇੜੇ ਨਾਗਰਾ ਫਾਟਕ ਵਿਖੇ 12 ਅਗਸਤ ਦੀ ਰਾਤ ਨੂੰ ਹੋਏ ਕਤਲ ਦੇ ਮਾਮਲੇ ਨੂੰ ਕੁਝ ਘੰਟਿਆਂ ਵਿੱਚ ਹੀ ਸੁਲਝਾ ਦਿੱਤਾ। ਪੁਲਿਸ ਥਾਣਾ ਡਵੀਜਨ ਨੰਬਰ 1 ਦੀ ਟੀਮ ਨੇ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਵਾਰਦਾਤ ਵਿੱਚ ਵਰਤੇ ਹਥਿਆਰ ਵੀ ਬਰਾਮਦ ਕਰ ਲਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁੱਕਦਮਾ ਨੰਬਰ 147 ਮਿਤੀ 13 ਅਗਸਤ ਨੂੰ ਧਾਰਾ 103(1), 109, 191(3), 190, 324(4) ਭਾਰਤੀ ਨਿਆਂ ਸੰਹਿਤਾ (BNS) 2023 ਅਤੇ ਧਾਰਾ 25–54–59 ਆਰਮਜ਼ ਐਕਟ ਅਧੀਨ ਥਾਣਾ ਡਵੀਜ਼ਨ ਨੰਬਰ 1 ਜਲੰਧਰ ਵਿੱਚ ਦਰਜ ਕੀਤੀ ਗਈ ਸੀ। ਇਹ ਮੁੱਕਦਮਾ ਸ਼ਿਕਾਇਤ ਕਰਤਾ ਜਗੀਰੀ ਪੁੱਤਰ ਪਿਆਰਾ ਲਾਲ, ਵਾਸੀ ਅਸ਼ੋਕ ਨਗਰ, ਜਲੰਧਰ ਦੇ ਬਿਆਨ 'ਤੇ ਦਰਜ ਕੀਤਾ ਗਿਆ।

ਸ਼ਿਕਾਇਤ ਕਰਤਾ ਅਨੁਸਾਰ 12 ਅਗਸਤ ਦੀ ਰਾਤ ਉਸ ਦਾ ਪੁੱਤਰ ਗੁਰਪ੍ਰੀਤ ਸਿੰਘ ਉਰਫ ਗੋਪੀ ਨੇੜੇ ਨਾਗਰਾ ਫਾਟਕ ਆਪਣੇ ਰਿਸ਼ਤੇਦਾਰ ਦੇ ਘਰ ਗਿਆ ਸੀ ਪਰ ਉਹ ਵਾਪਸ ਘਰ ਨਹੀਂ ਆਇਆ। ਚਿੰਤਤ ਹੋ ਕੇ ਸ਼ਿਕਾਇਤ ਕਰਤਾ ਆਪਣੇ ਛੋਟੇ ਪੁੱਤਰ ਸਾਗਰ ਨਾਲ ਉਸ ਨੂੰ ਲੱਭਣ ਲਈ ਗਿਆ ਤੇ ਓਥੇ ਨੇੜੇ ਖੜ੍ਹੇ ਕੁਝ ਵਿਅਕਤੀਆਂ ਨੂੰ ਵੇਖਿਆ। ਉਨ੍ਹਾਂ ਵਿੱਚੋਂ ਇੱਕ ਨੇ ਦਾਤਰ (ਤੇਜ਼ ਧਾਰ ਵਾਲਾ ਹਥਿਆਰ) ਨਾਲ ਗੁਰਪ੍ਰੀਤ ਸਿੰਘ ਦੇ ਸਿਰ ’ਤੇ ਵਾਰ ਕੀਤਾ, ਜਦਕਿ ਹੋਰਨਾਂ ਨੇ ਵੀ ਹਥਿਆਰਾਂ ਨਾਲ ਹਮਲਾ ਕੀਤਾ। 

ਇੱਕ ਰਾਈਫਲ ਨਾਲ 4-5 ਗੋਲੀਆਂ ਚਲਾਈਆਂ ਗਈਆਂ, ਜਿਸ ਨਾਲ ਹੋਰ ਰਿਸ਼ਤੇਦਾਰ ਜ਼ਖ਼ਮੀ ਹੋਏ। ਗੁਰਪ੍ਰੀਤ ਸਿੰਘ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਸੀ.ਸੀ.ਟੀ.ਵੀ. ਫੁਟੇਜ, ਤਕਨੀਕੀ ਸਹਾਇਤਾ ਅਤੇ ਖੂਫੀਆ ਸੋਰਸਾਂ ਦੀ ਵਰਤੋਂ ਕਰਕੇ ਦੋਸ਼ੀਆਂ ਦੀ ਪਛਾਣ ਕੀਤੀ। ਕੁਝ ਘੰਟਿਆਂ ਵਿੱਚ ਹੀ ਚਾਰ ਦੋਸ਼ੀਆਂ ਇੰਦਰਜੀਤ ਸਿੰਘ ਉਰਫ ਕਾਕਾ ਪੁੱਤਰ ਕੁਲਵੰਤ ਸਿੰਘ ਮਹਾਰਾਜਾ ਗਾਰਡਨ ਜਲੰਧਰ (ਉਮਰ ਕਰੀਬ 19 ਸਾਲ), ਮੱਕੋ ਉਰਫ ਸੌਰਵ ਪੁੱਤਰ ਡੈਨੀਅਲ ਵਾਸੀ ਵਿਵੇਕਾਨੰਦ ਪਾਰਕ ਜਲੰਧਰ (ਉਮਰ ਕਰੀਬ 23 ਸਾਲ), ਸੈਮਸਨ ਉਰਫ ਬੌਬੀ ਪੁੱਤਰ ਡੈਨੀਅਲ ਵਾਸੀ ਵਿਵੇਕਾਨੰਦ ਪਾਰਕ ਜਲੰਧਰ (ਉਮਰ ਕਰੀਬ 25 ਸਾਲ) ਅਤੇ ਇੰਦਰਜੀਤ ਸਿੰਘ ਨਿਹੰਗ ਪੁੱਤਰ ਮੱਖਣ ਸਿੰਘ ਵਾਸੀ ਗਲੀ ਨੰਬਰ 4 ਰਵੀਦਾਸ ਨਗਰ ਜਿੰਦਾ ਰੋਡ ਜਲੰਧਰ (ਉਮਰ ਕਰੀਬ 35 ਸਾਲ) ਨੂੰ ਸਮੇਤ ਇੱਕ ਰਾਈਫਲ ਅਤੇ ਤਿੰਨ ਖਾਲੀ ਕਾਰਤੂਸਾਂ ਸਮੇਤ ਕਾਰ ਦੇ ਗ੍ਰਿਫ਼ਤਾਰ ਕੀਤਾ। 

ਵਾਰਦਾਤ ਵਿੱਚ ਸ਼ਾਮਿਲ 1 ਵਿਅਕਤੀ ਦੀ ਗ੍ਰਿਫਤਾਰੀ ਲਈ ਭਾਲ ਜਾਰੀ ਹੈ।ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਗੰਭੀਰ ਅਪਰਾਧ ਬਰਦਾਸ਼ਤ ਨਹੀਂ ਕੀਤੇ ਜਾਣਗੇ। ਦੋਸ਼ੀਆਂ ਨੂੰ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਕਮਿਸ਼ਨਰੇਟ ਪੁਲਿਸ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ।

 

Tags: Crime News Punjab , Punjab Police , Police , Crime News , Jalandhar Police , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD