Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਯੁੱਧ ਨਸ਼ਿਆਂ ਵਿਰੁੱਧ : ਜ਼ਿਲ੍ਹੇ 'ਚ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ

ਬਹਿਰਾਮਪੁਰ ਕਲੋਨੀ ਵਿਖੇ ਐੱਸਐੱਸਪੀ ਖੁਰਾਣਾ ਨੇ ਕੀਤੀ ਅਗਵਾਈ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, Cordon and Search Operation, CASO, Rupnagar

Web Admin

Web Admin

5 Dariya News

ਰੂਪਨਗਰ , 18 Aug 2025

Last updated on: Aug 19, 2025, 13:03 IST

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ। ਰੂਪਨਗਰ ਜ਼ਿਲ੍ਹੇ ਵਿੱਚ ਕਾਰਡਨ ਐਂਡ ਸਰਚ ਓਪਰੇਸ਼ਨ ਚਲਾਇਆ ਗਿਆ, ਬਹਿਰਾਮਪੁਰ ਕਲੋਨੀ ਵਿਖੇ ਇਸ ਸਰਚ ਓਪਰੇਸ਼ਨ ਦੀ ਅਗਵਾਈ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਵੱਲੋਂ ਕੀਤੀ ਗਈ।

ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਇਸ ਮੌਕੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤੇ ਅੱਜ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ, ਗੈਰ-ਕਾਨੂੰਨੀ ਗਤੀਵਿਧਿਆ, ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ, ਸਮਾਜ ਵਿਰੋਧੀ ਵਿਵਹਾਰ ਨੂੰ ਜੜੋ ਪੁੱਟਣ ਲਈ ਅਤੇ ਹਾਟਸਪਾਟ ਥਾਵਾਂ ਤੇ ਘੇਰਾਬੰਦੀ ਕਰਕੇ ਵੱਖ-ਵੱਖ ਸਥਾਨਾ ਤੇ ਕਾਰਡਨ ਐਂਡ ਸਰਚ ਓਪਰੇਸ਼ਨ ਚਲਾਇਆ ਗਿਆ, ਜਿਸ ਦਾ ਉਦੇਸ਼ ਨਸ਼ਿਆ ਨੂੰ ਜੜ੍ਹੋਂ ਖਤਮ ਕਰਨਾ ਹੈ ਅਤੇ ਨਸ਼ਿਆਂ ਨੂੰ ਵੇਚਣ ਤੇ ਸਪਲਾਈ ਕਰਨ ਵਾਲੇ ਸਮੱਗਲਰਾਂ ਉਤੇ ਪੂਰੀ ਤਰ੍ਹਾਂ ਕਾਬੂ ਪਾਉਣਾ ਹੈ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ਵਿੱਚ 3 ਐੱਸਪੀ, 9 ਡੀਐੱਸਪੀ ਅਤੇ 250 ਦੇ ਕਰੀਬ ਮੁਲਾਜਮਾਂ ਵਲੋਂ ਇਹ ਓਪਰੇਸ਼ਨ ਚਲਾਇਆ ਗਿਆ ਜਿਸ ਦੌਰਾਨ ਜਿਨ੍ਹਾਂ ਵਿੱਚ ਪੈਂਦੇ ਬੱਸ ਸਟੈਂਡਾ, ਰੇਲਵੇ ਸਟੇਸ਼ਨਾ ਸ਼ੱਕੀ ਇਲਾਕਿਆਂ ਅਤੇ ਮਹੱਤਵਪੂਰਨ ਪਬਲਿਕ ਸਥਾਨਾ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਐਨ.ਡੀ.ਪੀ.ਐਸ. ਐਕਟ ਤਹਿਤ 04 ਮੁਕੱਦਮੇ ਦਰਜ ਕੀਤੇ ਗਏ, ਜਿਨ੍ਹਾਂ ਵਿੱਚ 06 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ 57.13 ਗ੍ਰਾਮ ਨਸ਼ੀਲਾ ਪਾਊਡਰ ਅਤੇ 20250 ਐਮ.ਐਲ. ਨਜਾਇਜ਼ ਸ਼ਰਾਬ ਠੇਕਾ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ 65 ਸ਼ੱਕੀ ਵਹੀਕਲਾਂ ਨੂੰ ਚੈੱਕ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਬਰਾਮਦਗੀ ਕੀਤੀ ਜਾ ਰਹੀ ਹੈ। ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਨਹੀ ਚੁੱਕਣ ਦਿੱਤਾ ਜਾਵੇਗਾ। ਜ਼ਿਲ੍ਹੇ ਦੇ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ। ਰੂਪਨਗਰ ਪੁਲਿਸ ਵਲੋਂ ਵਿੱਢੀ ਮੁਹਿੰਮ ਨੂੰ ਭਵਿੱਖ ਵਿੱਚ ਅੱਗੇ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ।

ਇਸ ਮੌਕੇ ਐਸ.ਪੀ. ਅਰਵਿੰਦ ਮੀਨਾ, ਡੀ.ਐਸ.ਪੀ ਰਾਜਪਾਲ ਸਿੰਘ ਗਿੱਲ, ਐਸ.ਐੱਚ.ਓ ਪਵਨ ਚੌਧਰੀ ਅਤੇ ਹੋਰ ਪੁਲਿਸ ਕਰਮੀ ਹਾਜ਼ਰ ਸਨ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , Cordon and Search Operation , CASO , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD