Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਐਨ.ਐਚ.ਏ.ਆਈ. ਦੀ ਟੀਮ ਨਾਲ ਹਲਕਾ ਪੂਰਬੀ ਦੇ ਨਾਲ ਲੱਗਦੇ ਹਾਈਵੇ ਦਾ ਦੌਰਾ

ਐਸ.ਡੀ.ਐਮ. ਜਸਲੀਨ ਕੌਰ ਭੁੱਲਰ ਵੀ ਰਹੇ ਮੌਜੂਦ

Daljit Singh Grewal, Daljit Singh Grewal Bhola, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 18 Aug 2025

Last updated on: Aug 19, 2025, 12:05 IST

ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆਂ (ਐਨ.ਐਚ.ਏ.ਆਈ.) ਦੀ ਟੀਮ ਨਾਲ ਅੱਜ ਹਲਕਾ ਪੂਰਬੀ ਦੇ ਨਾਲ ਲੱਗਦੇ ਹਾਈਵੇ ਦਾ ਦੌਰਾ ਕੀਤਾ। ਇਸ ਦੌਰਾਨ ਐਸ.ਡੀ.ਐਮ. ਜਸਲੀਨ ਕੌਰ ਭੁੱਲਰ ਵੀ ਮੌਜੂਦ ਸਨ।

ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਪਿਛਲੇ ਲੰਮੇ ਅਰਸੇ ਤੋਂ ਐਨ.ਐਚ.ਏ.ਆਈ. ਵੱਲੋਂ ਆਪਣੇ ਕੰਮ ਵਿੱਚ ਢਿੱਲ ਵਰਤੀ ਜਾ ਰਹੀ ਹੈ ਜਿਸ ਕਾਰਨ ਹਲਕੇ ਦੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਇਸ ਨੂੰ ਲੈ ਕੇ ਉਹਨਾਂ ਵੱਲੋਂ ਕਈ ਵਾਰ ਐਨ.ਐਚ.ਏ.ਆਈ. ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ। 

ਉਨ੍ਹਾਂ ਸਪੱਸ਼ਟ ਕੀਤਾ ਕਿ ਟੀਮ ਵੱਲੋਂ ਪਹਿਲਾਂ ਵੀ ਮੁਆਇਨਾ ਕਰਕੇ ਭਰੋਸਾ ਦਿੱਤਾ ਗਿਆ  ਸੀ ਕਿ ਜਲਦ ਹੀ ਹਾਈਵੇ ਦੇ ਕੰਮਾਂ ਨੂੰ ਮੁਕੰਮਲ ਕਰ ਲਿਆ ਜਾਵੇਗਾ, ਪਰ ਇਸ ਦੇ ਬਾਵਜੂਦ ਵੀ ਸਮੱਸਿਆ ਜਿਉਂ ਦੀ ਤਿਉਂ ਬਣੀ ਹੋਈ ਹੈ। ਵਿਧਾਇਕ ਗਰੇਵਾਲ ਨੇ ਕਿਹਾ ਅੱਜ ਮੁੜ ਐਨ.ਐਚ.ਏ.ਆਈ. ਦੀ ਟੀਮ ਨਾਲ ਗੱਲਬਾਤ ਕੀਤੀ ਗਈ ਜਿਨ੍ਹਾਂ ਹਾਈਵੇ ਦਾ ਮੁਆਇਨਾ ਕੀਤਾ।  

ਵਿਧਾਇਕ ਗਰੇਵਾਲ ਨੇ ਕਿਹਾ ਕਿ ਇਸ ਦੌਰਾਨ ਉਹਨਾਂ ਬਸਤੀ ਯੋਧੇਵਾਲ ਚੌਂਕ ਪੁਲ ਦੇ ਨਾਲ ਜੋ ਕੰਮ ਬਾਕੀ ਹੈ ਉਸ ਬਾਰੇ ਜਾਣੂ ਕਰਵਾਇਆ। ਇਸ ਤੋਂ ਇਲਾਵਾ ਸੁੰਦਰ ਨਗਰ, ਕੈਲਾਸ਼ ਨਗਰ ਅਤੇ ਹੋਰ ਅੰਡਰਪਾਸ ਜੋ ਪਿਛਲੇ ਕਾਫੀ ਸਮੇਂ ਤੋਂ ਪਾਸ ਹੋ ਚੁੱਕੇ ਹਨ ਪਰ ਉਹਨਾਂ 'ਤੇ ਕੰਮ ਸ਼ੁਰੂ ਨਹੀਂ ਕਰਵਾਇਆ ਗਿਆ, ਬਾਰੇ ਵੀ ਜਾਣੂ ਕਰਵਾਇਆ ਗਿਆ ਹੈ।

ਉਹਨਾਂ ਦੱਸਿਆ ਕਿ ਨੈਸ਼ਨਲ ਹਾਈਵੇ ਦੀ ਟੀਮ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਇਸ ਕੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਜਲਦ ਮੁਕੰਮਲ ਕਰ ਲਿਆ ਜਾਵੇਗਾ। ਵਿਧਾਇਕ ਗਰੇਵਾਲ ਵੱਲੋਂ ਸਖ਼ਤ ਲਹਿਜੇ ਵਿੱਚ ਕਿਹਾ ਗਿਆ ਕਿ ਜੇਕਰ 15 ਦਿਨਾਂ ਵਿੱਚ ਐਨ.ਐਚ.ਏ.ਆਈ. ਵੱਲੋਂ ਇਸ ਕੰਮ ਨੂੰ ਮੁਕੰਮਲ ਨਹੀਂ ਕੀਤਾ ਜਾਂਦਾ ਤਾਂ ਮਾਮਲਾ ਐਨ.ਐਚ.ਏ.ਆਈ. ਦੇ ਸੀਨੀਅਰ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ। ਇਸ ਮੌਕੇ  ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

 

Tags: Daljit Singh Grewal , Daljit Singh Grewal Bhola , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD