Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਅਗਾਮੀ ਸਾਉਣੀ ਸੀਜ਼ਨ 2025-26 ਦੌਰਾਨ ਝੋਨੇ ਦੀ ਆਮਦ ਤੇ ਖ਼ਰੀਦ ਕਾਰਜ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਦੀ ਪ੍ਰਸ਼ਾਸਨ ਨੇ ਵਚਨਬੱਧਤਾ ਦੁਹਰਾਈ

ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਜ਼ਿਲ੍ਹੇ ਦੀ ਆੜ੍ਹਤੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ

Varjeet Walia, DC Ropar, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 19 Aug 2025

Last updated on: Aug 20, 2025, 15:07 IST

ਆਗਾਮੀ ਸਾਉਣੀ ਸੀਜ਼ਨ 2025-26 ਦੌਰਾਨ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਈ ਜਾਣ ਵਾਲੀ ਝੋਨੇ ਦੀ ਫਸਲ ਨੂੰ ਖਰੀਦਣ ਅਤੇ ਸਾਂਭ-ਸੰਭਾਲ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਅੱਜ ਜ਼ਿਲ੍ਹਾ ਕੰਟਰੋਲਰ, ਖੁਰਾਕ ਤੇ ਸਪਲਾਈਜ਼ ਡਾ. ਕਿੰਮੀ ਵਨੀਤ ਕੌਰ ਸੇਠੀ, ਜ਼ਿਲ੍ਹਾ ਮੈਨੇਜਰ ਮਾਰਕਫੈੱਡ ਨਵੀਤਾ ਰਾਣੀ, ਜ਼ਿਲ੍ਹਾ ਮੰਡੀ ਅਫ਼ਸਰ ਸੁਰਿੰਦਰਪਾਲ, ਖੇਤੀਬਾੜੀ ਅਫ਼ਸਰ ਪੰਕਜ ਸਿੰਘ, ਜ਼ਿਲ੍ਹਾ ਮੈਨੇਜਰ ਪੰਜਾਬ ਵੇਅਰ ਹਾਊਸ ਰਘਬੀਰ ਸਿੰਘ ਅਤੇ ਰੂਪਨਗਰ ਜ਼ਿਲ੍ਹੇ ਦੀ ਆੜ੍ਹਤੀ ਐਸੋਸੀਏਸ਼ਨ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਮੀਟਿੰਗ ਕੀਤੀ ਗਈ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾ ਦੀ ਸੁਵਿਧਾ ਨੂੰ ਮੁੱਖ ਰੱਖਦੇ ਹੋਏ ਇਸ ਸਾਲ ਸਾਉਣੀ ਸੀਜ਼ਨ 2025-26 ਪੰਜਾਬ ਰਾਜ ਵਿੱਚ 15 ਸਤੰਬਰ 2025 ਤੋਂ ਸ਼ੁਰੂ ਕਰਨ ਦੀ ਤਜਵੀਜ਼ ਹੈ, ਜਿਸ ਨਾਲ ਮੰਡੀਆਂ ਵਿੱਚ ਝੋਨੇ ਦੀ ਫਸਲ ਸਰਕਾਰੀ ਰੇਟ ਤੇ ਵੇਚਣ ਲਈ ਕਿਸਾਨਾਂ ਨੂੰ ਹੋਰ ਵਧੇਰੇ ਸਮਾਂ ਮਿਲ ਜਾਵੇਗਾ।  ਸ਼੍ਰੀ ਵਰਜੀਤ ਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕੱਲਾ-ਇਕੱਲਾ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਖ਼ਰੀਦ ਪ੍ਰਕਿਰਿਆ ਦੌਰਾਨ ਆੜ੍ਹਤੀਆਂ, ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। 

ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਨਿਰਧਾਰਿਤ ਹਦਾਇਤਾਂ ਅਨੁਸਾਰ 17 ਫ਼ੀਸਦੀ ਨਮੀ ਵਾਲਾ ਝੋਨਾ ਹੀ ਮੰਡੀ ਵਿੱਚ ਫ਼ਸਲ ਸੁਕਾ ਕੇ ਲਿਆਂਦਾ ਜਾਵੇ ਤਾਂ ਜੋ ਫ਼ਸਲ ਦੀ ਬੋਲੀ ਸਮੇਂ ਸਿਰ ਲੱਗ ਸਕੇ ਅਤੇ ਕਿਸਾਨ ਬਿਨ੍ਹਾਂ ਕਿਸੇ ਦੇਰੀ ਤੋਂ ਆਪਣੀ ਫ਼ਸਲ ਦੀ ਕੀਮਤ ਵਸੂਲ ਸਕਣ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਹਦਾਇਤ ਕੀਤੀ ਗਈ ਕਿ ਮੰਡੀਆਂ ਵਿੱਚ ਸਾਫ਼-ਸਫਾਈ, ਲੇਬਰ ਅਤੇ ਕਿਸਾਨਾਂ ਲਈ ਪੀਣ ਦੇ ਪਾਣੀ ਤੋਂ ਇਲਾਵਾ ਪਖਾਨਿਆਂ ਦਾ ਪ੍ਰਬੰਧ ਸੀਜ਼ਨ ਤੋਂ ਪਹਿਲਾ ਯਕੀਨੀ ਬਣਾਇਆ ਜਾਵੇ।

ਇਸ ਮੀਟਿੰਗ ਵਿੱਚ ਹਾਜ਼ਰ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਰੂਪਨਗਰ ਮੇਜਰ ਸਿੰਘ ਮਾਂਗਟ ਅਤੇ ਹੋਰ ਆੜ੍ਹਤੀਆਂ ਵੱਲੋਂ ਆਪਣੀਆਂ ਸਮੱਸਿਆਵਾਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ, ਜਿਨ੍ਹਾਂ ਨੂੰ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।

 

Tags: Varjeet Walia , DC Ropar , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD