Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

79ਵੇਂ ਆਜ਼ਾਦੀ ਦਿਵਸ ਮੌਕੇ ਹਰਪਾਲ ਸਿੰਘ ਚੀਮਾ ਨੇ ਰੂਪਨਗਰ 'ਚ ਲਹਿਰਾਇਆ ਤਿਰੰਗਾ ਝੰਡਾ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Varjeet Walia, DC Ropar, Deputy Commissioner Ropar, Rupnagar, Ropar, Independence Day, Independence Day 2025, 79th Independence Day

5 Dariya News

5 Dariya News

5 Dariya News

ਰੂਪਨਗਰ , 15 Aug 2025

Last updated on: Aug 15, 2025, 17:31 IST

ਆਜ਼ਾਦੀ ਦੇ 79ਵੇਂ ਦਿਹਾੜੇ ਮੌਕੇ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਵਿਭਾਗਾਂ ਦੇ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਈ ਗਈ। ਇਸ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ. ਗੁਲਨੀਤ ਸਿੰਘ ਖੁਰਾਣਾ ਵਲੋਂ ਉਨ੍ਹਾਂ ਨੂੰ ਐਸਕੋਰਟ ਕਰਕੇ ਪਰੇਡ ਦਾ ਨਿਰੀਖਣ ਕਰਨ ਲਈ ਲਜਾਇਆ ਗਿਆ। 

ਡੀ.ਐਸ.ਪੀ. ਸ. ਜਸ਼ਨਦੀਪ ਸਿੰਘ ਮਾਨ ਦੀ ਅਗਵਾਈ ਹੇਠ ਵੱਖ-ਵੱਖ ਟੁਕੜੀਆਂ ਵਲੋਂ ਸਲਾਮੀ ਦਿੱਤੀ ਗਈ। ਜਿਸ ਵਿਚ ਪੰਜਾਬ ਪੁਲਿਸ ਪੁਰਸ਼, ਪੰਜਾਬ ਪੁਲਿਸ ਮਹਿਲਾ, ਪੰਜਾਬ ਹੋਮ ਗਾਰਡਜ਼, ਵੱਖ-ਵੱਖ ਸਕੂਲਾਂ ਅਤੇ ਬੈਂਡ ਦੀ ਟੁਕੜੀਆਂ ਵਲੋਂ ਮਾਰਚ ਪਾਸਟ ਵਿਚ ਹਿੱਸਾ ਲਿਆ ਗਿਆ। 

ਇਸ ਸਮਾਰੋਹ ਮੌਕੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਵਿਭਾਗਾਂ ਦੇ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵਲੋਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਿਤ ਹੁੰਦਿਆਂ ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। 

ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ ਸਦਕਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੁਣੀ ਗਈ ਪੰਜਾਬ ਸਰਕਾਰ ਸੂਬੇ ਨੂੰ ਦੁਬਾਰਾ ਰੰਗਲਾ ਪੰਜਾਬ ਬਣਾਉਣ ਲਈ ਨਿਰੰਤਰ ਯਤਨਸ਼ੀਲ ਹੈ। 

ਉਨ੍ਹਾਂ ਕਿਹਾ ਕਿ ਦੇਸ਼ ਭਗਤਾਂ ਨੂੰ ਯਾਦ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਮੋਹਾਲੀ ਕੌਮਾਂਤਰੀ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਉੱਤੇ ਰੱਖਿਆ ਗਿਆ ਅਤੇ ਇੱਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਲਾਇਆ ਗਿਆ, ਇਸਦੇ ਨਾਲ ਹੀ ਸਾਰੇ ਸਰਕਾਰੀ ਦਫਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀਆਂ ਤਸਵੀਰਾਂ ਲਾਈਆਂ ਗਈਆਂ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ ਤੇ ਰੋਜ਼ਗਾਰ ਤੋਂ ਇਲਾਵਾ ਹਰ ਇੱਕ ਖੇਤਰ ਵਿੱਚ ਲਾਮਿਸਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਹੁਣ ਤੱਕ 55 ਹਜ਼ਾਰ ਤੋਂ ਜ਼ਿਆਦਾ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਦੇ ਨਾਲ ਹੀ ਪੰਜਾਬ ਨੇ ਸਿੱਖਿਆ ਦੇ ਨੈਸ਼ਨਲ ਐਚੀਵਮੈਂਟ ਸਰਵੇ 2024 ਵਿੱਚ ਸਭ ਤੋਂ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਕੇਰਲਾ ਵਰਗੇ ਸੂਬੇ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। 

ਇਸ ਤੋਂ ਇਲਾਵਾ ਇਸ ਸਾਲ ਸਰਕਾਰੀ ਸਕੂਲਾਂ ਦੇ 848 ਵਿਦਿਆਰਥੀਆਂ ਨੇ ਨੀਟ ਦੇ ਸਖ਼ਤ ਮੁਕਾਬਲੇ ਵਿੱਚ ਕੁਆਲੀਫਾਈ ਕੀਤਾ ਜਦੋਂਕਿ 265 ਵਿਦਿਆਰਥੀਆਂ ਨੇ ਜੇਈਈ (ਮੇਨਜ਼) ਅਤੇ 45 ਵਿਦਿਆਰਥੀਆਂ ਨੇ ਜੇਈਈ (ਐਡਵਾਂਸ) ਪ੍ਰੀਖਿਆ ਸਫ਼ਲਤਾਪੂਰਵਕ ਪਾਸ ਕੀਤੀ ਹੈ। ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਿਹਤ ਖੇਤਰ ਵਿੱਚ ਵੀ ਕ੍ਰਾਂਤੀਕਾਰੀ ਬਦਲਾਅ ਲਿਆਂਦਾ ਗਿਆ ਹੈ, ਸੂਬੇ ਵਿੱਚ 881 ਆਮ ਆਦਮੀ ਕਲੀਨਿਕ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚ 107 ਕਿਸਮ ਦੀਆਂ ਦਵਾਈਆਂ ਅਤੇ 47 ਕਿਸਮ ਦੇ ਲੈਬ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ। 

ਇਸ ਤੋਂ ਇਲਾਵਾ ਪੰਜਾਬ ਦੇ ਹਰ ਪਰਿਵਾਰ ਲਈ 10 ਲੱਖ ਤੱਕ ਦਾ ਸਿਹਤ ਬੀਮਾ ਕੀਤਾ ਜਾ ਰਿਹਾ ਹੈ, ਜੋ ਕਿ 2 ਅਕਤੂਬਰ ਤੋਂ ਲਾਗੂ ਹੋਵੇਗਾ। ਇਸ ਵਿੱਚ ਕੋਈ ਫਾਰਮ ਭਰਨ ਦੀ ਲੋੜ ਨਹੀਂ ਹੈ, ਕੋਈ ਵੱਡਾ ਕੰਮ ਨਹੀਂ ਕਰਨਾ ਪਵੇਗਾ, ਸਿਰਫ਼ ਆਧਾਰ ਕਾਰਡ ਅਤੇ ਵੋਟਰ ਕਾਰਡ ਲੈ ਕੇ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ 552 ਪ੍ਰਾਈਵੇਟ ਅਤੇ ਸਾਰੇ ਸਰਕਾਰੀ ਹਸਪਤਾਲ ਇਸ ਯੋਜਨਾ ਨਾਲ ਜੁੜੇ ਹੋਏ ਹਨ, ਜਦੋਂ ਕਿ 500 ਹੋਰ ਹਸਪਤਾਲ ਜੋੜਨ ਦੀ ਪ੍ਰਕਿਰਿਆ ਚੱਲ ਰਹੀ ਹੈ। 

ਜੇਕਰ ਪਰਿਵਾਰ ਵਿੱਚ ਕੋਈ ਬਿਮਾਰ ਹੋ ਜਾਂਦਾ ਹੈ, ਤਾਂ ਪੰਜਾਬ ਸਰਕਾਰ ਉਸਦਾ ਸਾਰਾ ਡਾਕਟਰੀ ਖਰਚਾ ਚੁੱਕੇਗੀ। ਇਸ ਯੋਜਨਾ ਵਿੱਚ ਹਰ ਕੋਈ ਸ਼ਾਮਲ ਹੈ, ਕੋਈ ਆਮਦਨ ਸੀਮਾ ਨਹੀਂ ਹੈ, ਕੋਈ ਵਿਸ਼ੇਸ਼ ਸ਼੍ਰੇਣੀ ਨਹੀਂ ਹੈ, ਸਿਰਫ਼ ਪੰਜਾਬ ਦਾ ਨਾਗਰਿਕ ਹੋਣਾ ਜ਼ਰੂਰੀ ਹੈ। ਪੰਜਾਬ ਦੇ ਲਗਭਗ 3 ਕਰੋੜ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਸੂਬੇ ਦੇ ਮੁੱਢਲੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਆਉਣ ਵਾਲੇ ਸਮੇਂ ਵਿੱਚ ਵੀ ਕਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਮਾਰੋਹ ਵਿਚ ਪਹੁੰਚੇ ਜ਼ਿਲ੍ਹੇ ਦੇ ਆਜ਼ਾਦੀ ਘੁਲਾਟੀਏ ਅਤੇ ਸੁਤੰਤਰਤਾਂ ਸੰਗਰਾਮੀਆਂ ਨੂੰ ਕੈਬਨਿਟ ਮੰਤਰੀ ਨੇ ਸ਼ਾਲ ਭੇਟ ਕਰਕੇ ਸਨਮਾਨਿਤ ਕੀਤਾ ਤੇ ਕਿਹਾ ਕਿ ਇਹ ਸਾਡੇ ਦੇਸ਼ ਦਾ ਮਾਣ ਹਨ ਜਿਨ੍ਹਾਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।

ਇਸ ਉਪਰੰਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਪਿਆਰ ਦੀ ਭਾਵਨਾ ਭਰਦੇ ਹੋਏ ਕੋਰੀਓਗ੍ਰਆਫੀ, ਡਾਂਸ ਅਤੇ ਗਿੱਧਾ ਆਦਿ ਰੰਗਾ-ਰੰਗ ਪ੍ਰੋਗਰਾਮਾਂ ਦੀ ਪੇਸ਼ਕਾਰੀ ਕੀਤੀ ਗਈ। ਖੇਡ ਵਿਭਾਗ ਰੂਪਨਗਰ ਵੱਲੋਂ ਪਹਿਲੀ ਵਾਰ ਐਸਡੀਐਮ ਰੂਪਨਗਰ ਡਾ. ਸੰਜੀਵ ਕੁਮਾਰ ਦੁਆਰਾ ਤਿਆਰ ਕਰਵਾਈ ਗਈ ਸਕਿੱਟ 'ਨਸ਼ਿਆ ਤੋਂ ਆਜ਼ਾਦੀ' ਦੀ ਪੇਸ਼ਕਾਰੀ ਵੀ ਦਿੱਤੀ ਗਈ। ਸ਼ਿਵਾਲਿਕ ਪਬਲਿਕ ਸਕੂਲ ਰੂਪਨਗਰ ਦੁਆਰਾ ਦਿੱਤੀ ਗਈ ਬੈਂਡ ਦੀ ਪੇਸ਼ਕਾਰੀ ਤੋਂ ਖੁਸ਼ ਹੋ ਕੇ ਕੈਬਨਿਟ ਮੰਤਰੀ ਦੁਆਰਾ ਸਕੂਲ ਦੇ ਲਈ 15 ਲੱਖ ਰੁਪਏ ਦੀ ਗ੍ਰਾਂਟ ਵੀ ਦਿੱਤੀ ਗਈ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੂਲਪੁਰ ਗਰੇਵਾਲ ਵੱਲੋਂ ਐਸਡੀਐਮ ਰੂਪਨਗਰ ਡਾ. ਸੰਜੀਵ ਕੁਮਾਰ ਦੁਆਰਾ ਲਿਖਿਆ ਨਾਟਕ "ਯੁੱਧ ਨਸ਼ਿਆਂ ਵਿਰੁੱਧ" ਪੇਸ਼ ਕੀਤਾ ਗਿਆ, ਜਿਸ ਦੌਰਾਨ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਵੱਲੋਂ ਸਟੇਡੀਅਮ ਵਿੱਚ ਸਾਰੇ ਹੀ ਹਾਜ਼ਰੀਨ ਨੂੰ ਨਸ਼ਾ ਨਾ ਕਰਨ ਤੇ ਨਸ਼ਾ ਕਰਨ ਵਾਲਿਆਂ ਦੀ ਸੂਚਨਾ ਪੁਲਿਸ ਤੇ ਪ੍ਰਸ਼ਾਸ਼ਨ ਨੂੰ ਦੇਣ ਦੀ ਸਹੁੰ ਚੁਕਾਈ ਗਈ। 

ਇਸ ਨਾਟਕ ਤੋਂ ਖੁਸ਼ ਹੋ ਕੇ ਸ. ਹਰਪਾਲ ਸਿੰਘ ਚੀਮਾ ਵਲੋਂ ਆਪਣੇ ਨਿੱਜੀ ਤਨਖ਼ਾਹ ਵਿੱਚੋਂ 21 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਵੀ ਦਿੱਤੀ ਗਈ। ਸ਼ਿਵਾਲਿਕ ਸਕੂਲ ਦੇ ਸਟਾਫ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਵਿਚ ਵੱਖ-ਵੱਖ ਖੇਤਰਾਂ ਵਿਚ ਉਪਲੱਬਧੀਆਂ ਹਾਸਿਲ ਕਰਨ ਵਾਲੇ, ਸਮਾਜ ਸੇਵੀਆਂ, ਜ਼ਿਲ੍ਹਾ ਪ੍ਰਸ਼ਾਸਨ ਵਿਚ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਤੇ ਲਗਨ ਨਾਲ ਕਰਨ ਵਾਲਿਆਂ, ਅਤੇ ਹੋਰ ਵੱਡੀਆਂ ਸ਼ਖਸੀਅਤਾਂ ਨੂੰ ਮੁੱਖ ਮਹਿਮਾਨ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ। 

ਇਸ ਮੌਕੇ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ, ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ, ਕਮਿਸ਼ਨਰ ਰੂਪਨਗਰ ਰੇਂਜ ਗੁਰਪ੍ਰੀਤ ਕੌਰ ਸਪਰਾ, ਡੀਆਈਜੀ ਪੀਏਪੀ ਇੰਦਰਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਮੁੱਖ ਮੰਤਰੀ ਫੀਲਡ ਅਫ਼ਸਰ ਅਭਿਮੰਨਿਊ ਮਲਿਕ, ਐੱਸਪੀ ਅਰਵਿੰਦ ਮੀਨਾ, ਐੱਸਪੀ ਚੰਦ ਸਿੰਘ, ਐੱਸਪੀ ਗੁਰਦੀਪ ਸਿੰਘ ਗੋਸਲ, ਆਰ.ਟੀ.ਓ. ਸ. ਗੁਰਵਿੰਦਰ ਸਿੰਘ ਜੌਹਲ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਵਧੀਕ ਸੈਸ਼ਨ ਜੱਜ ਸ਼ਾਮ ਲਾਲ, ਵਧੀਕ ਸੈਸ਼ਨ ਜੱਜ ਮੋਹਿਤ ਬਾਂਸਲ, ਵਧੀਕ ਸੈਸ਼ਨ ਜੱਜ ਪ੍ਰਤਿਮਾ ਅਰੋੜਾ, ਵਧੀਕ ਸੈਸ਼ਨ ਜੱਜ ਪੁਸ਼ਪਿੰਦਰ ਸਿੰਘ, ਪ੍ਰਿੰਸੀਪਲ ਜੱਜ ਫੈਮਿਲੀ ਕੋਰਟ ਡਾ. ਮੋਨਿਕਾ ਗੋਇਲ, ਸਿਵਲ ਜੱਜ ਅਸ਼ੀਸ਼ ਥਥਈ, ਸਿਵਲ ਜੱਜ ਸੁਖਵਿੰਦਰ ਸਿੰਘ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਨਦੀਪ ਕੌਰ, ਸਿਵਲ ਜੱਜ ਕਾਮਿਨੀ, ਸਿਵਲ ਜੱਜ ਅਨਿਨਆ ਰਿਸ਼ੀ, ਸਿਵਲ ਜੱਜ ਮਨੀਸ਼ਾ, ਐਸਡੀਐਮ ਰੂਪਨਗਰ ਡਾ. ਸੰਜੀਵ ਕੁਮਾਰ, ਜ਼ਿਲ੍ਹਾ ਮਾਲ ਅਫਸਰ ਬਾਦਲਦੀਨ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ, ਸਿਵਲ ਸਰਜਨ ਡਾ. ਬਲਵਿੰਦਰ ਕੌਰ, ਸਹਾਇਕ ਕਮਿਸ਼ਨਰ ਰਾਜ ਕਰ ਰੋਪੜ ਯਾਦਵਿੰਦਰ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ ਹਰਪ੍ਰੀਤ ਸਿੰਘ ਕਾਹਲੋਂ, ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਹਰਮਿੰਦਰ ਸਿੰਘ ਢਾਹੇ, ਮਾਰਕੀਟ ਕਮੇਟੀ ਚੇਅਰਮੈਨ ਰੂਪਨਗਰ ਭਾਗ ਸਿੰਘ ਮਦਾਨ, ਚੇਅਰਮੈਨ ਇੰਮਪਰੁਵਮੈਂਟ ਟਰੱਸਟ ਸ਼ਿਵ ਕੁਮਾਰ ਲਾਲਪੁਰਾ, ਜ਼ਿਲ੍ਹਾ ਟਰੇਡ ਵਿੰਗ ਦੇ ਪ੍ਰਧਾਨ ਨਵਦੀਪ ਸਿੰਘ ਟੋਨੀ, ਜ਼ਿਲ੍ਹਾ ਯੂਥ ਪ੍ਰਧਾਨ ਚੇਤਨ ਕਾਲੀਆ ਅਤੇ ਪ੍ਰੈੱਸ ਦੇ ਨੁਮਾਇੰਦੀਆਂ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Varjeet Walia , DC Ropar , Deputy Commissioner Ropar , Rupnagar , Ropar , Independence Day , Independence Day 2025 , 79th Independence Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD