Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਅਜ਼ਾਦੀ ਦਿਵਸ ਦੀ 79ਵੀਂ ਵਰ੍ਹੇਗੰਢ ਧੂਮਧਾਮ ਨਾਲ ਮਨਾਈ ਗਈ

Rayat Bahra University, Rayat Bahra Group of Institutions, RBGI, Gurvinder Singh Bahra, Independence Day, Independence Day 2025, 79th Independence Day

Web Admin

Web Admin

5 Dariya News

ਮੋਹਾਲੀ , 15 Aug 2025

Last updated on: Aug 16, 2025, 15:55 IST

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਅਜ਼ਾਦੀ ਦਿਵਸ ਦੀ 79ਵੀਂ ਵਰ੍ਹੇਗੰਢ ਨੂੰ ਦੇਸ਼-ਪ੍ਰੇਮ ਤੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਸਮਾਗਮ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਸ. ਗੁਰਵਿੰਦਰ ਸਿੰਘ ਬਾਹਰਾ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਵਿਦਿਆਰਥੀਆਂ ਨੂੰ ਦੇਸ਼ ਦੀ ਖੁਸ਼ਹਾਲੀ ਤੇ ਤਰੱਕੀ ਲਈ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। 

ਉਨ੍ਹਾਂ ਨੇ ਕਿਹਾ ਕਿ ਅਜ਼ਾਦੀ ਸਾਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਦੇ ਨਤੀਜੇ ਵਜੋਂ ਮਿਲੀ ਹੈ, ਇਸ ਲਈ ਇਸਨੂੰ ਸੰਭਾਲ ਕੇ ਰੱਖਣਾ ਸਾਡੇ ਹਰੇਕ ਦਾ ਫਰਜ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੀ ਜਵਾਨੀ ਨੂੰ ਸਹੀ ਰਸਤੇ 'ਤੇ ਲਗਾਉਣ ਲਈ ਵੀ ਪ੍ਰੇਰਿਤ ਕੀਤਾ।

ਇਸ ਮੌਕੇ ਰਿਆਤ ਬਾਹਰਾ ਗਰੁੱਪ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਸੰਜੇ ਕੁਮਾਰ ਨੇ ਵੀ ਅਜ਼ਾਦੀ ਸੰਗਰਾਮ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਸਲਾਮ ਕੀਤਾ। ਸਮਾਰੋਹ ਦੌਰਾਨ ਸੀਨੀਅਰ ਅਧਿਕਾਰੀਆਂ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਗਈ। 

ਇਸ ਦੌਰਾਨ ਯੂਨੀਵਰਸਿਟੀ ਦੇ ਕਈ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ ਅਤੇ ਮਿਠਾਈਆਂ ਵੰਡੀਆਂ ਗਈਆਂ। ਸਮਾਗਮ ਵਿੱਚ  ਵਿਦਿਆਰਥੀਆਂ ਨੇ  ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਮਾਹੌਲ ਨੂੰ ਦੇਸ਼-ਭਗਤੀ ਦੇ ਰੰਗਾਂ ਨਾਲ ਰੰਗ ਦਿੱਤਾ। ਭੰਗੜਾ, ਗਿੱਧਾ ਤੇ ਦੇਸ਼-ਭਗਤੀ ਭਰੇ ਗੀਤਾਂ ਨੇ ਸਭ ਦਾ ਦਿਲ ਮੋਹ ਲਿਆ ਅਤੇ ਦਰਸ਼ਕਾਂ ਵੱਲੋਂ ਵਿਦਿਆਰਥੀਆਂ ਦੇ ਪ੍ਰਦਰਸ਼ਨ ਨੂੰ ਭਰਪੂਰ ਸਰਾਇਆ ਗਿਆ। 

ਇਸ ਦੌਰਾਨ ਬ੍ਰਿਟਿਸ਼ ਲੌਰੀਏਟ ਸਕੂਲ ਮੋਹਾਲੀ ਵਿੱਚ ਅਜ਼ਾਦੀ ਦਿਵਸ ਸਮਾਰੋਹ ਵੱਡੇ ਉਤਸ਼ਾਹ ਨਾਲ ਮਨਾਇਆ ਗਿਆ। ਨੰਨ੍ਹੇ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਦਰਸ਼ਕਾਂ ਦੇ ਦਿਲ ਜਿੱਤ ਲਏ। ਪ੍ਰਿੰਸੀਪਲ ਭਾਵਨਾ ਸ਼ਰਮਾ ਨੇ ਦੱਸਿਆ ਕਿ ਇਹ ਸਕੂਲ ਦਾ ਪਹਿਲਾ ਅਜ਼ਾਦੀ ਦਿਵਸ ਸਮਾਰੋਹ ਸੀ, ਜਿਸਨੂੰ ਵਿਦਿਆਰਥੀਆਂ ਨੇ ਯਾਦਗਾਰ ਬਣਾ ਦਿੱਤਾ।  

 

Tags: Rayat Bahra University , Rayat Bahra Group of Institutions , RBGI , Gurvinder Singh Bahra , Independence Day , Independence Day 2025 , 79th Independence Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD