Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਦਰਿਆਈ ਪਾਣੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ

ਪਾਣੀ ਦੀ ਮਾਰ ਹੇਠ ਆਈਆਂ ਫਸਲਾਂ ਦੇ ਨੁਕਸਾਨ ਦਾ ਪ੍ਰਭਾਵਿਤ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਦਿੱਤਾ ਜਾਵੇਗਾ ਉਚਿਤ ਮੁਆਵਜ਼ਾ - ਮਨਜਿੰਦਰ ਸਿੰਘ ਲਾਲਪੁਰਾ

Manjinder Singh Lalpura, Khadoor Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਖਡੂਰ ਸਾਹਿਬ (ਤਰਨ ਤਾਰਨ) , 18 Aug 2025

Last updated on: Aug 18, 2025, 17:24 IST

ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਖਡੂਰ ਵਿੱਚ ਦਰਿਆਈ ਪਾਣੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ।ਇਸ ਮੌਕੇ ਉਹਨਾਂ ਵੱਖ-ਵੱਖ ਪਿੰਡਾਂ ਕੰਬੋ ਢਾਏ ਵਾਲਾ, ਚੰਬਾ ਕਲਾਂ, ਧੁੰਨ ਢਾਏ ਵਾਲਾ, ਘੜਕਾ ਅਤੇ ਮੁੰਡਾ ਪਿੰਡ ਵਿਖੇ ਬਿਆਸ ਦਰਿਆ ਵਿੱਚ ਪਾਣੀ ਦੇ ਵਹਾਅ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ।

ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਅਰਵਿੰਦਰਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਪਿਆਰ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਮਨਦੀਪ ਸਿੰਘ ਤੋਂ ਇਲਾਵਾ ਸਬੰਧਿਤ ਪਿੰਡਾਂ ਦੇ ਪੰਚ-ਸਰਪੰਚ ਤੇ ਮੋਹਤਬਰ ਵਿਅਕਤੀ ਤੇ ਪਿੰਡ ਵਾਸੀ ਹਾਜ਼ਰ ਸਨ।ਇਸ ਮੌਕੇ ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਿਆਈ ਪਾਣੀ ਨਾਲ ਪ੍ਰਭਾਵਿਤ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਪਾਣੀ ਦੀ ਮਾਰ ਹੇਠ ਆਈਆਂ ਫਸਲਾਂ ਦੇ ਨੁਕਸਾਨ ਦਾ ਪ੍ਰਭਾਵਿਤ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਉਚਿਤ ਮੁਆਵਜ਼ਾ ਦਿੱਤਾ ਜਾਵੇਗਾ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਹਰ ਮੁਸ਼ਕਿਲ ਸਮੇਂ ਉਹਨਾਂ ਦੇ ਨਾਲ ਖੜੀ ਹੈ ਅਤੇ ਹੁਣ ਵੀ ਦਰਿਆਈ ਪਾਣੀ ਨਾਲ ਪ੍ਰਭਾਵਿਤ ਕਿਸਾਨਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ। ਸ੍ਰੀ ਮਨਜਿੰਦਰ ਸਿੰਘ ਲਾਲਾਪੁਰਾ ਨੇ ਹਲਕੇ ਦੇ ਦਰਿਆ ਕੰਡੇ ਵਸੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ, ਪੰਜਾਬ ਸਰਕਾਰ ਨੇ ਸੰਭਾਵੀਂ ਹੜ੍ਹਾਂ ਦੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਕੀਤੇ ਹੋਏ ਹਨ।

ਉਹਨਾਂ ਦੱਸਿਆ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਦਰਿਆ ਵਿੱਚ ਪਾਣੀ ਦੇ ਵਹਾਅ ਅਤੇ ਪੱਧਰ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪਿਛਲੇ ਦਿਨਾਂ ਤੋਂ ਮੈਦਾਨੀ ਅਤੇ ਪਹਾੜੀ ਖੇਤਰਾਂ ਵਿੱਚ ਪੈ ਰਹੀ ਭਾਰੀ ਬਾਰਸ਼ ਕਾਰਨ ਦਰਿਆ ਬਿਆਸ ਵਿੱਚ ਪਾਣੀ ਦਾ ਪੱਧਰ ਵਧਿਆ ਹੈ।

ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਅਜੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ।

 

Tags: Manjinder Singh Lalpura , Khadoor Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD