Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਵੇਰੇ 10 ਵਜੇ ਤੋਂ ਸ਼ਾਮ 06 ਵਜੇ ਦੇ ਵਿਚਕਾਰ ਹੀ ਵਾਢੀ ਕਰਨ ਕੰਬਾਇਨ ਮਾਲਕ - ਕੁਲਵੰਤ ਸਿੰਘ

17 ਫ਼ੀਸਦੀ ਤੋਂ ਵੱਧ ਨਮੀ ਵਾਲੇ ਝੋਨੇ ਦੀ ਮੰਡੀਆਂ 'ਚ ਨਹੀਂ ਹੋਵੇਗੀ ਲੁਹਾਈ

Kulwant Singh, DC Mansa, Deputy Commissioner Mansa, Mansa

Web Admin

Web Admin

5 Dariya News

ਮਾਨਸਾ , 19 Aug 2025

Last updated on: Aug 19, 2025, 18:18 IST

ਕੰਬਾਇਨ ਮਾਲਕ ਸਵੇਰੇ 10 ਵਜੇ ਤੋਂ ਸ਼ਾਮ 06 ਵਜੇ ਦੇ ਵਿਚਕਾਰ ਹੀ ਝੋਨੇ ਦੀ ਵਾਢੀ ਕਰਨ ਤਾਂ ਜੋ ਫਸਲ ਵਿਚ ਨਮੀ ਦੀ ਮਾਤਰਾ ਜ਼ਿਆਦਾ ਨਾ ਹੋਵੇ ਅਤੇ ਮੰਡੀਆਂ ਵਿਚ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਦਿੱਕਤ ਨਾ ਆਵੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਆਈ.ਏ.ਐਸ. ਨੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕੰਬਾਇਨ ਮਾਲਕਾਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਈ ਕਿਸਾਨ ਨਿਰਧਾਰਤ ਸਮੇਂ ਤੋਂ ਪਹਿਲਾਂ ਜਾਂ ਦੇਰ ਸ਼ਾਮ ਤੱਕ ਵਾਢੀ ਕਰਵਾਉਂਦੇ ਹਨ ਜਿਸ ਕਾਰਨ ਫਸਲ ਵਿਚ ਨਮੀ ਦੀ ਮਾਤਰਾ ਵਧ ਜਾਂਦੀ ਹੈ ਅਤੇ ਇਸ ਕਾਰਨ ਮੰਡੀਆਂ ਵਿਚ ਫਸਲ ਦੀ ਖਰੀਦ ਮੌਕੇ ਦਿੱਕਤ ਪੇਸ਼ ਆਉਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਫਸਲ ਦੀ ਖਰੀਦ ਲਈ ਨਮੀ ਦੀ ਮਾਤਰਾ 17 ਫ਼ੀਸਦੀ ਨਿਰਧਾਰਤ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਕੰਬਾਇਨ 'ਤੇ ਐਸ.ਐਮ.ਐਮ. ਲਗਾਉਣਾ ਵੀ ਯਕੀਨੀ ਬਣਾਇਆ ਜਾਵੇ ਤਾਂ ਜੋ ਪਰਾਲੀ ਨੂੰ ਮਿੱਟੀ ਵਿਚ ਮਿਲਾਉਣਾ ਆਸਾਨ ਰਹੇ ਅਤੇ ਝੋਨੇ ਦੀ ਪਰਾਲੀ ਦਾ ਸੌਖਿਆਂ ਹੀ ਪ੍ਰਬੰਧਨ ਕੀਤਾ ਜਾ ਸਕੇ ਅਤੇ ਪਰਾਲੀ ਨੂੰ ਅੱਗ ਲਗਾਉਣ ਦੇ ਹਾਲਾਤ ਨਾ ਬਣਨ। ਉਨ੍ਹਾਂ ਹਾਜ਼ਰ ਖੇਤੀਬਾੜੀ ਅਧਿਕਾਰੀਆਂ ਨੂੰ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਕਿਸਾਨ ਝੋਨੀ ਦੀ ਪਰਾਲੀ ਨੂੰ ਅੱਗ ਨਾ ਲਗਾਵੇ ਤਾਂ ਜੋ ਆਮ ਲੋਕਾਂ, ਪਸ਼ੂ ਪੰਛੀਆਂ ਦੀ ਸਿਹਤ ਅਤੇ ਵਾਤਾਵਰਣ ਦਾ ਨੁਕਸਾਨ ਨਾ ਹੋਵੇ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ ਤੋਂ ਇਲਾਵਾ ਪਨਸਪ, ਮਾਰਕਫੈੱਡ ਖਰੀਦ ਏਜੰਸੀਆਂ ਦੇ ਨੁਮਾਇੰਦੇ ਅਤੇ ਕੰਬਾਇਨ ਮਾਲਕ ਮੌਜੂਦ ਸਨ।

          

 

Tags: Kulwant Singh , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD