Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਆਜ਼ਾਦੀ ਦਿਹਾੜੇ ਮੌਕੇ ਮੋਹਿੰਦਰ ਭਗਤ ਨੇ ਲਹਿਰਾਇਆ ਰਾਸ਼ਟਰੀ ਝੰਡਾ

ਕਿਹਾ, ਪੰਜਾਬ ਸਰਕਾਰ ਸੂਬੇ ਨੂੰ ਮੁੜ ਰੰਗਲਾ, ਹੱਸਦਾ-ਖੇਡਦਾ ਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਤੱਤਪਰ

Mohinder Bhagat, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Bram Shanker Jimpa, Ishank Kumar, Aashika Jain, DC Hoshiarpur, Deputy Commissioner Hoshiarpur, Hoshiarpur, Independence Day, Independence Day 2025, 79th Independence Day

Web Admin

Web Admin

5 Dariya News

ਹੁਸ਼ਿਆਰਪੁਰ , 15 Aug 2025

Last updated on: Aug 15, 2025, 16:18 IST

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ 79ਵੇਂ ਅਜ਼ਾਦੀ ਦਿਹਾੜੇ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਰਾਸ਼ਟਰੀ ਝੰਡਾ ਲਹਿਰਾਇਆ। ਸਮਾਗਮ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਡਾ. ਇਸ਼ਾਂਕ ਕੁਮਾਰ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। 

ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਅਤੇ ਪਰੇਡ ਕਮਾਂਡਰ ਡੀ.ਐਸ.ਪੀ. ਮਨਪ੍ਰੀਤ ਕੌਰ ਸ਼ੀਮਾਰ ਸਮੇਤ ਪਰੇਡ ਦਾ ਨਿਰੀਖਣ ਕਰਨ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਮਾਸ ਪੀ.ਟੀ ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ਅਤੇ ਗਿੱਧੇ ਤੇ ਭੰਗੜੇ ਦੀਆਂ ਧਮਾਲਾਂ ਪਈਆਂ। 

ਕੈਬਨਿਟ ਮੰਤਰੀ ਨੇ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਆਏ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦਾ ਵੀ ਸਨਮਾਨ ਕੀਤਾ। ਇਸੇ ਤਰ੍ਹਾਂ ਜਿਥੇ ਉਨ੍ਹਾਂ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ, ਮੋਟਰ ਟਰਾਈ ਸਾਈਕਲ, ਟਰਾਈ ਸਾਈਕਲ ਅਤੇ ਵੀਲ੍ਹ ਚੇਅਰਾਂ ਸੌਂਪੀਆਂ ਉਥੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਵੀ ਪ੍ਰਦਾਨ ਕੀਤੇ। 

ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖਸੀਅਤਾਂ ਤੇ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਪੁਲਿਸ, ਜ਼ਿਲ੍ਹਾ ਮਹਿਲਾ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ,  ਗਰਲਜ਼ ਗਾਈਡਜ਼, ਬੁਆਏਜ਼ ਸਕਾਊਟਸ ਤੇ ਪੀ.ਆਰ.ਟੀ.ਸੀ ਜਹਾਨਖੇਲਾਂ ਦੇ ਬੈਂਡ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਸਲਾਮੀ ਦਿੱਤੀ ਗਈ। 

ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਮੁੱਖ ਮਹਿਮਾਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਜ਼ਿਲ੍ਹਾ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਦੇਸ਼ ਦੀ ਆਜ਼ਾਦੀ ਲਈ ਲੜੇ ਲੰਬੇ ਸੰਘਰਸ਼ ਵਿਚ ਆਪਣੀਆਂ ਜਾਨਾਂ ਵਾਰਨ ਵਾਲੇ ਹਜ਼ਾਰਾਂ ਦੇਸ਼ ਭਗਤ ਸੂਰਬੀਰਾਂ ਨੂੰ ਆਪਣਾ ਦਿਲੋਂ ਸਨਮਾਨ ਭੇਟ ਕੀਤਾ। 

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੂਬੇ ਦੇ ਸਭ ਤੋਂ ਵੱਧ ਪੜ੍ਹੇ-ਲਿਖੇ ਅਤੇ ਸੰਤਾਂ ਦੀ ਨਗਰੀ ਨਾਲ ਜਾਣੇ ਜਾਂਦੇ ਜ਼ਿਲ੍ਹੇ ਦੀ ਧਰਤੀ ’ਤੇ ਰਾਸ਼ਟਰੀ ਝਡਾ ਲਹਿਰਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਅਜ਼ਾਦੀ ਦੇ ਸੰਘਰਸ਼ ਦੌਰਾਨ ਸਭ ਤੋਂ ਵੱਧ ਪੰਜਾਬੀਆਂ ਦਾ ਯੋਗਦਾਨ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਮੁੜ ਰੰਗਲਾ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਤੱਤਪਰ ਹੈ। 

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਹਰੇਕ ਖੇਤਰ ਵਿਚ ਆਪਣੀ ਵੱਖਰੀ ਪਹਿਚਾਣ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਦੇਣ ਲਈ ਪੰਜਾਬ ਸਰਕਾਰ ਨੇ ਬਹੁਤ ਸਾਰੇ ਕ੍ਰਾਂਤੀਕਾਰੀ ਫੈਸਲੇ ਲਾਗੂ ਕੀਤੇ ਹਨ। 

ਇਨ੍ਹਾਂ ਵਿਚ ਆਮ ਆਦਮੀ ਕਲੀਨਿਕਾਂ ਦਾ ਵਿਸਥਾਰ, ਨਵੀਆਂ ਐਂਬੂਲੈਂਸਾਂ, ਮੁਫ਼ਤ ਬਿਜਲੀ, ਈਜੀ ਰਜਿਸਟਰੀ, ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਤੇ ਟੋਭਿਆਂ ਦੀ ਸਫ਼ਾਈ, ਟੇਲਾਂ ਤੱਕ ਪਾਣੀ ਪਹੁੰਚਾਉਣਾ, ਯੁੱਧ ਨਸ਼ਿਆਂ ਵਿਰੁੱਧ, ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ, ਪੇਂਡੂ ਖੇਡ ਮੈਦਾਨਾਂ ਦੀ ਉਸਾਰੀ, ਖਿਡਾਰੀਆਂ ਨੂੰ ਨੌਕਰੀ ਤੇ ਵੱਡੇ ਖੇਡ ਮੁਕਾਬਲਿਆਂ ਤੋਂ ਪਹਿਲਾਂ ਤਿਆਰੀ ਭੱਤੇ ਦੇਣੇ, ਸਾਰਿਆਂ ਲਈ 10 ਲੱਖ ਦਾ ਸਿਹਤ ਬੀਮਾ ਅਤੇ ਸਨੱਅਤਾਂ ਦੇ ਵਿਕਾਸ ਲਈ ਉਦਯੋਗਪਤੀਆਂ ਦੀਆਂ ਕਮੇਟੀਆਂ ਦਾ ਗਠਨ ਅਜਿਹੇ ਫੈਸਲੇ ਹਨ ਜਿਨ੍ਹਾਂ ਨਾਲ ਪੰਜਾਬ ਤਰੱਕੀ ਦੀਆਂ ਨਵੀਆਂ ਇਬਾਰਤਾਂ ਲਿਖਣ ਵੱਲ ਕਦਮ ਵਧਾ ਰਿਹਾ ਹੈ। 

ਇਸੇ ਤਰ੍ਹਾਂ ਉਨ੍ਹਾਂ ਸੜਕ ਸੁਰੱਖਿਆ ਫੋਰਸ, ਫਰਿਸ਼ਤੇ ਸਕੀਮ, ਪੰਜਾਬ ਦੇ ਸਿੱਖਿਆ ਦੇ ਖੇਤਰ ‘ਚ ਪਹਿਲੇ ਨੰਬਰ ‘ਤੇ ਆਉਣ, ਬੇਰੁਜਗਾਰਾਂ ਨੂੰ 55 ਹਜ਼ਾਰ ਤੋਂ ਨੌਕਰੀਆਂ, ਅਧਿਆਪਕਾਂ ਨੂੰ ਵਿਦੇਸ਼ਾਂ ਵਿਚ ਸਿਖਲਾਈ, ਡੋਰ ਸਟੈਪ ਸੇਵਾਵਾਂ ਅਤੇ ਹੋਰ ਅਨੇਕਾਂ ਲੋਕ-ਪੱਖੀ ਪਹਿਲਕਦਮੀਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਸ ਸਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ, ਜਿਸ ਤਹਿਤ ਪੰਜਾਬ ਦੇ ਹਰੇਕ ਜ਼ਿਲ੍ਹੇ ਵਿਚ 3.50 ਲੱਖ ਬੂਟੇ ਲਗਾਉਣ ਦੀ ਯੋਜਨਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੇ ਸਨਮਾਨ ਅਤੇ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਸਿੱਧੀ ਭਰਤੀ ਵਿਚ 13 ਫੀਸਦੀ ਰਾਖਵਾਂਕਰਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਹੀਦੇ ਹੋਏ ਸੈਨਿਕਾਂ ਦੀ ਸ਼ਹਾਦਤ ਨੂੰ ਸਲਾਮ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ 1 ਕਰੋੜ ਰੁਪਏ ਐਕਸਗਰੇਸ਼ੀਆ ਰਾਸ਼ੀ ਦਿੱਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਹੁਣ ਤੱਕ ਸ਼ਹੀਦ ਹੋਏ ਸੈਨਿਕਾਂ ਦੇ 30 ਪਰਿਵਾਰਾਂ ਨੂੰ ਇਹ ਗਰਾਂਟ ਦਿੱਤੀ ਗਈ ਹੈ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਸੈਨਿਕ ਰੈਸਟ ਹਾਊਸ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ ਇਥੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕੰਪਿਊਟਰ ਕੋਰਸਾਂ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਨੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਉਸਾਰੇ ਗਏ ਸ੍ਰੀ ਗੁਰੂ ਰਵਿਦਾਸ ਜੀ ਮੈਮੋਰੀਅਲ, ਥਾਣਾ ਅਤੇ ਚੌਹਾਲ ਡੈਮ ਵਿਖੇ ਵਿਕਸਤ ਕੀਤੇ ਗਏ ਈਕੋ ਟੂਰਿਜ਼ਮ ਪ੍ਰੋਜੈਕਟ ਤੋਂ ਇਲਾਵਾ ਹੁਸ਼ਿਆਰਪੁਰ ਵਿਖੇ ਸੂਬੇ ਦੀ ਪਹਿਲੀ ਬਾਇਓਫਰਟੀਲਾਈਜ਼ਰ ਲੈਬੋਰਟਰੀ ਅਤੇ ਡਿਜੀਟਲ ਲਾਇਬ੍ਰੇਰੀ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ।  

ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ, ਡੀ.ਆਈ.ਜੀ. ਜਲੰਧਰ ਰੇਂਜ ਨਵੀਨ ਸਿੰਗਲਾ, ਡਾਇਰੈਕਟਰ ਟੂਰਿਜ਼ਮ ਡਾ. ਸੰਜੀਵ ਕੁਮਾਰ ਤਿਵਾੜੀ, ਮੇਅਰ ਨਗਰ ਨਿਗਮ ਸੁਰਿੰਦਰ ਕੁਮਾਰ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਵਿੰਦਰ ਸਿੰਘ ਪਾਬਲਾ, ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ, ਚੇਅਰਮੈਨ ਦਿ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਵਿਕਰਮ ਸ਼ਰਮਾ, ਪੰਜਾਬ ਉਦਯੋਗਿਕ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਹਰਮਿੰਦਰ ਸਿੰਘ ਬਕਸ਼ੀ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਚੇਅਰਮੈਨ ਮਾਰਕੀਟ ਕਮੇਟੀ ਜਸਪਾਲ ਚੇਚੀ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਸਤਵੰਤ ਸਿੰਘ ਸਿਆਣ, ਜ਼ਿਲ੍ਹਾ ਮੀਡੀਆ ਇੰਚਾਰਜ ਕੁਲਵਿੰਦਰ ਸਿੰਘ ਹੁੰਦਲ, ਮਹਿਲਾ ਵਿੰਗ ਪ੍ਰਧਾਨ ਮਨਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਕਮਿਸ਼ਨਰ ਨਗਰ ਨਿਗਮ ਜਿਓਤੀ ਬਾਲਾ ਮੱਟੂ, ਐਸ.ਡੀ.ਐਮ. ਗੁਰਸਿਮਰਨਜੀਤ ਕੌਰ, ਐਸ.ਪੀ. ਨਵਨੀਤ ਕੌਰ ਗਿੱਲ, ਐਸ.ਪੀ. ਡਾ. ਮੁਕੇਸ਼, ਜਿਲ੍ਹਾ ਬਾਰ ਐਸੋਸੀਏਸ਼ਨ ਪ੍ਰਧਾਨ ਐਡਵੋਕੇਟ ਪੀ.ਐਸ. ਘੁੰਮਣ, ਜਨਰਲ ਸਕੱਤਰ ਐਡਵੋਕੇਟ ਨਵਜਿੰਦਰ ਸਿੰਘ ਬੇਦੀ ਤੋਂ ਇਲਾਵਾ ਨਿਆਇਕ, ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ, ਸਕੂਲਾਂ, ਕਾਲਜਾਂ ਦੇ ਅਧਿਆਪਕ, ਵਿਦਿਆਰਥੀ ਅਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

 

Tags: Mohinder Bhagat , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Bram Shanker Jimpa , Ishank Kumar , Aashika Jain , DC Hoshiarpur , Deputy Commissioner Hoshiarpur , Hoshiarpur , Independence Day , Independence Day 2025 , 79th Independence Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD