Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਡਾ. ਸੰਜੀਵ ਕੁਮਾਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੀ.ਐਲ.ਏ ਨਿਯੁਕਤ ਕਰਨ ਸਬੰਧੀ ਕੀਤੀ ਵਿਸ਼ੇਸ਼ ਮੀਟਿੰਗ

Dr Sanjeev Kumar, Sanjeev Kumar, Punjab Admin

Web Admin

Web Admin

5 Dariya News

ਰੂਪਨਗਰ , 19 Aug 2025

Last updated on: Aug 20, 2025, 15:09 IST

ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਡਾ. ਸੰਜੀਵ ਕੁਮਾਰ ਵੱਲੋਂ ਮੁੱਖ ਚੋਣ ਅਫਸਰ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਬੀ.ਐਲ.ਏ ਨਿਯੁਕਤ ਕਰਨ ਸਬੰਧੀ ਵਿਧਾਨ ਸਭਾ ਚੋਣ ਹਲਕਾ ਰੂਪਨਗਰ (50) ਦੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਉਪ ਮੰਡਲ ਮੈਜਿਸਟਰੇਟ ਦਫਤਰ ਰੂਪਨਗਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਚੋਣਕਾਰ ਰਜਿਸਟਰੇਸ਼ਨ ਅਫਸਰ ਵੱਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਹਲਕੇ ਦੇ ਸਮੂਹ ਬੂਥਾਂ ਵਿੱਚ ਬੀ.ਐਲ.ਓਜ ਦੀ ਸਹਾਇਤਾਂ ਲਈ ਬੀ.ਐਲ.ਏ. (ਬੂਥ ਲੈਵਲ ਏਜੰਟ) ਲਗਾਉਣ ਸਬੰਧੀ ਸਲਾਹ ਦਿੱਤੀ ਗਈ। 

ਮੀਟਿੰਗ ਵਿੱਚ ਬੂਥ ਲੇਵਲ ਏਜੰਟ (ਬੀ.ਐਲ.ਏ) ਦੀ ਨਿਯੁਕਤੀ ਕਰਨ ਸਬੰਧੀ ਉਨ੍ਹਾਂ ਦੱਸਿਆ ਕਿ ਬੀ.ਐਲ.ਏ ਉਸੇ ਪੋਲਿੰਗ ਸਟੇਸ਼ਨ ਤੇ ਨਿਯੁਕਤ ਕੀਤਾ ਜਾਵੇਗਾ ਜਿੱਥੇ ਉਹ ਖੁਦ ਉਸੇ ਪੋਲਿੰਗ ਸਟੇਸ਼ਨ ਦਾ ਵੋਟਰ ਹੋਵੇਗਾ ਅਤੇ ਕੋਈ ਵੀ ਸਰਕਾਰੀ ਮੁਲਾਜ਼ਮ ਸਥਾਨਕ ਪ੍ਰਸ਼ਾਸਨ ਜਾਂ ਪੀਐਸਯੂ ਦੇ ਕਰਮਚਾਰੀ ਬੀ.ਐਲ.ਏ ਨਹੀਂ ਬਣ ਸਕਦੇ। ਉਨ੍ਹਾਂ ਦੱਸਿਆ ਕਿ ਬੂਥ ਲੇਵਲ ਏਜੰਟ ਆਪਣੇ ਪੋਲਿੰਗ ਬੂਥ ਦੇ ਮ੍ਰਿਤਕ ਜਾਂ ਸ਼ਿਫਟ ਹੋ ਚੁੱਕੇ ਵੋਟਰਾਂ ਦੀ ਲਿਸਟ ਤਿਆਰ ਕਰਕੇ ਡੈਜੀਗਨੈਟਿਡ ਅਫ਼ਸਰ/ਬੂਥ ਲੈਵਲ ਅਫ਼ਸਰ (ਬੀਐਲਓ) ਨੂੰ ਮੁਹੱਇਆ ਕਰਵਾ ਸਕਦਾ ਹੈ ਜਿਸ ਨਾਲ ਵੋਟਰ ਲਿਸਟ ਦਾ ਕੰਮ ਸੰਚਾਰੂ ਢੰਗ ਨਾਲ ਪੂਰਾ ਹੋ ਸਕਦਾ ਹੈ। 

ਇਸ ਤੋਂ ਇਲਾਵਾ ਬੂਥ ਲੇਵਲ ਏਜੰਟ ਦਾ ਕੰਮ ਵੋਟਰਾਂ ਨੂੰ ਪ੍ਰੇਰਿਤ ਕਰਨਾ ਅਤੇ ਸਮੇਂ-ਸਮੇਂ ਤੇ ਆਪਣੇ ਬੂਥ ਵਿੱਚ ਵੋਟਰਾਂ ਸਬੰਧੀ ਹੋਈ ਸੋਧ ਜਿਵੇਂ ਕਿ ਵੋਟਰ ਦਾ ਨਾਮ ਪਤਾ ਆਦਿ ਦੀ ਜਾਂਚ ਕਰਨੀ ਹੈ। ਇਸ ਤੋਂ ਇਲਾਵਾ ਚੋਣਕਾਰ ਰਜਿਸਟਰੇਸ਼ਨ ਅਫਸਰ ਵੱਲੋਂ ਦੱਸਿਆ ਗਿਆ ਕਿ ਜੇਕਰ ਰਾਜਨੀਤਿਕ ਪਾਰਟੀਆਂ ਦੀ ਇੱਛਾ ਹੋਵੇ ਤਾਂ ਉਹ ਆਪਣੇ-ਆਪਣੇ ਬੂਥ ਲੇਵਲ ਏਜੰਟ ਲਈ ਆਪਣਾ ਖਾਸ ਆਈਡੀ ਵੀ ਜਾਰੀ ਕਰ ਸਕਦੇ ਹਨ। 

ਇਸ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਤੋਂ ਸ਼੍ਰੀ ਸੰਦੀਪ ਜੋਸ਼ੀ, ਕਾਂਗਰਸ ਤੋਂ ਸ. ਭੁਪਿੰਦਰ ਸਿੰਘ, ਬੀ.ਜੇ.ਪੀ ਤੋਂ ਸ. ਜਰਨੈਲ ਸਿੰਘ ਭਾਊਵਾਲ, ਸੀ.ਪੀ.ਆਈ.ਐਮ ਤੋਂ ਸ. ਗੁਰਦੇਵ ਸਿੰਘ ਬਾਗੀ, ਸੀ.ਪੀ.ਆਈ ਤੋਂ ਕਾਮਰੇਡ ਸੁਖਵੀਰ ਸਿੰਘ, ਚੋਣ ਕਾਨੂੰਗੋ ਸ਼੍ਰੀ ਰਾਜੇਸ਼ ਕੁਮਾਰ, ਡਾਟਾ ਐਟਰੀ ਓਪਰੇਟਰ ਮਿਸ ਮਨਪ੍ਰੀਤ ਕੌਰ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜਰ ਰਹੇ।

 

Tags: Dr Sanjeev Kumar , Sanjeev Kumar , Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD