Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਖੇਡਾਂ ਵਤਨ ਪੰਜਾਬ ਦੀਆਂ-2025 ਦੀ ਮਸ਼ਾਲ ਦਾ ਬਰਨਾਲਾ ਵਿੱਚ ਸ਼ਾਨਦਾਰ ਸਵਾਗਤ

ਮਾਨ ਸਰਕਾਰ ਦਾ ਜਵਾਨੀ ਨੂੰ ਖੇਡਾਂ ਨਾਲ ਜੋੜਨ ਲਈ ਇਤਿਹਾਸਕ ਉਪਰਾਲਾ: ਵਿਧਾਇਕ ਉੱਗੋਕੇ

Labh Singh Ugoke, Bhadaur, AAP, Aam Aadmi Party, Aam Aadmi Party Punjab, AAP Punjab, Harinder Singh Dhaliwal, T Benith, DC Barnala, Deputy Commissioner Barnala, Barnala, Khedan Watan Punjab Dia 2025

Web Admin

Web Admin

5 Dariya News

ਬਰਨਾਲਾ , 20 Aug 2025

Last updated on: Aug 20, 2025, 16:24 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਰ ਸਾਲ ਵਾਂਗ ਇਸ ਸਾਲ ਵੀ ਕਰਵਾਈਆਂ ਜਾ ਰਹੀਆਂ  "ਖੇਡਾਂ ਵਤਨ ਪੰਜਾਬ ਦੀਆਂ-2025" ਦੀ ਮਸ਼ਾਲ ਦਾ ਅੱਜ ਬਰਨਾਲਾ ਦੇ ਪਿੰਡ ਬਡਬਰ ਵਿੱਚ ਵਿਧਾਇਕ ਸ. ਲਾਭ ਸਿੰਘ ਉੱਗੋਕੇ, ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ, ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ, ਐੱਸ ਐੱਸ ਪੀ ਮੁਹੰਮਦ ਸਰਫ਼ਰਾਜ਼ ਆਲਮ ਅਤੇ ਹੋਰ ਸ਼ਖ਼ਸੀਅਤਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ।

ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਵਿੱਚ ਕਰਾਏ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਇਨ੍ਹਾਂ ਖੇਡਾਂ ਦੀ ਸ਼ੁਰੂਆਤ ਮਾਨ ਸਰਕਾਰ ਦਾ ਇਕ ਇਤਿਹਾਸਕ ਉਪਰਾਲਾ ਹੈ। ਓਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ - ਨਿਰਦੇਸ਼ਾਂ ਅਤੇ ਸੰਸਦ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਸੋਚ ਸਦਕਾ ਇਨ੍ਹਾਂ ਖੇਡਾਂ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਵਿੱਚ ਹਰ ਸਾਲ ਤਿੰਨ ਤਿੰਨ ਪੀੜ੍ਹੀਆਂ ਭਾਗ ਲੈ ਕੇ ਖੇਡਾਂ ਦੇ ਖੇਤਰ ਵਿਚ ਨਵੀਂ ਇਬਾਰਤ ਲਿਖ ਰਹੀਆਂ ਹਨ।

ਇਸ ਮੌਕੇ ਸ. ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਇਨ੍ਹਾਂ ਖੇਡਾਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਸਾਡੇ ਖਿਡਾਰੀ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਨਾਮ ਚਮਕਾ ਰਹੇ ਹਨ। ਜ਼ਿਲ੍ਹਾ ਬਰਨਾਲਾ ਦੇ ਖਿਡਾਰੀਆਂ ਨੇ ਪਿਛਲੇ ਸਾਲ ਇਨ੍ਹਾਂ ਖੇਡਾਂ ਵਿਚ ਸੂਬਾ ਪੱਧਰ 'ਤੇ 450 ਦੇ ਕਰੀਬ ਤਗ਼ਮੇ ਹਾਸਲ ਕੀਤੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਖੇਡਾਂ ਨੂੰ ਹੁਲਾਰਾ ਦੇਣ ਦਾ ਸੁਨੇਹਾ ਦਿੰਦੀ ਇਹ ਮਸ਼ਾਲ ਸੰਗਰੂਰ ਤੋਂ ਚੱਲੀ ਹੈ ਅਤੇ ਹੁਸ਼ਿਆਰਪੁਰ ਪੁੱਜੇਗੀ ਜਿੱਥੇ ਇਨ੍ਹਾਂ ਖੇਡਾਂ ਦਾ ਉਦਘਾਟਨੀ ਸਮਾਰੋਹ 29 ਅਗਸਤ 2025 ਨੂੰ ਹੋਵੇਗਾ। 

ਇਹ ਖੇਡਾਂ 3 ਸਤੰਬਰ ਤੋਂ 23 ਨਵੰਬਰ 2025 ਤੱਕ ਸੂਬੇ ਦੇ ਵੱਖ ਵੱਖ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਦੇ ਖੇਡ ਸਟੇਡੀਅਮਾਂ ਵਿੱਚ ਹੋਣਗੀਆਂ। ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ 37 ਤੋਂ ਵਧੇਰੇ ਖੇਡਾਂ ਦੇ 9 ਉਮਰ ਵਰਗਾਂ ਵਿੱਚ 5 ਲੱਖ ਦੇ ਕਰੀਬ ਖਿਡਾਰੀ ਤਗਮਿਆਂ ਦੀ ਦੌੜ ਵਿੱਚ ਹਿੱਸਾ ਲੈਣਗੇ। ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੇ ਨਕਦ ਇਨਾਮ ਵੰਡੇ ਜਾਣਗੇ। 

ਦੱਸਣਯੋਗ ਹੈ ਕਿ ਪਿਛਲੇ ਸਾਲ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਪੈਰਾ ਵਰਗ ਵਿੱਚ ਅਥਲੈਟਿਕਸ, ਬੈਡਮਿੰਟਨ ਅਤੇ ਪਾਵਰਲਿਫਟਿੰਗ ਵਰਗੀਆਂ ਖੇਡਾਂ ਨੂੰ ਵੀ ਸ਼ਾਮਲ ਕੀਤਾ ਗਿਆ ਸੀ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਸ਼ਾਨਦਾਰ ਪੇਸ਼ਕਾਰੀਆਂ ਵੀ ਦਿੱਤੀਆਂ ਗਈਆਂ। ਮੰਚ ਸੰਚਾਲਨ ਵਿੱਚ ਗੁਰਵਿੰਦਰ ਕੌਰ (ਵੇਟਲਿਫਟਰ) ਅਤੇ ਡੀ ਪੀ ਈ ਮਲਕੀਤ ਸਿੰਘ ਵਲੋਂ ਕੀਤਾ ਗਿਆ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬਰਨਾਲਾ ਅਤੇ ਚੇਅਰਮੈਨ ਯੋਜਨਾ ਬੋਰਡ ਸ. ਪਰਮਿੰਦਰ ਸਿੰਘ ਭੰਗੂ, ਚੇਅਰਮੈਨ ਮਾਰਕੀਟ ਕਮੇਟੀ ਤਪਾ ਤਰਸੇਮ ਸਿੰਘ ਕਾਹਨੇਕੇ, ਚੇਅਰਮੈਨ ਮਾਰਕੀਟ ਕਮੇਟੀ ਭਦੌੜ ਅੰਮ੍ਰਿਤ ਢਿੱਲਵਾਂ, ਜ਼ਿਲ੍ਹਾ ਖੇਡ ਅਫ਼ਸਰ ਮੈਡਮ ਉਮੇਸ਼ਵਰੀ ਸ਼ਰਮਾ, ਡਿਪਟੀ ਡੀ ਈ ਓ ਬਰਜਿੰਦਰ ਪਾਲ ਸਿੰਘ, ਐੱਸ ਪੀ ਰਾਜੇਸ਼ ਛਿੱਬਰ, ਖੇਡ ਵਿਭਾਗ ਦੇ ਅਥਲੈਟਿਕਸ ਕੋਚ ਜਸਪ੍ਰੀਤ ਸਿੰਘ, ਅਜੈ ਨਾਗਰ ਵਾਲਬਾਲ ਕੋਚ, ਤੇਜਪਾਲ ਸਿੰਘ ਰੈਸਲਿੰਗ ਕੋਚ, ਹਰਨੇਕ ਸਿੰਘ ਅਥਲੈਟਿਕਸ ਕੋਚ, ਡੀ ਐਮ ਸਪੋਰਟਸ ਸਿਮਰਦੀਪ ਸਿੰਘ, ਪਿੰਡ ਦੇ ਸਰਪੰਚ ਹਰਬੰਸ ਕੌਰ ਅਤੇ ਹੋਰ ਪੰਚਾਇਤੀ ਮੈਂਬਰ, ਸਕੂਲ ਪ੍ਰਿੰਸੀਪਲ ਅਤੇ ਸਟਾਫ਼ ਤੇ ਪਤਵੰਤੇ ਹਾਜ਼ਰ ਸਨ।

 

Tags: Labh Singh Ugoke , Bhadaur , AAP , Aam Aadmi Party , Aam Aadmi Party Punjab , AAP Punjab , Harinder Singh Dhaliwal , T Benith , DC Barnala , Deputy Commissioner Barnala , Barnala , Khedan Watan Punjab Dia 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD