Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਰਵਜੀਤ ਕੌਰ ਮਾਣੂੰਕੇ ਦੇ ਯਤਨਾਂ ਸਦਕਾ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਮਿਲੇ ਟਰਾਈ-ਸਾਈਕਲ

ਜ਼ਰੂਰਤਮੰਦਾਂ ਦੀ ਸਹਾਇਤਾ ਲਈ ਹਮੇਸ਼ਾਂ ਉਪਰਾਲੇ ਕਰਦੀ ਰਹਾਂਗੀ- ਸਰਵਜੀਤ ਕੌਰ ਮਾਣੂੰਕੇ

Saravjit Kaur Manuke, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਗਰਾਉਂ , 18 Aug 2025

Last updated on: Aug 19, 2025, 12:39 IST

ਵਿਧਾਨ ਸਭਾ ਹਲਕਾ ਜਗਰਾਉਂ  ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੇ ਯਤਨਾਂ ਸਦਕਾ  ਹਲਕੇ ਦੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਟਰਾਈ-ਸਾਈਕਲ ਵੰਡੇ ਗਏ। ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਕੁਲਪ੍ਰੀਤ ਸਿੰਘ ਅਤੇ ਐਸ.ਡੀ.ਐਮ.ਜਗਰਾਉਂ ਕਰਨਦੀਪ ਸਿੰਘ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ।

ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਵਿਧਾਇਕ ਮਾਣੂੰਕੇ ਨੇ ਦੱਸਿਆ ਕਿ ਉਹਨਾਂ ਦੇ ਧਿਆਨ ਵਿੱਚ ਆਇਆ ਸੀ ਕਿ ਜਗਰਾਉਂ ਹਲਕੇ ਦੇ ਬਹੁਤ ਸਾਰੇ ਲੋੜਵੰਦ ਵਿਅਕਤੀਆਂ ਕੋਲ ਟਰਾਈ-ਸਾਈਕਲ ਨਹੀਂ ਹਨ। ਸਿੱਟੇ ਵਜੋਂ ਉਹਨਾਂ ਨੂੰ ਆਪਣੇ ਰੋਜ਼ਮਰ੍ਹਾ ਦੇ ਕੰਮਕਾਜ ਕਰਨ ਅਤੇ ਆਉਣ-ਜਾਣ ਵਿੱਚ ਭਾਰੀ ਸਮੱਸਿਆ ਦਾ ਸਾਹਮਣਾ ਕਰਨਾਂ ਪੈ ਰਿਹਾ ਸੀ।

ਵਿਧਾਇਕ ਮਾਣੂੰਕੇ ਨੇ ਦੱਸਿਆ ਕਿ ਸਾਡੀ ਟੀਮ ਵੱਲੋਂ ਲੋੜਵੰਦ ਅੰਗਹੀਣ ਵਿਅਕਤੀਆਂ ਤੱਕ ਪਹੁੰਚ ਕਰਕੇ ਉਹਨਾਂ ਦੀ ਸੂਚੀ ਤਿਆਰ ਕੀਤੀ ਗਈ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਅੰਗਹੀਣ ਸਰਟੀਫਿਕੇਟ ਮੰਗਵਾਏ ਗਏ। ਹਾਲਾਂਕਿ ਕੁੱਝ ਵਿਅਕਤੀਆਂ ਕੋਲ ਸਰਟੀਫਿਕੇਟ ਵੀ ਨਹੀਂ ਸਨ, ਪਰ ਉਹਨਾਂ ਵਿਅਕਤੀਆਂ ਦਾ ਮੈਡੀਕਲ ਚੈਕਅੱਪ ਕਰਵਾਕੇ ਅਪਾਹਜ਼ ਸਰਟੀਫਿਕੇਟ ਬਣਵਾਏ ਗਏ। 

ਇਸ ਉਪਰੰਤ ਪੰਜਾਬ ਸਰਕਾਰ ਪਾਸੋਂ ਟਰਾਈਸਾਈਕਲ ਮੰਗਵਾਏ ਗਏ ਅਤੇ ਅੱਜ ਲੋੜਵੰਦ ਅੰਗਹੀਣ ਵਿਅਕਤੀਆਂ ਨੂੰ ਇਹ ਟਰਾਈਸਾਈਕਲ ਸੌਂਪੇ ਗਏ। ਜ਼ਿਕਰਯੋਗ ਹੈ ਕਿ ਇਹ ਟਰਾਈਸਾਈਕਲ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਵੱਲੋਂ ਅਜ਼ਾਦੀ ਦਿਵਸ ਮੌਕੇ ਵੰਡੇ ਜਾਣੇ ਸਨ, ਪਰੰਤੂ ਕੁੱਝ ਅੰਗਹੀਣ ਵਿਅਕਤੀਆਂ ਨੂੰ ਮੈਡੀਕਲ ਸਰਟੀਫਿਕੇਟ ਜਾਰੀ ਨਾ ਹੋਣ ਕਾਰਨ ਟਰਾਈਸਾਈਕਲ ਜਾਰੀ ਨਹੀਂ ਹੋ ਸਕੇ ਸਨ। 

ਇਸ ਲਈ ਅੱਜ ਵਿਧਾਇਕਾ ਮਾਣੂੰਕੇ ਵੱਲੋਂ ਐਸ.ਡੀ.ਐਮ.ਦਫਤਰ ਜਗਰਾਉਂ ਵਿਖੇ ਇੱਕ ਸਾਦੇ ਸਮਾਗਮ ਦੌਰਾਨ ਟਰਾਈਸਾਈਕਲ ਤਕਸੀਮ ਕੀਤੇ ਗਏ। ਇਸ ਮੌਕੇ ਵਿਧਾਇਕ ਮਾਣੂੰਕੇ ਵੱਲੋਂ ਅੰਗਹੀਣ ਵਿਅਕਤੀਆਂ ਦੀਆਂ ਨਿੱਜੀ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਮੌਕੇ 'ਤੇ ਹੱਲ ਵੀ ਕਰਵਾਇਆ ਗਿਆ। ਵਿਧਾਇਕ ਮਾਣੂੰਕੇ ਨੇ ਸਪੱਸ਼ਟ ਕੀਤਾ ਕਿ ਉਹ ਹਲਕੇ ਦੇ ਲੋੜਵੰਦ ਵਿਅਕਤੀਆਂ ਦੀ ਸਹਾਇਤਾ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀ.ਪੀ.ਈ.ਓ.ਸੁਰਿੰਦਰ ਕੁਮਾਰ, ਸੁਪਰਡੈਂਟ ਬਿਕਰਮ ਕੁਮਾਰ, ਕੁਲਵਿੰਦਰ ਸਿੰਘ ਕਾਲਾ, ਅਮਰਦੀਪ ਸਿੰਘ ਟੂਰੇ,  ਮਾ.ਪਰਮਿੰਦਰ ਸਿੰਘ ਗਿੱਦੜਵਿੰਡੀ, ਸਰਪੰਚ ਰੀਤ ਕੌਰ ਅਗਵਾੜ ਲਧਾਈ, ਸਰਪੰਚ ਮਨਦੀਪ ਸਿੰਘ ਮੀਰਪੁਰ ਹਾਂਸ, ਮਾ.ਭੀਮ ਸੈਨ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ 'ਆਪ' ਵਲੰਟੀਅਰ ਵੀ ਹਾਜ਼ਰ ਸਨ।

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD