Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

'ਪਲਾਸਟਿਕ ਨੂੰ ਕਹੋ ਨਾ' - ਮੋਹਾਲੀ 'ਚ ਸਿੰਗਲ-ਯੂਜ਼ ਪਲਾਸਟਿਕ ਖਿਲਾਫ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ

ਸਾਫ਼-ਸੁਥਰਾ ਅਤੇ ਪਲਾਸਟਿਕ-ਮੁਕਤ ਮੋਹਾਲੀ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ: ਬਲਬੀਰ ਸਿੰਘ ਸਿੱਧੂ

Balbir Singh Sidhu, Punjab Pradesh Congress Committee, Congress, Punjab Congress, Amarjit Singh Jiti Sidhu, Say No to Plastic

Web Admin

Web Admin

5 Dariya News

ਐੱਸ.ਏ.ਐੱਸ ਨਗਰ , 16 Aug 2025

Last updated on: Aug 16, 2025, 18:19 IST

ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਸਿਲਵੀ ਪਾਰਕ, ਫੇਜ਼-10, ਮੋਹਾਲੀ ਵਿਖੇ 'Say No to Plastic' ਮੁਹਿੰਮ ਤਹਿਤ ਸਿੱਧੂ ਫਾਊਂਡੇਸ਼ਨ ਵੱਲੋਂ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿਚ ਸਿੰਗਲ-ਯੂਜ਼ ਪਲਾਸਟਿਕ 'ਤੇ ਪਾਬੰਦੀ, ਜੂਟ ਬੈਗਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਅਤੇ ਇੱਕ ਪਲਾਸਟਿਕ-ਮੁਕਤ ਵਾਤਾਵਰਣ ਦੀ ਰਚਨਾ ਵੱਲ ਧਿਆਨ ਕੇਂਦਰਤ ਕੀਤਾ ਗਿਆ।

ਸੈਮੀਨਾਰ ਦੌਰਾਨ ਸਥਾਨਕ ਨਿਵਾਸੀਆਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਲਗਾਈ ਅਤੇ ਪਲਾਸਟਿਕ ਖਿਲਾਫ਼ ਚੱਲ ਰਹੀ ਇਸ ਮੁਹਿੰਮ ਨੂੰ ਭਰਵਾਂ ਸਾਥ ਦਿੱਤਾ। ਬਲਬੀਰ ਸਿੰਘ ਸਿੱਧੂ ਨੇ ਲੋਕਾਂ ਨੂੰ ਆਹਵਾਨ ਕੀਤਾ ਕਿ ਉਹ ਦੈਨਿਕ ਜੀਵਨ ਵਿੱਚ ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਵਾਤਾਵਰਣ ਦੀ ਸੰਭਾਲ ਲਈ ਜੂਟ ਜਾਂ ਹੋਰ ਵਾਤਾਵਰਣ-ਮਿੱਤਰ ਬੈਗਾਂ ਦੀ ਵਰਤੋਂ ਕਰਨ।

ਇਸ ਮੌਕੇ ਉੱਤੇ ਲੋਕਾਂ ਵਿਚ ਨਿਸ਼ੂਲਕ ਜੂਟ ਬੈਗ ਵੀ ਵੰਡੇ ਗਏ ਅਤੇ ਇਕ ਜਾਗਰੂਕਤਾ ਰੈਲੀ ਦਾ ਵੀ ਆਯੋਜਨ ਕੀਤਾ ਗਿਆ। ਇਸ ਦੌਰਾਨ ਸਿਲਵੀ ਪਾਰਕ ਵੈਲਫ਼ੇਅਰ ਐਸੋਸੀਏਸ਼ਨ ਦੇ ਮੈਂਬਰ ਜੀ. ਐੱਸ. ਛੀਨਾ ਚੇਅਰਮੈਨ, ਐੱਚ. ਐੱਸ.  ਸਰਾਂ ਪ੍ਰਧਾਨ, ਐੱਚ. ਐੱਸ. ਗਿੱਲ (ਜਨਰਲ ਸਕੱਤਰ), ਅਮਰਜੀਤ ਸਿੰਘ ਬਾਜਵਾ (ਸੀਨੀਅਰ ਮੀਤ ਪ੍ਰਧਾਨ), ਵਿਕਰਮ ਬਾਜਵਾ, ਮਨਜੀਤ ਸਿੰਘ ਲੋਟੇ, ਬਲਜੀਤ ਸਿੰਘ ਵਾਲੀਆ, ਵੀ. ਕੇ. ਦੁਰੇਜਾ, ਰਾਮ ਪ੍ਰਕਾਸ਼ ਭੱਟੀ ਮੌਜੂਦ ਰਹੇ।

ਇਸ ਸੈਮੀਨਾਰ ਦੌਰਾਨ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਕੌਂਸਲਰ ਕੁਲਵਿੰਦਰ ਸੰਜੂ, ਮਾਸਟਰ ਚਰਨ ਸਿੰਘ, ਇੰਦਰਜੀਤ ਢਿੱਲੋਂ, ਕਮਲਪ੍ਰੀਤ ਬੰਨੀ, ਗੁਰਚਰਨ ਸਿੰਘ ਭਮਰਾ ਜਸਬੀਰ ਮੰਕੁ, ਸ. ਬਾਲਾ ਸਿੰਘ, ਡਿੰਪਲ ਸੱਭਰਵਾਲ, ਜਸਵਿੰਦਰ ਸ਼ਰਮਾ, ਸੰਨੀ ਗੰਡਾ ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ।

ਅੰਤ ਵਿੱਚ, ਸਿੱਧੂ ਨੇ ਕਿਹਾ ਕਿ "ਸਾਫ਼-ਸੁਥਰਾ ਅਤੇ ਪਲਾਸਟਿਕ-ਮੁਕਤ ਮੋਹਾਲੀ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਆਓ, ਅਸੀਂ ਸਭ ਮਿਲ ਕੇ ਇਹ ਕਦਮ ਚੁੱਕੀਏ।"

 

Tags: Balbir Singh Sidhu , Punjab Pradesh Congress Committee , Congress , Punjab Congress , Amarjit Singh Jiti Sidhu , Say No to Plastic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD