Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

ਇਸ ਮੌਕੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀਆਂ ਭਤੀਜੀਆਂ ਅਤੇ ਭਾਣਜੀ ਦਾ ਵੀ ਸਨਮਾਨ ਕੀਤਾ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Tarunpreet Singh Sond, Independence Day, Independence Day 2025, 79th Independence Day, Issru, Himanshu Jain

Web Admin

Web Admin

5 Dariya News

ਈਸੜੂ, ਖੰਨਾ (ਲੁਧਿਆਣਾ) , 15 Aug 2025

Last updated on: Aug 16, 2025, 11:12 IST

ਪੰਜਾਬ ਦੇ ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੁੱਕਰਵਾਰ ਨੂੰ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਜੱਦੀ ਪਿੰਡ ਈਸੜੂ ਵਿਖੇ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।  ਸ਼ਹੀਦ ਨੇ ਪੁਰਤਗਾਲੀ ਸ਼ਾਸਨ ਤੋਂ ਗੋਆ ਨੂੰ ਆਜ਼ਾਦ ਕਰਵਾਉਣ ਸਮੇਂ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।

 ਇਸ ਮੌਕੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਪੰਜਾਬ ਜੈਨਕੋ ਲਿਮਟਿਡ ਦੇ ਚੇਅਰਮੈਨ ਨਵਜੋਤ ਸਿੰਘ ਜਰਗ, ਮਾਰਕੀਟ ਕਮੇਟੀ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਐਸ.ਐਸ.ਪੀ ਡਾ. ਜੋਤੀ ਯਾਦਵ ਬੈਂਸ, ਏ.ਡੀ.ਸੀਜ਼ ਅਮਰਜੀਤ ਬੈਂਸ ਅਤੇ ਸ਼ਿਖਾ ਭਗਤ, ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਪ੍ਰਗਤੀ ਰਾਣੀ ਆਈ.ਏ.ਐਸ, ਐਸ.ਡੀ.ਐਮ ਬਜਿੰਦਰ ਸਿੰਘ ਢਿੱਲੋਂ ਅਤੇ ਹੋਰ ਮੌਜੂਦ ਸਨ।

ਉਨ੍ਹਾਂ ਨੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਂਟ ਕੀਤੀਆ ਅਤੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀਆਂ ਭਤੀਜੀਆਂ, ਬਲਵਿੰਦਰ ਕੌਰ, ਜਸਵਿੰਦਰ ਕੌਰ, ਨਰਿੰਦਰ ਕੌਰ ਅਤੇ ਭਾਣਜੀ ਨਿਰਮਲ ਕੌਰ ਨੂੰ ਸਨਮਾਨਿਤ ਕੀਤਾ।ਇਕੱਠ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਿੱਖ ਗੁਰੂਆਂ ਖਾਸ ਕਰਕੇ ਸ੍ਰੀ ਗੁਰੂ ਅਰਜੁਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਤੋਂ ਵਿਰਾਸਤ ਵਿੱਚ ਮਿਲੀ ਕੁਰਬਾਨੀ ਦੀ ਵਿਰਾਸਤ 'ਤੇ ਚਾਨਣਾ ਪਾਇਆ ਜੋ ਮਨੁੱਖਤਾ ਦੀ ਖ਼ਾਤਰ ਮੁਗਲ ਜ਼ੁਲਮ ਦੇ ਵਿਰੁੱਧ ਖੜ੍ਹੇ ਸਨ। 

ਉਨ੍ਹਾਂ ਕਿਹਾ ਕਿ ਸਵੈ-ਬਲੀਦਾਨ ਦੀ ਇਹ ਭਾਵਨਾ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬ ਦੇ ਮਹੱਤਵਪੂਰਨ ਯੋਗਦਾਨਾਂ ਪਿੱਛੇ ਇੱਕ ਪ੍ਰੇਰਕ ਸ਼ਕਤੀ ਰਹੀ ਹੈ। ਉਨ੍ਹਾਂ ਸ਼ਹੀਦ ਭਗਤ ਸਿੰਘ, ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਲਾਲਾ ਲਾਜਪਤ ਰਾਏ ਅਤੇ ਸ਼ਹੀਦ ਕਰਨੈਲ ਸਿੰਘ ਈਸੜੂ ਵਰਗੇ ਮਹਾਨ ਸ਼ਖ਼ਸੀਅਤਾਂ ਦੀਆਂ ਕੁਰਬਾਨੀਆਂ ਦਾ ਹਵਾਲਾ ਦਿੰਦਿਆ ਨੌਜਵਾਨ ਪੀੜ੍ਹੀਆਂ ਵਿੱਚ ਦੇਸ਼ ਭਗਤੀ ਲਈ ਉਨ੍ਹਾਂ ਦੀ ਸਥਾਈ ਪ੍ਰੇਰਨਾ 'ਤੇ ਜ਼ੋਰ ਦਿੱਤਾ।

ਅਮਨ ਅਰੋੜਾ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਪਰਿਵਰਤਨਸ਼ੀਲ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ, ਜਿਸ ਵਿੱਚ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ, ਸਕੂਲ ਆਫ਼ ਐਮੀਨੈਂਸ, ਆਉਣ ਵਾਲੇ ਸਮੇਂ ਵਿੱਚ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਸੰਭਾਲ ਯੋਜਨਾ, ਅਤੇ 90 ਪ੍ਰਤੀਸ਼ਤ ਖੇਤਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਦੇਣ ਦੇ ਕੰਮ ਸ਼ਾਮਲ ਹਨ। ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਦੀ ਪੰਜਾਬ ਵਿੱਚ ਨਸ਼ਿਆਂ ਦੇ ਖਤਰੇ ਨੂੰ ਨਜ਼ਰਅੰਦਾਜ਼ ਕਰਨ ਲਈ ਆਲੋਚਨਾ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ 'ਆਪ' ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਸਖ਼ਤੀ ਨਾਲ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ੁਰੂ ਕੀਤੀ ਹੈ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਈਸੜੂ ਵਿੱਚ ਵਿਕਾਸ ਪ੍ਰੋਜੈਕਟਾਂ 'ਤੇ ਚਾਨਣਾ ਪਾਇਆ, ਜਿਸ ਵਿੱਚ ਇੱਕ ਆਮ ਆਦਮੀ ਕਲੀਨਿਕ, ਇੱਕ ਲਾਇਬ੍ਰੇਰੀ, ਪਿੰਡ ਵਿੱਚ ਇੱਕ ਨਵਾਂ ਪੰਚਾਇਤ ਘਰ ਅਤੇ 10 ਕਰੋੜ ਰੁਪਏ ਦੇ ਹੋਰ ਉਪਰਾਲੇ ਸ਼ਾਮਲ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਜੱਦੀ ਪਿੰਡ ਦੇ ਵਿਕਾਸ ਲਈ ਫੰਡ ਜਾਰੀ ਰਹਿਣਗੇ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਨਜ਼ਰਅੰਦਾਜ਼ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕੀਤੀ।

ਇਸ ਮੌਕੇ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਮੈਂਬਰ ਮਾਸਟਰ ਅਵਤਾਰ ਸਿੰਘ ਦਹਿੜੂ, ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਦਰਸ਼ਨ ਸਿੰਘ ਕੂਹਲੀ, ਵਾਈਸ ਚੇਅਰਮੈਨ ਹਰਜੀਤ ਸਿੰਘ ਮਾਂਗਟ, ਹਲਕਾ ਖੰਨਾ ਦੇ ਕਿਸਾਨ ਵਿੰਗ ਦੇ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਲਿਬੜਾ, ਲਖਵੀਰ ਸਿੰਘ (ਕਾਲਾ), ਕੀਮਤੀ ਲਾਲ, ਕਾਰਜ ਸਾਧਕ ਅਫਸਰ ਚਰਨਜੀਤ ਸਿੰਘ, ਤਹਿਸੀਲਦਾਰ ਕਿਰਨਦੀਪ ਕੌਰ ਜੌਹਲ, ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ, ਬੀ.ਡੀ.ਪੀ.ਓ ਖੰਨਾ ਗੁਰਪ੍ਰੀਤ ਸਿੰਘ, ਸਰਪੰਚ ਜਤਿੰਦਰਜੋਤ ਸਿੰਘ ਈਸੜੂ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਿੱਚ ਆਗੂ ਅਤੇ ਪਾਰਟੀ ਵਰਕਰ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Tarunpreet Singh Sond , Independence Day , Independence Day 2025 , 79th Independence Day , Issru , Himanshu Jain

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD