Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਨਿੱਜ ਤੋਂ ਉਪਰ ਉੱਠ ਕੇ ਪੰਜਾਬ ਦੀ ਅਮਨ ਸ਼ਾਂਤੀ ਅਤੇ ਏਕਤਾ ਲਈ ਕੰਮ ਕੀਤਾ : ਅਮਨ ਅਰੋੜਾ

ਕਿਹਾ! ਵਿਰੋਧੀ ਧਿਰਾਂ ਉਹਨਾਂ ਦੇ ਨਾਮ ਉਤੇ ਸੌੜੀ ਰਾਜਨੀਤੀ ਕਰ ਰਹੀਆਂ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Sandeep Rishi, Sant Harchand Singh Longowal

Web Admin

Web Admin

5 Dariya News

ਲੌਂਗੋਵਾਲ , 20 Aug 2025

Last updated on: Aug 20, 2025, 16:47 IST

ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ਼੍ਰੀ ਅਮਨ ਅਰੋੜਾ ਨੇ ਆਖਿਆ ਹੈ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਨਿੱਜ ਤੋਂ ਉਪਰ ਉੱਠ ਕੇ ਪੰਜਾਬ ਦੀ ਅਮਨ ਸ਼ਾਂਤੀ ਅਤੇ ਏਕਤਾ ਲਈ ਕੰਮ ਕੀਤਾ। ਸੂਬੇ ਦੇ ਲੋਕ ਉਹਨਾਂ ਦੀ ਕੁਰਬਾਨੀ ਨੂੰ ਹਮੇਸ਼ਾਂ ਇਸੇ ਤਰ੍ਹਾਂ ਸਿਜਦਾ ਕਰਦੇ ਰਹਿਣਗੇ। 

ਉਹ ਅੱਜ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 40ਵੀਂ ਬਰਸੀ ਮੌਕੇ ਸਥਾਨਕ ਅਨਾਜ ਮੰਡੀ ਵਿੱਚ ਇੰਡੀਅਨ ਰੈੱਡ ਕਰਾਸ ਸੁਸਾਇਟੀ, ਜ਼ਿਲ੍ਹਾ ਬ੍ਰਾਂਚ ਸੰਗਰੂਰ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਨੂੰ ਸੰਬੋਧਨ ਕਰ ਰਹੇ ਸਨ। ਉਹਨਾਂ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਕੌਮ ਦੇ ਮਹਾਨ ਸ਼ਹੀਦ ਹਨ। 

ਉਹਨਾਂ ਨੇ ਪੰਜਾਬ ਦੀ ਏਕਤਾ ਅਤੇ ਅਮਨ ਸ਼ਾਂਤੀ ਲਈ ਆਪਣੀ ਜਾਨ ਤੱਕ ਦੀ ਪ੍ਰਵਾਹ ਨਹੀਂ ਕੀਤੀ। ਉਹਨਾਂ ਨੇ ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਨਿੱਜ ਤੋਂ ਉਪਰ ਉਠ ਕੇ ਕੰਮ ਕੀਤਾ। ਉਹਨਾਂ ਦਾ ਜੀਵਨ ਹਰੇਕ ਅਮਨ ਪਸੰਦ ਵਿਅਕਤੀ ਲਈ ਪ੍ਰੇਰਨਾ ਸਰੋਤ ਹੈ। ਉਹ ਕਿਸੇ ਇਕ ਪਾਰਟੀ ਜਾਂ ਧਿਰ ਦੇ ਆਗੂ ਨਹੀਂ ਸਨ ਸਗੋਂ ਸਮੁੱਚੀ ਲੋਕਾਈ ਦੇ ਮਾਰਗ ਦਰਸ਼ਕ ਸਨ। 

ਉਹਨਾਂ ਇਸ ਗੱਲ ਉੱਤੇ ਦੁੱਖ ਪ੍ਰਗਟ ਕੀਤਾ ਕਿ ਅੱਜ ਵੀ ਕੁਝ ਰਾਜਨੀਤਿਕ ਪਾਰਟੀਆਂ, ਜੋ ਕਿ ਆਪਣੇ ਆਪ ਨੂੰ ਪੰਥਕ ਦੱਸਦੀਆਂ ਹਨ, ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਨਾਮ ਉਤੇ ਸੌੜੀ ਰਾਜਨੀਤੀ ਕਰ ਰਹੀਆਂ ਹਨ। ਸੰਤ ਲੌਂਗੋਵਾਲ ਨੇ ਆਪਣਾ ਖੂਨ ਡੋਲਿਆ ਤਾਂ ਕਿ ਪੰਜਾਬ ਘੁੱਗ ਵਸਦਾ ਰਹੇ ਪਰ ਵਿਰੋਧੀ ਪਾਰਟੀਆਂ ਸੂਬੇ ਦਾ ਮਾਹੌਲ ਖ਼ਰਾਬ ਕਰਨ ਉਤੇ ਲੱਗੀਆਂ ਹੋਈਆਂ ਹਨ। 

ਉਹਨਾਂ ਕਿਹਾ ਕਿ ਪਿੰਡ ਲੋਂਗੋਵਾਲ 52 ਸ਼ਹੀਦਾਂ ਦੀ ਧਰਤੀ ਹੈ। ਪੰਜਾਬ ਸਰਕਾਰ ਵੱਲੋਂ ਇਸ ਧਰਤੀ ਦਾ ਹਮੇਸ਼ਾਂ ਹੀ ਸਤਿਕਾਰ ਕੀਤਾ ਜਾਂਦਾ ਰਹੇਗਾ। ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਮਹਾਨ ਸ਼ਹੀਦ ਹਰਚੰਦ ਸਿੰਘ ਲੌਂਗੋਵਾਲ ਨੂੰ ਯਾਦ ਕੀਤਾ ਅਤੇ ਇਸ ਕੈਂਪ ਵਿੱਚ ਸ਼ਿਰਕਤ ਕਰਨ ਲਈ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਅਤੇ ਹੋਰ ਲੋਕਾਂ ਦਾ ਧੰਨਵਾਦ ਕੀਤਾ। 

ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਖੁਦ ਖੂਨਦਾਨ ਕੀਤਾ। ਇਸ ਮੌਕੇ ਐੱਸ ਡੀ ਐੱਮ ਸ੍ਰ ਚਰਨਜੋਤ ਸਿੰਘ ਵਾਲੀਆ, ਪਰਮਿੰਦਰ ਕੌਰ ਬਰਾੜ ਪ੍ਰਧਾਨ ਨਗਰ ਕੌਂਸਲ ਲੌਂਗੋਵਾਲ, ਵੱਡੀ ਗਿਣਤੀ ਵਿੱਚ ਅਧਿਕਾਰੀ ਅਤੇ ਇਲਾਕੇ ਦੇ ਲੋਕ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Sandeep Rishi , Sant Harchand Singh Longowal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD