Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਨਤਕਾਰਾਂ ਤੋਂ ਸੁਝਾਅ ਲੈਣ ਅਤੇ ਮੁਸ਼ਕਲਾਂ ਹੱਲ ਕਰਨ ਲਈ ਅੰਮ੍ਰਿਤਸਰ ਤੋਂ ਸੰਜੀਵ ਅਰੋੜਾ ਨੇ ਸ਼ੁਰੂ ਕੀਤੀ "ਰਾਈਜਿੰਗ ਪੰਜਾਬ" ਦੀ ਸ਼ੁਰੂਆਤ

ਹੁਣ ਸਾਡੇ ਨਿਵੇਸ਼ਕ ਦਫਤਰਾਂ ਦੇ ਚੱਕਰ ਨਹੀਂ ਖਾਣਗੇ, ਅਸੀਂ ਆਵਾਂਗੇ ਇਹਨਾਂ ਕੋਲ – ਅਰੋੜਾ

Sanjeev Arora, AAP, Aam Aadmi Party, Aam Aadmi Party Punjab, AAP Punjab, Jeevan Jyot Kaur, Amritsar

Web Admin

Web Admin

5 Dariya News

ਅੰਮ੍ਰਿਤਸਰ , 19 Aug 2025

Last updated on: Aug 20, 2025, 13:25 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਦਯੋਗ ਕ੍ਰਾਂਤੀਕਾਰੀ ਵਿਜ਼ਨ ਅਨੁਸਾਰ ਪੰਜਾਬ ਵਿੱਚ ਸਨਅਤ ਨੂੰ ਵੱਡਾ ਹੁਲਾਰਾ ਦੇਣ ਲਈ ਅੱਜ ਸਨਅਤ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਮਾਝੇ ਦੇ  ਸਨਤਕਾਰਾਂ, ਜਿਸ ਵਿੱਚ ਅੰਮ੍ਰਿਤਸਰ ਤੋਂ ਇਲਾਵਾ ਗੁਰਦਾਸਪੁਰ, ਤਰਨਤਾਰਨ ਬਟਾਲਾ ਅਤੇ ਪਠਾਨਕੋਟ ਦੇ ਸਨਤਕਾਰ ਸ਼ਾਮਿਲ ਸਨ, ਤੋਂ ਉਦਯੋਗਿਕ ਨੀਤੀ ਲਈ ਸੁਝਾਅ ਲੈਣ ਤੇ ਉਹਨਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਗੁਰੂ ਦੀ ਨਗਰੀ ਅੰਮ੍ਰਿਤਸਰ ਤੋਂ ਰਾਈਜਿੰਗ ਪੰਜਾਬ - ਸੁਝਾਅ ਤੋਂ ਹੱਲ ਤੱਕ ਦੀ ਸ਼ੁਰੂਆਤ ਕੀਤੀ। 

ਉਹਨਾਂ ਇਸ ਮੌਕੇ ਆਏ ਸਨਤਕਾਰਾਂ ਨੂੰ ਜੀ ਆਇਆ ਕਹਿੰਦਿਆਂ ਕਿਹਾ ਕਿ ਪੰਜਾਬ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਇਸ ਤਰ੍ਹਾਂ ਦੇ ਸਮਾਗਮ ਕੀਤੇ ਜਾਣਗੇ ਅਤੇ ਅੱਜ ਇਹ ਪਹਿਲਾ ਵਿਸ਼ੇਸ਼ ਸਮਾਗਮ ਕੀਤਾ ਗਿਆ ਹੈ । ਉਹਨਾਂ ਕਿਹਾ ਕਿ ਸਾਡਾ ਉਦੇਸ਼ ਨਵੀਆਂ ਉਦਯੋਗ-ਅਨੁਕੂਲ ਨੀਤੀਆਂ ਬਾਰੇ ਜਾਗਰੂਕਤਾ ਫੈਲਾਉਣਾ, ਨਵੇਂ ਨਿਵੇਸ਼ ਲਈ ਮਾਹੌਲ ਬਣਾਉਣਾ ਅਤੇ ਸਰਕਾਰ-ਉਦਯੋਗ ਜਗਤ ਵਿਚਕਾਰ ਸਿੱਧਾ ਸੰਵਾਦ ਕਾਇਮ ਕਰਨਾ ਹੈ ਅਤੇ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਪਹਿਲਕਦਮੀ ਪੰਜਾਬ ‘ਚ ਨਵੇਂ ਨਿਵੇਸ਼, ਵਧੇਰੇ ਰੋਜ਼ਗਾਰ ਅਤੇ ਲੋਕਾਂ ਦੀ ਖੁਸ਼ਹਾਲੀ ਦੇ ਨਵੇਂ ਦਰਵਾਜ਼ੇ ਖੋਲ੍ਹੇਗੀ। 

ਕੈਬਨਿਟ ਮੰਤਰੀ ਨੇ ਕਿਹਾ ਕਿ ਸੁਝਾਅ ਤੋਂ ਹੱਲ ਤੱਕ ਪਹੁੰਚਣਾ, ਇਹੀ ਸਾਡੀ ਜ਼ਿੰਮੇਵਾਰੀ ਹੈ। ਸਨਤਕਾਰਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੈਂ ਗੱਲਾਂ ਵਿੱਚ ਨਹੀਂ, ਕੰਮ ਵਿੱਚ ਯਕੀਨ ਰੱਖਦਾ ਹਾਂ। ਉਹਨਾਂ ਕਿਹਾ ਕਿ ਸਨਅਤਕਾਰਾਂ ਦੇ ਸੁਝਾਅ ਮੈਂ ਨੋਟ ਕਰ ਲਏ ਹਨ ਅਤੇ ਜੋ ਵੀ ਕੰਮ ਹੋਣ ਵਾਲੇ ਹਨ, ਉਹ ਕੁਝ ਦਿਨਾਂ ਵਿੱਚ ਹੀ ਹੋਣਗੇ। 

ਉਹਨਾਂ ਕਿਹਾ ਕਿ ਅੰਮ੍ਰਿਤਸਰ ਗੁਰੂ ਨਗਰੀ ਹੈ, ਗੇਟਵੇ ਆਫ ਪੰਜਾਬ ਹੈ ਅਤੇ ਇਹ ਦੁਨੀਆਂ ਦਾ ਸੋਹਣਾ ਸ਼ਹਿਰ ਬਣੇਗਾ। ਉਨਾਂ ਅੰਮ੍ਰਿਤਸਰ ਦੀ ਮਹਿਮਾਨ ਨਿਵਾਜ਼ੀ ਦੀ ਤਾਰੀਫ ਕਰਦੇ ਕਿਹਾ ਕਿ ਇੱਥੇ ਹੋਸਪਿਟੈਲਿਟੀ ਇੰਡਸਟਰੀ ਦੀਆਂ ਅਥਾਹ ਸੰਭਾਵਨਾਵਾਂ ਹਨ ਅਤੇ ਸਰਕਾਰ ਉਸ ਲਈ ਕੰਮ ਕਰੇਗੀ। ਕੈਬਨਿਟ ਮੰਤਰੀ ਨੇ ਪੰਜਾਬ ਰਾਜ ਇੰਡਸਟਰੀ ਅਤੇ ਐਕਸਪੋਰਟ ਕਾਰਪੋਰੇਸ਼ਨ ਵੱਲੋਂ ਬੀਤੇ ਸਮੇਂ ਵਿੱਚ ਜਾਰੀ ਕੀਤੇ ਗਏ ਪੰਜ ਵੱਖ-ਵੱਖ ਨੋਟੀਫਿਕੇਸ਼ਨਾਂ ਦਾ ਜ਼ਿਕਰ ਕਰਦੇ ਕਿਹਾ ਕਿ ਅਜਿਹੀਆਂ ਸਕੀਮਾਂ ਕਿਸੇ ਵੀ ਰਾਜ ਸਰਕਾਰ ਨੇ ਨਹੀਂ ਦਿੱਤੀਆਂ, ਜਿਹੜੀਆਂ ਸਾਡੀ ਸਰਕਾਰ ਨੇ ਸਨਅਤਕਾਰਾਂ ਲਈ ਲਾਗੂ ਕੀਤੀਆਂ ਹਨ। 

ਉਹਨਾਂ ਕਿਹਾ ਕਿ ਨਿਵੇਸ਼ਕ ਪੰਜਾਬ ਸਰਕਾਰ ਦੀ ਤਾਰੀਫ ਕਰਦੇ ਹਨ ਅਤੇ ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਸਨਅਤਕਾਰਾਂ ਲਈ ਕੰਮ ਕਰੀਏ, ਜੋ ਕਿ ਸਾਡਾ ਫਰਜ਼ ਹੈ।  ਉਹਨਾਂ ਕਿਹਾ ਕਿ ਤੁਸੀਂ ਸਾਡੇ ਬ੍ਰਾਂਡ ਅੰਬੈਸਡਰ ਹੋ ਅਤੇ ਤੁਹਾਡੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਾਡੀ ਡਿਊਟੀ ਹੈ, ਜੋ ਵੀ ਮੁੱਦੇ, ਸਮੱਸਿਆਵਾਂ ਹੋਣਗੀਆਂ ਇਹ ਹੱਲ ਹੋਣਗੇ। 

ਤੁਸੀਂ ਸਰਕਾਰ ਨੂੰ ਟੈਕਸ ਦਿੰਦੇ ਹੋ, ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਦਿੰਦੇ ਹੋ ਅਤੇ ਤੁਹਾਡਾ ਖਿਆਲ ਰੱਖਣਾ ਮੇਰਾ ਤੇ ਮੇਰੇ ਵਿਭਾਗ ਦਾ ਫਰਜ਼ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੇਰੀ ਕੋਸ਼ਿਸ਼ ਹੋਵੇਗੀ ਕਿ ਮੈਂ ਆਪਣੀ ਜਿੰਮੇਵਾਰੀ ਉੱਤੇ ਖਰਾ ਉੱਤਰਾਂ। ਉਹਨਾਂ ਅੰਮ੍ਰਿਤਸਰ ਵਿੱਚ ਯੂਨਿਟੀ ਮਾਲ ਬਣਾਉਣ ਅਤੇ ਇੰਡਸਟਰੀਅਲ ਪਾਰਕਾਂ ਤੇ ਫੋਕਲ ਪੁਆਇੰਟ ਵਿੱਚ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦਾ ਤੁਰੰਤ ਪ੍ਰਬੰਧ ਕਰਨ ਦੀ ਹਦਾਇਤ ਵੀ ਕੀਤੀ। 

ਉਨ੍ਹਾਂ ਉਦਯੋਗਪਤੀਆਂ ਨੂੰ ਯਕੀਨ  ਦਵਾਇਆ ਕਿ ਈ:ਐਸ:ਆਈ ਹਸਪਤਾਲ ਨੂੰ ਕੇਂਦਰ ਸਰਕਾਰ ਕੋਲੋਂ ਫੰਡ ਲੈ ਕੇ ਹੋਰ ਅਪਗ੍ਰੇਡ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਗੋਇੰਦਵਾਲ ਸਾਹਿਬ ਦਾ ਇੰਡਸਟਰੀ ਖੇਤਰ ਜੋ ਕਿ ਲੰਮੇ ਸਮੇਂ ਤੋਂ ਅਣਗੌਲਿਆ ਹੈ , ਨੂੰ ਇੰਡਸਟਰੀਅਲ ਹੱਬ ਬਣਾਇਆ ਜਾਵੇਗਾ। 

ਉਨਾਂ ਨੇ ਮਾਝੇ ਦੇ ਸਨਤਕਾਰਾਂ ਨੂੰ ਪੰਜਾਬ ਇਨਵੈਸਟ ਸੰਮੇਲਨ ਜੋ ਕਿ 13 ਤੇ 14 ਮਾਰਚ 2026 ਨੂੰ ਮੁਹਾਲੀ ਵਿੱਚ ਹੋਣਾ ਹੈ, ਵਿੱਚ ਹਿੱਸਾ ਲੈਣ ਦਾ ਸੱਦਾ ਵੀ ਦਿੱਤਾ।

 

Tags: Sanjeev Arora , AAP , Aam Aadmi Party , Aam Aadmi Party Punjab , AAP Punjab , Jeevan Jyot Kaur , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD