Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਨਅਤੀ ਫੋਕਲ ਪੁਆਇੰਟਾਂ ਦੀ ਸਾਂਭ ਸੰਭਾਲ ਲਈ ਵੱਖਰੀ ਅਥਾਰਟੀ ਬਣਾਈ ਜਾਵੇਗੀ : ਸੰਜੀਵ ਅਰੋੜਾ

ਇੰਡਸਟਰੀਅਲ ਪਲਾਟ ਧਾਰਕਾਂ ਨੂੰ ਲੀਜ਼ ਵਿੱਚੋਂ ਕੱਢ ਕੇ ਦਿੱਤੇ ਮਾਲਕੀ ਦੇ ਹੱਕ

Sanjeev Arora, AAP, Aam Aadmi Party, Aam Aadmi Party Punjab, AAP Punjab, Jeevanjot Kaur, Sakshi Sawhney

Web Admin

Web Admin

5 Dariya News

ਅੰਮ੍ਰਿਤਸਰ , 19 Aug 2025

Last updated on: Aug 20, 2025, 15:46 IST

ਸਨਅਤ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੰਮ੍ਰਿਤਸਰ ਵਿਖੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸਾਰੇ ਸਨਅਤੀ ਫੋਕਲ ਪੁਆਇੰਟਾਂ ਦੀ ਸਾਂਭ ਸੰਭਾਲ ਲਈ ਇੱਕ ਵੱਖਰੀ ਅਥਾਰਟੀ ਬਣਾਉਣ ਜਾ ਰਹੀ ਹੈ, ਜਿਸ ਨਾਲ ਸਨਤਕਾਰਾਂ ਦੀਆਂ ਸਾਰੀਆਂ ਮੁਸ਼ਕਲਾਂ ਦਾ ਹੱਲ ਹੋ ਜਾਵੇਗਾ।

ਉਹਨਾਂ ਦੱਸਿਆ ਕਿ ਫਿਲਹਾਲ ਅਸੀਂ ਫੋਕਲ ਪੁਆਇੰਟਾਂ ਨੂੰ ਅਪਗਰੇਡ ਕਰਨ ਲਈ 100 ਕਰੋੜ ਰੁਪਏ ਦੇ ਟੈਂਡਰ ਲਗਾਏ ਹਨ, ਜਿਸ ਨਾਲ ਉੱਥੇ ਸੀਵਰੇਜ਼ ,ਸੀਸੀਟੀਵੀ ਕੈਮਰੇ, ਲਾਈਟਾਂ, ਸੜਕਾਂ ਅਤੇ ਹੋਰ ਪ੍ਰਬੰਧ ਕੀਤੇ ਜਾ ਰਹੇ ਹਨ। ਸ੍ਰੀ ਅਰੋੜਾ ਨੇ ਦੱਸਿਆ ਕਿ ਸਨਅਤਕਾਰਾਂ ਦੀ ਸਹੂਲਤ ਲਈ ਅਸੀਂ ਮੁਹਾਲੀ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਛੇਤੀ ਹੀ ਐਗਜੀਬਿਸ਼ਨ ਸੈਂਟਰ ਬਣਾਉਣ ਜਾ ਰਹੇ ਹਾਂ।

ਸ੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ ਇੰਡਸਟਰੀ ਦੇ ਵਿਕਾਸ ਲਈ ਸਾਰੇ ਵੱਡੇ ਸ਼ਹਿਰਾਂ ਵਿੱਚ  ਰਾਈਜਿੰਗ ਪੰਜਾਬ- ਸੁਝਾਅ ਤੋਂ ਹੱਲ ਤੱਕ ਸਮਾਗਮ ਕੀਤੇ ਜਾ ਰਹੇ ਹਨ,  ਜਿਸ ਦੀ ਅੱਜ ਅੰਮ੍ਰਿਤਸਰ ਤੋਂ ਸ਼ੁਰੂਆਤ ਕੀਤੀ ਗਈ ਹੈ।  ਉਹਨਾਂ ਕਿਹਾ ਕਿ ਅਸੀਂ ਸਨਤਕਾਰਾਂ ਲਈ ਨਵੇਂ ਉਪਰਾਲੇ ਕਰ ਰਹੇ ਹਾਂ ਅਤੇ ਨਵੀਂ ਯੋਜਨਾਬੰਦੀ ਲੈ ਕੇ ਆ ਰਹੇ ਹਾਂ। 

ਹੁਣ ਤੱਕ ਕੀਤੀਆਂ ਗਈਆਂ ਪ੍ਰਾਪਤੀਆਂ ਦੀ ਗੱਲ ਕਰਦੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਹੁਣ ਤੱਕ 14 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ, ਜਿਸ ਨਾਲ ਸਾਢੇ ਚਾਰ ਲੱਖ ਲੋਕਾਂ ਨੂੰ ਰੁਜ਼ਗਾਰ ਮਿਲਿਆ ਹੈ। ਉਹਨਾਂ ਦੱਸਿਆ ਕਿ ਅਸੀਂ ਵਨ ਟਾਈਮ ਸੈਟਲਮੈਂਟ ਸਕੀਮ ਨਾਲ 42 ਸਾਲ ਪੁਰਾਣੇ ਮੁੱਦੇ ਹੱਲ ਕੀਤੇ ਹਨ, ਜਿਸ ਦਾ ਪਲਾਟ ਹੋਲਡਰਾਂ ਨੂੰ ਵੱਡਾ ਲਾਭ ਹੋਇਆ ਹੈ। 

ਉਹਨਾਂ ਦੱਸਿਆ ਕਿ ਅਸੀਂ ਸਨਤਕਾਰਾਂ ਨੂੰ ਲੀਜ਼ ਉੱਤੇ ਅਲਾਟ ਕੀਤੇ ਗਏ ਪਲਾਟ ਦੀ ਮਲਕੀਅਤ ਦੇ ਰਹੇ ਹਾਂ ਤਾਂ ਜੋ ਉਹ ਉਸ ਨਾਲ ਆਪਣੀ ਵਿੱਤੀ ਲੈਣ ਦੇਣ ਅਸਾਨੀ ਨਾਲ ਕਰ ਸਕਣ। ਉਹਨਾਂ ਦੱਸਿਆ ਕਿ ਪੰਜਾਬ ਵਿੱਚ ਇੰਡਸਟਰੀ ਲਗਾਉਣ ਲਈ ਸਾਰੀਆਂ ਪ੍ਰਵਾਨਗੀਆਂ 45 ਦਿਨਾਂ ਵਿੱਚ ਯਕੀਨੀ ਬਣਾਈਆਂ ਜਾ ਰਹੀਆਂ ਹਨ ਅਤੇ ਪ੍ਰਵਾਨਗੀਆਂ ਤੀਸਰੇ ਚੌਥੇ ਦਿਨ ਤੋਂ ਹੀ ਮਿਲਣੀਆਂ ਸ਼ੁਰੂ ਹੋ ਜਾਂਦੀਆਂ ਹਨ। 

ਉਹਨਾਂ ਦੱਸਿਆ ਕਿ ਇਸ ਲਈ ਕਿਸੇ ਦਫ਼ਤਰ ਦਾ ਕੋਈ ਚੱਕਰ ਨਹੀਂ ਲਗਾਉਣਾ ਪੈਂਦਾ, ਕੇਵਲ ਇੱਕ ਪੋਰਟਲ ਉੱਤੇ ਤੁਸੀਂ ਅਪਲਾਈ ਕਰਨਾ ਹੈ। ਉਹਨਾਂ ਦੱਸਿਆ ਕਿ ਸਾਡੇ ਅਧਿਕਾਰੀ ਸਨਤਕਾਰਾਂ ਦੇ ਜ਼ਿਆਦਾਤਰ ਮਸਲੇ ਫੋਨ ਉੱਤੇ ਹੀ ਹੱਲ ਕਰ ਰਹੇ ਹਨ ਅਤੇ ਕਿਸੇ ਵੀ ਸਨਅਤਕਾਰਾਂ ਨੂੰ ਕਿਸੇ ਦਫਤਰ ਵਿੱਚ ਜਾਣ ਦੀ ਲੋੜ ਮਹਿਸੂਸ ਨਹੀਂ ਹੁੰਦੀ। 

ਉਹਨਾਂ ਦੱਸਿਆ ਕਿ ਅਸੀਂ ਸਨਅਤ ਨੂੰ ਸ਼ਿਖਰਾਂ ਉੱਤੇ ਲਿਜਾਣ ਲਈ ਵੱਖ-ਵੱਖ ਖੇਤਰਾਂ ਦੀਆਂ 24 ਕਮੇਟੀਆਂ ਬਣਾਈਆਂ ਹਨ, ਜਿਨਾਂ ਵਿੱਚ ਕੋਈ ਮੈਂਬਰ ਵੀ ਰਾਜਸੀ ਨਹੀਂ ਲਿਆ ਬਲਕਿ ਸਾਰੇ ਮੈਂਬਰ ਉਸ ਸਨਅਤ ਨਾਲ ਸੰਬੰਧਿਤ ਲਏ ਹਨ ਜਿਵੇਂ ਕਿ ਅੰਮ੍ਰਿਤਸਰ ਵਿਖੇ ਹੋਸਪਿਟੈਲਿਟੀ ਅਤੇ ਫੂਡ ਪ੍ਰੋਸੈਸਿੰਗ ਦੀ ਇੰਡਸਟਰੀ ਵੱਧ ਹੋਣ ਕਾਰਨ, ਇੱਥੋਂ ਦੇ ਮੈਂਬਰ ਵੱਧ ਹਨ ਅਤੇ ਇਹ ਕਮੇਟੀਆਂ ਇੱਥੋਂ ਹੀ ਕੰਮ ਕਰਨਗੀਆਂ। 

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸੀਂ 13 ਅਤੇ 14 ਮਾਰਚ ਨੂੰ ਮੁਹਾਲੀ ਵਿੱਚ ਪੰਜਾਬ ਨਿਵੇਸ਼ ਸੰਮੇਲਨ ਕਰਨ ਜਾ ਰਹੇ ਹਾਂ ਜਿਸ ਵਿੱਚ ਅਸੀਂ ਆਪਣੇ ਸਾਰੇ ਸਨਤਕਾਰਾਂ, ਵਪਾਰੀਆਂ, ਐਨਆਰਆਈ ਭਰਾਵਾਂ ਅਤੇ ਵਿਦੇਸ਼ੀ ਕੰਪਨੀਆਂ ਨੂੰ ਸੱਦਾ ਦੇਵਾਂਗੇ, ਤਾਂ ਜੋ ਵੱਧ ਤੋਂ ਵੱਧ ਨਿਵੇਸ਼ ਪੰਜਾਬ ਵਿੱਚ ਕਰ ਸਕਣ।  

ਉਹਨਾਂ ਇਹ ਵੀ ਦੱਸਿਆ ਕਿ ਰਾਈਟ ਟੂ ਬਿਜਨਸ ਵਿੱਚ ਜੋ ਪਹਿਲਾਂ ਪ੍ਰਵਾਨਗੀ 25 ਕਰੋੜ ਰੁਪਏ ਤੱਕ ਦੀ ਸੀ, ਨੂੰ ਵਧਾ ਕੇ 125 ਕਰੋੜ ਰੁਪਏ ਕਰ ਦਿੱਤਾ ਗਿਆ ਹੈ ਅਤੇ ਇਹ ਪ੍ਰਵਾਨਗੀਆਂ ਪੰਜ ਤੋਂ 15 ਦਿਨਾਂ ਤੱਕ ਮਿਲਣੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਸਨਤਕਾਰਾਂ ਵੱਲੋਂ ਦਿੱਤਾ ਗਿਆ ਟੈਕਸ ਉਹਨਾਂ ਦੇ ਫੋਕਲ ਪੁਆਇੰਟਾਂ, ਉਹਨਾਂ ਦੇ ਇੰਡਸਟਰੀਅਲ ਪਾਰਕਾਂ ਉੱਤੇ ਹੀ ਲੱਗੇ ਅਤੇ ਇਸ ਲਈ ਅਸੀਂ ਵਿਸ਼ੇਸ਼ ਅਥਾਰਟੀ ਬਣਾਉਣ ਜਾ ਰਹੇ ਹਾਂ। 

ਸ੍ਰੀ ਅਰੋੜਾ ਨੇ ਦੱਸਿਆ ਕਿ ਅਸੀਂ ਪਿਛਲੇ ਸਾਲ ਸਨਤਕਾਰਾਂ ਨੂੰ 90 ਕਰੋੜ ਰੁਪਏ ਦੇ ਇਨਸੈਂਟਿਵ ਦਿੱਤੇ ਸਨ ਅਤੇ ਹੁਣ ਪੰਜ ਮਹੀਨਿਆਂ ਵਿੱਚ ਹੀ 222 ਕਰੋੜ ਰੁਪਏ ਵੰਡ ਚੁੱਕੇ ਹਾਂ। ਉਹਨਾਂ ਇਹ ਵੀ ਕਿਹਾ ਕਿ ਅਸੀਂ ਸਨਤਕਾਰਾਂ ਕੋਲੋਂ ਕਦੇ ਵੀ ਭਵਿੱਖ ਵਿੱਚ ਬੈਂਕ ਗਰੰਟੀ ਨਹੀਂ ਲਵਾਂਗੇ। ਸ੍ਰੀ ਅਰੋੜਾ ਨੇ ਅੱਜ ਅਧਿਕਾਰੀਆਂ ਨੂੰ ਨਾਲ ਲੈ ਕੇ ਅੰਮ੍ਰਿਤਸਰ ਦੇ ਫੋਕਲ ਪੁਆਇੰਟਾਂ ਦਾ ਦੌਰਾ ਵੀ ਕੀਤਾ ਅਤੇ ਇਹ ਸਾਰੀਆਂ ਮੁਸ਼ਕਿਲਾਂ ਛੇਤੀ ਹੱਲ ਕਰਨ ਦੀਆਂ ਹਦਾਇਤਾਂ ਅਧਿਕਾਰੀਆਂ ਨੂੰ ਕੀਤੀਆਂ। 

ਇਸ ਮੌਕੇ ਉਹਨਾਂ ਨਾਲ ਵਿਧਾਇਕ ਸ਼੍ਰੀਮਤੀ ਜੀਵਨਜੋਤ ਕੌਰ, ਸ੍ਰੀਮਤੀ ਸੁਰਭੀ ਮਲਿਕ ਮੈਨਜਿੰਗ ਡਾਇਰੈਕਟਰ, ਸ੍ਰੀ ਰਾਹੁਲ ਚਾਬਾ ਵਧੀਕ ਸੀਈਓ ਇਨਵੈਸਟ ਪੰਜਾਬ , ਸ੍ਰੀ ਜਸਕਰਨ ਬਦੇਸ਼ਾ ਇੰਚਾਰਜ ਲੋਕ ਸਭਾ, ਸ਼ਹਿਰੀ ਪ੍ਰਧਾਨ ਸ੍ਰੀ ਪ੍ਰਭਬੀਰ ਬਰਾੜ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

 

Tags: Sanjeev Arora , AAP , Aam Aadmi Party , Aam Aadmi Party Punjab , AAP Punjab , Jeevanjot Kaur , Sakshi Sawhney

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD