Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰੂਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਦੇ ਆਲੇ ਦੁਆਲੇ ਵਿਰਾਸਤੀ ਦਿੱਖ ਛੇਤੀ ਹੀ ਹੋਵੇਗੀ ਬਹਾਲ - ਦੀਪਕ ਬਾਲੀ

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਗ੍ਰਹਿ ਵਿਖੇ ਪਹੁੰਚੇ ਸੈਰ-ਸਪਾਟਾ ਤੇ ਸੱਭਿਆਚਾਰ ਸਲਾਹਕਾਰ ਦੀਪਕ ਬਾਲੀ

Jagdeep Singh, Jagdeep Singh Kaka Brar, Kaka Brar, Sri Muktsar Sahib, AAP, Aam Aadmi Party, Aam Aadmi Party Punjab, AAP Punjab, Deepak Bali

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 18 Aug 2025

Last updated on: Aug 18, 2025, 17:27 IST

ਚਾਲੀ ਮੁਕਤਿਆਂ ਦੀ ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਦੇ ਚਾਰ ਚੁਫੇਰੇ ਪੁਰਾਤਨ ਦਿਖ ਬਹਾਲ ਕਰਨ ਲਈ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਸੂਬਾ ਸਰਕਾਰ ਨੂੰ ਕੀਤੀ ਬੇਨਤੀ ਤੇ ਪੰਜਾਬ ਸਰਕਾਰ ਦੇ ਸੈਰ-ਸਪਾਟਾ ਤੇ ਸੱਭਿਆਚਾਰ ਸਲਾਹਕਾਰ ਦੀਪਕ ਬਾਲੀ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਗ੍ਰਹਿ ਵਿਖੇ ਮੀਟਿੰਗ ਕਰਨ ਤੋਂ ਬਾਅਦ ਦੀਪਕ ਬਾਲੀ ਗੁਰੂਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਚਾਰ ਚੁਫੇਰੇ ਸ਼ੁਰੂ ਕੀਤੇ ਜਾਣ ਵਾਲੇ ਪ੍ਰੋਜੈਕਟ ਸਬੰਧੀ ਮੌਕੇ ਦਾ ਜਾਇਜ਼ਾ ਲਿਆ। 

ਇਸ ਮੌਕੇ ਸ੍ਰੀ ਦੀਪਕ ਬਾਲੀ ਕਿਹਾ ਕਿ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਦੀ ਤਰਜ ‘ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰੂਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਦੇ ਚਾਰ ਚੁਫੇਰੇ ਵੀ ਵਿਰਾਸਤੀ ਦਿੱਖ ਛੇਤੀ ਹੀ ਬਹਾਲ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਗੁਰੂਦੁਆਰੇ ਦੇ ਸਾਰੇ ਗੇਟਾਂ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਵੀ ਟੇਕਿਆ ਅਤੇ ਸਮੂਹ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਸ ਮਹੱਤਵਪੂਰਨ ਕਾਰਜ ਸਬੰਧੀ ਮੀਟਿੰਗ ਵੀ ਕੀਤੀ।

ਸੈਰ-ਸਪਾਟਾ ਤੇ ਸੱਭਿਆਚਾਰ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਨਿਰੰਤਰ ਸਾਰਥਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਹਰ ਖੇਤਰ ਵਿੱਚ ਵਿੱਚ ਬਾਮਿਸਾਲ ਗਤੀਵਿਧੀਆਂ ਅਮਲ ਵਿੱਚ ਲਿਆਂਦੀਆਂ ਗਈਆਂ ਹਨ ਅਤੇ ਹਰ ਕੰਮ ਲੋਕਾਂ ਦੀ ਮੰਗ ਅਨੁਸਾਰ ਹੀ ਕਰਵਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਵਿਕਾਸ ਪਰੋਜੈਕਟਾਂ ਨੂੰ ਮਿਆਰੀ ਢੰਗ ਨਾਲ ਪੂਰਾ ਕਰਵਾਉਣ ਮੌਕੇ ਲੋਕਾਂ ਦੇ ਇੱਕ ਇੱਕ ਪੈਸੇ ਦੀ ਸਹੀ ਢੰਗ ਨਾਲ ਵਰਤੋਂ ਵੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਈ ਹੈ।

ਇਸ ਮੌਕੇ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਜਗਦੀਪ ਸਿੰਘ ਕਾਕਾ ਬਰਾੜ ਨੇ ਦੱਸਿਆ ਕਿ ਚਾਲੀ ਮੁਕਤਿਆਂ ਦੀ ਇਤਿਹਾਸਕ ਧਰਤੀ ਲਈ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਸ੍ਰੀ ਅਮ੍ਰਿਤਸਰ ਸਾਹਿਬ ਦੀ ਤਰਜ਼ ’ਤੇ ਸ੍ਰੀ ਮੁਕਤਸਰ ਸਾਹਿਬ ਦੀ ਦਿੱਖ ਬਣਾਈ ਜਾਵੇ ਜਿਸ ’ਤੇ ਸਰਕਾਰ ਨੇ ਅਮਲ ਕਰਦਿਆਂ ਸੈਰ ਸਪਾਟਾ ਤੇ ਸੱਭਿਆਚਾਰ ਸਲਾਹਕਾਰ ਸ੍ਰੀ ਦੀਪਕ ਬਾਲੀ ਮੌਕੇ ’ਤੇ ਪਹੁੰਚੇ। ਉਨ੍ਹਾਂ ਦੀ ਸਰਕਾਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਸਰਵਪੱਖੀ ਵਿਕਾਸ ਲਈ ਲੋੜੀਂਦੇ ਫੰਡ ਸਬੰਧਤ ਮਹਕਮਿਆਂ ਨੂੰ ਮੁਹੱਈਆ ਕਰਵਾਉਣੇ ਯਕੀਨੀ ਬਣਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਟੀਚਾ ਹੈ ਕਿ ਸਰਕਾਰ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਪੂਰਾ ਕੀਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼, ਸੈਰ-ਸਪਾਟਾ ਤੇ ਸੱਭਿਆਚਾਰ ਵਿਭਾਗ ਤੋਂ ਭੁਪਿੰਦਰ ਸਿੰਘ ਚਾਨਾ, ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ ਮਾਨ, ਐਸ.ਡੀ.ਓ ਹਰਮੀਤ ਸਿੰਘ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab , Deepak Bali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD