Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਕਾਰ ਦੀ ਮਾਲਕੀ ਵਾਲੇ ਬ੍ਰਾਂਡ 'ਪੰਜਾਬ ਮਾਰਟ' ਦੇ ਖਾਧ ਪਦਾਰਥਾਂ ਨੂੰ ਵਿਸ਼ਵ ਪੱਧਰ 'ਤੇ ਉਤਸ਼ਾਹਿਤ ਕਰਨ 'ਤੇ ਦਿੱਤਾ ਜ਼ੋਰ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭੋਜਨ ਦੇ ਅਧਿਕਾਰ ਤਹਿਤ ਉੱਚ- ਗੁਣਵੱਤਾ ਭੋਜਨ ਨੂੰ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Bal Mukand Sharma

Web Admin

Web Admin

5 Dariya News

ਚੰਡੀਗੜ੍ਹ , 19 Aug 2025

Last updated on: Aug 20, 2025, 13:55 IST

ਪੰਜਾਬ ਦੇ ਭੋਜਨ ਨੂੰ ਵਿਸ਼ਵ ਪੱਧਰ 'ਤੇ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਖੁਰਾਕ ਕਮਿਸ਼ਨ  ਨੇ ਸਰਕਾਰੀ ਮਾਲਕੀ ਵਾਲੇ ਬ੍ਰਾਂਡ 'ਪੰਜਾਬ ਮਾਰਟ' ਦੇ ਵਿਕਾਸ ਦੀ ਜ਼ੋਰਦਾਰ ਵਕਾਲਤ ਕੀਤੀ ਹੈ। ਇਸ ਸਬੰਧੀ ਪ੍ਰਸਤਾਵ ਪੰਜਾਬ ਸਰਕਾਰ ਨੂੰ ਸੌਂਪਿਆ ਜਾ ਚੁੱਕਿਆ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੂੰ ਕਮਿਸ਼ਨ ਦੀਆਂ ਪਹਿਲਕਦਮੀਆਂ ਬਾਰੇ ਜਾਣੂੰ ਕਰਵਾਉਂਦੇ ਹੋਏ, ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਇਹ ਪਹਿਲਕਦਮੀ ਪੰਜਾਬ ਦੇ ਭੋਜਨ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਉਤਸ਼ਾਹਿਤ ਕਰਨ ਵਿੱਚ ਬਹੁਤ ਮਦਦ ਕਰੇਗੀ।

ਸਹਿਕਾਰੀ ਖੇਤਰ ਦੀ ਮਜ਼ਬੂਤੀ ਰਾਹੀਂ ਰਾਜ ਵਿੱਚ ਪੇਂਡੂ ਰੁਜ਼ਗਾਰ ਦੇ ਵੱਧ ਤੋੰ ਵੱਧ ਮੌਕੇ ਯਕੀਨੀ ਬਣਾਉਣ ਦੀ ਮਹੱਤਤਾ ਨੂੰ ਵੀ ਸ੍ਰੀ ਕਟਾਰੂਚੱਕ ਦੇ ਧਿਆਨ ਵਿੱਚ ਲਿਆਂਦਾ ਗਿਆ। ਇਸ ਵਿੱਚ ਖੇਤੀਬਾੜੀ, ਪਸ਼ੂ ਪਾਲਣ, ਪੇਂਡੂ ਵਿਕਾਸ, ਸਹਿਕਾਰਤਾ, ਰੁਜ਼ਗਾਰ ਉਤਪੱਤੀ ਵਿਭਾਗਾਂ ਦੇ ਨਾਲ-ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਦਾ ਤਾਲਮੇਲ ਅਹਿਮ ਹੋਵੇਗਾ। ਮੰਤਰੀ ਨੇ ਇਸ ਸਬੰਧ ਵਿੱਚ ਕਮਿਸ਼ਨ ਨੂੰ ਹੋਰਨਾਂ ਸੂਬਿਆਂ ਵੱਲੋਂ ਅਪਣਾਏ ਗਏ ਵਧੀਆ ਤੇ ਕਾਰਗਰ ਅਭਿਆਸਾਂ ਤੋਂ ਸਿੱਖਣ ਲਈ ਕਿਹਾ।

ਮੰਤਰੀ ਦੇ ਸਾਹਮਣੇ ਇਹ ਤੱਥ ਵੀ ਉਜਾਗਰ ਕੀਤਾ ਗਿਆ ਕਿ ਰਾਜ ਦੀ ਪੋਸ਼ਣ ਸੁਰੱਖਿਆ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ, ਸਕੂਲਾਂ ਵਿੱਚ ਫਲਾਂ ਦੇ ਪੌਦਿਆਂ, ਸਬਜ਼ੀਆਂ ਅਤੇ ਜੜੀ-ਬੂਟੀਆਂ ਦੇ ਪੌਦਿਆਂ 'ਤੇ ਆਧਾਰਿਤ ਪੋਸ਼ਣ ਬਾਗ ਵਿਕਸਿਤ ਕੀਤੇ ਗਏ ਹਨ। ਮੰਤਰੀ ਨੇ ਸਕੂਲ ਜਾਣ ਵਾਲੇ ਵਿਦਿਆਰਥੀਆਂ ਨੂੰ ਭੋਜਨ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮਿਡ ਡੇ ਮੀਲ ਯੋਜਨਾ ਦੀ ਵੀ ਸਮੀਖਿਆ ਕੀਤੀ। 

ਮੰਤਰੀ ਵੱਲੋਂ ਆਂਗਣਵਾੜੀ ਕੇਂਦਰਾਂ ਦੀ ਸਮੀਖਿਆ ਲਈ ਏਕੀਕ੍ਰਿਤ ਬਾਲ ਵਿਕਾਸ ਸੇਵਾਵਾਂ (ਆਈਸੀਡੀਐਸ), ਜੋ 6 ਸਾਲ ਦੀ ਉਮਰ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਵਿਕਾਸ ਲਈ ਏਕੀਕ੍ਰਿਤ ਸੇਵਾਵਾਂ ਪ੍ਰਦਾਨ ਕਰਦੀ ਹੈ, ਦਾ ਵੀ ਜਾਇਜ਼ਾ ਲਿਆ ਗਿਆ। ਪੋਸ਼ਣ ਅਭਿਆਨ ਤਹਿਤ ਪੋਸ਼ਣ ਵਾਟੀਕਾ ਪਹਿਲਕਦਮੀ ਦੀ ਵੀ ਸਮੀਖਿਆ ਕੀਤੀ ਗਈI ਜ਼ਿਕਰਯੋਗ ਹੈ ਕਿ ਪੋਸ਼ਣ ਵਾਟੀਕਾ   -  ਆਂਗਣਵਾੜੀ ਕੇਂਦਰ ਦੇ ਨੇੜੇ ਬਣੇ ਛੋਟੇ ਜਿਹੇ ਬਾਗ ਹਨ , ਜਿੱਥੇ ਫਲ, ਸਬਜ਼ੀਆਂ ਅਤੇ ਲਾਭਕਾਰੀ ਪੌਦੇ ਉਗਾਏ ਜਾਂਦੇ ਹਨ।

ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਭਾਰਤ ਦੇ ਸੰਵਿਧਾਨ ਦੇ ਆਰਟੀਕਲ 21 ਦੀ ਪ੍ਰਮਾਣਿਕਤਾ ਲਈ ਜ਼ਰੂਰੀ ਭੋਜਨ ਦੇ ਅਧਿਕਾਰ ਦੇ ਹਿੱਸੇ ਵਜੋਂ, ਖਾਸ ਕਰਕੇ ਸੋਕੇ ਦੀਆਂ ਸਥਿਤੀਆਂ ਵਿੱਚ ਲੋਕਾਂ ਨੂੰ ਗੁਣਵੱਤਾ ਵਾਲੇ ਭੋਜਨ ਯਕੀਨੀ ਬਣਾਉਣ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ। ਆਰਟੀਕਲ 21 ਸਨਮਾਨ ਨਾਲ ਜੀਵਨ ਜਿਊਣ ਦੇ ਮੌਲਿਕ ਅਧਿਕਾਰ ਦੀ ਗਰੰਟੀ ਦਿੰਦਾ ਹੈ।

ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਕਮਿਸ਼ਨ ਦੀਆਂ ਗਤੀਵਿਧੀਆਂ ਦੀ ਕੇਂਦਰੀਕ੍ਰਿਤ ਨਿਗਰਾਨੀ ਲਈ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਇੱਕ ਵਾਰ ਰੂਮ ਬਣਾਉਣ 'ਤੇ ਵੀ ਜ਼ੋਰ ਦਿੱਤਾ। ਇਸ ਮੌਕੇ 'ਤੇ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ, ਮੈਂਬਰ ਸਕੱਤਰ ਕਨੂੰ ਥਿੰਦ ਅਤੇ ਮੇਂਬਰ ਜਸਵੀਰ ਸਿੰਘ ਸੇਖੋਂ, ਵਿਜੇ ਦੱਤ ਤੇ ਚੇਤਨ ਪ੍ਰਕਾਸ਼ ਧਾਲੀਵਾਲ ਮੌਜੂਦ ਸਨ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Bal Mukand Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD