Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਗਵੰਤ ਮਾਨ ਵੱਲੋਂ ਸੁਖਬੀਰ ਬਾਦਲ ਨੂੰ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਮੌਤਾਂ ਦੀ ਜ਼ਿੰਮੇਵਾਰੀ ਲੈਣ ਦੀ ਚੁਣੌਤੀ

ਕਾਂਗਰਸ ਅਤੇ ਅਕਾਲੀ ਦਲ ਪਾਟੋਧਾੜ ਦਾ ਸ਼ਿਕਾਰ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Dr Balbir Singh, Dr Charanjit Singh, Chamkaur Sahib, Varjeet Walia, DC Ropar, Deputy Commissioner Ropar, Rupnagar, Ropar

Web Admin

Web Admin

5 Dariya News

ਚਮਕੌਰ ਸਾਹਿਬ (ਰੂਪਨਗਰ) , 18 Aug 2025

Last updated on: Aug 19, 2025, 11:59 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਝੂਠੀਆਂ ਪ੍ਰਾਪਤੀਆਂ ਦੇ ਸੋਹਲੇ ਗਾਉਣ ਦੀ ਬਜਾਏ ਲੋਕਾਂ ਸਾਹਮਣੇ ਸਪੱਸ਼ਟ ਕਰਨ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਬਰਗਾੜੀ ਘਟਨਾ ਅਤੇ ਨਸ਼ਿਆਂ ਨਾਲ ਹੋਈਆਂ ਹਜ਼ਾਰਾਂ ਨੌਜਵਾਨਾਂ ਦੀਆਂ ਮੌਤਾਂ ਦੀ ਜ਼ਿੰਮੇਵਾਰੀ ਕੌਣ ਲਵੇਗਾ। ਅੱਜ ਇੱਥੇ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ ਵੱਖ-ਵੱਖ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਅਕਸਰ ਹੀ ਦਮਗਜ਼ੇ ਮਾਰਦੇ ਹਨ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਵੱਡੇ ਪੱਧਰ ’ਤੇ ਵਿਕਾਸ ਹੋਇਆ ਹੈ ਪਰ ਜਦੋਂ ਬਰਗਾੜੀ ਘਟਨਾ ਵਿੱਚ ਬੇਕਸੂਰ ਲੋਕਾਂ ’ਤੇ ਗੋਲੀਆਂ ਚਲਾਉਣ ਜਾਂ ਨਸ਼ਿਆਂ ਦੀ ਅਲਾਮਤ ਦਾ ਮਸਲਾ ਉਠਦਾ ਹੈ ਤਾਂ ਉਹ ਚੁੱਪ ਵੱਟ ਲੈਂਦੇ ਹਨ। 

ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਸਾਡੇ ਨੌਜਵਾਨਾਂ ਦੀ ਨਸਲਕੁਸ਼ੀ ਕੀਤੀ ਹੈ ਜਿਸ ਨਾਲ ਅਕਾਲੀਆਂ ਦੇ ਬਦਅਮਨੀ ਵਾਲੇ ਲੰਮੇ ਸ਼ਾਸਨ ਦੀ ਅਸਲ ਤਸਵੀਰ ਸਾਹਮਣੇ ਆਉਂਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰ ਸੁਖਬੀਰ ਸਿੰਘ ਬਾਦਲ ’ਤੇ ਚੁਟਕੀ ਲੈਂਦਿਆਂ ਕਿਹਾ, “ਸੱਤਾ ਵਿੱਚ ਹੁੰਦਿਆਂ ਤਾਂ ਬਾਦਲਾਂ ਨੇ ਆਪਣਾ ਕਾਰੋਬਾਰ ਹੀ ਵਧਾਇਆ ਹੈ ਜਦਕਿ ਸੂਬੇ ਅਤੇ ਲੋਕਾਂ ਨੂੰ ਉਨ੍ਹਾਂ ਦੇ ਰਹਿਮੋ-ਕਰਮ ਉਤੇ ਛੱਡ ਦਿੱਤਾ ਗਿਆ ਸੀ। 

ਸਾਲ 2007 ਤੋਂ 2017 ਤੱਕ ਦਾ ਸਮਾਂ ਸੂਬੇ ਦਾ ਸਭ ਤੋਂ ਕਾਲਾ ਦੌਰ ਸੀ ਜਦੋਂ ਟਰਾਂਸਪੋਰਟ, ਕੇਬਲ, ਰੇਤਾ, ਨਸ਼ਾ ਅਤੇ ਹੋਰ ਮਾਫੀਏ ਦੀ ਇਜਾਰੇਦਾਰੀ ਸੀ।” ਮੁੱਖ ਮੰਤਰੀ ਨੇ ਕਿਹਾ ਕਿ ਇਹ ਸੱਚ ਕਿਸੇ ਤੋਂ ਲੁਕਿਆ-ਛਿਪਿਆ ਨਹੀਂ ਕਿ ਅਕਾਲੀ ਦੇ ਸ਼ਾਸਨ ਦੌਰਾਨ ਨਸ਼ੇ ਦੇ ਸੌਦਾਗਰਾਂ ਨੂੰ ਸਰਪ੍ਰਸਤੀ ਦਿੱਤੀ ਜਾਂਦੀ ਸੀ ਜਿਸ ਕਰਕੇ ਨਸ਼ਿਆਂ ਦੀ ਅਲਾਮਤ ਨੇ ਸੂਬੇ ਵਿੱਚ ਪੈਰ ਪਸਾਰ ਲਏ ਸਨ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ‘ਜਰਨੈਲਾਂ’ ਨਾਲ ਕੋਈ ਲਿਹਾਜ਼ ਨਹੀਂ ਵਰਤੇਗੀ ਜਿਨ੍ਹਾਂ ਨੇ ਨਸ਼ਿਆਂ ਦਾ ਕਹਿਰ ਢਾਹ ਕੇ ਸਾਡੇ ਨੌਜਵਾਨਾਂ ਦੀ ਨਸਲਕੁਸ਼ੀ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੀਡਰ ਜਿੱਥੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਦੀ ਪੁਸ਼ਤਪਨਾਹੀ ਕਰਦੇ ਸਨ, ਉਥੇ ਆਪਣੇ ਸਰਕਾਰੀ ਵਾਹਨਾਂ ਵਿੱਚ ਨਸ਼ਾ ਵੇਚਦੇ ਜਾਂ ਸਪਲਾਈ ਕਰਦੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਗੈਰ-ਕਾਨੂੰਨੀ ਹੱਥਕੰਡੇ ਵਰਤ ਕੇ ਸਰਮਾਇਆ ਇਕੱਠਾ ਕਰਨ ਵਾਲੇ ਲੀਡਰ ਹੁਣ ਜੇਲ੍ਹ ਵਿੱਚ ਸਹੂਲਤਾਂ ਭਾਲ ਰਹੇ ਹਨ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਸ਼ਿਆਂ ਨਾਲ ਨੌਜਵਾਨਾਂ ਦੇ ਘਰਾਂ ਵਿੱਚ ਸੱਥਰ ਵਿਛਾਉਣ ਵਾਲੇ ਜੇਲ੍ਹ ਵਿੱਚ ਵਿਸ਼ੇਸ਼ ਸਹੂਲਤ ਦੇ ਹੱਕਦਾਰ ਨਹੀਂ ਕਿਉਂਕਿ ਉਹ ਆਪਣੇ ਪਾਪਾਂ ਦੀ ਸਜ਼ਾ ਭੁਗਤ ਰਹੇ ਹਨ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡੂੰਘਾਈ ਨਾਲ ਕੀਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਨ੍ਹਾਂ ਲੀਡਰਾਂ ਨੇ ਨਸ਼ੇ ਦੇ ਕਾਰੋਬਾਰ ਰਾਹੀਂ ਵੱਡੇ ਪੱਧਰ ’ਤੇ ਪੈਸਾ ਇਕੱਠਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਜੁਰਮ ਲਈ ਸਖ਼ਤ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ। ਨਸ਼ਿਆਂ ਦੇ ਦੋਸ਼ਾਂ ਹੇਠ ਨਾਭਾ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਲੀਡਰ ਦਾ ਪੱਖ ਪੂਰਨ ਵਾਲੇ ਰਵਾਇਤੀ ਪਾਰਟੀਆਂ ਦੇ ਲੀਡਰ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਕਾਂਗਰਸੀ ਲੀਡਰ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ, ਭਾਜਪਾ ਲੀਡਰ ਕੈਪਟਨ ਅਮਰਿੰਦਰ ਸਿੰਘ ਅਤੇ ਰਵਨੀਤ ਸਿੰਘ ਬਿੱਟੂ ਨੇ ਖੁੱਲ੍ਹ ਕੇ ਸਮਰਥਨ ਕੀਤਾ। 

ਉਨ੍ਹਾਂ ਕਿਹਾ ਕਿ ਇਸ ਨਾਲ ਰਵਾਇਤੀ ਪਾਰਟੀਆਂ ਦੀ ਆਪਸੀ ਮਿਲੀਭੁਗਤ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਜਦੋਂ ਇਹ ਸੱਤਾ ਵਿੱਚ ਹੁੰਦੇ ਸਨ ਤਾਂ ਇਕ-ਦੂਜੇ ਦੀਆਂ ਨਾਕਾਮੀਆਂ ਉਤੇ ਪਰਦਾ ਪਾ ਲੈਂਦੇ ਸਨ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਲੀਡਰਾਂ ਨੂੰ ਮੁੜ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਸਪੱਸ਼ਟ ਕਰਨ ਕਿ ਉਹ ਨਸ਼ਾ ਤਸਕਰਾਂ ਦੇ ਹੱਕ ਵਿੱਚ ਜਾਂ ਖਿਲਾਫ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਸਰਕਾਰੀ ਖਜ਼ਾਨੇ ਦੀ ਅੰਨ੍ਹੇਵਾਹ ਲੁੱਟ ਕੀਤੀ ਹੈ ਜਿਸ ਕਰਕੇ ਪੰਜਾਬੀਆਂ ਨੇ ਇਨ੍ਹਾਂ ਨੂੰ ਬਾਹਰ ਦਾ ਰਸਤਾ ਵਿਖਾਇਆ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਚਰਨਜੀਤ ਸਿੰਘ ਚੰਨੀ, ਸਾਬਕਾ ਅਕਾਲੀ ਲੀਡਰ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਤੇ ਹੋਰ ਵੱਡੇ ਲੀਡਰਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਸੀ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਇਹ ਲੀਡਰ ਬੁਖਲਾਹਟ ਵਿੱਚ ਆ ਕੇ ਸੱਤਾ ਲਈ ਤਰਲੋਮੱਛੀ ਹੋ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੁਣ ਤੱਕ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਜਿਨ੍ਹਾਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ। 

ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਲਈ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਨੇ ਨੌਜਵਾਨਾਂ ਦਾ ਸੂਬਾ ਸਰਕਾਰ ਦੇ ਕੰਮਕਾਜ ਵਿੱਚ ਵਿਸ਼ਵਾਸ ਵਧਾਇਆ ਹੈ ਜਿਸ ਕਾਰਨ ਨੌਜਵਾਨਾਂ ਨੇ ਵਿਦੇਸ਼ ਜਾਣ ਦਾ ਵਿਚਾਰ ਤਿਆਗ ਦਿੱਤਾ ਹੈ ਅਤੇ ਇੱਥੇ ਸਰਕਾਰੀ ਨੌਕਰੀਆਂ ਲਈ ਤਿਆਰੀ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ 90 ਫੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਲਈ ਨਿਰਵਿਘਨ ਬਿਜਲੀ ਮਿਲ ਰਹੀ ਹੈ ਜਿਸ ਕਾਰਨ ਉਨ੍ਹਾਂ ਨੂੰ ਕੋਈ ਸਮੱਸਿਆ ਨਹੀਂ ਆ ਰਹੀ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੇ ਹਿੱਤ ਦਾ ਧਿਆਨ ਰੱਖਿਆ ਹੈ ਜਿਸ ਕਾਰਨ ਪੰਜਾਬ ਅੱਗੇ ਵਧ ਰਿਹਾ ਹੈ। ਸੜਕ ਸੁਰਖਿਆ ਫੋਰਸ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੋਰਸ ਦੇ ਗਠਨ ਤੋਂ ਲੈ ਕੇ ਹੁਣ ਤੱਕ ਸੈਂਕੜੇ ਜਾਨਾਂ ਬਚਾਈਆਂ ਗਈਆਂ ਹਨ। 

ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਹਰ ਸਾਲ 5,000 ਤੋਂ ਵੱਧ ਜਾਨਾਂ ਜਾਂਦੀਆਂ ਸਨ। ਉਨ੍ਹਾਂ ਕਿਹਾ ਕਿ ਐਸ.ਐਸ.ਐਫ. ਦੇ ਗਠਨ ਨਾਲ ਅਜਿਹੀਆਂ ਮੌਤਾਂ ਵਿੱਚ 48 ਫੀਸਦੀ ਦੀ ਕਮੀ ਆਈ ਹੈ, ਜੋ ਕਿ ਦੂਜੇ ਸੂਬਿਆਂ ਲਈ ਵੀ ਮਿਸਾਲ ਕਾਇਮ ਕਰਦੀ ਹੈ। 

ਉਨ੍ਹਾਂ ਕਿਹਾ ਕਿ ਇਸ ਫੋਰਸ ਵਿੱਚ ਵਿਸ਼ੇਸ਼ ਤੌਰ 'ਤੇ ਭਰਤੀ ਤੇ ਸਿਖਲਾਈ ਪ੍ਰਾਪਤ ਜਵਾਨ ਸ਼ਾਮਲ ਹਨ, ਜਿਨ੍ਹਾਂ ਵਿੱਚ ਮਹਿਲਾਵਾਂ ਵੀ ਸ਼ਾਮਲ ਹਨ। ਇਹ ਫੋਰਸ 144 ਆਧੁਨਿਕ ਵਾਹਨਾਂ ਨਾਲ ਲੈਸ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੋਰਸ ਬਹੁਤ ਵਧੀਆ ਕੰਮ ਕਰ ਰਹੀ ਹੈ ਅਤੇ ਕਈ ਸੂਬਿਆਂ ਅਤੇ ਭਾਰਤ ਸਰਕਾਰ ਨੇ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਜੋਂ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਭਾਰਤ ਸਰਕਾਰ ਦੁਆਰਾ ਕਰਵਾਏ ਗਏ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਕੇਰਲਾ ਨੂੰ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ 848 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ, ਜਦੋਂ ਕਿ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਅਤੇ 45 ਨੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਪਾਸ ਕੀਤੀ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੋਈ ਵੀ ਨੀਲਾ ਜਾਂ ਪੀਲਾ ਕਾਰਡ ਸੂਬੇ ਵਿੱਚੋਂ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਖ਼ਤਮ ਨਹੀਂ ਕਰ ਸਕਦਾ, ਸਿਰਫ਼ ਸਿੱਖਿਆ ਹੀ ਉਹ ਹਥਿਆਰ ਹੈ, ਜੋ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕ ਕੇ ਗਰੀਬੀ ਵਿੱਚੋਂ ਕੱਢ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਚਮਕੌਰ ਸਾਹਿਬ ਹਸਪਤਾਲ ਵਿੱਚ ਬਿਸਤਰਿਆਂ ਦੀ ਗਿਣਤੀ 30 ਤੋਂ ਵਧਾ ਕੇ 50 ਕਰ ਦਿੱਤੀ ਹੈ ਅਤੇ ਇਸ ਦਾ ਦਰਜਾ ਕਮਿਊਨਿਟੀ ਹੈਲਥ ਸੈਂਟਰ ਤੋਂ ਸਬ-ਡਿਵੀਜ਼ਨਲ ਹਸਪਤਾਲ ਵਿੱਚ ਅਪਗ੍ਰੇਡ ਕਰ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਇਸ ਹਸਪਤਾਲ ਵਿੱਚ ਮਾਹਿਰ ਡਾਕਟਰਾਂ ਦੀ ਗਿਣਤੀ ਪੰਜ ਤੋਂ ਵਧਾ ਕੇ 10 ਕਰ ਦਿੱਤੀ ਗਈ ਹੈ ਤਾਂ ਜੋ ਲੋਕ ਮਾਹਿਰ ਡਾਕਟਰਾਂ ਤੋਂ ਇਲਾਜ ਕਰਵਾ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਇਸ ਹਸਪਤਾਲ ਵਿੱਚ ਸਿਰਫ਼ ਦੋ ਮੈਡੀਕਲ ਅਫ਼ਸਰ (ਜਨਰਲ) ਹੁੰਦੇ ਸਨ ਪਰ ਹੁਣ ਇੱਥੇ ਚਾਰ ਮੈਡੀਕਲ ਅਫ਼ਸਰ (ਜਨਰਲ) ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਹਸਪਤਾਲ ਵਿੱਚ ਸਿਰਫ਼ ਇਕ ਅਪਰੇਸ਼ਨ ਥੀਏਟਰ ਸੀ ਪਰ ਹੁਣ ਇਕ ਹੋਰ ਅਪਰੇਸ਼ਨ ਥੀਏਟਰ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜ ਆਮ ਆਦਮੀ ਕਲੀਨਿਕ ਅਤੇ 20 ਆਯੁਸ਼ਮਾਨ ਅਰੋਗਿਆ ਕੇਂਦਰ ਚਮਕੌਰ ਸਾਹਿਬ ਹਸਪਤਾਲ ਨਾਲ ਜੁੜੇ ਹੋਏ ਹਨ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸਟੈੱਮ ਮੋਬਾਈਲ ਬੱਸ ਨੂੰ ਵੀ ਹਰੀ ਝੰਡੀ ਦਿਖਾਈ ਗਈ, ਜੋ ਸਕੂਲਾਂ ਵਿੱਚ ਜਾਵੇਗੀ ਅਤੇ ਵਿਗਿਆਨ, ਤਕਨਾਲੋਜੀ, ਇੰਜਨੀਅਰਿੰਗ ਅਤੇ ਗਣਿਤ ਵਿੱਚ ਵਿਦਿਆਰਥੀਆਂ ਦੇ ਸੰਕਲਪਾਂ ਨੂੰ ਸਪੱਸ਼ਟ ਕਰਨ ਵਿੱਚ ਮਦਦ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਆਧੁਨਿਕ ਸਹੂਲਤਾਂ ਨਾਲ ਲੈਸ ਇਹ ਬੱਸ ਬੱਚਿਆਂ ਦੀ ਸਿੱਖਣ ਵਿੱਚ ਦਿਲਚਸਪੀ ਵਧਾਏਗੀ ਅਤੇ ਛੇਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਵਿਗਿਆਨ ਅਤੇ ਗਣਿਤ ਬਾਰੇ ਵਿਚਾਰ-ਵਟਾਂਦਰਾ ਸੈਸ਼ਨਾਂ ਵਿੱਚ ਆਪਣੀ ਕਾਬਲੀਅਤ ਸਾਬਤ ਕਰਨਗੇ। 

ਉਨ੍ਹਾਂ ਕਿਹਾ ਕਿ ਇਸ ਰਾਹੀਂ ਵਿਦਿਆਰਥੀ ਪ੍ਰਯੋਗ ਵੀ ਕਰ ਸਕਣਗੇ, ਜਿਸ ਨਾਲ ਉਨ੍ਹਾਂ ਵਿੱਚ ਜਗਿਆਸਾ ਪੈਦਾ ਹੋਵੇਗੀ। ਭਗਵੰਤ ਸਿੰਘ ਮਾਨ ਨੇ ਸਟੇਡੀਅਮ ਵਿੱਚ ਉਭਰਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ। ਉਨ੍ਹਾਂ ਮੋਰਿੰਡਾ ਦੇ ਕਮਿਊਨਿਟੀ ਹੈਲਥ ਸੈਂਟਰ ਦੇ ਨਵੀਨੀਕਰਨ ਦੀ ਵੀ ਸ਼ੁਰੂਆਤ ਕੀਤੀ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਤੇ ਹੋਰ ਵੀ ਹਾਜ਼ਰ ਸਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Dr Balbir Singh , Dr Charanjit Singh , Chamkaur Sahib , Varjeet Walia , DC Ropar , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD