Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਹਮੇਸ਼ਾ ਵਚਨਬੱਧ : ਦਿਨੇਸ਼ ਚੱਢਾ

ਹਲਕਾ ਵਿਧਾਇਕ ਨੇ ਸਿਵਲ ਹਸਪਤਾਲ ਰੂਪਨਗਰ ਦਾ ਦੌਰਾ ਕਰਦਿਆਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਕੀਤਾ ਮੁਲਾਂਕਣ

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar

Web Admin

Web Admin

5 Dariya News

ਰੂਪਨਗਰ , 20 Aug 2025

Last updated on: Aug 20, 2025, 16:52 IST

ਸਿਵਲ ਹਸਪਤਾਲ ਰੂਪਨਗਰ ਵਿਖੇ ਦਿੱਤੀਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲੈਣ ਲਈ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ, ਉਨ੍ਹਾਂ ਵੱਲੋਂ ਸਿਵਲ ਸਰਜਨ ਦਫਤਰ ਵਿਖੇ ਸਿਵਲ ਹਸਪਤਾਲ ਰੂਪਨਗਰ ਦੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨਾਲ ਮੀਟਿੰਗ ਕਰਕੇ ਸਿਵਲ ਹਸਪਤਾਲ ਵਿਖੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਮੁਲਾਂਕਣ ਕੀਤਾ ਗਿਆ। 

ਇਸ ਉਪਰੰਤ ਵਿਧਾਇਕ ਚੱਢਾ ਵੱਲੋਂ ਜ਼ਿਲ੍ਹਾ ਹਸਪਤਾਲ ਦੇ ਫਾਰਮੈਸੀ ਸਟੋਰ, ਓ.ਪੀ.ਡੀ ਕਾਊਂਟਰ ਅਤੇ ਵੱਖ-ਵੱਖ ਓ.ਪੀ.ਡੀ ਵਿਖੇ ਤਾਇਨਾਤ ਡਾਕਟਰਾਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਹਸਪਤਾਲ ਵਿਖੇ ਆਏ ਹੋਏ ਮਰੀਜ਼ਾਂ ਨਾਲ ਗੱਲਬਾਤ ਕਰਕੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। 

ਵਿਧਾਇਕ ਵੱਲੋਂ ਸਿਵਲ ਹਸਪਤਾਲ ਰੂਪਨਗਰ ਦੇ ਐਸ.ਐਮ.ਓ ਇੰਚਾਰਜ ਡਾ. ਉਪਿੰਦਰ ਸਿੰਘ ਨੂੰ ਹਦਾਇਤ ਕੀਤੀ ਗਈ ਹਸਪਤਾਲ ਵਿਖੇ ਆਏ ਹੋਏ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਦੇ ਲਈ ਫਾਰਮੇਸੀ ਸਟੋਰ ਵਿਖੇ ਅਤੇ ਓ.ਪੀ.ਡੀ ਕਾਊਂਟਰਾਂ ਵਿਖੇ ਸਟਾਫ ਦੀ ਗਿਣਤੀ ਵਧਾਈ ਜਾਵੇ ਤਾਂ ਜੋ ਲੋਕਾਂ ਨੂੰ ਲੰਬੀਆਂ ਲਾਈਨਾਂ ਵਿੱਚ ਲੱਗ ਕੇ ਇੰਤਜ਼ਾਰ ਨਾ ਕਰਨਾ ਪਵੇ। 

ਇਸ ਕੰਮ ਦੇ ਲਈ ਕੰਪਿਊਟਰ ਆਦਿ ਜਰੂਰਤ ਅਨੁਸਾਰ ਉਨ੍ਹਾਂ ਵੱਲੋਂ ਮੁੱਹਈਆ ਕਰਵਾ ਦਿੱਤੇ ਜਾਣਗੇ। ਹਲਕਾ ਵਿਧਾਇਕ ਵੱਲੋਂ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਹਸਪਤਾਲ ਵਿਖੇ ਵੱਖ-ਵੱਖ ਤਰ੍ਹਾਂ ਦੀਆਂ ਸਿਹਤ ਸੇਵਾਵਾਂ ਸੁਚਾਰੂ ਢੰਗ ਨਾਲ ਦਿੱਤੀਆਂ ਜਾ ਰਹੀਆਂ ਹਨ ਅਤੇ ਜੇਕਰ ਅੰਕੜਿਆਂ ਦੀ ਗੱਲ ਕੀਤੀ ਜਾਵੇ ਤਾਂ ਜ਼ਿਲ੍ਹਾ ਹਸਪਤਾਲ ਵਿਖੇ ਹਰ ਰੋਜ਼ ਤਕਰੀਬਨ 1300 ਮਰੀਜ਼ਾਂ ਨੂੰ ਓਪੀਡੀ ਸੇਵਾਵਾਂ (ਜੋ ਕਿ ਪਹਿਲਾਂ 600 ਦੇ ਕਰੀਬ ਸੀ), 200 ਦੇ ਲਗਭਗ ਮਰੀਜ਼ਾਂ ਨੂੰ ਐਮਰਜੈਂਸੀ ਸੇਵਾਵਾਂ, ਹਰ ਮਹੀਨੇ 115 ਤੋਂ 120 ਦੇ ਕਰੀਬ ਜਣੇਪੇ ਦੇ ਕੇਸ, ਰੋਜਾਨਾ 3000 ਦੇ ਕਰੀਬ ਵੱਖ-ਵੱਖ ਤਰ੍ਹਾਂ ਦੇ ਲੈਬ ਟੈਸਟ, 380 ਦੇ ਕਰੀਬ ਵੱਖ-ਵੱਖ ਤਰ੍ਹਾਂ ਦੀਆਂ ਮੁਫਤ ਦਵਾਈਆਂ, ਮਹੀਨੇ ਵਿੱਚ 800 ਦੇ ਕਰੀਬ ਸਰਜਰੀਆਂ, 1100 ਦੇ ਕਰੀਬ ਮਰੀਜਾਂ ਨੂੰ ਦਾਖਲੇ ਦੀ ਸੁਵਿਧਾ, ਦਿਲ ਦੇ ਮਰੀਜ਼ਾਂ ਲਈ ਸਟੈਮੀ ਪ੍ਰੋਜੈਕਟ ਅਧੀਨ ਤਕਰੀਬਨ 35000 ਰੁਪਏ ਦਾ ਟੀਕਾ ਪਿਛਲੇ ਮਹੀਨੇ 09 ਮਰੀਜ਼ਾਂ ਨੂੰ ਮੁਫਤ ਲਗਾਇਆ ਗਿਆ, ਇਸ ਦੇ ਨਾਲ ਹੀ ਹੈਮੋਫਿਲੀਆ ਦੇ ਮਰੀਜ਼ਾਂ ਨੂੰ ਤਕਰੀਬਨ 25000 ਦਾ ਟੀਕਾ ਮੁਫਤ ਲਗਾਇਆ ਜਾ ਰਿਹਾ ਹੈ, ਇਸ ਦੇ ਨਾਲ ਹੀ 300 ਦੇ ਕਰੀਬ ਅਲਟਰਾਸਾਊਂਡ 200 ਰੁਪਏ ਦੇ ਰੇਟ ਦੇ ਹਿਸਾਬ ਨਾਲ ਕਰਵਾਏ ਜਾ ਰਹੇ ਹਨ ਅਤੇ ਹਸਪਤਾਲ ਵਿੱਚ ਸਥਾਪਿਤ ਪ੍ਰਾਈਵੇਟ ਪਬਲਿਕ ਪਾਰਟਨਰਸ਼ਿਪ ਅਧੀਨ ਕਰਸਨਾ ਲੈਬ ਵਿਖੇ ਸੀਟੀ ਸਕੈਨ ਦੀ ਸੁਵਿਧਾਵਾਂ ਵੀ ਦਿੱਤੀਆਂ ਜਾ ਰਹੀਆਂ ਹਨ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਵਿਖੇ ਲਗਭਗ 50 ਡਾਕਟਰ ਜਿਨ੍ਹਾਂ ਵਿੱਚ ਸਪੈਸ਼ਲਿਸਟ ਡਾਕਟਰ ਅਤੇ ਮੈਡੀਕਲ ਅਫਸਰ ਕੰਮ ਕਰ ਰਹੇ ਹਨ ਅਤੇ 200 ਦੇ ਕਰੀਬ ਪੈਰਾ ਮੈਡੀਕਲ ਸਟਾਫ ਲੋਕਾਂ ਦੀ ਸੇਵਾ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਵਿੱਚ ਰਹਿ ਰਹੀਆਂ ਕਮੀਆਂ ਨੂੰ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਵਚਨਬੱਧ ਹੈ। ਜੋ ਪ੍ਰਤੀ ਦਿਨ ਮਰੀਜ਼ਾਂ ਨੂੰ ਦਵਾਈਆਂ ਹਸਪਤਾਲ ਵਿੱਚ ਉਹ ਦਿੱਤੀਆਂ ਜਾ ਰਹੀਆਂ ਹਨ ਉਹਨਾਂ ਦੀ ਕੀਮਤ ਲੱਖਾਂ ਦੇ ਵਿੱਚ ਹੈ। ਉਨ੍ਹਾਂ ਦੱਸਿਆ ਕਿ ਹੁਣ ਹਰ ਤਰ੍ਹਾਂ ਦੀ ਬਿਮਾਰੀ ਦਾ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਹੋ ਰਿਹਾ ਹੈ। 

ਪੰਜਾਬ ਸਰਕਾਰ ਦੀ ਇਸ ਨੇਕ ਨੀਤੀ ਸਦਕਾ ਲੋਕਾਂ ਨੂੰ ਹੁਣ ਕਿਸੇ ਵੀ ਤਰ੍ਹਾਂ ਦੇ ਇਲਾਜ ਲਈ ਬਾਹਰ ਨਹੀਂ ਜਾਣਾ ਪੈਂਦਾ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਬੋਬੀ ਗੁਲਾਟੀ, ਚੇਅਰਮੈਨ ਮਾਰਕੀਟ ਕਮੇਟੀ ਰੋਪੜ ਭਾਗ ਸਿੰਘ ਮਦਾਨ, ਚੇਅਰਮੈਨ ਇੰਮਪਰੁਵਮੇਂਟ ਟਰੱਸਟ ਰੂਪਨਗਰ ਸ਼ਿਵ ਕੁਮਾਰ ਲਾਲਪੁਰਾ, ਪਰਮਿੰਦਰ ਸਿੰਘ ਬਾਲਾ, ਸੰਦੀਪ ਜੋਸ਼ੀ, ਐਡਵੋਕੇਟ ਗੌਰਵ ਕਪੂਰ, ਡਿਪਟੀ ਮਾਸ ਮੀਡੀਆ ਅਫਸਰ ਰਿਤੂ ਤੇ ਰਵਿੰਦਰ ਸਿੰਘ, ਅਜੇ ਕੁਮਾਰ, ਅਮਨਦੀਪ ਫਾਰਮੈਸੀ ਅਫਸਰ ਰਾਹੁਲ ਅਤੇ ਗੇਤੇਸ਼ ਅਗਨੀਹੋਤਰੀ ਹਾਜਰ ਸਨ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD