Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਰਤੀ ਵਿਦੇਸ਼ ਸੇਵਾ ਦੇ ਟ੍ਰੇਨੀਜ਼ ਅਧਿਕਾਰੀਆਂ ਨੇ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ

ਸਾਡੇ ਕੂਟਨੀਤਕ ਯਤਨ ਸਾਡੀਆਂ ਘਰੇਲੂ ਜ਼ਰੂਰਤਾਂ ਅਤੇ 2047 ਤੱਕ ਵਿਕਸਿਤ ਭਾਰਤ ਬਣਨ ਦੇ ਸਾਡੇ ਉਦੇਸ਼ ਨਾਲ ਜੁੜੇ ਹੋਣੇ ਚਾਹੀਦੇ ਹਨ : ਦ੍ਰੌਪਦੀ ਮੁਰਮੂ

Droupadi Murmu, President of India, President, Indian President, Rashtrapati

Web Admin

Web Admin

5 Dariya News

ਨਵੀਂ ਦਿੱਲੀ , 19 Aug 2025

Last updated on: Aug 20, 2025, 14:33 IST

ਭਾਤੀ ਵਿਦੇਸ਼ ਸੇਵਾ (2024 ਬੈਚ) ਦੇ ਟ੍ਰੇਨੀਜ਼ ਅਧਿਕਾਰੀਆਂ  ਨੇ ਅੱਜ (19 ਅਗਸਤ, 2025) ਨੂੰ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਨੇ ਅਧਿਕਾਰੀਆਂ ਨੂੰ ਭਾਰਤੀ ਵਿਦੇਸ਼ ਸੇਵਾ ਵਿੱਚ ਸ਼ਾਮਲ ਹੋਣ ਲਈ ਵਧਾਈ ਦਿੱਤੀ। 

ਉਨ੍ਹਾਂ ਨੇ ਕਿਹਾ ਕਿ ਅਧਿਕਾਰੀਆਂ ਨੂੰ ਆਪਣੀ ਯਾਤਰਾ ਸ਼ੁਰੂ ਕਰਦੇ ਸਮੇਂ ਸੱਭਿਅਤਾਗਤ ਗਿਆਨ ਦੀਆਂ ਕਦਰਾਂ-ਕੀਮਤਾਂ-ਸ਼ਾਂਤੀ, ਬਹੁਲਵਾਦ, ਅਹਿੰਸਾ ਅਤੇ ਸੰਵਾਦ ਆਦਿ ਨੂੰ ਆਪਣੇ ਨਾਲ ਲੈ ਕੇ ਚਲਣਾ ਚਾਹੀਦਾ ਹੈ। ਨਾਲ ਹੀ, ਉਨ੍ਹਾਂ ਨੂੰ ਆਪਣੇ ਸਾਹਮਣੇ ਆਉਣ ਵਾਲੀ ਹਰ ਸੰਸਕ੍ਰਿਤੀ ਦੇ ਵਿਚਾਰਾਂ, ਲੋਕਾਂ ਅਤੇ ਦ੍ਰਿਸ਼ਟੀਕੋਣਾਂ ਦੇ ਪ੍ਰਤੀ ਖੁੱਲ੍ਹਾ ਰਹਿਣਾ ਚਾਹੀਦਾ ਹੈ। 

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਆਲੇ-ਦੁਆਲੇ ਦੀ ਦੁਨੀਆ ਭੂ-ਰਾਜਨੀਤਕ ਬਦਲਾਵਾਂ, ਡਿਜੀਟਲ ਕ੍ਰਾਂਤੀ, ਜਲਵਾਯੂ ਪਰਿਵਰਤਨ ਅਤੇ ਬਹੁਪੱਖਵਾਦ ਦੇ ਸੰਦਰਭ ਵਿੱਚ ਤੇਜ਼ੀ ਨਾਲ ਬਦਲਾਅ ਦੇਖ ਰਹੀ ਹੈ। ਯੁਵਾ ਅਧਿਕਾਰੀਆਂ ਦੇ ਰੂਪ ਵਿੱਚ, ਉਨ੍ਹਾਂ ਦੀ ਚੁਸਤੀ ਅਤੇ ਅਨੁਕੂਲਤਾ ਸਾਡੀ ਸਫਲਤਾ ਦੀ ਕੁੰਜੀ ਹੋਵੇਗੀ।

ਰਾਸ਼ਟਰਪਤੀ ਨੇ ਕਿਹਾ ਕਿ ਗਲੋਬਲ ਨੌਰਥ ਅਤੇ ਸਾਊਥ ਦਰਮਿਆਨ ਅਸਮਾਨਤਾ ਤੋਂ ਪੈਦਾ ਸਮੱਸਿਆਵਾਂ ਹੋਣ, ਸੀਮਾ ਪਾਰ ਅੱਤਵਾਦ ਦਾ ਖਤਰਾ ਹੋਵੇ ਜਾਂ ਜਲਵਾਯੂ ਪਰਿਵਰਤਨ ਦੇ ਪ੍ਰਭਾਵ ਹੋਣ, ਭਾਰਤ ਅੱਜ ਵਿਸ਼ਵ ਦੀਆਂ ਪ੍ਰਮੁੱਖ ਚੁਣੌਤੀਆਂ ਦੇ ਸਮਾਧਾਨ ਦਾ ਇੱਕ ਲਾਜ਼ਮੀ ਹਿੱਸਾ ਹੈ। ਭਾਰਤ ਨਾ ਸਿਰਫ਼ ਵਿਸ਼ਵ ਦਾ ਸਭ ਤੋਂ ਵੱਡਾ ਲੋਕਤੰਤਰ ਹੈ, ਸਗੋਂ ਇੱਕ ਨਿਰੰਤਰ ਉਭਰਦੀ ਹੋਈ ਆਰਥਿਕ ਸ਼ਕਤੀ ਵੀ ਹੈ। 

ਸਾਡੀ ਆਵਾਜ਼ ਦਾ ਮਹੱਤਵ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਰਾਜਨੀਤਕਾਂ ਦੇ ਰੂਪ ਵਿੱਚ, ਭਾਰਤੀ ਵਿਦੇਸ਼ ਸੇਵਾ ਦੇ ਅਧਿਕਾਰੀ ਭਾਰਤ ਦਾ ਪਹਿਲਾ ਚਿਹਰਾ ਹੋਣਗੇ ਜਿਸ ਨੂੰ ਦੁਨੀਆ ਉਨ੍ਹਾਂ ਦੇ ਸ਼ਬਦਾਂ, ਕਾਰਜਾਂ ਅਤੇ ਕਦਰਾਂ-ਕੀਮਤਾਂ ਵਿੱਚ ਦੇਖੇਗੀ। ਰਾਸ਼ਟਰਪਤੀ ਨੇ ਅੱਜ ਦੇ ਸਮੇਂ ਵਿੱਚ ਸੱਭਿਆਚਾਰਕ ਕੂਟਨੀਤੀ ਦੇ ਵਧਦੇ ਮਹੱਤਵ ਨੂੰ ਰੇਖਾਂਕਿਤ ਕੀਤਾ। 

ਉਨ੍ਹਾਂ ਨੇ ਕਿਹਾ ਕਿ ਦਿਲ ਅਤੇ ਆਤਮਾ ਨਾਲ ਬਣੇ ਸਬੰਧ ਹਮੇਸ਼ਾ ਮਜ਼ਬੂਤ ਹੁੰਦੇ ਹਨ। ਭਾਵੇਂ ਉਹ ਯੋਗ ਹੋਵੇ, ਆਯੁਰਵੇਦ ਹੋਵੇ, ਸ਼੍ਰੀਅੰਨ ਹੋਵੇ ਜਾਂ ਭਾਰਤ ਦੀਆਂ ਸੰਗੀਤ, ਕਲਾਤਮਕ, ਭਾਸ਼ਾਈ ਅਤੇ ਅਧਿਆਤਮਿਕ ਪਰੰਪਰਾਵਾਂ ਹੋਣ, ਵਧੇਰੇ ਰਚਨਾਤਮਕ ਅਤੇ ਮਹੱਤਵਕਾਂਖੀ ਯਤਨ ਇਸ ਵਿਸ਼ਾਲ ਵਿਰਾਸਤ ਨੂੰ ਵਿਦੇਸ਼ਾਂ ਵਿੱਚ ਪ੍ਰਦਰਸ਼ਿਤ ਅਤੇ ਪ੍ਰਚਾਰਿਤ ਕਰਨਗੇ।

ਰਾਸ਼ਟਰਪਤੀ ਨੇ ਕਿਹਾ ਕਿ ਸਾਡੇ ਕੂਟਨੀਤਕ ਯਤਨ ਸਾਡੀਆਂ ਘਰੇਲੂ ਜ਼ਰੂਰਤਾਂ ਅਤੇ 2047 ਤੱਕ ਵਿਕਸਿਤ ਭਾਰਤ ਬਣਨ ਦੇ ਸਾਡੇ ਉਦੇਸ਼ ਦੇ ਨਾਲ ਨੇੜਤਾ ਨਾਲ ਜੁੜੇ ਹੋਣੇ ਚਾਹੀਦੇ ਹਨ। ਉਨ੍ਹਾਂ ਨੇ ਯੁਵਾ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਉਹ ਖੁਦ ਨੂੰ ਨਾ ਸਿਰਫ਼ ਭਾਰਤ  ਦੇ ਹਿਤਾਂ ਦੇ ਰਖਵਾਲੇ ਸਮਝਣ, ਸਗੋਂ ਉਸ ਦੀ ਆਤਮਾ ਦਾ ਰਾਜਦੂਤ ਵੀ ਸਮਝਣ।

 

Tags: Droupadi Murmu , President of India , President , Indian President , Rashtrapati

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD