Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਿਹਤ ਵਿਭਾਗ ਵੱਲੋਂ ਲੰਗਜ ਕੇਅਰ ਫਾਊਂਡੇਸ਼ਨ ਦੇ ਸਹਿਯੋਗ ਨਾਲ ਮੈਡੀਕਲ ਅਫਸਰਾਂ ਦੀ ਇੱਕ ਰੋਜ਼ਾ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ

ਸਿਹਤ ਵਿਭਾਗ ਵੱਲੋਂ, ਪਰਾਲੀ ਨਾ ਸਾੜਨ ਸਬੰਧੀ ਇੱਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ : ਸਿਵਲ ਸਰਜਨ ਡਾ ਕਿਰਨਦੀਪ ਕੌਰ

Health, Civil Surgeon, Dr Kirandeep Kaur, Lung Care Foundation

Web Admin

Web Admin

5 Dariya News

ਅੰਮ੍ਰਿਤਸਰ , 19 Aug 2025

Last updated on: Aug 20, 2025, 15:28 IST

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਦੀ ਅਗਵਾਈ ਹੇਠ ਲੰਗਜ ਕੇਅਰ ਫਾਊਂਡੇਸ਼ਨ ਵੱਲੋਂ ਇੱਕ ਵਿਸ਼ੇਸ਼ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਇਸ ਟ੍ਰੇਨਿੰਗ ਦੌਰਾਨ ਸਿਵਲ ਸਰਜਨ ਅੰਮ੍ਰਿਤਸਰ ਨੇ ਕਿਹਾ ਕਿ ਵਿਭਾਗ ਪਰਾਲੀ ਨਾ ਸਾੜਨ ਸਬੰਧੀ ਵਿਸ਼ੇਸ਼ ਮੁਹਿੰਮ ਚਲਾ ਕੇ ਕਿਸਾਨਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ।

ਇਸ ਪ੍ਰੋਗਰਾਮ ਦੌਰਾਨ  ਸਟੇਟ ਪ੍ਰੋਜੈਕਟ ਕੋਆਰਡੀਨੇਟਰ ਡਾ ਸੋਨਾਲੀ ਵੋਹਰਾ ਵੱਲੋਂ ਜਿਲ੍ਹੇ ਭਰ ਦੇ ਸਾਰੇ ਬਲਾਕਾਂ ਦੇ ਮੈਡੀਕਲ ਅਫਸਰਾਂ ਨੂੰ ਸਾਹ ਅਤੇ ਫੇਫੜਿਆਂ ਦੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਓ ਸਬੰਧੀ ਟ੍ਰੇਨਿੰਗ ਦੇ ਕੇ ਮਾਸਟਰ ਟ੍ਰੇਨਰ ਬਣਾਇਆ ਗਿਆ। ਉਹਨਾਂ ਕਿਹਾ ਕਿ ਪ੍ਰਦੂਸ਼ਿਤ ਹਵਾ ਇੱਕ ਨੈਸ਼ਨਲ ਹੈਲਥ ਐਮਰਜਸੀ ਬਣਦੀ ਜਾ ਰਹੀ ਹੈ, ਜੋ ਕਿ ਜਿੰਦਗੀ ਲਈ ਘਾਤਕ ਸਿੱਧ ਹੋ ਰਹੀ ਹੈ। 

ਕਾਰਖਾਨਿਆਂ, ਫੈਕਟਰੀਆਂ, ਮੋਟਰ ਗੱਡੀਆਂ, ਬਾਲਣ ਅਤੇ ਪਰਾਲੀ ਦੇ ਨਾੜ ਸਾੜਨ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਜਾ ਰਿਹਾ ਹੈ। ਹਵਾ ਦੇ ਪ੍ਰਦੂਸ਼ਣ ਵਿੱਚ ਬਹੁਤ ਸਾਰੀਆਂ ਹਾਨੀਕਾਰਕ ਗੈਸਾਂ ਉਤਪੰਨ ਹੋ ਜਾਂਦੀਆਂ ਹਨ, ਜਿੰਨਾਂ ਵਿੱਚ ਕਾਰਬਨ ਡਾਈਆਕਸਾਈਡ, ਸਲਫਰ ਆਕਸਾਈਡ, ਨਾਈਟ੍ਰੋਜਨ ਆਕਸਾਈਡ, ਕਾਰਬਨ ਮੋਨੋਆਕਸਾਈਡ, ਅਮੋਨੀਆ ਆਦਿ ਖਤਰਨਾਕ ਗੈਸਾਂ ਵਾਤਾਵਰਨ ਵਿੱਚ ਫੈਲਦੀਆਂ ਜਾਂਦੀਆਂ ਹਨ, ਜਿਸ ਨਾਲ ਉਜੋਨ ਦੀ ਪਰਤ ਦੇ ਵਿੱਚ ਪਾੜ ਪੈ ਰਹੇ ਹਨ ਅਤੇ ਭਾਰਤ ਦੇ ਬਹੁਤ ਸਾਰੇ ਰਾਜਾਂ ਦੇ ਏਅਰ ਕੁਆਲਿਟੀ ਇੰਡੈਕਸ ਦਾ ਪੱਧਰ ਦਿਨ- ਬ- ਦਿਨ ਨੀਵਾਂ ਹੁੰਦਾ ਜਾ ਰਿਹਾ ਹੈ। 

ਪੰਜਾਬ ਵਿੱਚ ਪਰਾਲੀ ਦਾ ਨਾੜ ਸਾੜਨਾ ਬਹੁਤ ਵੱਡੀ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਹਵਾ  ਵਿੱਚ ਹਾਨੀਕਾਰਕ ਗੈਸਾਂ ਦੇ ਮੇਲ ਨਾਲ ਗਰਭਵਤੀ ਮਾਵਾਂ, ਛੋਟੇ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ। ਇਸੇ ਕਰਕੇ ਲੰਗਸ ਕੇਅਰ ਫਾਊਂਡੇਸ਼ਨ ਵੱਲੋਂ ਇਹ ਟੀਚਾ ਮਿਥਿਆ ਗਿਆ ਹੈ ਕਿ ਉਹ ਭਾਰਤ ਦੇ ਲਗਭਗ 2.8 ਮਿਲੀਅਨ ਫੇਫੜਿਆਂ ਨੂੰ ਬਚਾਉਣ ਵਿੱਚ ਆਪਣਾ ਸਹਿਯੋਗ ਦੇਣਗੇ। 

ਇਸੇ ਕੜੀ ਵਜੋਂ ਅੱਜ ਜਿਲਾ ਅੰਮ੍ਰਿਤਸਰ ਵਿਖੇ ਮੈਡੀਕਲ ਅਫਸਰਾਂ ਦੀ ਟ੍ਰੇਨਿੰਗ ਦੇ ਕੇ ਉਹਨਾਂ ਨੂੰ ਮਾਸਟਰ ਟ੍ਰੇਨਰ ਬਣਾਇਆ ਗਿਆ ਹੈ। ਇਹਨਾਂ ਮਾਸਟਰ ਟ੍ਰੇਨਰਾਂ ਵੱਲੋਂ ਅੱਗੇ ਜਾ ਕੇ ਆਪਣੇ ਆਪਣੇ ਬਲਾਕਾਂ ਵਿੱਚ ਆਮ ਜਨਤਾ ਨੂੰ ਅਤੇ ਖਾਸ ਕਰਕੇ ਪੈਰਾ ਮੈਡੀਕਲ ਸਟਾਫ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਦੌਰਾਨ ਜਿਲਾ ਐਮ.ਈ.ਆਈ.ਓ. ਅਮਰਦੀਪ ਸਿੰਘ ਅਤੇ ਸਮੂਹ ਮੈਡੀਕਲ ਅਫਸਰ ਹਾਜ਼ਰ ਸਨ।

 

Tags: Health , Civil Surgeon , Dr Kirandeep Kaur , Lung Care Foundation

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD