Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਹਰਿਆਣਾ ਵਿੱਚ ਬਾਲ ਭੀਖ ਮੰਗਣ 'ਤੇ ਲਗੇਗੀ ਰੋਕ

ਸੂਬੇ ਵਿੱਚ ਯੋਜਨਾ ਐਸਐਮਆਈਐਲਈ ਤਹਿਤ ਬਚਾਓ ਅਤੇ ਪੁਨਰਵਾਸ ਅਭਿਆਨ ਕੀਤਾ ਸ਼ੁਰੂ

Web Admin

Web Admin

5 Dariya News

ਚੰਡੀਗੜ੍ਹ , 14 Aug 2025

Last updated on: Aug 15, 2025, 15:11 IST

ਹਰਿਆਣਾ ਦੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ ਨੇ ਸੂਬੇ ਵਿੱਚ ਸੰਗਠਿਤ ਬਾਲ ਭੀਖ 'ਤੇ ਸਖ਼ਤ ਨੋਟਿਸ ਲੈਂਦੇ ਹੋਏ ਰਾਜ ਪੱਧਰੀ ਅੰਤਰ ਵਿਭਾਗ ਮੀਟਿੰਗ ਆਯੋਜਿਤ ਕੀਤੀ ਗਈ ਜਿਸ ਵਿੱਚ ਪੁਲਿਸ, ਬਾਲ ਸਰੰਖਣ, ਸਿਹਤ, ਕਿਰਤ ਅਤੇ ਸਮਾਜਿਕ ਭਲਾਈ ਵਿਭਾਗਾਂ ਨੂੰ ਸਮਾਪਤ ਕਰਨ ਅਤੇ ਇਸ ਨੂੰ ਜੜ ਤੋਂ ਮਿਟਾਉਣ ਲਈ ਰੋਡਮੈਪ ਤਿਆਰ ਕੀਤਾ ਗਿਆ ਜਿਸ ਦੇ ਤਹਿਤ ਹਰਿਆਣਾ ਰਾਜ ਬਾਲ ਅਧਿਕਾਰ ਸਰੰਖਣ ਕਮੀਸ਼ਨ ਨੇ ਕੇਂਦਰ ਸਰਕਾਰ ਦੀ ਐਸਐਮਆਈਐਲਈ ਤਹਿਤ ਇੱਕ ਰਾਜ ਸਮਰਥਿਤ ਬਚਾਓ ਅਤੇ ਪੁਨਰਵਾਸ ਪਹਿਲ ਸ਼ੁਰੂ ਕਰ ਦਿੱਤੀ ਹੈ।

ਮੀਟਿੰਗ ਵਿੱਚ ਜਾਣਕਾਰੀ ਦਿੱਤੀ ਗਈ ਕਿ ਬਾਲ ਭੀਖ ਸਿਰਫ਼ ਗਰੀਬੀ ਦਾ ਪਰਿਣਾਮ ਨਹੀਂ ਹੈ ਸਗੋਂ ਕਈ ਮਾਮਲਿਆਂ ਵਿੱਚ ਇਹ ਇੱਕ ਸੰਗਠਿਤ ਅਪਰਾਧਿਕ ਪੇਸ਼ਾ ਬਣ ਕੇ ਉਭਰਿਆ ਹੈ ਜਿਸ ਵਿੱਚ ਬੱਚਿਆਂ ਨੂੰ ਗਿਰੋਹਾਂ, ਮਨੁੱਖੀ ਤਸਕਰਾਂ ਜਾਂ ਇੱਥੇ ਤੱਕ ਕਿ ਰਿਸ਼ਤੇਦਾਰਾਂ ਵੱਲੋਂ ਪੈਸਿਆਂ ਲਈ ਸੜਕਾਂ 'ਤੇ ਭੀਖ ਮੰਗਣ ਲਈ ਮਜਬੂਰ ਕੀਤਾ ਜਾਂਦਾ ਹੈ। ਭੀਖ ਮੰਗਣ ਵਾਲੇ ਬੱਚਿਆਂ ਨੂੰ ਸਿੱਖਿਆ ਤੋਂ ਵਾਂਝਾ ਰੱਖਿਆ ਜਾਂਦਾ ਹੈ ਅਤੇ ਉਨਾਂਹ ਦਾ ਸ਼ੋਸ਼ਣ ਕੀਤਾ ਜਾਂਦਾ ਹੈ।

ਪਾਯਲਟ ਪੋ੍ਰਜੈਕਟ ਹੋਵੇਗਾ ਤਿੰਨ ਪੜਾਅ ਵਿੱਚ, ਭੀਖ ਮੰਗਣ ਦੇ ਚਕਰਵਿਯੂਹ ਨੂੰ ਜਾਵੇਗਾ ਤੋੜਿਆ

ਪਾਯਲਟ ਪੋ੍ਰਜੈਕਟ ਤਹਿਤ ਜ਼ਿਲ੍ਹਾ ਪ੍ਰਸ਼ਾਸਣ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਤੇ ਸਰਕਾਰੀ ਸੰਗਠਨਾਂ ਵੱਲੋਂ ਸਾਂਝੇ ਰੂਪ ਨਾਲ ਸ਼ੁਰੂ ਵਿੱਚ ਭੀਖ ਮੰਗਣ ਹਾਟਸਪਾਟ ਜਿਵੇਂ ਕਿ ਟ੍ਰੈਫ਼ਿਕ ਲਾਇਟ, ਧਾਰਮਿਕ ਸਥਲ ਅਤੇ ਬਾਜਾਰ ਦਾ ਸਰਵੇ ਕੀਤਾ ਜਾਵੇਗਾ। ਇਸ ਤੋਂ ਬਾਅਦ ਬਾਲ ਭਿਖਾਰੀਆਂ ਦੀ ਗਿਣਤੀ ਅਤੇ ਅਨਾਥ, ਤਿਆਗੇ ਜਾਂ ਬਿਨ੍ਹਾਂ ਪਾਰਿਵਾਰਿਕ ਮਦਦ ਵਾਲੇ ਬੱਚਿਆਂ ਦੀ ਪਛਾਣ ਕੀਤੀ ਜਾਵੇਗੀ।

ਦੂਜੇ ਪੜਾਅ ਵਿੱਚ ਜ਼ਿਲ੍ਹਾ ਟਾਸਕ ਫ਼ੋਰਸ ਵੱਲੋਂ ਤੁਰੰਤ ਆਸਰੇ ਦੀ ਜਰੂਰਤ ਵਾਲੇ ਬੱਚਿਆਂ ਦਾ ਬਚਾਓ ਕੀਤਾ ਜਾਵੇਗਾ ਅਤੇ ਕਾਨੂੰਨੀ ਸਰੰਖਣ ਲਈ ਮਾਮਲਿਆਂ ਨੂੰ ਬਾਲ ਭਲਾਈ ਕਮੇਟੀ ਨੂੰ ਭੇਜਿਆ ਜਾਵੇਗਾ। ਉਸ ਤੋਂ ਬਾਅਦ ਕਿਸ਼ੋਰ ਨਿਆਂ ਐਕਟ, 2015 ਤਹਿਤ ਸਮਾਜਿਕ ਜਾਂਚ ਰਿਪੋਰਟ ਤਿਆਰ ਕੀਤੀ ਜਾਵੇਗੀ ਜਿਸ ਦੇ ਆਧਾਰ 'ਤੇ ਵਿਅਕਤੀਗਤ ਪੁਨਰਵਾਸ ਯੋਜਨਾ ਬਣਾਈ ਜਾਵੇਗੀ।ਤੀਜੇ ਪੜਾਅ ਵਿੱਚ ਦੁਬਾਰਾ ਸ਼ੋਸ਼ਣ ਅਤੇ ਮਨੁੱਖੀ ਤਸਕਰੀ ਨੂੰ ਰੋਕਣ 'ਤੇ ਫੋਕਸ ਰਵੇਗਾ ਜਿਸ ਵਿੱਚ ਪੁਨਰਵਾਸਿਤ ਬੱਚਿਆਂ ਦੀ ਨਿਮਤ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਦੀ ਸਿੱਖਿਆ, ਕੌਸ਼ਲ ਸਿਖਲਾਈ ਅਤੇ ਜਿੱਥੇ ਸੰਭਵ ਹੋਵੇ, ਪਾਰਿਵਾਰਿਕ ਪੁਨਰਮਿਲਨ ਦੇ ਯਤਨ ਕੀਤੇ ਜਾਣਗੇ।

ਮੀਟਿੰਗ ਵਿੱਚ ਇਸ ਗੱਲ 'ਤੇ ਗੰਭੀਰਤਾ ਨਾਲ ਚਰਚਾ ਕੀਤੀ ਗਈ ਕਿ ਕਈ ਸ਼ਹਿਰਾਂ ਵਿੱਚ ਭੀਖ ਮੰਗਣਾ ਇੱਕ ਵਿਵਸਥਿਤ ਰੈਕੇਟ ਰੂਪ ਵਿੱਚ ਚਲਦੀ ਹੈ ਜਿਸ ਵਿੱਚ ਬੱਚਿਆਂ ਦੀ ਆਮਦਣ ਦੇ ਸਰੋਤ ਵੱਜੋਂ ਸ਼ੋਸ਼ਣ ਹੁੰਦਾ ਹੈ। ਇਹ ਪਾਯਲਟ ਪ੍ਰੋਜੈਕਟ ਨਾ ਸਿਰਫ਼ ਬੱਚਿਆਂ ਨੂੰ ਸੜਕਾਂ ਤੋਂ ਹਟਾਉਣ 'ਤੇ ਸਗੋਂ ਪੁਲਿਸ ਕਾਰਵਾਈ, ਖੁਫ਼ਿਆ ਸੂਚਨਾ ਸਾਂਝਾਕਰਨ ਅਤੇ ਤਾਲਮੇਲ ਫਾਲੋ-ਅਪ ਰਾਹੀਂ ਇਨ੍ਹਾਂ ਅਪਰਾਧਿਕ ਨੇਟਵਰਕ ਨੂੰ ਤੋੜਨ 'ਤੇ ਕੇਂਦਰਿਤ ਰਵੇਗਾ।

ਮੀਟਿੰਗ ਵਿੱਚ ਦੱਸਿਆ ਗਿਆ ਕਿ ਬਾਲ ਭੀਖ ਮੰਗਣਾ ਮਾਸੂਮਿਯਤ ਦਾ ਸ਼ੋਸਣ ਅਤੇ ਮੌਲਿਕ ਮਨੁੱਖੀ ਅਧਿਕਾਰਾਂ ਦਾ ਉਲੰਘਨ ਹੈ। ਹਰਿਆਣਾ ਇਸ ਬਚਾਵ, ਪੁਨਰਵਾਸ ਅਤੇ ਦੋਸ਼ਿਆਂ ਦੇ ਵਿਰੁਧ ਸਖ਼ਤ ਕਾਰਵਾਈ ਦੇ ਜਰਇਏ ਖ਼ਤਮ ਕਰਨ ਲਈ ਵਚਨਬੱਧ ਹੈ। ਸ੍ਰੀ ਸੁਧੀਰ ਰਾਜਪਾਲ ਨੇ ਅਗਲੀ ਮੀਟਿੰਗ 15 ਦਿਨਾਂ ਵਿੱਚ ਬੁਲਾਉਣ ਦੇ ਨਿਰਦੇਸ਼ ਦਿੱਤੇ, ਜਿਸ ਵਿੱਚ ਅੱਜ ਦੀ ਮੀਟਿੰਗ ਤੋਂ ਬਾਅਦ ਵਿਭਾਗਾਂ ਵੱਲੋਂ ਕੀਤੀ ਕਾਰਵਾਈ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਇਸ ਮਾਡਲ ਨੂੰ ਅਮਲਜੀਮਾ ਪਹਿਨਾਇਆ ਜਾਵੇਗਾ।

 

Tags: Sudhir Rajpal , State Task Force , Additional Chief Secretary Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD