Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ, ਕਿਰੇਨ ਰਿਜੀਜੂ ਨੇ ਸੁਤੰਤਰਤਾ ਦਿਵਸ ਸਮਾਰੋਹ-2025 ਦੇ ਵਿਸ਼ੇਸ਼ ਮਹਿਮਾਨਾਂ ਨਾਲ ਗੱਲਬਾਤ ਕੀਤੀ

Kiren Rijiju, BJP, Bharatiya Janata Party, Union Minister of Parliamentary Affairs and Minority Affairs, George Kurian, Independence Day, Independence Day 2025, Independence Day Ceremony 2025

Web Admin

Web Admin

5 Dariya News

ਨਵੀਂ ਦਿੱਲੀ , 14 Aug 2025

Last updated on: Aug 15, 2025, 14:27 IST

ਰਾਸ਼ਟਰ ਆਪਣੇ 79ਵੇਂ ਸੁਤੰਤਰਤਾ ਦਿਵਸ ਦਾ ਜਸ਼ਨ ਮਨਾਉਣ ਦੀ ਤਿਆਰੀ ਕਰ ਰਿਹਾ ਹੈ। ਇਸ ਮੌਕੇ ਘੱਟ ਗਿਣਤੀ ਮਾਮਲੇ ਮੰਤਰੀ ਸ਼੍ਰੀ ਕਿਰੇਨ ਰਿਜਿਜੂ ਕੇਂਦਰੀ ਘੱਟ ਗਿਣਤੀ ਮਾਮਲੇ ਦੇ ਕੇਂਦਰੀ ਰਾਜ ਮੰਤਰੀ, ਸ਼੍ਰੀ ਜੌਰਜ ਕੁਰੀਅਨ ਦੇ ਨਾਲ, ਸੁਤੰਤਰਤਾ ਦਿਵਸ ਸਮਾਰੋਹ-2025 ਦੇ ਵਿਸ਼ੇਸ਼ ਮਹਿਮਾਨਾਂ ਨਾਲ ਇੱਕ ਇੰਟਰਐਕਟਿਵ ਸੈਸ਼ਨ ਆਯੋਜਿਤ ਕੀਤਾ।

ਘੱਟ ਗਿਣਤੀ ਮਾਮਲੇ ਮੰਤਰਾਲੇ ਦੀ ਪ੍ਰਧਾਨ ਮੰਤਰੀ ਵਿਕਾਸ ਯੋਜਨਾ ਅਧੀਨ ਵੱਖ-ਵੱਖ ਆਧੁਨਿਕ ਕੌਸ਼ਲਾਂ ਵਿੱਚ ਟ੍ਰੇਂਡ ਕੀਤੇ ਜਾ ਰਹੇ ਸੌ ਟ੍ਰੇਨਰਾਂ ਨੂੰ ਸੁਤੰਤਰਤਾ ਦਿਵਸ ਸਮਾਰੋਹ-2025 ਦੇ ਵਿਸ਼ੇਸ਼ ਮਹਿਮਾਨਾਂ ਵਜੋਂ ਸੱਦਾ ਦਿੱਤਾ ਗਿਆ ਸੀ। ਇਨ੍ਹਾਂ ਸੌ ਟ੍ਰੇਨਰਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਨ ਕਮੇਟੀ (DSGMC) ਦੁਆਰਾ ਲਾਗੂ ਕਰਨ ਵਾਲੇ ਭਾਈਵਾਲ ਦੇ ਰੂਪ ਵਿੱਚ ਟ੍ਰੇਨਿੰਗ ਦਿੱਤੀ ਜਾ ਰਹੀ ਹੈ। 

ਇਨ੍ਹਾਂ ਵਿਸ਼ੇਸ਼ ਮਹਿਮਾਨਾਂ ਨੇ ਘੱਟ ਗਿਣਤੀ ਮਾਮਲੇ ਅਤੇ ਸੰਸਦੀ ਮਾਮਲੇ ਮੰਤਰੀ ਸ਼੍ਰੀ ਕਿਰੇਨ ਰਿਜਿਜੂ ਅਤੇ ਘੱਟ ਗਿਣਤੀ ਮਾਮਲੇ ਅਤੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਰਾਜ ਮੰਤਰੀ ਸ਼੍ਰੀ ਜੌਰਜ ਕੁਰੀਅਨ ਨਾਲ ਗੱਲਬਾਤ ਕੀਤੀ। ਮੰਤਰੀਆਂ ਨੇ ਇਸ ਯੋਜਨਾ ਅਧੀਨ ਹਿੱਸਾ ਲੈਣ ਵਾਲੇ ਨੌਜਵਾਨਾਂ ਦੇ ਸਮਰਪਣ ਅਤੇ ਦਿਲਚਸਪੀ ਦੀ ਪ੍ਰਸ਼ੰਸਾ ਕੀਤੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਾਡੇ ਨੌਜਵਾਨਾਂ ਨੂੰ ਕੌਸ਼ਲ ਨਾਲ ਸਸ਼ਕਤ ਬਣਾਉਣਾ ਖੁਦ ਰਾਸ਼ਟਰ ਨੂੰ ਸਸ਼ਕਤ ਬਣਾਉਣਾ ਹੈ। 

ਉਨ੍ਹਾਂ ਨੇ ਦੇਸ਼ ਦੀ ਵਿਕਾਸ ਦੀ ਯਾਤਰਾ ਵਿੱਚ ਕਿਸੇ ਵੀ ਭਾਈਚਾਰੇ ਨੂੰ ਪਿੱਛੇ ਨਾ ਛੱਡਣ ਦੀ ਭਾਰਤ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਇਹ ਵਿਸ਼ੇਸ਼ ਮਹਿਮਾਨ ਕੱਲ੍ਹ ਲਾਲ ਕਿਲੇ 'ਤੇ ਸੁਤੰਤਰਤਾ ਦਿਵਸ ਦੇ ਮੌਕੇ ਝੰਡਾ ਲਹਿਰਾਉਣ ਸਮਾਰੋਹ ਵਿੱਚ ਸ਼ਾਮਲ ਹੋਣਗੇ - ਇਹ ਇੱਕ ਅਜਿਹਾ ਪਲ ਹੋਵੇਗਾ ਜੋ ਉਨ੍ਹਾਂ ਨੂੰ ਭਾਰਤ ਦੀ ਤਰੱਕੀ ਦੀ ਭਾਵਨਾ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰੇਗਾ।

ਘੱਟ ਗਿਣਤੀ ਮਾਮਲੇ ਮੰਤਰਾਲੇ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 31,600 ਉਮੀਦਵਾਰਾਂ ਦੇ ਟੀਚੇ ਨਾਲ ਇੱਕ ਪ੍ਰੋਜੈਕਟ ਅਲਾਟ ਕੀਤਾ ਸੀ, ਜਿਸ ਵਿੱਚ ਮਾਰਚ 2025 ਵਿੱਚ ਸਕਿੱਲ ਟ੍ਰੇਨਿੰਗ ਲਈ 29,600 ਉਮੀਦਵਾਰ ਅਤੇ ਵਿਦਿਅਕ ਸਹਾਇਤਾ ਲਈ 2,000 ਉਮੀਦਵਾਰ ਸ਼ਾਮਲ ਸਨ। 

ਪ੍ਰੋਜੈਕਟ ਵਿੱਚ ਉਮੀਦਵਾਰਾਂ ਨੂੰ ਉਦਯੋਗ-ਅਨੁਕੂਲ ਨੌਕਰੀ ਦੀਆਂ ਭੂਮਿਕਾਵਾਂ ਵਿੱਚ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਜੋ ਉੱਭਰ ਰਹੀਆਂ ਕਾਰਜਬਲ ਦੀਆਂ ਮੰਗਾਂ ਨੂੰ ਪੂਰਾ ਕਰਦੇ ਹਨ, ਜਿਵੇਂ ਕਿ ਏਆਈ ਡੇਟਾ ਸਾਇੰਟਿਸਟ, ਟੈਲੀਕੌਮ ਟੈਕਨੀਸ਼ੀਅਨ (5ਜੀ), ਤਕਨੀਕੀ ਕਲਾਕਾਰ (ਏਆਰ-ਵੀਆਰ), ਗ੍ਰਾਫਿਕ ਡਿਜ਼ਾਈਨਰ, ਸੋਲਰ ਪੀਵੀ ਇੰਸਟੌਲਰ ਅਤੇ ਹੋਰ।

ਗੱਲਬਾਤ ਦੌਰਾਨ, ਘੱਟ ਗਿਣਤੀ ਮਾਮਲੇ ਅਤੇ ਸੰਸਦੀ ਮਾਮਲੇ ਮੰਤਰੀ ਸ਼੍ਰੀ ਕਿਰੇਨ ਰਿਜਿਜੂ ਨੇ ਇਹ ਵੀ ਐਲਾਨ ਕੀਤਾ ਕਿ ਮੰਤਰਾਲਾ ਦੇਸ਼ ਭਰ ਵਿੱਚ ਘੱਟ ਗਿਣਤੀ ਆਬਾਦੀ ਵਾਲੇ ਖੇਤਰਾਂ ਵਿੱਚ ਵਿਸ਼ੇਸ਼ ਤੌਰ ‘ਤੇ ਜੰਮੂ ਅਤੇ ਕਸ਼ਮੀਰ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਇਸੇ ਪ੍ਰਕਾਰ ਦੀ ਕੇਂਦ੍ਰਿਤ ਕੌਸ਼ਲ ਪਹਿਲ ਨੂੰ ਲਾਗੂ ਕਰੇਗਾ, ਜਿਸ ਦਾ ਉਦੇਸ਼ ਆਜੀਵਿਕਾ ਨੂੰ ਮਜ਼ਬੂਤ ਕਰਨਾ, ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਨਾ ਅਤੇ ਰਾਸ਼ਟਰੀ ਏਕਤਾ ਨੂੰ ਸਮਰੱਥ ਬਣਾਉਣਾ ਹੈ।

 

Tags: Kiren Rijiju , BJP , Bharatiya Janata Party , Union Minister of Parliamentary Affairs and Minority Affairs , George Kurian , Independence Day , Independence Day 2025 , Independence Day Ceremony 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD