Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਬੀ.ਕੇ.ਆਈ. ਟੈਰਰ ਮਾਡਿਊਲ ਦੇ ਦੋ ਹੋਰ ਕਾਰਕੁੰਨ ਕਾਬੂ

ਇੱਕ ਹੈਂਡ-ਗ੍ਰਨੇਡ ਬਰਾਮਦ

Crime News Punjab, Punjab Police, Police, Crime News, Chandigarh, Babbar Khalsa International, BKI

Web Admin

Web Admin

5 Dariya News

ਚੰਡੀਗੜ੍ਹ , 19 Aug 2025

Last updated on: Aug 20, 2025, 14:21 IST

ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਤੋਂ ਕੁਝ ਦਿਨ ਬਾਅਦ, ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਇਸੇ ਮਾਡਿਊਲ ਦੇ ਦੋ ਹੋਰ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 86ਪੀ ਹੈਂਡਗ੍ਰਨੇਡ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ। 

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਵਜੀਤ ਅਤੇ ਜੈਕਸਨ ਵਜੋਂ ਹੋਈ ਹੈ, ਦੋਵੇਂ ਨਕੋਦਰ ਦੇ ਸ਼ੰਕਰ ਦੇ ਰਹਿਣ ਵਾਲੇ ਹਨ। ਜਾਣਕਾਰੀ ਅਨੁਸਾਰ, ਪੰਜਾਬ ਪੁਲਿਸ ਨੇ ਨਵਾਂਸ਼ਹਿਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਬੀ.ਕੇ.ਆਈ. ਮਾਡਿਊਲ ਦੇ ਪੰਜ ਕਾਰਕੰਨਾਂ, ਜਿਨ੍ਹਾਂ ਵਿੱਚ ਰਿਤਿਕ ਨਰੋਲੀਆ ਅਤੇ ਸੋਨੂੰ ਕੁਮਾਰ ਉਰਫ਼ ਕਾਲੀ ਸ਼ਾਮਲ ਹਨ ਸਮੇਤ ਤਿੰਨ ਜੁਵਿਨਾਈਲ (ਨਾਬਾਲਗ) ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 86ਪੀ ਹੈਂਡ-ਗ੍ਰਨੇਡ ਅਤੇ ਇੱਕ .30 ਬੋਰ ਪਿਸਤੌਲ ਬਰਾਮਦ ਕੀਤਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਗਲੇਰੇ- ਪਿਛਲੇਰੇ ਸਬੰਧਾਂ ’ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸੀਆਈ ਜਲੰਧਰ ਨੇ ਕੁਝ ਦਿਨ ਪਹਿਲਾਂ ਰਾਜਸਥਾਨ ਤੋਂ ਦੋ ਬੀ.ਕੇ.ਆਈ. ਕਾਰਕੰੁਨਾਂ ਰਿਤਿਕ ਨਰੋਲੀਆ ਅਤੇ ਇੱਕ ਨਾਬਾਲਗ ਦੋਸ਼ੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਇੱਕ 86ਪੀ ਹੈਂਡ-ਗ੍ਰਨੇਡ ਬਰਾਮਦ ਕੀਤਾ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਖੁਲਾਸੇ ਤੋਂ ਬਾਅਦ ਉਨ੍ਹਾਂ ਦੇ ਸਹਿਯੋਗੀ ਵਿਸ਼ਵਜੀਤ, ਜੋ ਮਲੇਸ਼ੀਆ ਭੱਜਣ ਦੀ ਫਿਰਾਕ ਵਿੱਚ ਸੀ, ਨੂੰ ਕੋਲਕਾਤਾ ਤੋਂ ਗ੍ਰਿਫ਼ਤਾਰ ਕੀਤਾ ਗਿਆ , ਜਦਕਿ ਉਸਦੇ ਸਾਥੀ ਜੈਕਸਨ ਨੂੰ ਨਕੋਦਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਕਾਰਨ ਉਕਤ ਹੈਂਡ ਗ੍ਰਨੇਡ ਬਰਾਮਦ ਹੋਇਆ।

ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਕੈਨੇਡਾ ਸਥਿਤ ਬੀਕੇਆਈ  ਮਾਸਟਰਮਾਈਂਡ ਜ਼ੀਸ਼ਾਨ ਅਖਤਰ ਅਤੇ ਅਜੇ ਗਿੱਲ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਹੋਰ ਵੇਰਵੇ ਸਾਂਝੇ ਕਰਦੇ ਹੋਏ, ਏ.ਆਈ.ਜੀ. ਸੀਆਈ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਸ਼ਵਜੀਤ ਅਤੇ ਜੈਕਸਨ ਨੇ ਇਸ ਸਾਲ ਜੁਲਾਈ ਦੇ ਆਖਰੀ ਹਫ਼ਤੇ ਆਪਣੇ ਸਾਥੀਆਂ ਰਾਹੀਂ ਬਿਆਸ ਤੋਂ ਦੋ ਹੈਂਡ ਗ੍ਰਨੇਡ ਪ੍ਰਾਪਤ ਕੀਤੇ ਸਨ। 

ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਇੱਕ ਗ੍ਰਨੇਡ 10 ਦਿਨ ਪਹਿਲਾਂ ਐਸਬੀਐਸ ਨਗਰ ਵਿੱਚ ਇੱਕ ਸ਼ਰਾਬ ਦੇ ਠੇਕੇ ਵਿੱਚ ਇਸ ਮਾਡਿਊਲ ਦੇ ਹੋਰ ਮੈਂਬਰਾਂ ਵੱਲੋਂ  ਧਮਾਕਾ ਕਰਨ ਲਈ ਵਰਤਿਆ ਗਿਆ ਸੀ। ਏ.ਆਈ.ਜੀ. ਨੇ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। 

ਉਨ੍ਹਾਂ ਅੱਗੇ ਕਿਹਾ ਕਿ ਭਾਰਤੀ ਬੀਐਨਐਸ ਦੀਆਂ ਸਬੰਧਤ ਧਾਰਾਵਾਂ ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਕੇਸ ਐਫਆਈਆਰ ਦਰਜ ਕੀਤਾ ਗਿਆ ਹੈ।

 

Tags: Crime News Punjab , Punjab Police , Police , Crime News , Chandigarh , Babbar Khalsa International , BKI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD