Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਝੋਨੇ ਦੀ ਫਸਲ ਦੀ ਖਰੀਦ ਲਈ ਨਮੀਂ ਦੀ ਮਾਤਰਾ 17 ਫ਼ੀਸਦੀ ਨਿਰਧਾਰਤ : ਕੁਲਵੰਤ ਸਿੰਘ

ਝੋਨੇ ਦੀ ਖਰੀਦ ਲਈ ਮੰਡੀਆਂ 'ਚ ਸਾਰੇ ਪ੍ਰਬੰਧ ਮੁਕੰਮਲ : ਕੁਲਵੰਤ ਸਿੰਘ

Kulwant Singh, DC Mansa, Deputy Commissioner Mansa, Mansa

Web Admin

Web Admin

5 Dariya News

ਮਾਨਸਾ , 19 Aug 2025

Last updated on: Aug 20, 2025, 15:49 IST

ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਵੱਲੋਂ ਆੜ੍ਹਤੀਆ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਮੂਹ ਆੜ੍ਹਤੀਆਂ ਨੂੰ ਜਾਣੂ ਕਰਵਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਖ਼ਰੀਦ ਵੇਲੇ ਝੋਨੇ ਵਿੱਚ ਨਮੀਂ ਦੀ ਹੱਦ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ। 

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਦੇ ਝੋਨੇ ਦੀ ਫ਼ਸਲ ਵਿੱਚ 17 ਫ਼ੀਸਦੀ ਤੋਂ ਵੱਧ ਦੀ ਨਮੀਂ ਪਾਈ ਜਾਂਦੀ ਹੈ ਤਾਂ ਕਿਸਾਨ ਨੂੰ ਮੰਡੀ ਵਿੱਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।  ਉਨ੍ਹਾਂ ਕਿਹਾ ਕਿ ਇਸ ਦੇ ਲਈ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ।ਉਨ੍ਹਾਂ ਨਾਲ ਹੀ ਕਿਹਾ ਕਿ ਸਾਰੇ ਆੜ੍ਹਤੀਏ ਆਪਣੀਆਂ ਦੁਕਾਨਾਂ ਦੇ ਬਾਹਰ 17 ਫ਼ੀਸਦੀ ਨਿਰਧਾਰਤ ਨਮੀਂ ਸਬੰਧੀ ਨੋਟਿਸ ਬੋਰਡ ਵੀ ਲਗਾਉਣ ਤਾਂ ਜੋ ਕਿਸਾਨ ਇਸ ਗੱਲ ਤੋਂ ਜਾਣੂ ਹੋ ਸਕਣ। 

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇ। ਆੜ੍ਹਤੀਆਂ ਦੀ ਮੰਗ 'ਤੇ ਗ਼ੌਰ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਵਿਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜਲਦ ਹੀ ਅਨਾਊਂਸਮੈਂਟ ਵੀ ਕਰਵਾਈ ਜਾਵੇਗੀ ਤਾਂ ਜੋ ਹਰ ਕਿਸਾਨ ਮੰਡੀ ਅੰਦਰ ਸੁੱਕੀ ਫਸਲ ਹੀ ਲੈ ਕੇ ਪਹੁੰਚੇ ਤਾਂ ਜੋ ਕਿਸੇ ਵੀ ਕਿਸਾਨ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਫਸਲ ਦੀ ਖਰੀਦ ਸਬੰਧੀ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਹਨ। ਕਿਸੇ ਵੀ ਕਿਸਾਨ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਸੁੱਕੀ ਫਸਲ ਹੀ ਮੰਡੀਆਂ ਵਿਚ ਲੈ ਕੇ ਆਉਣ ਅਤੇ 24 ਘੰਟੇ ਦੇ ਅੰਦਰ ਅੰਦਰ ਉਨ੍ਹਾਂ ਦੀ ਫਸਲ ਦੀ ਖਰੀਦ ਕੀਤੀ ਜਾਵੇਗੀ।ਇਸ ਮੌਕੇ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ, ਜ਼ਿਲ੍ਹਾ ਮੰਡੀ ਅਫ਼ਸਰ ਅਮਨ ਮੰਗਲਾ ਤੋਂ ਇਲਾਵਾ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਹਾਜ਼ਰ ਸਨ।

 

Tags: Kulwant Singh , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD