Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਲਾਲਜੀਤ ਸਿੰਘ ਭੁੱਲਰ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਕੌਮੀ ਝੰਡਾ

ਯੁੱਧ ਨਸ਼ਿਆਂ ਵਿਰੁੱਧ ਤਹਿਤ 25 ਹਜ਼ਾਰ ਗਿ੍ਫ਼ਤਾਰੀਆਂ ਹੋਈਆਂ, ਸਮਗਲਰਾਂ ਦੇ ਘਰਾਂ 'ਤੇ ਚੱਲਿਆ ਪੀਲਾ ਪੰਜਾ-ਕੈਬਨਿਟ ਮੰਤਰੀ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr Vijay Singla, Principal Budh Ram, Gurpreet Singh Banawali, Kulwant Singh, DC Mansa, Deputy Commissioner Mansa, Mansa, Independence Day, Independence Day 2025, 79th Independence Day

Web Admin

Web Admin

5 Dariya News

ਮਾਨਸਾ , 15 Aug 2025

Last updated on: Aug 15, 2025, 17:45 IST

ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ ਅੱਜ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ, ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਅਦਾ ਕੀਤੀ।

ਰਾਸ਼ਟਰੀ ਗਾਣ ਦੀ ਧੁੰਨ ਦੇ ਚਲਦਿਆਂ ਪੰਜਾਬ ਪੁਲਿਸ ਦੇ ਜਵਾਨਾਂ ਨੇ ਸਤਿਕਾਰ ਵਜੋਂ ਸਲਾਮੀ ਭੇਂਟ ਕੀਤੀ। ਇਸ ਮੌਕੇ ਮੁੱਖ ਮਹਿਮਾਨ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅੱਜ ਅਸੀਂ 79ਵਾਂ ਆਜ਼ਾਦੀ ਦਿਵਸ ਮਨਾ ਰਹੇ ਹਾਂ ਅਤੇ ਇਸ ਮੌਕੇ ਮੈਂ ਆਪ ਸਭ ਨੂੰ ਹਾਰਦਿਕ ਵਧਾਈ ਦਿੰਦਾ ਹਾਂ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਜ਼ਾਦੀ ਘੁਲਾਟੀਆਂ ਅਤੇ ਸੈਨਿਕਾਂ ਦੇ ਪਰਿਵਾਰਾਂ ਲਈ ਬੜੇ ਅਹਿਮ ਕਦਮ ਚੁੱਕੇ ਨੇ। ਪੰਜਾਬ ਸਰਕਾਰ ਨੇ ਆਜ਼ਾਦੀ ਸੰਗਰਾਮੀਆਂ ਜਾਂ ਉਨ੍ਹਾਂ ਦੇ ਵਾਰਸਾਂ ਦੀ ਮਹੀਨਾਵਾਰ ਪੈਨਸ਼ਨ ਨੂੰ 9400 ਤੋਂ ਵਧਾ ਕੇ 11000 ਕੀਤਾ।

ਸ਼ਹੀਦ ਜਵਾਨਾਂ ਦੇ ਵਾਰਸਾਂ ਲਈ ਐਕਸ ਗਰੇਸ਼ੀਆ ਰਾਸ਼ੀ 50 ਲੱਖ ਤੋਂ ਵਧਾ ਕੇ 01 ਕਰੋੜ ਕੀਤੀ। ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ 01 ਕਰੋੜ ਰੁਪਏ ਐਕਸਗ੍ਰੇਸ਼ੀਆ ਰਾਸ਼ੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੜ੍ਹਕ ਸੁਰੱਖਿਆ ਫੋਰਸ ਨੇ 10 ਮਿੰਟ ਤੋਂ ਘੱਟ ਦੇ ਔਸਤਨ ਰਿਸਪਾਂਸ ਟਾਇਮ ਨਾਲ ਕਰੀਬ 35 ਹਜ਼ਾਰ ਸੜ੍ਹਕੀ ਹਾਦਸਿਆਂ ਵਿਚ ਸਹਾਇਤਾ ਪ੍ਰਦਾਨ ਕੀਤੀ ਹੈ।

ਇਸ ਦੇ ਨਾਲ ਹੀ 15406 ਵਿਅਕਤੀਆਂ ਨੂੰ ਮੌਕੇ 'ਤੇ ਮੁੱਢਲੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ ਅਤੇ 19162 ਜ਼ਖਮੀ ਵਿਅਕਤੀਆਂ ਨੂੰ ਡਾਕਟਰੀ ਦੇਖਭਾਲ ਲਈ ਹਸਪਤਾਲਾਂ ਤੱਕ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ  ੰਹੋਰ ਉੱਚਾ ਚੁੱਕਣ ਲਈ 118 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨੂੰ 'ਸਕੂਲ ਆਫ ਐਮੀਨੈਂਸ' ਵਿਚ ਤਬਦੀਲ ਕੀਤਾ ਜਾ ਰਿਹਾ ਹੈ ਅਤੇ 115 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮਾਂਤਰੀ ਪੱਧਰ 'ਤੇ ਨਾਮਣਾ ਖੱਟਣ ਵਾਲੀਆਂ ਸਖਸ਼ੀਅਤਾਂ ਦੇ ਨਾਮ 'ਤੇ ਰੱਖਿਆ ਹੈ।

ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿਚ 02 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਸ੍ਰ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਅੱਵਲ ਦਰਜੇ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੂਬੇ ਵਿਚ 881 ਆਮ ਆਦਮੀ ਕਲੀਨਿਕ ਚਲਾਏ ਜਾ ਰਹੇ ਹਨ, ਜਿੰਨ੍ਹਾਂ ਵਿਚ 107 ਕਿਸਮ ਦੀਆਂ ਦਵਾਈਆਂ ਅਤੇ 47 ਕਿਸਮ ਦੇ ਲੈਬ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ।

ਭਵਿੱਖ ਵਿਚ ਸਰਕਾਰ ਵੱਲੋਂ 200 ਹੋਰ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਵੱਲੋਂ ਚਲਾਏ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਜਿੱਥੇ ਨਸ਼ਾ ਤਸਕਰਾਂ ਨੂੰ ਸੂਬੇ ਵਿਚੋਂ ਖਦੇੜਿਆ ਹੈ ਉੱਥੇ ਹੀ ਉੱਥੇ ਹੀ 25 ਹਜ਼ਾਰ ਤੋਂ ਵੱਧ ਗਿ੍ਫ਼ਤਾਰੀਆਂ ਕਰਕੇ ਅਤੇ ਨਸ਼ਾ ਸਮਗਲਰਾਂ ਦੇ ਘਰ ਢਾਹ ਕੇ ਸਿੱਧ ਕੀਤਾ ਹੈ ਕਿ ਪੰਜਾਬ ਵਿਚ ਨਸ਼ਾ ਫੈਲਾਉਣ ਵਾਲਿਆਂ ਲਈ ਕੋਈ ਥਾਂ ਨਹੀਂ ਹੈ।

ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਅਤਿ ਆਧੁਨਿਕ ਪ੍ਰਣਾਲੀ ਤਹਿਤ ਨਵੇਂ ਐਕਸ ਰੇਅ ਬੈਗੇਜ਼ ਸਕੈਨਰ, ਸੀ.ਸੀ.ਟੀ.ਵੀ. ਕੈਮਰੇ ਐ ਜੈਮਿੰਗ ਸਿਸਟਮ ਸਮੇਤ ਅਤਿ ਆਧੁਨਿਕ ਸੁਰੱਖਿਆ ਉਪਕਰਣ ਲਗਾਏ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਈਜ਼ੀ ਜਮ੍ਹਾਂਬੰਦੀ ਲਈ ਪੋਰਟਲ ਬਣਾਇਆ ਗਿਆ ਹੈ ਜਿਸ ਰਾਹੀਂ ਨਾਗਰਿਕਾਂ ਨੂੰ ਵਿਰਾਸਤ, ਰਜਿਸਟਰਡ ਡੀਡ ਆਦਿ ਦੇ ਆਧਾਰ 'ਤੇ ਇੰਤਕਾਲਾਂ ਲਈ ਅਰਜ਼ੀ ਦੇਣ ਤੋਂ ਲੈ ਕੇ ਇੰਤਕਾਲ ਦੀ ਡਲਿਵਰੀ ਤੱਕ ਦੀ ਸਾਰੀ ਪ੍ਰਕਿਰਿਆ ਨੂੰ ਆਟੋਮੇਟਿਡ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿਵੇਕਲੇ ਉਦਮਾਂ ਸਦਕਾ ਨਹਿਰੀ ਪਾਣੀ ਪਹਿਲੀ ਵਾਰ ਲਗਭਗ 1365 ਥਾਵਾਂ 'ਤੇ ਪਹੁੰਚਿਆ। ਪਿੰਡ ਵਾਸੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੰਜਾਬ ਭਰ ਦੇ ਪਿੰਡਾਂ ਵਿਚ 196 ਲਾਇਬ੍ਰੇਰੀਆਂ ਚਲ ਰਹੀਆਂ ਹਨਅਤੇ 135 ਪ੍ਰਗਤੀ ਅਧੀਨ ਹਨ। ਇਸ ਤੋਂ ਪਹਿਲਾਂ ਸਮਾਗਮ ਮੌਕੇ ਪਰੇਡ ਕਮਾਂਡਰ ਡੀ.ਐਸ.ਪੀ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਅਨੁਸ਼ਾਸਤ ਫੋਰਸ ਦੇ ਜਵਾਨਾਂ ਸਮੇਤ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਕੌਮੀ ਝੰਡੇ ਤਿਰੰਗੇ ਨੂੰ ਸਲਾਮੀ ਦਿੱਤੀ ਗਈ।

ਕੈਬਨਿਟ ਮੰਤਰੀ ਸ੍ਰ ਲਾਲਜੀਤ ਸਿੰਘ ਭੁੱਲਰ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਅਤੇ ਜੰਗੀ ਵਿਧਵਾਵਾਂ ਦਾ ਸਨਮਾਨ ਕੀਤਾ ਗਿਆ ਅਤੇ ਲੋੜਵੰਦਾਂ ਨੂੰ ਟਰਾਈਸਾਇਕਲਾਂ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ।  ਸਮਾਗਮ ਦੌਰਾਨ ਵੱਖ ਵੱਖ ਵਿਭਾਗਾਂ ਵੱਲੋਂ ਉਨ੍ਹਾਂ ਦੇ ਕੰਮਾਂ ਅਤੇ ਯੋਜਨਾਵਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਗਈਆਂ। 

ਵੱਖ ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ਅਤੇ ਮੁੱਖ ਮਹਿਮਾਨ ਵੱਲੋਂ ਪਹਿਲੇ ਤੇ ਦੂਜੇ ਦਰਜੇ 'ਤੇ ਆਉਣ ਵਾਲੀਆਂ ਪੇਸ਼ਕਾਰੀਆਂ, ਝਾਕੀਆਂ, ਪਰੇਡ ਕਮਾਂਡਰਾਂ ਅਤੇ ਵਿਲੱਖਣ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ।

ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰ ਮਨਜਿੰਦਰ ਸਿੰਘ, ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਵਿਧਾਇਕ ਬੁਢਲਾਡਾ ਪਿ੍ੰਸੀਪਲ ਸ੍ਰ. ਬੁੱਧ ਰਾਮ, ਵਿਧਾਇਕ ਸਰਦੂਲਗੜ੍ਹ ੍ਰਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਆਈ.ਏ.ਐਸ., ਐਸ.ਐਸ.ਪੀ. ਡਾ. ਭਾਗੀਰਥ ਸਿੰਘ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ, ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਡਾ. ਗੁਰਲੀਨ ਕੌਰ, ਆਈ.ਏ.ਐਸ. ਚੇਅਰਮੈਨ ਮਾਰਕਿਟ ਕਮੇਟੀ ਅਤੇ ਜ਼ਿਲ੍ਹਾ ਯੋਜਨਾ ਬੋਰਡ ਸ੍ਰ ਗੁਰਪ੍ਰੀਤ ਸਿੰਘ ਭੁੱਚਰ, ਚੇਅਰਮੈਨ ਮਾਰਕਿਟ ਕਮੇਟੀ ਭੀਖੀ ਸ੍ਰੀ ਵਰਿੰਦਰ ਸੋਨੀ, ਸਪੈਸ਼ਲ ਡੀ.ਜੀ.ਪੀ. ਸ੍ਰੀ ਜਤਿੰਦਰ ਜੈਨ ਵਿਜੀਲੈਂਸ ਅਤੇ ਸਕਿਊਰਟੀ (ਪੀ.ਐਸ.ਪੀ.ਸੀ.ਐਲ.) ਪਟਿਆਲਾ, ਯੂਥ ਆਗੂ ਚੁਸ਼ਪਿੰਦਰਬੀਰ ਚਹਿਲ, ਜ਼ਿਲ੍ਹਾ ਕਮਾਂਡੈਂਟ ਹੋਮਗਾਰਡਜ਼ ਸ੍ਰ ਰਛਪਾਲ ਸਿੰਘ, ਪ੍ਰਧਾਨ ਨਗਰ ਕੌਂਸਲ ਮਾਨਸਾ ਸੁਨੀਲ ਕੁਮਾਰ ਨੀਨੂ ਤੋਂ ਇਲਾਵਾ ਹੋਰ ਸਿਵਲ ਅਤੇ ਪੁਲਿਸ ਦੇ ਅਧਿਕਾਰੀ ਹਾਜ਼ਰ ਸਨ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr Vijay Singla , Principal Budh Ram , Gurpreet Singh Banawali , Kulwant Singh , DC Mansa , Deputy Commissioner Mansa , Mansa , Independence Day , Independence Day 2025 , 79th Independence Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD