Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਧਰਮੇਂਦਰ ਪ੍ਰਧਾਨ ਨੇ ਆਈਆਈਟੀ ਦਿੱਲੀ ਦੇ ਵਿਦਿਆਰਥੀਆਂ ਨੂੰ ਆਤਮਨਿਰਭਰ ਭਾਰਤ ਲਈ ਇਨੋਵੇਸ਼ਨ ਨੂੰ ਉਤਸਾਹਿਤ ਕਰਨ ਦਾ ਸੱਦਾ ਦਿੱਤਾ

Dharmendra Pradhan, Dharmendra Debendra Pradhan, BJP, Bharatiya Janata Party, Union Education Minister, Indian Institute of Technology, IIT, Indian Institute of Technology Delhi, IIT Delhi

Web Admin

Web Admin

5 Dariya News

ਨਵੀਂ ਦਿੱਲੀ , 17 Aug 2025

Last updated on: Aug 18, 2025, 15:22 IST

ਕੇਂਦਰੀ ਸਿੱਖਿਆ ਮੰਤਰੀ, ਸ਼੍ਰੀ ਧਰਮੇਂਦਰ ਪ੍ਰਧਾਨ ਨੇ ਅੱਜ ਇੰਡੀਅਨ ਇੰਸਟੀਟਿਊਟ ਆਫ਼ ਟੈਕਨੋਲੋਜੀ (IIT) ਦਿੱਲੀ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਅੰਡਰਗ੍ਰੈਜੁਏਟ, ਪੋਸਟ ਗ੍ਰੈਜੂਏਟ ਅਤੇ ਡਾਕਟਰੇਟ ਦੇ ਵਿਦਿਆਰਥੀਆਂ ਦੇ ਨਾਲ-ਨਾਲ ਇਨੋਵੇਟਰਸ ਅਤੇ ਖੋਜਕਰਤਾਵਾਂ ਨਾਲ ਗੱਲਬਾਤ ਕੀਤੀ। 

ਇਸ ਮੌਕੇ 'ਤੇ ਉੱਚ ਸਿੱਖਿਆ ਵਿਭਾਗ ਦੇ ਸਕੱਤਰ ਡਾ.ਵਿਨੀਤ ਜੋਸ਼ੀ; ਆਈਆਈਟੀ ਦਿੱਲੀ ਦੇ ਡਾਇਰੈਕਟਰ, ਪ੍ਰੋ. ਰੰਗਨ ਬੈਨਰਜੀ; ਅਤੇ ਸਿੱਖਿਆ ਮੰਤਰਾਲੇ ਅਤੇ ਆਈਆਈਟੀ ਦਿੱਲੀ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ। ਗੱਲਬਾਤ ਦੌਰਾਨ, ਮੰਤਰੀ ਮਹੋਦਯ ਨੇ ਇਸ ਸਾਲ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਸੁਤੰਤਰਤਾ ਦਿਵਸ ਦੇ ਭਾਸ਼ਣ ਵਿੱਚ ਦਿੱਤੇ ਗਏ ਦ੍ਰਿਸ਼ਟੀਕੋਣ ਦੇ ਅਨੁਸਾਰ ਸਵੈ-ਨਿਰਭਰਤਾ ਦੀ ਮਹੱਤਤਾ 'ਤੇ ਜ਼ੋਰ ਦਿੱਤਾ। 

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਸਮਾਂ ਆਤਮਨਿਰਭਰਤਾ ਪ੍ਰਾਪਤ ਕਰਨ ਦੀ ਜ਼ਰੂਰਤ 'ਤੇ ਜ਼ੋਰ ਦੇਣ, ਰਾਸ਼ਟਰੀ ਤਰਜੀਹਾਂ ਨੂੰ ਅੱਗੇ ਵਧਾਉਣ ਲਈ ਸਮੂਹਿਕ ਕਾਰਵਾਈ ਨੂੰ ਗਤੀ ਪ੍ਰਦਾਨ ਕਰਨ ਅਤੇ 2047 ਤੱਕ 'ਸਮ੍ਰਿਧ ਭਾਰਤ' ਦੇ ਦ੍ਰਿਸ਼ਟੀਕੋਣ ਨੂੰ ਪੂਰਾ ਕਰਨ ਦਾ ਇੱਕ ਵਿਲੱਖਣ ਮੌਕਾ ਹੈ।

ਮੰਤਰੀ ਮਹੋਦਯ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਸੁਪਨਿਆਂ, ਇੱਛਾਵਾਂ, ਖੋਜ ਦੇ ਖੇਤਰਾਂ, ਉਨ੍ਹਾਂ ਦੁਆਰਾ ਵਰਤਮਾਨ ਵਿੱਚ ਅਪਣਾਈਆਂ ਜਾ ਰਹੀਆਂ ਤਕਨੀਕੀ ਚੁਣੌਤੀਆਂ ਅਤੇ ਪ੍ਰਧਾਨ ਮੰਤਰੀ ਦੁਆਰਾ ਦਰਸਾਏ ਗਏ ਚੁਣੌਤੀਆਂ ਅਤੇ ਮੌਕਿਆਂ ਬਾਰੇ ਉਨ੍ਹਾਂ ਦੇ ਦ੍ਰਿਸ਼ਟੀਕੋਣਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। 

ਉਨ੍ਹਾਂ ਨੇ ਸਮਰੱਥਾਵਾਂ ਨੂੰ ਵਧਾਉਣ ਅਤੇ ਇਨੋਵੇਸ਼ਨ ਦੀ ਭਾਵਨਾ ਨੂੰ ਵਧਾਉਣ ਬਾਰੇ ਆਪਣੇ ਵਿਚਾਰ ਵੀ ਸਾਂਝੇ ਕੀਤੇ। ਮੰਤਰੀ ਮਹੋਦਯ ਨੇ ਵਿਦਿਆਰਥੀਆਂ ਨੂੰ ਆਪਣੇ ਨਵੀਨਤਾਕਾਰੀ ਵਿਚਾਰਾਂ ਨੂੰ ਅੱਗੇ ਲਿਆਉਣ, ਚੁਣੌਤੀਆਂ 'ਤੇ ਕੰਮ ਕਰਨ ਅਤੇ ਹਰ ਖੇਤਰ ਵਿੱਚ ਆਤਮਨਿਰਭਰਤਾ ਪ੍ਰਾਪਤ ਕਰਨ ਤੱਕ ਯਤਨ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਉੱਜਵਲ ਭਵਿੱਖ ਬਣਾਉਣ ਅਤੇ ਭਾਰਤ ਨੂੰ ਸਮਾਧਾਨਾਂ ਦੇ ਇੱਕ ਵਿਸ਼ਵਵਿਆਪੀ ਕੇਂਦਰ ਵਜੋਂ ਸਥਾਪਿਤ ਕਰਨ ਲਈ ਭਾਰਤ ਦੇ ਇਨੋਵੇਟਰਸ ਅਤੇ ਖੋਜਕਰਤਾਵਾਂ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੀ ਹੈ।

ਇਸ ਮੌਕੇ 'ਤੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ, ਮੰਤਰੀ ਮਹੋਦਯ ਨੇ ਵਿਸ਼ਵਾਸ ਪ੍ਰਗਟਾਇਆ ਕਿ ਸਾਡੇ ਨੌਜਵਾਨਾਂ ਦੀ ਪ੍ਰਤਿਭਾ, ਦ੍ਰਿੜ੍ਹਤਾ ਅਤੇ ਸੰਕਲਪ ਆਤਮਨਿਰਭਰਤਾ ਦੀ ਖੋਜ਼ ਦੇ ਨਾਲ-ਨਾਲ ਭਾਰਤ ਦੀਆਂ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਉਸ ਦੀ ਤਕਨੀਕੀ ਅਤੇ ਆਰਥਿਕ ਪ੍ਰਭੂਸੱਤਾ ਨੂੰ ਵਧਾਉਣ ਦਾ ਰਾਹ ਪੱਧਰਾ ਕਰੇਗੀ।

ਉਨ੍ਹਾਂ ਨੇ ਇੱਕ ਆਤਮਨਿਰਭਰ ਭਾਰਤ ਦੀ ਨੀਂਹ ਵਜੋਂ ਆਈਆਈਟੀ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕੀਤਾ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਅਟੁੱਟ  ਸਮਰਥਨ ਨਾਲ, ਪ੍ਰਤਿਭਾਸ਼ਾਲੀ ਯੁਵਾ ਸ਼ਕਤੀ ਟੈਕਨੋਲੋਜੀ, ਇਨੋਵੇਸ਼ਨ ਅਤੇ ਉੱਦਮਤਾ ਦੇ ਨਿਯਮਾਂ ਨੂੰ ਨਵੇਂ ਸਿਰੇ ਅਤੇ ਇੱਕ 'ਸਮ੍ਰਿਧ ਅਤੇ ਆਤਮਨਿਰਭਰ ਭਾਰਤ' ਦਾ ਨਿਰਮਾਣ ਕਰਨ ਜਾ ਰਹੀ ਹੈ।

ਮੰਤਰੀ ਮਹੋਦਯ ਨੇ ਇਹ ਵੀ ਦੱਸਿਆ ਕਿ ਉਹ ਵਿਦਿਆਰਥੀਆਂ ਦੁਆਰਾ ਵਿਕਸਿਤ ਕੀਤੀਆਂ ਜਾ ਰਹੀਆਂ ਨਵੀਨਤਾਵਾਂ ਦੀ ਸਮੀਖਿਆ ਕਰਨ ਲਈ ਸੰਸਥਾ ਦਾ ਦੁਬਾਰਾ ਦੌਰਾ ਕਰਨਗੇ। ਇਸ ਮੌਕੇ 'ਤੇ ਬੋਲਦਿਆਂ, ਉੱਚ ਸਿੱਖਿਆ ਵਿਭਾਗ ਦੇ ਸਕੱਤਰ, ਡਾ. ਵਿਨੀਤ ਜੋਸ਼ੀ ਨੇ ਦੇਸ਼ ਨੂੰ ਆਤਮਨਿਰਭਰ ਬਣਾਉਣ ਵਿੱਚ ਨੌਜਵਾਨਾਂ ਦੀ ਭੂਮਿਕਾ ਬਾਰੇ ਪ੍ਰਧਾਨ ਮੰਤਰੀ ਦੇ ਸੁਤੰਤਰਤਾ ਦਿਵਸ ਦੇ ਸੰਦੇਸ਼ ਨੂੰ ਦੁਹਰਾਇਆ। 

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਵਿਭਾਗ ਆਤਮਨਿਰਭਰ ਭਾਰਤ ਦੇ ਦ੍ਰਿਸ਼ਟੀਕੋਣ ਦੇ ਅਨੁਸਾਰ ਇਨੋਵੇਸ਼ਨ ਨੂੰ ਅੱਗੇ ਵਧਾਉਣ, ਖੋਜ ਸਮਰੱਥਾਵਾਂ ਨੂੰ ਮਜ਼ਬੂਤ ਕਰਨ ਅਤੇ ਰਾਸ਼ਟਰੀ ਚੁਣੌਤੀਆਂ ਦਾ ਹੱਲ ਕਰਨ ਵਿੱਚ ਉੱਚ ਸਿੱਖਿਆ ਸੰਸਥਾਵਾਂ ਨੂੰ ਹਰ ਸੰਭਵ ਸਹਾਇਤਾ ਦੇ ਰਿਹਾ ਹੈ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਆਈਆਈਟੀ ਦਿੱਲੀ, ਆਪਣੇ ਵਿਦਿਆਰਥੀਆਂ ਅਤੇ ਫੈਕਲਟੀ ਰਾਹੀਂ, ਵਿਸ਼ਵਵਿਆਪੀ ਪ੍ਰਾਸੰਗਿਕਤਾ ਵਾਲੀਆਂ ਟੈਕਨੋਲੋਜੀਆਂ ਅਤੇ ਹੱਲ ਵਿਕਸਿਤ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਉਂਦਾ ਰਹੇਗਾ।

 

Tags: Dharmendra Pradhan , Dharmendra Debendra Pradhan , BJP , Bharatiya Janata Party , Union Education Minister , Indian Institute of Technology , IIT , Indian Institute of Technology Delhi , IIT Delhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD