Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਫਤਹਿਗੜ੍ਹ ਸਾਹਿਬ ਵਿਖੇ ਡਾ. ਸੋਨਾ ਥਿੰਦ ਨੇ ਲਹਿਰਾਇਆ ਕੌਮੀ ਝੰਡਾ

ਡਿਪਟੀ ਕਮਿਸ਼ਨਰ ਨੇ ਦੇਸ਼ ਦੀ ਆਜਾਦੀ ਲਈ ਕੁਰਬਾਨ ਹੋਣ ਵਾਲੇ ਮਹਾਨ ਸ਼ਹੀਦਾਂ ਨੂੰ ਨਮਨ ਕੀਤਾ

Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib, Lakhbir Singh Rai, AAP, Aam Aadmi Party, Aam Aadmi Party Punjab, AAP Punjab, Independence Day, Independence Day 2025, 79th Independence Day

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 15 Aug 2025

Last updated on: Aug 16, 2025, 18:09 IST

ਦੇਸ਼ ਦੇ 79ਵੇਂ ਆਜ਼ਾਦੀ ਦਿਵਸ ਦੇ ਮੌਕੇ ਉੱਤੇ ਜ਼ਿਲ੍ਹਾ ਪੱਧਰੀ ਸਮਾਗਮ ਅੱਜ ਖੇਡ ਸਟੇਡੀਅਮ ਮਾਧੋਪੁਰ ਵਿਖੇ ਪੂਰੇ ਜੋਸ਼ੋ ਖਰੋਸ਼ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਦੇਸ਼ ਦੀ ਆਨ ਤੇ ਸ਼ਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਵਾਸੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸਮੇਂ ਸਮੇਂ ਉੱਤੇ ਚੱਲੀਆਂ ਵੱਖ—ਵੱਖ ਲਹਿਰਾਂ ਅਤੇ ਸ਼ਹੀਦ—ਏ—ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ, ਸਮੇਂ—ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ।

ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਨੇ ਦੇਸ਼ ਦੀ ਆਜਾਦੀ ਲਈ ਕੁਰਬਾਨ ਹੋਣ ਵਾਲੇ ਮਹਾਨ ਸ਼ਹੀਦਾਂ ਨੂੰ ਨਮਨ ਕੀਤਾ। ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਕੌਮਾਂਤਰੀ ਪੱਧਰ ਦੇ ਮਾਪਦੰਡਾਂ ਮੁਤਾਬਕ ਵਿਦਿਆ ਦੇਣ ਦੇ ਮਕਸਦ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ ਤੋਂ ਸਿਖਲਾਈ ਦਿਵਾਈ ਜਾ ਰਹੀ ਹੈ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਅਕਾਦਮਿਕ ਖੇਤਰ ਵਿੱਚ ਮਾਰੀਆਂ ਮੱਲਾਂ ਦਾ ਜਸ਼ਨ ਮਨਾਉਣ ਅਤੇ ਉਨ੍ਹਾਂ ਵਿੱਚ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਲਈ ਨਿਵੇਕਲੀ ਪਹਿਲਕਦਮੀ "ਇੱਕ ਦਿਨ, ਡੀ.ਸੀ./ਐਸ.ਐਸ.ਪੀ. ਦੇ ਸੰਗ" ਦੀ ਸ਼ੁਰੂਆਤ ਕੀਤੀ ਤਾਂ ਜੋ ਇਨ੍ਹਾਂ ਹੋਣਹਾਰ ਬੱਚਿਆਂ ਨੂੰ ਪ੍ਰਸ਼ਾਸਨਿਕ ਕੰਮਕਾਜਾਂ, ਅਨੁਸ਼ਾਸਨ ਅਤੇ ਜਨਤਕ ਸੇਵਾ ਸਬੰਧੀ ਅਰਥਪੂਰਨ ਸੂਝ ਪ੍ਰਦਾਨ ਕੀਤੀ ਜਾ ਸਕੇ। 

ਉਨ੍ਹਾਂ ਕਿਹਾ ਕਿ ‘ਸਿੱਖਿਆ ਕ੍ਰਾਂਤੀ` ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟ ਲੋਕਾਂ ਨੰਬ ਸਮਰਪਿਤ ਕੀਤੇ ਗਏ ਹਨ। ਇਸੇ ਤਰ੍ਹਾਂ ਸਿਹਤ ਖੇਤਰ ਵਿੱਚ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਅੱਵਲ ਦਰਜੇ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰਾਜ ਦੇ ਨਸ਼ਾ-ਮੁਕਤੀ ਕੇਂਦਰਾਂ ਵਿੱਚ ਨਸ਼ੇ ਤੋਂ ਪੀੜਤ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਜ਼ਮੀਨਾਂ-ਜਾਇਦਾਦਾਂ ਦੀ ਰਜਿਸਟਰੇਸ਼ਨ ਲਈ ਲੋਕ-ਪੱਖੀ, ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਦੀ ਸ਼ੁਰੂਆਤ ਕੀਤੀ ਗਈ ਹੈ। ਈਜ਼ੀ ਜਮ੍ਹਾਂਬੰਦੀ ਲਈ ਪੋਰਟਲ ਬਣਾਇਆ ਗਿਆ ਹੈ, ਜਿਸ ਰਾਹੀਂ ਨਾਗਰਿਕਾਂ ਨੂੰ ਵਿਰਾਸਤ, ਰਜਿਸਟਰਡ ਡੀਡ ਆਦਿ ਦੇ ਆਧਾਰ ‘ਤੇ ਇੰਤਕਾਲਾਂ ਲਈ ਅਰਜ਼ੀ ਦੇਣ ਤੋਂ ਲੈ ਕੇ ਇੰਤਕਾਲ ਦੀ ਡਿਲੀਵਰੀ ਤੱਕ ਦੀ ਸਾਰੀ ਪ੍ਰਕਿਰਿਆ ਨੂੰ ਆਟੋਮੇਟਿਡ ਕੀਤਾ ਗਿਆ ਹੈ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ 2025- 26 ਦੌਰਾਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ 2 ਲੱਖ 72 ਹਜਾਰ 396 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਅਤੇ ਬਣਦੀ ਰਾਸ਼ੀ ਦੀ ਅਦਾਇਗੀ ਸਮੇਂ ਸਿਰ ਕਿਸਾਨਾਂ ਨੂੰ ਕੀਤੀ ਗਈ। ਮੌਜੂਦਾ ਸਾਲ ਅੰਦਰ ਜ਼ਿਲ੍ਹੇ ਦੇ 72209 ਲਾਭਪਾਤਰੀਆਂ ਨੂੰ ਹੁਣ ਤੱਕ ਬੁਢਾਪਾ ਪੈਨਸਨ, ਵਿਧਵਾ ਤੇ ਬੇਸਹਾਰਾ ਪੈਨਸ਼ਨ, ਆਸ਼ਰਿਤ ਬੱਚੇ ਅਤੇ ਦਿਵਿਆਂਗ ਪੈਨਸ਼ਨ ਤਹਿਤ 63 ਕਰੋੜ 47 ਲੱਖ 73 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ। 

ਮੁੱਖ ਮਹਿਮਾਨ ਨੇ ਨਾਗਰਿਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਤੇ ਤਕਨਾਲੋਜੀ ਨੂੰ ਸਹੀ ਤਰੀਕੇ ਨਾਲ ਵਰਤ ਕੇ ਪੰਜਾਬ ਤੇ ਭਾਰਤ ਦਾ ਨਾਮ ਰੌਸ਼ਨ ਕਰਨ ਦਾ ਸੱਦਾ ਦਿੱਤਾ। ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਮੁੱਖ ਮਹਿਮਾਨ ਵੱਲੋ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਆਸਮਾਨ ਵਿੱਚ ਗੁਬਾਰੇ ਛੱਡ ਕੇ ਆਜ਼ਾਦੀ ਦਿਵਸ ਸਮਾਰੋਹ ਦੀ ਮੁਬਾਰਕਬਾਦ ਦਿੱਤੀ। 

ਪਰੇਡ ਕਮਾਂਡਰ ਡੀ ਐਸ ਪੀ (ਡੀ) ਨਿਖਿਲ ਗਰਗ ਦੀ ਅਗਵਾਈ ਹੇਠ ਮਾਰਚ ਪਾਸਟ ਤਹਿਤ ਵੱਖ-ਵੱਖ ਟੁਕੜੀਆਂ ਤੋਂ ਮੁੱਖ ਮਹਿਮਾਨ ਨੇ ਸਲਾਮੀ ਲਈ। ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੈ ਸਿੰਘ ਲਿਬੜਾ, ਸਰਹਿੰਦ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਅਤੇ ਐਸ.ਐਸ.ਪੀ. ਸ਼ੁਭਮ ਅਗਰਵਾਲ ਦੀ ਮੌਜੂਦਗੀ ਵਿੱਚ ਸੁਤੰਤਰਤਾ ਸੰਗਰਾਮੀਆਂ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਬਲਾਕ ਵਿਚ ਜਾ ਕੇ ਹੀ ਸਨਮਾਨਿਤ ਕਰਨ ਦੀ ਰਸਮ ਅਦਾ ਕੀਤੀ। 

ਇਸ ਉਪਰੰਤ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਆਧਾਰਿਤ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ਜਿਸ ਦਾ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ। ਸਕੂਲੀ ਵਿਦਿਆਰਥਣਾਂ ਵੱਲੋਂ ਪੇਸ਼ ਰਵਾਇਤੀ ਲੋਕ ਨਾਚ ਗਿੱਧਾ ਤੇ ਭੰਗੜਾ ਦੇ ਨਾਲ ਨਾਲ ਗੱਤਕਾ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਰਹੇ। ਇਸ ਉਪਰੰਤ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਦਿਵਿਆਂਗ ਵਿਅਕਤੀਆਂ ਨੂੰ ਟਰਾਈ ਸਾਈਕਲ ਤੇ ਵ੍ਹੀਲ ਚੇਅਰ ਵੰਡੇ। 

ਇਸ ਮੌਕੇ ਮੁੱਖ ਮਹਿਮਾਨ ਦੀ ਤਰਫ਼ੋ ਵੱਖ ਵੱਖ ਖੇਤਰਾਂ ਵਿਚ ਸ਼ਲਾਘਾਯੋਗ ਪ੍ਰਾਪਤੀਆਂ ਦਰਜ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਜ਼ਿਲ੍ਹਾ ਪੱਧਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।  ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫੋਂ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ, ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਅਤੇ ਐਸ.ਐਸ.ਪੀ.ਸ਼ੁਭਮ ਅਗਰਵਾਲ ਨੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। 

ਇਸ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਅਰੁਣ ਕੁਮਾਰ ਗੁਪਤਾ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਸ਼ੋਕ ਕੁਮਾਰ ਚੌਹਾਨ, ਸੀ.ਜੇ.ਐਮ ਮੈਡਮ ਮਮਤਾ ਕੱਕੜ ਸਮੇਤ ਹੋਰ ਜੱਜ ਸਾਹਿਬਾਨ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਉਂਕਾਰ ਸਿੰਘ ਚੌਹਾਨ, ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਤੇ ਸੁਰਿੰਦਰ ਸਿੰਘ ਧਾਲੀਵਾਲ, ਉਪ ਮੰਡਲ ਮੈਜਿਸਟਰੇਟ ਅਰਵਿੰਦ ਕੁਮਾਰ ਗੁਪਤਾ ਸਮੇਤ ਹੋਰ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀ , ਸਿਆਸਤਦਾਨ, ਸੈਨਿਕ ਭਲਾਈ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਨਾਗਰਿਕ ਹਾਜ਼ਰ ਸਨ।

 

Tags: Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib , Lakhbir Singh Rai , AAP , Aam Aadmi Party , Aam Aadmi Party Punjab , AAP Punjab , Independence Day , Independence Day 2025 , 79th Independence Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD