Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਗਵੰਤ ਸਿੰਘ ਮਾਨ ਨੇ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ

ਲੋਕਾਂ ਨੂੰ ਮਹਾਨ ਸੂਫ਼ੀ ਸੰਤ ਦੇ ਨਕਸ਼ੇ-ਕਦਮਾਂ 'ਤੇ ਚੱਲਣ ਦੀ ਕੀਤੀ ਅਪੀਲ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Dr Gurpreet Kaur, Faridkot

5 Dariya News

5 Dariya News

5 Dariya News

ਫ਼ਰੀਦਕੋਟ , 15 Aug 2025

Last updated on: Aug 15, 2025, 18:05 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ ਅਤੇ ਲੋਕਾਂ ਨੂੰ ਸਤਿਕਾਰਯੋਗ ਸੂਫ਼ੀ ਸੰਤ ਦੇ ਨਕਸ਼ੇ-ਕਦਮਾਂ 'ਤੇ ਚੱਲਣ ਦੀ ਅਪੀਲ ਕੀਤੀ। ਬਾਬਾ ਸ਼ੇਖ ਫ਼ਰੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਮਹਾਨ ਰੂਹਾਨੀ ਆਗੂ, ਕਵੀ-ਪੈਗੰਬਰ ਅਤੇ ਭਾਰਤ ਵਿੱਚ ਸੂਫ਼ੀ ਪਰੰਪਰਾ ਦੇ ਬਾਨੀ ਦੱਸਿਆ। 

ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਜੀ ਨੂੰ ਪੰਜਾਬੀ ਕਵਿਤਾ ਦਾ ਪਿਤਾਮਾ ਮੰਨਿਆ ਜਾਂਦਾ ਹੈ ਅਤੇ ਪਿਆਰ, ਕਰੁਣਾ, ਬਰਾਬਰੀ, ਨਿਮਰਤਾ, ਭਾਈਚਾਰਾ ਅਤੇ ਆਜ਼ਾਦੀ 'ਤੇ ਕੇਂਦਰਿਤ ਉਨ੍ਹਾਂ ਦਾ ਫਲਸਫਾ ਸਦੀਵੀ ਅਤੇ ਵਿਸ਼ਵਵਿਆਪੀ ਤੌਰ 'ਤੇ ਪ੍ਰਸੰਗਿਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਬਾ ਸ਼ੇਖ ਫ਼ਰੀਦ ਦੀ ਬਾਣੀ, ਜਿਸ ਵਿੱਚ 112 ਸ਼ਲੋਕ ਅਤੇ ਚਾਰ ਸ਼ਬਦ ਸ਼ਾਮਲ ਹਨ, ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ਼ਾਮਲ ਕੀਤਾ ਸੀ।

ਮੁੱਖ ਮੰਤਰੀ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਇੱਕ ਸਰਬ ਵਿਆਪੀ ਗ੍ਰੰਥ ਹੈ, ਜੋ ਸਾਰੇ ਧਰਮਾਂ ਦੀ ਨੁਮਾਇੰਦਗੀ ਕਰਦਾ ਹੈ ਅਤੇ ਗਿਆਨ ਦਾ ਵਿਸ਼ਾਲ ਭੰਡਾਰ ਹੈ, ਜੋ ਸਾਰੀ ਮਨੁੱਖਤਾ ਲਈ ਮਾਰਗ ਦਰਸ਼ਕ ਵਜੋਂ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਸ਼ਰਧਾ ਨਾਲ ਆਪਣਾ ਸਿਰ ਝੁਕਾਉਂਦੇ ਹਾਂ ਤਾਂ ਅਸੀਂ ਮਹਾਨ ਗੁਰੂਆਂ ਦੇ ਨਾਲ-ਨਾਲ ਬਾਬਾ ਫ਼ਰੀਦ ਅੱਗੇ ਵੀ ਸਤਿਕਾਰ ਨਾਲ ਸ਼ਰਧਾ ਭੇਟ ਕਰਦੇ ਹਾਂ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਬਾ ਫ਼ਰੀਦ ਦਾ ਜੀਵਨ ਅਤੇ ਸਿੱਖਿਆਵਾਂ ਅੱਜ ਦੇ ਪਦਾਰਥਵਾਦੀ ਸਮਾਜ ਵਿੱਚ ਵਿਸ਼ੇਸ਼ ਤੌਰ 'ਤੇ ਪ੍ਰਸੰਗਿਕ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਫ਼ਰੀਦ ਦੀਆਂ ਸਿੱਖਿਆਵਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਮਰਪਣ ਅਤੇ ਨਿਮਰਤਾ ਨਾਲ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ। 

ਲੋਕਾਂ ਨੂੰ ਬਾਬਾ ਫ਼ਰੀਦ ਜੀ ਵੱਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਪੰਜਾਬ ਨੂੰ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣ ਵਿੱਚ ਮਦਦ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਬਾਬਾ ਫ਼ਰੀਦ ਜੀ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਸਥਾਨ 'ਤੇ ਸ਼ਰਧਾ ਭੇਟ ਕਰਨ ਦਾ ਮੌਕਾ ਪ੍ਰਾਪਤ ਕਰ ਕੇ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰਦੇ ਹਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Dr Gurpreet Kaur , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD