Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਾਰਕੋਟਿਕਸ ਕੰਟਰੋਲ ਬਿਊਰੋ ਵੱਲੋਂ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ ਦਾ ਅਟਾਰੀ ਸਰਹੱਦ 'ਤੇ ਸਮਾਪਨ

ਬੀਐੱਸਐੱਫ ਨੇ ਵੀ ਲੋਕਾਂ ਨੂੰ ਕੀਤਾ ਨਸ਼ਿਆਂ ਬਾਰੇ ਜਾਗਰੂਕ

Narcotics Control Bureau, Sambit Mishra, Shanteshwar Swami

Web Admin

Web Admin

5 Dariya News

ਅੰਮ੍ਰਿਤਸਰ , 16 Aug 2025

Last updated on: Aug 18, 2025, 12:21 IST

ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦਾ ਆਖਰੀ ਦਿਨ ਅੱਜ ਅਟਾਰੀ ਵਾਹਗਾ ਸਰਹੱਦ 'ਤੇ ਮਨਾਇਆ ਗਿਆ। ਇਸ ਮੌਕੇ ‘ਤੇ ਇੱਕ ਨੁੱਕੜ ਨਾਟਕ ਪੇਸ਼ ਕੀਤਾ ਗਿਆ, ਜਿਸ ਵਿੱਚ ਨਸ਼ਿਆਂ ਦੇ ਘਾਤਕ ਪ੍ਰਭਾਵਾਂ, ਤਸਕਰੀ ਦੇ ਖ਼ਤਰੇ ਅਤੇ ਨਸ਼ਿਆਂ ਨਾਲ ਜੁੜੇ ਸਮਾਜਿਕ-ਆਰਥਿਕ ਨੁਕਸਾਨਾਂ ਨੂੰ ਜੀਵੰਤ ਢੰਗ ਨਾਲ ਦਰਸਾਇਆ ਗਿਆ। ਐਨ.ਸੀ.ਬੀ ਦੇ ਡਿਪਟੀ ਡਾਇਰੈਕਟਰ ਜਨਰਲ (ਉੱਤਰ ਪੱਛਮੀ ਖੇਤਰ) ਸੰਬਿਤ ਮਿਸ਼ਰਾ ਅਤੇ ਐਡੀਸ਼ਨਲ ਡਾਇਰੈਕਟਰ ਸ਼ਾਂਤੇਸ਼ਵਰ ਸਵਾਮੀ ਇਸ ਪ੍ਰੋਗਰਾਮ ਵਿੱਚ ਖ਼ਾਸ ਤੌਰ 'ਤੇ ਮੌਜੂਦ ਰਹੇ। 

ਆਖਰੀ ਦਿਨ ਬੀਐਸਐਫ ਦੇ ਸਹਿਯੋਗ ਨਾਲ ਕੁੱਲ ਦੋ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਪਹਿਲਾ ਪ੍ਰੋਗਰਾਮ ਬੀਓਪੀ ਫਤਿਹਪੁਰ ਅਤੇ ਦੂਜਾ ਪ੍ਰੋਗਰਾਮ ਅਟਾਰੀ ਵਾਹਗਾ ਸਰਹੱਦ 'ਤੇ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨ, ਮਾਨਸ ਪੋਰਟਲ, ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਅਤੇ 1933 ਹੈਲਪਲਾਈਨ ਆਦਿ ਬਾਰੇ ਜਾਗਰੂਕ ਕੀਤਾ ਗਿਆ। 

ਇਸ ਮੌਕੇ ਐਨਸੀਬੀ ਦੇ ਮੁੱਖ ਬੁਲਾਰੇ ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ, ਵਾਰਡਾਂ, ਗਲੀ, ਮੁਹੱਲਿਆਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਾ ਤਸਕਰਾਂ ਸਬੰਧੀ ਪ੍ਰਸਾਸ਼ਨ ਦਾ ਸਾਥ ਦੇਣ ਤਾਂ ਜੋ ਉਨ੍ਹਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਿੰਡਾਂ, ਸ਼ਹਿਰਾਂ ਦੇ ਪਹਿਰੇਦਾਰ ਵਜੋਂ ਕੰਮ ਕਰਕੇ ਨਸ਼ਿਆਂ ‘ਚ ਗ੍ਰਸਤ ਲੋਕਾਂ ਦੇ ਇਲਾਜ ਤੇ ਮੁੜ ਵਸੇਬੇ ਲਈ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਜੋ ਅਜਿਹੇ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਕੇ ਉਨ੍ਹਾਂ ਨੂੰ ਨਵਾਂ ਜੀਵਨ ਜਿਉਣ ਦਾ ਮੌਕਾ ਦਿੱਤਾ ਜਾ ਸਕੇ। 

ਇਸ ਪ੍ਰੋਗਰਾਮ ਵਿੱਚ ਦੇਸ਼-ਵਿਦੇਸ਼ ਤੋਂ ਪਹੁੰਚੇ ਯਾਤਰੀ, ਸੈਲਾਨੀ ਅਤੇ ਸਥਾਨਕ ਲੋਕ ਸ਼ਾਮਲ ਹੋਏ। ਖਾਲਸਾ ਕਾਲਜ ਅੰਮ੍ਰਿਤਸਰ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਨੁੱਕੜ ਨਾਟਕ ਨੇ ਦਰਸ਼ਕਾਂ ਨੂੰ ਡੂੰਘਾਈ ਨਾਲ ਝੰਝੋੜਿਆ ਅਤੇ ਨਸ਼ਾ ਵਿਰੋਧੀ ਸੁਨੇਹੇ ਨੂੰ ਉਨ੍ਹਾਂ ਤੱਕ ਸਿੱਧੇ ਤੇ ਸਧਾਰਨ ਢੰਗ ਨਾਲ ਪਹੁੰਚਾਇਆ।ਮੁਹਿੰਮ ਦੌਰਾਨ ਪਿਛਲੇ ਕਈ ਦਿਨਾਂ ਵਿੱਚ ਦੇਸ਼ ਭਰ ਦੇ ਵੱਖੋ ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਨੁੱਕੜ ਨਾਟਕ, ਸੈਮੀਨਾਰਾਂ ਅਤੇ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। 

ਹਰ ਥਾਂ ਲੋਕਾਂ ਨੇ ਇਸ ਅਹਿਦ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕ ਅੰਦੋਲਨ ਬਣਾਉਣ ਦਾ ਸੰਕਲਪ ਕੀਤਾ। ਅਟਾਰੀ ਸਰਹੱਦ ‘ਤੇ ਹੋਏ ਅੰਤਿਮ ਨੁੱਕੜ ਨਾਟਕ ਵਿੱਚ ਖ਼ਾਸ ਤੌਰ ‘ਤੇ ਦਰਸਾਇਆ ਗਿਆ ਕਿ ਨਸ਼ਾ ਤਸਕਰੀ ਦੇਸ਼ ਦੀ ਸੁਰੱਖਿਆ ਲਈ ਵੀ ਵੱਡਾ ਖ਼ਤਰਾ ਹੈ ਅਤੇ ਇਸਦੇ ਰੋਕਥਾਮ ਲਈ ਸਾਰੇ ਨਾਗਰਿਕਾਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ।

ਸਮਾਪਨ ਮੌਕੇ ਅਧਿਕਾਰੀਆਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ ਕਿਸੇ ਇਕ ਅਦਾਰੇ ਜਾਂ ਸਰਕਾਰੀ ਵਿਭਾਗ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਵਿਰੋਧੀ ਸੁਨੇਹੇ ਨੂੰ ਘਰ-ਘਰ ਤੱਕ ਲੈ ਜਾਣ ਅਤੇ ਨਵੀਂ ਪੀੜ੍ਹੀ ਨੂੰ ਨਸ਼ਾ ਮੁਕਤ ਭਵਿੱਖ ਦੇਣ ਵਿੱਚ ਆਪਣਾ ਯੋਗਦਾਨ ਪਾਉਣ।

 

Tags: Narcotics Control Bureau , Sambit Mishra , Shanteshwar Swami

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD