Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ' ਤਹਿਤ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਜ਼ਿਲ੍ਹੇ 'ਚ ਚਲਾਇਆ ਕਾਸੋ ਆਪ੍ਰੇਸ਼ਨ

ਐਸ.ਐਸ.ਪੀ. ਸ਼ੁਭਮ ਅਗਰਵਾਲ ਨੇ ਤਲਾਸ਼ੀ ਮੁਹਿੰਮ ਦੀ ਕੀਤੀ ਅਗਵਾਈ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, Cordon and Search Operation, CASO, Fatehgarh Sahib

Web Admin

Web Admin

5 Dariya News

ਮੰਡੀ ਗੋਬਿੰਦਗੜ੍ਹ/ ਫਤਹਿਗੜ੍ਹ ਸਾਹਿਬ , 18 Aug 2025

Last updated on: Aug 19, 2025, 15:06 IST

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਭਰ 'ਚ 10 ਥਾਵਾਂ 'ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ। 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਤਹਿਤ ਚਲਾਈ ਇਸ ਮੁਹਿੰਮ ਦੀ ਅਗਵਾਈ ਕਰਦਿਆਂ ਐਸ.ਐਸ.ਪੀ. ਸ਼ੁਭਮ ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ ਲੜਾਈ ਤਹਿਤ ਅੱਜ ਜ਼ਿਲ੍ਹੇ ਦੀ ਹਰੇਕ ਸਬ ਡਵੀਜ਼ਨ ਅੰਦਰ ਕਾਸੋ ਆਪ੍ਰੇਸ਼ਨ ਚਲਾਇਆ ਗਿਆ।

ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਸ਼ੱਕੀ ਸਥਾਨਾਂ 'ਤੇ ਪੁਲਿਸ ਵੱਲੋਂ ਰਾਤ ਦੀ ਗਸ਼ਤ ਵਿੱਚ ਵਾਧਾ ਕੀਤਾ ਗਿਆ ਹੈ ਤੇ ਸਮੇਂ ਸਮੇਂ 'ਤੇ ਕਾਸੋ ਅਤੇ ਆਪ੍ਰੇਸ਼ਨ ਸੀਲ ਤਹਿਤ ਵੱਡੀ ਪੱਧਰ 'ਤੇ ਤਲਾਸ਼ੀ ਮੁਹਿੰਮ ਵੀ ਚਲਾਈ ਜਾਂਦੀ ਹੈ। ਐਸ.ਐਸ.ਪੀ ਨੇ ਦੱਸਿਆ ਕਿ ਅੱਜ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ, ਢੇਹਾ ਕਲੋਨੀ ਸਮੇਤ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਵੀਜ਼ਨਾਂ ਅੰਦਰ ਸਥਿਤ ਥਾਣਿਆ ਅਧੀਨ ਆਉਂਦੇ ਇਲਾਕਿਆਂ 'ਚ ਜੰਗੀ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ।

ਐਸ.ਐਸ.ਪੀ. ਸ਼ੁਭਮ ਅਗਰਵਾਲ ਨੇ ਦੱਸਿਆ ਕਿ ਅੱਜ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਗਈ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਜ਼ਿਲ੍ਹੇ 'ਚ 10 ਥਾਵਾਂ 'ਤੇ ਤਲਾਸ਼ੀ ਕੀਤੀ ਗਈ ਹੈ ਤੇ 12 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ 12 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ 187 ਨਸ਼ੀਲੀਆਂ ਗੋਲੀਆਂ, 550 ਰੁਪਏ ਡਰੱਗ ਮਨੀ, , 2 ਇੰਜੈਕਸ਼ਨ ਅਤੇ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। 

ਇਸ ਦੌਰਾਨ ਐਸ.ਪੀ. ਰਾਕੇਸ਼ ਕੁਮਾਰ ਯਾਦਵ ਤੋਂ ਇਲਾਵਾ ਬਾਕੀ ਸਬ-ਡਵੀਜ਼ਨਾਂ ਵਿਖੇ ਡੀ.ਐਸ.ਪੀਜ਼ ਤੇ ਹੋਰ ਅਧਿਕਾਰੀਆਂ ਨੇ ਤਲਾਸ਼ੀ ਮੁਹਿੰਮ ਦੀ ਕਮਾਨ ਸੰਭਾਲੀ।

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , Cordon and Search Operation , CASO , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD