Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਆਸ਼ਿਕਾ ਜੈਨ ਨੇ ਰੈੱਡ ਕ੍ਰਾਸ ਮੈਂਬਰਾਂ ਨਾਲ ਮਿਲ ਕੇ ਬਿਰਧ ਆਸ਼ਰਮ, ਸਪੈਸ਼ਲ ਹੋਮ ਤੇ ਸਿਵਲ ਹਸਪਤਾਲ ਵਿਖੇ ਮਨਾਇਆ ਆਜ਼ਾਦੀ ਦਿਵਸ

Aashika Jain, DC Hoshiarpur, Deputy Commissioner Hoshiarpur, Hoshiarpur, Independence Day, Independence Day 2025, 79th Independence Day

5 Dariya News

5 Dariya News

5 Dariya News

ਹੁਸ਼ਿਆਰਪੁਰ , 15 Aug 2025

Last updated on: Aug 16, 2025, 18:02 IST

ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਦੀ ਪ੍ਰਧਾਨ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ 79ਵੇਂ ਆਜ਼ਾਦੀ ਦਿਵਸ ਦੇ ਮੌਕੇ ਬਿਰਧ ਆਸ਼ਰਮ, ਸਪੈਸ਼ਲ ਹੋਮ ਅਤੇ ਸਿਵਲ ਹਸਪਤਾਲ ਦੇ ਮਰੀਜ਼ਾਂ ਨਾਲ ਰਾਸ਼ਟਰੀ ਤਿਉਹਾਰ ਮਨਾਇਆ। ਇਸ ਮੌਕੇ ਉਨ੍ਹਾਂ ਨੇ ਬਜ਼ੁਰਗ ਨਾਗਰਿਕਾਂ, ਸਪੈਸ਼ਲ ਹੋਮ ਦੇ ਕੈਦੀਆਂ ਅਤੇ ਮਰੀਜ਼ਾਂ ਨੂੰ ਆਜ਼ਾਦੀ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਫਲ, ਮਠਿਆਈਆਂ ਅਤੇ ਹੋਰ ਜ਼ਰੂਰੀ ਚੀਜ਼ਾਂ ਵੰਡੀਆਂ। ਉਨ੍ਹਾਂ ਨੇ ਬਿਰਧ ਆਸ਼ਰਮ ਵਿਚ ਬਜ਼ੁਰਗਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ। 

ਇਸ ਤੋਂ ਬਾਅਦ ਸਪੈਸ਼ਲ ਹੋਮ ਵਿਚ ਮੌਜੂਦ ਕੈਦੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਕੈਦੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ, ਜਿਸ ਵਿਚ ਭੰਗੜਾ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਸਕਾਰਾਤਮਕ ਢੰਗ ਨਾਲ ਜ਼ਿੰਦਗੀ ਜਿਊਣ ਦਾ ਸੰਦੇਸ਼ ਦਿੱਤਾ ਅਤੇ ਉਨ੍ਹਾਂ ਦੀ ਅਗਲੀ ਪੜ੍ਹਾਈ ਲਈ ਕਿਤਾਬਾਂ ਮੁਹੱਈਆ ਕਰਵਾਉਣ ਅਤੇ ਸਵੈ-ਨਿਰਭਰਤਾ ਲਈ ਹੁਨਰ ਕੋਰਸ ਸ਼ੁਰੂ ਕਰਨ ਦਾ ਭਰੋਸਾ ਦਿੱਤਾ। 

ਉਨ੍ਹਾਂ ਕੈਦੀਆਂ ਨੂੰ ਸੁਝਾਅ ਪੱਤਰ ਲਿਖਣ ਲਈ ਵੀ ਉਤਸ਼ਾਹਿਤ ਕੀਤਾ। ਜ਼ਿਲ੍ਹਾ ਰੈੱਡ ਕ੍ਰਾਸ ਸੋਸਾਇਟੀ ਦੇ ਸਕੱਤਰ ਮੰਗੇਸ਼ ਸੂਦ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਲੋੜਵੰਦ, ਗਰੀਬ ਅਤੇ ਵਿਧਵਾ ਔਰਤਾਂ ਨੂੰ 15 ਸਿਲਾਈ ਮਸ਼ੀਨਾਂ ਅਤੇ ਸਰੀਰਕ ਤੌਰ 'ਤੇ ਦਿਵਿਆਂਗ ਵਿਅਕਤੀਆਂ ਨੂੰ 8 ਮੋਟਰਾਈਜ਼ਡ ਟ੍ਰਾਈਸਾਈਕਲ, 2  ਟ੍ਰਾਈਸਾਈਕਲ ਤੇ 3 ਵ੍ਹੀਲਚੇਅਰਾਂ ਪ੍ਰਦਾਨ ਕੀਤੀਆਂ ਗਈਆਂ। 

ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 10ਵੀਂ, 12ਵੀਂ ਮੈਡੀਕਲ ਅਤੇ 12ਵੀਂ ਨਾਨ-ਮੈਡੀਕਲ ਸਟ੍ਰੀਮ ਦੇ 6 ਹੋਣਹਾਰ ਵਿਦਿਆਰਥੀਆਂ ਨੂੰ 10,000 ਰੁਪਏ ਨਕਦ, ਇਕ ਮੈਡਲ, ਇਕ ਸਰਟੀਫਿਕੇਟ ਅਤੇ ਭਾਰਤ ਦੇ ਇਕ ਸਫਲ ਵਿਅਕਤੀ ਦੀ ਪ੍ਰੇਰਨਾਦਾਇਕ ਕਿਤਾਬ ਭੇਟ ਕੀਤੀ ਗਈ। ਇਸ ਮੌਕੇ ਰਾਜੀਵ ਬਜਾਜ, ਵਾਈਸ ਚੇਅਰਮੈਨ ਹਸਪਤਾਲ ਵੈਲਫੇਅਰ ਸੈਕਸ਼ਨ ਰਾਕੇਸ਼ ਕਪਿਲਾ, ਵਿਨੋਦ ਓਹਰੀ (ਕਾਰਜਕਾਰੀ ਮੈਂਬਰ), ਕੁਲਦੀਪ ਕੋਹਲੀ, ਕੁਮਕੁਮ ਸੂਦ, ਇੰਦੂ ਚੰਦੇਲ, ਆਦਿੱਤਿਆ ਰਾਣਾ ਸੰਯੁਕਤ ਸਕੱਤਰ, ਸਰਬਜੀਤ ਅਤੇ ਸੁਸਾਇਟੀ ਦੇ ਹੋਰ ਸਟਾਫ ਮੈਂਬਰ ਮੌਜੂਦ ਸਨ।

 

Tags: Aashika Jain , DC Hoshiarpur , Deputy Commissioner Hoshiarpur , Hoshiarpur , Independence Day , Independence Day 2025 , 79th Independence Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD