Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੁਪਰੀਮ ਕੋਰਟ ਤੇ ਹਾਈਕੋਰਟ ਦੇ ਸੇਵਾ ਮੁਕਤ ਸਿੱਖ ਜੱਜਾਂ ਕੋਲੋ ਵੀ ਬੇਅਦਬੀ ਬਿੱਲ ਖਰੜੇ ‘ਚ ਸੋਧਾਂ ਲਈ ਕਮੇਟੀ ਕਾਨੂੰਨੀ ਸੁਝਾਓ ਲਵੇ : ਕੁਲਦੀਪ ਸਿੰਘ ਧਾਲੀਵਾਲ

ਕਿਹਾ: ਸੁਪਰੀਮ ਕੋਰਟ ਦੇ ਫੈਸਲੇ ਦੀ ਰੌਸ਼ਨੀ ਚ ਬੰਦੀ ਸਿੰਘਾਂ ਨੂੰ ਕੇਂਦਰ ਬਿਨਾਂ ਦੇਰੀ ਰਿਹਾ ਕਰੇ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ/ਅਜਨਾਲਾ , 16 Aug 2025

Last updated on: Aug 18, 2025, 12:08 IST

ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ  ਪੰਜਾਬ  ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਚ ਪਵਿੱਤਰ ਧਾਰਮਿਕ ਗ੍ਰੰਥਾਂ ਦੀ ਸਮਾਜ ਵਿਰੋਧੀ ਅਨਸਰਾਂ / ਫਿਰਕਾਪ੍ਰਸਤਾਂ ਵਲੋਂ ਇਕ ਗਿਣੀ ਮਿਥੀ ਸਾਜਿਸ਼ ਤਹਿਤ ਪੰਜਾਬ ਦੀ ਅਮਨ ਸ਼ਾਂਤੀ ਨੂੰ ਅੱਗ ਦੇ ਲਾਂਬੂ ਲਾਉਣ ਤੇ ਫਿਰਕੂ ਸਦਭਾਵਨਾ ਨੂੰ ਤੋੜਣ ਦੇ ਨਾਪਾਕ ਮਨਸੂਬੇ ਫੇਲ੍ਹ ਕਰਨ ਅਤੇ ਸ਼ਰਾਰਤੀ /ਫਿਰਕਾਪ੍ਰਸਤ ਅਨਸਰਾਂ ਨੂੰ ਸਖਤ ਕਾਨੂੰਨੀ ਸਜਾਵਾਂ ਦੇਣ ਲਈ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਦੂਰ ਅੰਦੇਸ਼ੀ ਨਾਲ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ‘ਚ ਪੇਸ਼ ਕੀਤੇ ਗਏ ਬੇਅਦਬੀਆਂ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ -2025 ਦੇ ਖਰੜੇ ‘ਚ ਸੋਧਾਂ ਲਈ ਸੁਝਾਅ ਲੈਣ ਹਿੱਤ ਭਗਵੰਤ ਮਾਨ ਸਰਕਾਰ ਵਲੋਂ ਡਾ: ਇੰਦਰਬੀਰ ਸਿੰਘ ਨਿੱਜਰ ਤੇ ਅਧਾਰਿਤ ਕਾਂਗਰਸ, ਅਕਾਲੀ ਤੇ ਭਾਜਪਾ ਵਿਧਾਇਕਾਂ ਦੀ ਸ਼ਮੂਲੀਅਤ ਨਾਲ ਸਿਲੈਕਟ ਕਮੇਟੀ ਗਠਿਤ ਕੀਤੀ ਹੈ।

ਜਿਸਨੂੰ ਉਹਨਾਂ (ਸ:ਧਾਲੀਵਾਲ) ਨੇ ਸੁਝਾਓ ਭੇਜਿਆ ਹੈ ਕਿ ਕਮੇਟੀ ਵੱਖ ਵੱਖ ਧਾਰਮਿਕ , ਸਮਾਜਿਕ, ਧਾਰਮਿਕ ਆਗੂਆਂ ਤੇ ਯੂਨੀਵਰਸਿਟੀਆਂ/ਕਾਲਜਾਂ ਦੇ ਸਿੱਖ ਸਾਕਾਲਰਾਂ ਕੋਲੋ ਸੁਝਾਉ ਹਾਸਲ ਕਰਨ ਦੇ ਨਾਲ ਨਾਲ ਸੁਪਰੀਮ ਕੋਰਟ ਅਤੇ ਪੰਜਾਬ ਹਰਿਆਣਾ ਹਾਈਕੋਰਟ ਦੇ ਮਾਹਿਰ ਸਿੱਖ ਜਸਟਿਸ ਸਾਹਿਬਾਨ ਕੋਲ ਪਹੁੰਚ ਕਰਕੇ ਬੇਅਦਬੀ ਵਿਰੁੱਧ ਸਖ਼ਤ ਕਾਨੰਨ ਘੜਨ ਲਈ ਕਾਨੂੰਨੀ ਸੁਝਾਅ ਜ਼ਰੂਰ ਪ੍ਰਾਪਤ ਕੀਤੇ ਜਾਣ । ਸ: ਧਾਲੀਵਾਲ ਅੱਜ ਇਥੇ ਸ਼ਹਿਰ ਚ ਆਪਣੇ ਹਲਕਾ ਪੱਧਰੀ ਦਫ਼ਤਰ ਵਿਖੇ ਲਗਾਏ ਗਏ ਖੁੱਲ੍ਹੇ ਜਨਤਾ ਦਰਬਾਰ ਚ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਤੇ ਪ੍ਰਸ਼ਾਸਨ ਕੋਲੋਂ ਮੌਕੇ ਤੇ ਹੱਲ ਕਰਵਾਕੇ ਰਾਹਤ ਪਹੁੰਚਾਉਣ ਪਿੱਛੋਂ ਗੱਲਬਾਤ ਕਰ ਰਹੇ ਸਨ । 

ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਤਾ ਤੇ ਕਾਬਜ਼ ਹੋਣ ਲਈ ਤਰਲੋਮੱਛੀ ਹੁੰਦੀਆਂ ਰਹੀਆਂ ਤੇ ਹੁਣ ਵੀ ਹੋ ਰਹੀਆਂ ਸਾਬਕਾ ਕਾਂਗਰਸ ਤੇ ਅਕਾਲੀ ਭਾਜਪਾ ਸਰਕਾਰਾਂ ਨੇ ਵੋਟਾਂ ਦੇ ਧੁਰਵੀਕਰਨ ਲਈ ਪੰਜਾਬ ‘ਚ ਪਵਿੱਤਰ ਗ੍ਰੰਥਾਂ ਦੀ ਹੁੰਦੀ ਰਹੀ ਬੇਅਦਬੀ ਨੂੰ ਸਥਾਈ ਤੌਰ ਤੇ ਰੋਕਣ ਕੋਈ ਕਾਨੂੰਨ ਵੀ ਅਮਲ ‘ਚ ਨਹੀਂ ਲਿਆਂਦਾ । ਜਿਸ ਦੇ ਨਤੀਜੇ ਵਜੋਂ ਪੰਜਾਬ ਦੀ ਫਿਰਕੂ ਸਦਭਾਵਨਾ ਰੁਮਕਦੀ ਹਵਾ ‘ਚ ਜ਼ਹਿਰ ਘੁਲਦਾ ਰਿਹਾ । 

ਸ: ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿਧਾਨ ਸਭਾ ਦਾ ਪਿਛਲੇ ਜੁਲਾਈ ਮਹੀਨੇ ਵਿਸ਼ੇਸ਼ ਸ਼ੈਸ਼ਨ ਬੁਲਾ ਕੇ ਜਿਉਂਦੀ ਜਾਗਦੀ ਜੋਤ ਪਵਿੱਤਰ ਸ੍ਰੀ ਗੁਰੁ ਗ੍ਰੰਥ ਸਾਹਿਬ, ਗੁਟਕਾ ਸਾਹਿਬ, ਭਗਵਤ ਗੀਤਾ, ਬਾਈਬਲ, ਤੇ ਕੁਰਾਨ ਆਦਿ ਪਵਿਤੱਰ ਗ੍ਰੰਥਾਂ ਨੂੰ ਕਿਸੇ ਤਰਾਂ ਦੀ ਮੰਦਭਾਗੀ ਹਰਕਤ ਨਾਲ ਨੁਕਸਾਨ ਪਹੁੰਚਾਉਣ ਤੇ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਉਤਸ਼ਾਹਿਤ ਕਰਨ ਵਾਲਿਆਂ ਨੂੰ ਮੁਜਰਮਾਂ ਦੀ ਕਤਾਰ ‘ਚ ਖੜਾ ਕਰਕੇ ਘੱਟੋ ਘੱਟ 10 ਸਾਲ ਤੇ ਉਮਰ ਕੈਦ ਤੱਕ ਬਾ ਮੁਸ਼ੱਕਤ ਕੈਦ ਤੇ 10 ਲੱਖ ਰੁਪਏ ਤੱਕ ਜੁਰਮਾਨੇ ਦੀਆਂ ਸਜਾਵਾਂ ਲਈ ਬੇਅਦਬੀਆਂ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ -2025 ਦਾ ਪੇਸ਼ ਖਰੜੇ ਚ ਵਿਵਸਥਾ ਕਰਕੇ ਕੇ ਬਕਾਇਦਾ ਸਦਨ ‘ਚ ਬਹਿਸ ਕਰਵਾਈ ਅਤੇ ਸਰਕਾਰ ਨੇ ਸਿਲੈਕਟ ਕਮੇਟੀ ਨੂੰ 6 ਮਹੀਨਿਆਂ ਦੇ ਅੰਦਰ ਅੰਦਰ  ਖਰੜੇ ਦੀ ਸੋਧਾਂ ਸਮੇਤ ਰਿਪੋਰਟ ਸੌਂਪਣ ਲਈ ਪਾਬੰਧ ਕੀਤਾ ਹੈ।

ਸਾਬਕਾ ਮੰਤਰੀ ਤੇ ਵਿਧਾਇਕ ਸ: ਧਾਲੀਵਾਲ ਨੇ ਗੱਲਬਾਤ ਦੌਰਾਨ ਸੁਪਰੀਮ ਕੋਰਟ ਵਲੋਂ ਆਏ ਨਵੇਂ ਫੈਸਲੇ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਦੀ ਰਿਹਾਈ ਕੀਤੀ ਜਾਵੇ, ਦਾ ਸਵਾਗਤ ਕਰਦਿਆਂ ਕਿਹਾ ਕਿ ਕਥਿਤ ਤੌਰ ਦਬੀਆਂ ਕੁਚਲੀਆਂ ਜਾ ਰਹੀਆਂ ਮਨੁੱਖੀ ਕਦਰਾਂ ਕੀਮਤਾਂ ਤੇ ਸੰਵਿਧਾਨਿਕ ਆਸਥਾ ਦੀ ਬਹਾਲੀ ਲਈ ਆਪਣੀਆਂ ਸਜ਼ਾਵਾਂ  ਭੁਗਤ ਚੁੱਕੇ ਤੇ ਕਰੀਬ 30- 30 ਸਾਲ ਤੋਂ ਜੇਲ੍ਹਾਂ ਚ ਬੰਦ ਬੰਦੀ ਸਿੰਘਾਂ ਦੀ ਬਿਨਾਂ ਦੇਰੀ ਰਿਹਾਈ ਲਈ ਕੇਂਦਰ ਸਰਕਾਰ ਫੌਰੀ ਤੌਰ ਤੇ ਪੁਖ਼ਤਾ ਕਦਮ ਚੁੱਕੇ। 

ਇਸ ਮੌਕੇ ਤੇ ਖੁਸ਼ਪਾਲ ਸਿੰਘ ਧਾਲੀਵਾਲ, ਡੀ ਐਸ ਪੀ ਗੁਰਵਿੰਦਰ ਸਿੰਘ ਔਲਖ, ਵਧੀਕ ਨਿਗਰਾਨ ਇੰਜੀਨੀਅਰ ਅਨੀਸ਼ ਸਿੰਘ, ਦਫ਼ਤਰ ਸਕੱਤਰ ਗੁਰਜੰਟ ਸਿੰਘ ਸੋਹੀ, ਓ ਐਸ ਡੀ ਚਰਨਜੀਤ ਸਿੰਘ ਸਿੱਧੂ, ਪੀ ਏ ਮੁਖ਼ਤਾਰ ਸਿੰਘ ਬਲੜਵਾਲ,ਐਸ ਐਚ ਓ ਅਜਨਾਲਾ ਹਰਚੰਦ ਸਿੰਘ ਸੰਧੂ, ਐਸ ਐਚ ਓ ਝੰਡੇਰ ਕਮਲਪ੍ਰੀਤ ਕੌਰ, ਚੇਅਰਮੈਨ ਬਲਦੇਵ ਸਿੰਘ ਬੱਬੂ, ਪ੍ਰਧਾਨ ਭੱਟੀ ਜਸਪਾਲ ਸਿੰਘ ਢਿੱਲੋਂ, ਸ਼ਹਿਰੀ ਪ੍ਰਧਾਨ ਅਮਿਤ ਔਲ ਆਦਿ ਮੌਜੂਦ ਸਨ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD