Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਲਈ ਅਨਾਜ ਖਰੀਦ ਸੁਧਾਰਾਂ 'ਤੇ ਚੰਡੀਗੜ੍ਹ ਵਿੱਚ ਚੌਥੀ ਰਾਜ-ਪੱਧਰੀ ਵਰਕਸ਼ੌਪ ਆਯੋਜਿਤ

ਪਿਛਲੇ 32 ਵਰ੍ਹਿਆਂ ਦੌਰਾਨ ਖਰੀਦ ਵਿੱਚ ਹੋਇਆ ਸ਼ਾਨਦਾਰ ਵਾਧਾ: ਮੁੱਖ ਸਕੱਤਰ ਅਨੁਰਾਗ ਰਸਤੋਗੀ

Anurag Rastogi, Chief Secretary Haryana, Haryana, Department of Food and Public Distribution, DFPD, Chandigarh

Web Admin

Web Admin

5 Dariya News

ਚੰਡੀਗੜ੍ਹ , 19 Aug 2025

Last updated on: Aug 19, 2025, 18:41 IST

ਅਨਾਜ ਖਰੀਦ ਈਕੋਸਿਸਟਮ ਦੀ ਕੁਸ਼ਲਤਾ, ਪਾਰਦਰਸ਼ਤਾ ਅਤੇ ਡਿਜੀਟਲ ਏਕੀਕਰਣ ਨੂੰ ਮਜ਼ਬੂਤ ਕਰਨ ਲਈ ਚੱਲ ਰਹੀ ਰਾਸ਼ਟਰੀ ਪਹਿਲਕਦਮੀ ਦੇ ਤਹਿਤ, ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਵਿਭਾਗ (ਡੀਐੱਫਪੀਡੀ) ਨੇ ਅੱਜ, 19 ਅਗਸਤ ਨੂੰ ਚੰਡੀਗੜ੍ਹ ਵਿੱਚ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਲਈ ਚੌਥੀ ਰਾਜ-ਪੱਧਰੀ ਵਰਕਸ਼ੌਪ ਦਾ ਆਯੋਜਨ ਕੀਤਾ। ਵਰਕਸ਼ੌਪ ਦਾ ਉਦਘਾਟਨ ਹਰਿਆਣਾ ਦੇ ਮੁੱਖ ਸਕੱਤਰ, ਅਤੇ ਭਾਰਤੀ ਖੁਰਾਕ ਨਿਗਮ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ  ਨੇ ਸੰਯੁਕਤ ਸਕੱਤਰ (ਨੀਤੀ ਅਤੇ ਐੱਫਸੀਆਈ), ਹਰਿਆਣਾ ਰਾਜ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਪ੍ਰਮੁੱਖ ਸਕਤਰ ਅਤੇ ਭਾਰਤੀ ਖੁਰਾਕ ਨਿਗਮ ਅਤੇ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਸਰਕਾਰਾਂ ਦੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕੀਤਾ।

ਮੁੱਖ ਸਕੱਤਰ ਸ਼੍ਰੀ ਅਨੁਰਾਗ ਰਸਤੋਗੀ  ਨੇ ਭਾਰਤ ਸਰਕਾਰ ਅਤੇ ਭਾਰਤੀ ਖੁਰਾਕ ਨਿਗਮ ਨੂੰ ਖਰੀਦ ਖੇਤਰ ਵਿੱਚ ਚੁਣੌਤੀਆਂ ਨੂੰ ਹੱਲ ਕਰਨ ਲਈ ਚੁੱਕੇ ਗਏ ਪ੍ਰਗਤੀਸ਼ੀਲ ਕਦਮਾਂ ਲਈ ਵਧਾਈ ਦਿੱਤੀ। ਆਪਣੇ ਨਿੱਜੀ ਤਜਰਬੇ ਤੋਂ, ਉਨ੍ਹਾਂ ਨੇ ਪਿਛਲੇ 32 ਵਰ੍ਹਿਆਂ ਵਿੱਚ ਖਰੀਦ ਵਿੱਚ ਹੋਏ ਸ਼ਾਨਦਾਰ ਵਾਧੇ 'ਤੇ ਵੀ ਚਾਨਣਾ ਪਾਇਆ। ਸੀਐੱਮਡੀ, ਐੱਫਸੀਆਈ, ਸ਼੍ਰੀ ਆਸ਼ੂਤੋਸ਼ ਅਗਨੀਹੋਤਰੀ, ਆਈਏਐੱਸ ਨੇ ਕਿਹਾ ਕਿ ਰਾਜ ਸਰਕਾਰ ਦੇ ਨਿਰੰਤਰ ਸਹਿਯੋਗ ਅਤੇ ਸਮਰਥਨ ਨਾਲ ਅਤੇ ਭਾਰਤ ਸਰਕਾਰ ਨਾਲ ਮਿਲ ਕੇ ਕੰਮ ਕਰਕੇ, ਖਰੀਦ ਖੇਤਰ ਵਿੱਚ ਬਹੁਤ ਕੁਝ ਪ੍ਰਾਪਤ ਕੀਤਾ ਜਾ ਸਕਦਾ ਹੈ। 

ਉਨ੍ਹਾਂ ਨੇ ਅੱਗੇ ਕਿਹਾ ਕਿ ਖਰੀਦ ਵਿੱਚ ਕਿਸਾਨਾਂ ਨੂੰ ਦਰਪੇਸ਼ ਚੁਣੌਤੀਆਂ ਨੂੰ ਹੱਲ ਕਰਨਾ ਅਤੇ ਉਨ੍ਹਾਂ ਨੂੰ ਦੂਰ ਕਰਨਾ ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਵਿਭਾਗ ਦੇ ਸਕੱਤਰ ਦੇ ਮੁੱਖ ਉਦੇਸ਼ਾਂ ਵਿੱਚੋਂ ਇੱਕ ਹੈ। ਇਸ ਸਮਾਗਮ ਵਿੱਚ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਅਤੇ ਕਸ਼ਮੀਰ ਦੇ 85 ਰਾਜਾਂ ਅਤੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀਆਂ ਖਰੀਦ ਏਜੰਸੀਆਂ, ਜਿਵੇਂ ਕਿ ਹਰਿਆਣਾ ਰਾਜ ਸਹਿਕਾਰੀ ਸਪਲਾਈ ਅਤੇ ਮਾਰਕੀਟਿੰਗ ਫੈਡਰੇਸ਼ਨ ਲਿਮਟਿਡ (HAFED), ਹਰਿਆਣਾ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ (HSWC), ਅਤੇ ਹਿਮਾਚਲ ਪ੍ਰਦੇਸ਼ ਰਾਜ ਸਿਵਿਲ ਸਪਲਾਈ ਕਾਰਪੋਰੇਸ਼ਨ ਲਿਮਟਿਡ ਦੇ ਪ੍ਰਬੰਧ ਨਿਦੇਸ਼ਕ ਅਤੇ ਅਧਿਕਾਰੀ ਸ਼ਾਮਲ ਸਨ। 

ਵਰਕਸ਼ੌਪ ਸਮਰੱਥਾ ਨਿਰਮਾਣ, ਗਿਆਨ ਸਾਂਝਾਕਰਣ ਅਤੇ ਖਰੀਦ ਨੀਤੀਆਂ ਅਤੇ ਡਿਜੀਟਲ ਸੁਧਾਰਾਂ ਦੀ ਵਿਵਹਾਰਕ ਜਾਣ-ਪਛਾਣ 'ਤੇ ਕੇਂਦ੍ਰਿਤ ਸੀ। ਇਹ ਵਰਕਸ਼ੌਪ 18 ਪ੍ਰਮੁੱਖ ਅਨਾਜ ਖਰੀਦ ਰਾਜਾਂ ਲਈ ਖੁਰਾਕ ਅਤੇ ਜਨਤਕ ਵੰਡ ਵਿਭਾਗ ਦੁਆਰਾ ਖਰੀਦ ਸੁਧਾਰਾਂ 'ਤੇ ਰਾਜ ਪੱਧਰੀ ਵਰਕਸੌਪਸ ਦੀ ਇੱਕ ਵਿਆਪਕ ਲੜੀ ਦਾ ਹਿੱਸਾ ਹੈ। ਇਸ ਦਾ ਉਦੇਸ਼ ਜਾਗਰੂਕਤਾ ਵਧਾਉਣਾ, ਮੁੱਖ ਨੀਤੀਗਤ ਉਪਾਵਾਂ ਨੂੰ ਲਾਗੂ ਕਰਨ ਵਿੱਚ ਸੁਧਾਰ ਕਰਨਾ ਅਤੇ ਖਰੀਦ ਕੇਂਦਰ ਸਵੈ-ਮੁਲਾਂਕਣ ਪੋਰਟਲ (PCSAP), ਅਣਮਿਲਡ ਚੌਲਾਂ ਦੀ ਸੰਯੁਕਤ ਭੌਤਿਕ ਤਸਦੀਕ (JPV), ਕੇਂਦਰੀ ਅਨਾਜ ਖਰੀਦ ਪੋਰਟਲ (CFPP), ਕੇਂਦਰੀ ਅਨਾਜ ਭੰਡਾਰਨ ਪੋਰਟਲ (CFSP), ਖੇਤੀਬਾੜੀ-ਸਟੈਕ, 10% ਟੁੱਟੇ ਹੋਏ ਚੌਲਾਂ ਦੀ ਵਿਵਸਥਾ, ਰੂਟ ਅਨੁਕੂਲਨ ਅਤੇ ਖਰੀਦ ਅਤੇ ਭੰਡਾਰਣ ਨੀਤੀ ਲਈ ਸਕੈਨ ਮੋਡਿਊਲ ਵਰਗੇ ਡਿਜੀਟਲ ਪਲੈਟਫਾਰਮਾਂ ਨੂੰ ਸੁਚਾਰੂ ਢੰਗ ਨਾਲ ਅਪਣਾਉਣ ਨੂੰ ਯਕੀਨੀ ਬਣਾਉਣਾ ਹੈ।

ਉਦਘਾਟਨ ਵਰਕਸ਼ੌਪ 07.08.2025 ਨੂੰ ਚੇੱਨਈ, ਤਮਿਲ ਨਾਡੂ ਵਿਖੇ ਆਯੋਜਿਤ ਕੀਤੀ ਗਈ ਸੀ। ਦੂਜੀ ਅਤੇ ਤੀਜੀ ਵਰਕਸ਼ੌਪ ਛੱਤੀਸਗੜ੍ਹ ਲਈ 13.08.2025 ਨੂੰ ਰਾਏਪੁਰ ਅਤੇ ਪੰਜਾਬ ਲਈ 18.08.2025 ਨੂੰ ਚੰਡੀਗੜ੍ਹ ਵਿਖੇ ਆਯੋਜਿਤ ਕੀਤੀ ਗਈ ਸੀ।

 

Tags: Anurag Rastogi , Chief Secretary Haryana , Haryana , Department of Food and Public Distribution , DFPD , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD