Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਯੁੱਧ ਨਸ਼ਿਆਂ ਵਿਰੁੱਧ : ਕਾਸੋ ਅਪਰੇਸ਼ਨ ਦੌਰਾਨ 2 ਮੁਕੱਦਮੇ ਦਰਜ, 2 ਗ੍ਰਿਫਤਾਰ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, Cordon and Search Operation, CASO

Web Admin

Web Admin

5 Dariya News

ਜਲੰਧਰ , 18 Aug 2025

Last updated on: Aug 19, 2025, 11:32 IST

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਜਲੰਧਰ ਦਿਹਾਤੀ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਅੰਜਾਮ ਦਿੱਤੀ ਗਈ। ਸੀਨੀਅਰ ਪੁਲਿਸ ਕਪਤਾਨ ਹਰਵਿੰਦਰ ਸਿੰਘ ਵਿਰਕ ਦੀ ਅਗਵਾਈ ਵਿੱਚ ਵੱਡੇ ਪੱਧਰ 'ਤੇ ਜ਼ਿਲ੍ਹੇ ਦੇ ਵੱਖ-ਵੱਖ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ। ਪੁਲਿਸ ਕਪਤਾਨ (ਇਨਵੈਸਟੀਗੇਸ਼ਨ) ਸਰਬਜੀਤ ਰਾਏ ਵੀ ਸ਼ਾਮਿਲ ਸਨ।

ਇਸ ਮੁਹਿੰਮ ਦੌਰਾਨ ਜਿਲ੍ਹੇ ਦੇ 18 ਹਾਟਸਪਾਟ ਥਾਣਾ ਫਿਲੌਰ ਦੇ ਗੰਨਾ ਪਿੰਡ, ਇੰਦਰਾ ਕਲੋਨੀ, ਮੁਹੱਲਾ ਸੰਤੋਖਪੁਰਾ, ਉੱਚੀ ਘਾਟੀ, ਸਮਰਾੜੀ ਅਤੇ ਸੇਲਖਿਆਣਾ, ਥਾਣਾ ਗੁਰਾਇਆ ਦੇ ਗੁਹਾਵਰ ਅਤੇ ਮੁਹੱਲਾ ਲਾਂਗੜੀਆਂ, ਥਾਣਾ ਬਿਲਗਾ ਦਾ ਪਿੰਡ ਭੋਡੇ, ਥਾਣਾ ਕਰਤਾਰਪੁਰ ਦੇ ਨਾਹਰਪੁਰ ਅਤੇ ਦਿਆਲਪੁਰ, ਥਾਣਾ ਮਕਸੂਦਾਂ ਦੇ ਨੂਰਪੁਰ ਅਤੇ ਭੂਤ ਕਲੋਨੀ (ਨੂਰਪੁਰ), ਥਾਣਾ ਮਹਿਤਪੁਰ ਦੇ ਧਰਮੇ ਦੀਆਂ ਛੰਨਾ ਅਤੇ ਬੂਟੇ ਦੀਆਂ ਛੰਨਾ, ਥਾਣਾ ਆਦਮਪੁਰ ਦੇ ਮੁਹੱਲਾ ਸਗਰਾਨ ਅਤੇ ਆਦਮਪੁਰ ਅਤੇ ਥਾਣਾ ਭੋਗਪੁਰ ਦੇ ਕਿੰਗਰਾ ਚੋਅ ਵਾਲਾ ਵਿੱਚ ਖਾਸ ਤੌਰ ‘ਤੇ ਘੇਰਾਬੰਦੀ ਕਰਕੇ ਤਲਾਸ਼ੀਆਂ ਕੀਤੀਆਂ ਗਈਆਂ।

ਦੁਪਹਿਰ 11 ਵਜੇ ਤੋਂ 1 ਵਜੇ ਤੱਕ ਚੱਲੀ ਇਸ ਕਾਰਵਾਈ ਦੌਰਾਨ 02 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਅਤੇ 02 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਪੁਲਿਸ ਵੱਲੋਂ ਸਫਲਤਾ ਹਾਸਲ ਕੀਤੀ ਗਈ। ਇਹ ਕਾਰਵਾਈ ਸਪਸ਼ਟ ਕਰਦੀ ਹੈ ਕਿ ਜਲੰਧਰ ਦਿਹਾਤੀ ਪੁਲਿਸ ਨਸ਼ਿਆਂ ਦੇ ਖ਼ਿਲਾਫ਼ ਜੰਗ ਵਿੱਚ ਪੂਰੀ ਦ੍ਰਿੜਤਾ ਅਤੇ ਵਚਨਬੱਧਤਾ ਨਾਲ ਖੜੀ ਹੈ। 

ਨਸ਼ਿਆਂ ਦੀ ਸਪਲਾਈ ਚੇਨ ਨੂੰ ਪੂਰੀ ਤਰ੍ਹਾਂ ਤੋੜਨਾ, ਤਸਕਰਾਂ ਦੇ ਮਨੋਬਲ ਨੂੰ ਟੁੱਟਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਬਚਾਉਣਾ ਹੀ ਇਸ ਮੁਹਿੰਮ ਦਾ ਮੁੱਖ ਮੰਤਵ ਹੈ। ਜਲੰਧਰ ਦਿਹਾਤੀ ਪੁਲਿਸ ਵੱਲੋਂ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਹੋਰ ਵੀ ਤੇਜ਼ੀ ਅਤੇ ਸਖ਼ਤੀ ਨਾਲ ਜਾਰੀ ਰਹਿਣਗੀਆਂ, ਤਾਂ ਜੋ ਨਸ਼ਾ-ਮੁਕਤ ਅਤੇ ਸੁਰੱਖਿਅਤ ਸਮਾਜ ਦੀ ਸਥਾਪਨਾ ਕੀਤੀ ਜਾ ਸਕੇ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , Cordon and Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD