Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬੀ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਸੰਸਕ੍ਰਿਤ ਗੋਸ਼ਟੀ ਸ਼ੁਰੂ

ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Gulab Chand Kataria, Governor of Punjab, Punjab Governor, Punjab Raj Bhavan, Punjabi University, Patiala

Web Admin

Web Admin

5 Dariya News

ਪਟਿਆਲਾ , 19 Aug 2025

Last updated on: Aug 20, 2025, 13:41 IST

ਪੰਜਾਬੀ ਯੂਨੀਵਰਸਿਟੀ ਦੇ ਸੰਸਕ੍ਰਿਤ ਅਤੇ ਪਾਲੀ ਵਿਭਾਗ ਵੱਲੋਂ ਸੈਂਟਰਲ ਸੰਸਕ੍ਰਿਤ ਯੂਨੀਵਰਸਿਟੀ ਨਵੀਂ ਦਿੱਲੀ ਅਤੇ 'ਸੰਸਕ੍ਰਿਤ ਭਾਰਤੀ ਪੰਜਾਬ' ਅਦਾਰੇ ਦੇ ਸਹਿਯੋਗ ਨਾਲ਼ ਕਰਵਾਈ ਜਾ ਰਹੀ ਦੋ ਰੋਜ਼ਾ ਸੰਸਕ੍ਰਿਤ ਗੋਸ਼ਟੀ ਦੇ ਉਦਘਾਟਨੀ ਸੈਸ਼ਨ ਵਿੱਚ ਪੰਜਾਬ ਦੇ ਰਾਜਪਾਲ ਅਤੇ ਪੰਜਾਬੀ ਯੂਨੀਵਰਸਿਟੀ ਦੇ ਚਾਂਸਲਰ ਸ੍ਰੀ. ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕੀਤੀ। ਕੇਂਦਰੀ ਸੰਸਕ੍ਰਿਤ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਸ਼੍ਰੀ ਨਿਵਾਸ ਵਾਰਾਖੇੜੀ ਅਤੇ ਸੰਸਕ੍ਰਿਤ ਭਾਰਤੀ ਤੋਂ ਸੰਗਠਨ ਮੰਤਰੀ ਸ਼੍ਰੀ ਜੈ ਪ੍ਰਕਾਸ਼ ਗੌਤਮ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। 

ਉਦਘਾਟਨੀ ਸੈਸ਼ਨ ਦੌਰਾਨ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਰਸਮੀ ਰੂਪ ਵਿੱਚ ਧੰਨਵਾਦੀ ਭਾਸ਼ਣ ਦਿੱਤਾ ਗਿਆ। ਸਵਾਗਤੀ ਭਾਸ਼ਣ ਵਿਭਾਗ ਮੁਖੀ ਡਾ. ਵਰਿੰਦਰ ਕੁਮਾਰ ਨੇ ਦਿੱਤਾ। ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ, ਜਿਸ ਦੀ ਸਥਾਪਨਾ ਹੀ ਪੰਜਾਬੀ ਭਾਸ਼ਾ ਅਤੇ ਵਿਰਸੇ ਦੀ ਸੁਰੱਖਿਆ ਸੰਭਾਲ਼ ਲਈ ਹੋਈ ਹੈ, ਇਸ ਗੱਲ ਨੂੰ ਬਾਖ਼ੂਬੀ ਸਮਝ ਸਕਦੀ ਹੈ ਕਿ ਆਪਣੀ ਸੰਸਕ੍ਰਿਤੀ ਦੀ ਸਾਂਭ ਸੰਭਾਲ਼ ਦਾ ਕੀ ਮਹੱਤਵ ਹੈ। 

ਪੰਜਾਬੀ ਵਿਰਸੇ ਦੀ ਸੰਭਾਲ਼ ਪੱਖੋਂ ਪੰਜਾਬੀ ਯੂਨੀਵਰਸਿਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਵਿਸ਼ੇਸ਼ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਤੀਤ ਨਾਲ਼ ਜੁੜੇ ਰਹਿ ਕੇ ਹੀ ਅਸੀਂ ਸਮਰੱਥ ਰਹਿ ਸਕਦੇ ਹਾਂ। ਸੰਸਕ੍ਰਿਤ ਦੇ ਮਹੱਤਵ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਵੀ ਭਾਰਤ ਦੇ ਜਿ਼ਆਦਾਤਰ ਘਰਾਂ ਵਿੱਚ ਖੁਸ਼ੀ ਗਮੀ ਦੇ ਮੌਕੇ ਸ਼ਰਧਾ ਅਤੇ ਸਤਿਕਾਰ ਨਾਲ਼ ਸੰਸਕ੍ਰਿਤ ਦੇ ਸ਼ਲੋਕ ਪੜ੍ਹੇ ਜਾਂਦੇ ਹਨ। 

ਉਨ੍ਹਾਂ ਸੰਸਕ੍ਰਿਤ ਨੂੰ ਪੁਰਾਤਨ ਗਿਆਨ ਦੀ ਭਾਸ਼ਾ ਦਸਦਿਆਂ ਕਿਹਾ ਕਿ ਗਣਿਤ ਤੋਂ ਲੈ ਕੇ ਖਗੋਲ ਸ਼ਾਸਤਰ ਤੱਕ ਦਾ ਗਿਆਨ ਇਸ ਭਾਸ਼ਾ ਵਿੱਚ ਉਪਲਬਧ ਹੈ। ਉਨ੍ਹਾਂ ਸੰਸਕ੍ਰਿਤ ਦੇ ਪ੍ਰਚਾਰ ਪ੍ਰਸਾਰ ਲਈ ਭਾਰਤ ਸਰਕਾਰ ਵੱਲੋਂ ਉਠਾਏ ਜਾ ਰਹੇ ਵੱਖ-ਵੱਖ ਕਦਮਾਂ ਦਾ ਹਵਾਲਾ ਦਿੰਦਿਆਂ ਸ਼ਲਾਘਾ ਕੀਤੀ। 

ਉਨ੍ਹਾਂ ਹਾਲ ਹੀ ਵਿੱਚ ਸਾਹਮਣੇ ਆਈ 'ਆਊਟਲੁੱਕ -ਆਈ. ਸੀ. ਏ. ਆਰ. ਈ. ਰੈਂਕਿੰਗ 2025' ਵਿੱਚ ਪੰਜਾਬੀ ਯੂਨੀਵਰਸਿਟੀ ਨੂੰ ਪ੍ਰਾਪਤ ਹੋਏ 47ਵੇਂ ਰੈਂਕ ਲਈ ਯੂਨੀਵਰਸਿਟੀ ਨੂੰ ਵਿਸ਼ੇਸ਼ ਤੌਰ ਉੱਤੇ ਵਧਾਈ ਦਿੱਤੀ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਆਪਣੇ ਧੰਨਵਾਦੀ ਭਾਸ਼ਣ ਦੌਰਾਨ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦਾ ਭਾਸ਼ਾਵਾਂ ਸਬੰਧੀ ਕੰਮ ਕਰਨ ਦਾ ਘੇਰਾ ਹਮੇਸ਼ਾ ਹੀ ਵਸੀਹ ਰਿਹਾ ਹੈ। 

ਜਿੱਥੇ ਇੱਕ ਪਾਸੇ ਪੰਜਾਬੀ ਦੇ ਨਾਲ਼-ਨਾਲ਼ ਆਧੁਨਿਕ ਭਾਸ਼ਾਵਾਂ ਹਿੰਦੀ, ਫਰੈਂਚ, ਜਰਮਨ, ਉਰਦੂ ਆਦਿ ਦੇ ਖੇਤਰ ਵਿੱਚ ਅਧਿਆਪਨ ਅਤੇ ਖੋਜ ਦਾ ਬਾਖ਼ੂਬੀ ਕਾਰਜ ਹੋ ਰਿਹਾ ਹੈ ਉੱਥੇ ਹੀ ਪਾਲੀ, ਫ਼ਾਰਸੀ ਅਤੇ ਸੰਸਕ੍ਰਿਤ ਜਿਹੀਆਂ ਪੁਰਾਤਨ ਭਾਸ਼ਾਵਾਂ ਦੇ ਖੇਤਰ ਵਿੱਚ ਵੀ ਇਸ ਨੇ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਸਥਾਨਕ ਅਤੇ ਪੁਰਾਤਨ ਭਾਸ਼ਾਵਾਂ ਨੂੰ ਜਿ਼ੰਦਾ ਰੱਖਣਾ ਬਹੁਤ ਜ਼ਰੂਰੀ ਹੈ। 

ਭਾਸ਼ਾ ਦੇ ਮਰ ਜਾਣ ਨਾਲ਼ ਸਿਰਫ਼ ਭਾਸ਼ਾ ਨਹੀਂ ਮਰਦੀ ਬਲਕਿ ਉਸ ਨਾਲ਼ ਜੁੜਿਆ ਹੋਰ ਬਹੁਤ ਕੁੱਝ ਖਤਮ ਜਾਂਦਾ ਹੈ; ਕਿਉਂਕਿ ਭਾਸ਼ਾ ਚਾਹੇ ਕੋਈ ਵੀ ਹੋਵੇ, ਉਹ ਮਹਿਜ਼ ਸੰਚਾਰ ਦਾ ਹੀ ਸਾਧਨ ਨਹੀਂ ਹੁੰਦੀ ਬਲਕਿ ਭਾਸ਼ਾ ਨਾਲ਼ ਮਨੁੱਖ ਦੀ ਵਿਸ਼ੇਸ਼ ਭਾਵਨਾਤਮਕ ਸਾਂਝ ਹੁੰਦੀ ਹੈ। ਭਾਸ਼ਾ ਵਿੱਚ ਕਿਸੇ ਖਿੱਤੇ ਵਿਸ਼ੇਸ਼ ਦਾ ਗਿਆਨ ਅਤੇ ਸੱਭਿਆਚਾਰ ਸਮੋਇਆ ਹੁੰਦਾ ਹੈ।

ਕੇਂਦਰੀ ਸੰਸਕ੍ਰਿਤ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਸ਼੍ਰੀ ਨਿਵਾਸ ਵਾਰਾਖੇੜੀ ਨੇ ਕਿਹਾ ਕਿ ਸੰਸਕ੍ਰਿਤ ਭਾਰਤ ਦੀ ਪਛਾਣ ਹੈ। ਉਨ੍ਹਾਂ ਕਿਹਾ ਕਿ ਸੰਸਕ੍ਰਿਤ ਭਾਸ਼ਾ ਨੂੰ ਅਧਿਐਨ ਦੇ ਨਾਲ਼-ਨਾਲ਼ ਬੋਲਚਾਲ ਦੀ ਵਰਤੋਂ ਵਿੱਚ ਲਿਆਉਣਾ ਚਾਹੀਦਾ ਹੈ। ਸ਼੍ਰੀ ਜੈ ਪ੍ਰਕਾਸ਼ ਗੌਤਮ ਨੇ ਕਿਹਾ ਕਿ ਜੇ ਸੰਸਕ੍ਰਿਤ ਸੁਰੱਖਿਅਤ ਰਹੇਗੀ ਤਾਂ ਭਾਰਤ ਦੀਆਂ ਹੋਰ ਭਾਸ਼ਾਵਾਂ ਵੀ ਸੁਰੱਖਿਅਤ ਰਹਿਣਗੀਆਂ। 

ਉਨ੍ਹਾਂ ਕਿਹਾ ਕਿ ਸੰਸਕ੍ਰਿਤ ਦੇ ਪ੍ਰਚਾਰ ਪ੍ਰਸਾਰ ਲਈ ਜਮੀਨੀ ਪੱਧਰ ਉੱਤੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਸਮੁੱਚੇ ਦੇਸ ਅਤੇ ਪੰਜਾਬ ਵਿੱਚ ਕਾਲਜਾਂ ਦੀ ਗਿਣਤੀ ਅਤੇ ਉਨ੍ਹਾਂ ਵਿੱਚ ਸੰਸਕ੍ਰਿਤ ਦੀ ਪੜ੍ਹਾਈ ਸਬੰਧੀ ਅੰਕੜਿਆਂ ਦੇ ਹਵਾਲੇ ਨਾਲ਼ ਗੱਲ ਕੀਤੀ। ਸੰਸਕ੍ਰਿਤ ਅਤੇ ਪਾਲੀ ਵਿਭਾਗ ਦੇ ਮੁਖੀ ਡਾ. ਵਰਿੰਦਰ ਕੁਮਾਰ ਨੇ ਆਪਣੇ ਸਵਾਗਤੀ ਭਾਸ਼ਣ ਵਿੱਚ ਇਸ ਗੋਸ਼ਟੀ ਦੇ ਮਨੋਰਥ ਅਤੇ ਵਿਭਾਗ ਵੱਲੋਂ ਕਰਵਾਈਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਚਾਨਣਾ ਪਾਇਆ।

 

Tags: Gulab Chand Kataria , Governor of Punjab , Punjab Governor , Punjab Raj Bhavan , Punjabi University , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD