Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਹਰਿਆਣਾ ਨੂੰ ਮਿਲਿਆ 2000 ਕਰੋੜ ਦੀ ਪਰਿਯੋਜਨਾਵਾਂ ਦਾ ਤੋਹਫ਼ਾ-ਪੀਐਮ ਨਰੇਂਦਰ ਮੋਦੀ ਨੇ ਕੀਤਾ ਉਦਘਾਟਨ

11000 ਕਰੋੜ ਦੇ 6 ਰਾਸ਼ਟਰੀ ਰਾਜਮਾਰਗ ਪਰਿਯੋਜਨਾਵਾਂ ਦਾ ਪੀਐਮ ਮੋਦੀ ਨੇ ਕੀਤਾ ਉਦਘਾਟਨ ਜਿਨ੍ਹਾਂ ਵਿੱਚ ਦੋ ਪਰਿਯੋਜਨਾਵਾਂ ਨਾਲ ਹਰਿਆਣਾ ਨੂੰ ਸਿੱਧਾ ਲਾਭ- ਮੁੱਖ ਮੰਤਰੀ ਨਾਇਬ ਸਿੰਘ ਸੈਣੀ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Nayab Singh Saini, Nitin Gadkari, Rekha Gupta

Web Admin

Web Admin

5 Dariya News

ਨਵੀਂ ਦਿੱਲੀ , 17 Aug 2025

Last updated on: Aug 20, 2025, 11:58 IST

ਹਰਿਆਣਾ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਹਰਿਆਣਾ ਨੂੰ ਸਿੱਧੇ ਤੌਰ 'ਤੇ ਲਾਭਾਵਿੰਤ ਕਰਨ ਵਾਲੀ 2000 ਕਰੋੜ ਰੁਪਏ ਦੀ ਲਾਗਤ ਦੀ ਦੋ ਮਹਤੱਵਪੂਰਨ ਵਿਕਾਸ ਪਰਿਯੋਜਨਾਵਾਂ ਨੂੰ ਉਦਘਾਟਨ ਕਰ ੳਨ੍ਹਾਂ ਨੂੰ ਜਨਤਾ ਨੂੰ ਸਮਰਪਿਤ ਕੀਤਾ। ਇਨ੍ਹਾਂ ਪਰਿਯੋਜਨਾਵਾਂ ਤਹਿਤ ਅਰਬਨ ਐਕਸਟੈਂਸ਼ਨ ਰੋਡ-2 ਪਰਿਯੋਜਨਾ ਤਹਿਤ ਸੋਨੀਪਤ ਅਤੇ ਬਹਾਦੁਰਗੜ੍ਹ ਲਈ ਦੋ ਨਵੇ-4 ਲੇਨ ਸੰਪਰਕ ਮਾਰਗਾਂ ਦਾ ਨਿਰਮਾਣ ਸ਼ਾਮਲ ਹੈ।

ਇਸ ਮੌਕੇ 'ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕੇਂਦਰ ਸਰਕਾਰ ਵੱਲੋਂ ਹਰਿਆਣਾ ਲਈ ਕੀਤੇ ਜਾ ਰਹੇ ਯੋਗਦਾਨ 'ਤੇ ਆਭਾਰ ਵਿਅਕਤ ਕਰਦੇ ਹੋਏ ਕਿਹਾ ਕਿ ਅੱਜ ਦਾ ਇਹ ਦਿਨ ਹਰਿਆਣਾ ਅਤੇ ਵਿਸ਼ੇਸ਼ਕਰ ਐਨਸੀਆਰ ਦੇ ਵਿਕਾਸ ਦੀ ਗਾਥਾ ਵਿੱਚ ਇੱਕ ਸੁਨਹਿਰਾ ਅਧਿਆਯ ਵੱਜੋਂ ਦਰਜ ਹੋਵੇਗਾ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਅੱਜ ਨਵੀਂ ਦਿੱਲੀ ਵਿੱਚ ਲਗਭਗ 11000 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਦਿੱਲੀ ਅਤੇ ਹਰਿਆਣਾ ਨੂੰ ਜੋੜਨ ਵਾਲੇ ਦਵਾਰਕਾ ਐਕਸਪ੍ਰੈਸ-ਵੇ ਅਤੇ ਯੂਈਆਰ-2 ਰਾਸ਼ਟਰੀ ਰਾਜਮਾਰਗ ਸੜਕ ਪਰਿਯੋਜਨਾਵਾਂ ਦਾ ਉਦਘਾਟਨ ਕੀਤਾ ਗਿਆ ਜਿਸ ਵਿੱਚ 2000 ਕਰੋੜ ਰੁਪਏ ਦੀ ਦੋ ਪਰਿਯੋਜਨਾਵਾਂ ਹਰਿਆਣਾ ਨੂੰ ਸਿੱਧਾ ਲਾਭ ਦੇਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਜੋ ਉਤਰ ਭਾਰਤ ਦਾ ਉਦਯੋਗਿਕ ਅਤੇ ਖੇਤੀਬਾੜੀ ਕੇਂਦਰ ਹੈ ਇਨ੍ਹਾਂ ਪਰਿਯੋਜਨਾਵਾਂ ਨਾਲ ਸਭ ਤੋਂ ਵੱਡਾ ਲਾਭਾਰਥੀ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਮਹਤੱਵਪੂਰਨ ਪਰਿਯੋਜਨਾਵਾਂ ਨਾਲ ਕੁੰਡਲੀ, ਸੋਨੀਪਤ, ਬਹਾਦੁਰਗੜ੍ਹ, ਗੁਰੂਗ੍ਰਾਮ ਅਤੇ ਮਾਣੇਸਰ ਦੀ ਦਿੱਲੀ ਏਅਰਪੋਰਟ ਤੱਕ ਸਿੱਧੀ ਕਨੈਕਟਿਵਿਟੀ ਤੋਂ ਨਾ ਸਿਰਫ਼ ਨਿਰਯਾਤ, ਆਯਾਤ ਅਤੇ ਨਿਵੇਸ਼ ਨੂੰ ਨਵੀ ਗਤੀ ਮਿਲੇਗੀ ਸਗੋਂ ਖੇਤਰ ਨੂੰ ਲੰਬੇ ਸਮੇ ਤੋਂ ਚਲੀ ਆ ਰਹੀ ਟ੍ਰੈਫ਼ਿਕ ਜਾਮ ਦੀ ਸਮੱਸਿਆ ਤੋਂ ਰਾਹਤ ਮਿਲੇਗੀ।

ਸ੍ਰੀ ਨਾਇਬ ਸਿੰਘ ਸੈਣੀ ਨੇ ਇਸ ਨੂੰ ਵਿਕਸਿਤ ਭਾਰਤ -ਵਿਕਸਿਤ ਹਰਿਆਣਾ ਦੇ ਟੀਚੇ ਵੱਲ ਵੱਧਦਾ ਇੱਕ ਅਤੇ ਮੀਲ ਦਾ ਪੱਥਰ ਦੱਸਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਦੂਰਦਰਸ਼ੀ ਸੋਚ, ਨਿਰਣਾਇਕ ਅਗਵਾਈ ਅਤੇ ਵਿਕਾਸ ਪ੍ਰਤੀ ਅਟੂਟ ਪ੍ਰਤੀਬੱਧਤਾ ਨੇ ਦੇਸ਼ ਵਿੱਚ ਆਧਾਰਭੂਤ ਢਾਂਚੇ ਦੇ ਨਿਰਮਾਣ ਨੂੰ ਨਵੀਂ ਉਚਾਈਆਂ 'ਤੇ ਪਹੁੰਚਾ ਦਿੱਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਭਾਰਤ ਦੁਨਿਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣਿਆ ਹੈ ਅਤੇ ਹੁਣ ਤੇਜ਼ੀ ਨਾਲ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਨਣ ਵੱਲ ਅਗਰਸਰ ਹੈ। 

ਭਾਂਵੇ ਮੈਟ੍ਰੋ ਪਰਿਯੋਜਨਾਵਾਂ ਹੋਵੇ, ਫ੍ਰੇਟ ਕਾਰਿਡੋਰ, ਐਕਸਪ੍ਰੇਸ ਵੇ, ਵੱਡੇ ਪੁਲ ਜਾਂ ਬੰਦਰਗਾਂਹਾਂ ਦਾ ਵਿਕਾਸ, ਹਰ ਖੇਤਰ ਵਿੱਚ ਸ਼ਾਨਦਾਰ ਕੰਮ ਹੋ ਰਿਹਾ ਹੈ। ਇਸ ਦੇ ਇਲਾਵਾ, ਪੀ.ਐਮ. ਗਤੀਸ਼ਕਤੀ ਯੋਜਨਾ ਰਾਹੀਂ ਦੇਸ਼ ਦੀ ਆਧਾਰਭੂਤ ਪਰਿਯੋਜਨਾਵਾਂ ਨੂੰ ਹੋਰ ਵੱਧ ਸੰਗਠਿਤ ਆਧੁਨਿਕ ਅਤੇ ਪ੍ਰਭਾਵੀ ਬਣਾਇਆ ਜਾ ਰਿਹਾ  ਹੈ।ਹਰਿਆਣਾ ਨੂੰ ਵਿਕਾਸ ਦੀ ਵੱਡੀ-ਵੱਡੀ ਪਰਿਯੋਜਨਾਵਾਂ ਦੀ ਸੌਗਾਤ ਦੇਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦੇ ਹੋਏ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸ੍ਰੀ ਨਰੇਂਦਰ ਮੋਦੀ ਨੇ ਹਰਿਆਣਾ ਸੂਬੇ ਨੂੰ ਕਈ ਮਹੱਤਵਪੂਰਨ ਅਤੇ ਦੂਰਗਾਮੀ ਪਰਿਯੋਜਨਾਵਾਂ ਨਾਲ ਖੁਸ਼ਹਾਲ ਕੀਤਾ ਹੈ। 

ਇਨਾਂਹ ਵਿੱਚ ਵੇਸਟ੍ਰਨ ਡੇਡਿਕੇਟੇਡ ਫ੍ਰੇਟ ਕਾਰਿਡੋਰ, ਰੇਲ ਕੋਚ ਰਿਪੇਅਰ ਫੈਕਟ੍ਰੀ, ਕੁੰਡਲੀ-ਮਾਣੇਸਰ-ਪਲਵਲ ਅਤੇ ਕੁੰਡਲੀ-ਗਾਜ਼ਿਆਬਾਦ-ਪਲਵਲ ਐਕਸਪ੍ਰੇਸਵੇ, ਗੁਰੂਗ੍ਰਾਮ-ਸਿਕੰਦਰਪੁਰ ਅਤੇ ਫਰੀਦਾਬਾਦ-ਬੱਲਭਗੜ੍ਹ ਮੇਟ੍ਰੋ ਲਿੰਕ, ਰੋਹਤੱਕ ਵਿੱਚ ਦੇਸ਼ ਦਾ ਪਹਿਲਾ ਐਲਿਵੇਟੇਡ ਰੇਲਵੇ ਟ੍ਰੈਕ, ਰੋਹਤੱਕ-ਮਹਿਮ-ਹਾਂਸੀ ਰੇਲਵੇ ਲਾਇਨ, ਏਮਸ ਝੱਜਰ ਵਿੱਚ ਰਾਸ਼ਟਰੀ ਕੈਂਸਰ ਸੰਸਥਾਨ ਅਤੇ ਰੇਵਾੜੀ ਵਿੱਚ ਏਮਸ ਜਿਹੀ ਪਰਿਯੋਜਨਾਵਾਂ ਸ਼ਾਮਲ ਹਨ।

ਉਨ੍ਹਾਂ ਨੇ ਦੱਸਿਆ ਕਿ ਹਾਲ ਹੀ ਵਿੱਚ ਰਿਠਾਲਾ ਤੋਂ ਕੁੰਡਲੀ ਤੱਕ ਮੇਟ੍ਰੋ ਕਾਰਿਡੋਰ ਦੀ ਸੌਗਾਤ ਵੀ ਹਰਿਆਣਾ ਨੂੰ ਮਿਲੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਜੀ ਦੀ ਇਨਾਂ੍ਹ ਪਹਿਲਕਦਮਿਆਂ ਨਾਲ ਸੂਬੇ ਵਿੱਚ ਨਿਵੇਸ਼, ਰੁਜਗਾਰ ਅਤੇ ਉਦਯੋਗਿਕ ਵਿਕਾਸ ਦੀ ਨਵੀ ਦਿਸ਼ਾ ਮਿਲੇਗੀ ਅਤੇ ਹਰਿਆਣਾ ਦਾ ਯੋਗਦਾਨ ਰਾਸ਼ਟਰੀ ਅਰਥਵਿਵਸਥਾ ਵਿੱਚ ਹੋਰ ਸਸ਼ਕਤ ਹੋਵੇਗਾ। ਇਸ ਮੌਕੇ 'ਤੇ ਕੇਂਦਰੀ ਸੜਕ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰੀ ਸ੍ਰੀ ਨਿਤਿਨ ਗਡਕਰੀ, ਦਿੱਲੀ ਦੀ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਸਮੇਤ ਹੋਰ ਮਾਣਯੋਗ ਵਿਅਕਤੀ ਵੀ ਮੌਜ਼ੂਦ ਸਨ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Nayab Singh Saini , Nitin Gadkari , Rekha Gupta

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD