Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹਰਿਆਣਾ ਨੇ ਐਮਟੀਪੀ ਮਾਮਲਿਆਂ ਨੂੰ ਰਿਵਰਸ ਟ੍ਰੈਕਿੰਗ ਨੂੰ ਮਜਬੂਤ ਕੀਤਾ, 43 ਐਫਆਈਆਰ ਦਰਜ

ਰਾਜ ਵਿੱਚ 1 ਜਨਵਰੀ ਤੋਂ 18 ਅਗਸਤ, 2025 ਤੱਕ ਲਿੰਗਨੁਪਾਤ 905 ਦਰਜ ਕੀਤਾ ਗਿਆ, ਜੋ ਪਿਛਲੇ ਸਾਲ ਇਸੀ ਸਮੇਂ ਵਿੱਚ 899 ਸੀ

Sudhir Rajpal, State Task Force, Additional Chief Secretary Haryana

Web Admin

Web Admin

5 Dariya News

ਚੰਡੀਗੜ੍ਹ , 19 Aug 2025

Last updated on: Aug 20, 2025, 17:06 IST

ਹਰਿਆਣਾ ਦੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਆਰਤੀ ਸਿੰਘ ਰਾਓ ਦੇ ਨਿਰਦੇਸ਼ਾਂ ਅਨੁਸਾਰ ਹਰਿਆਣਾ ਵਿੱਚ ਲਿੰਗਨੁਪਾਤ ਸੁਧਾਰਣ ਤਹਿਤ ਰਾਜ ਟਾਸਕ ਫੋਰਸ (ਐਸਟੀਐਫ) ਦੀ ਹਫਤਾਵਾਰ ਮੀਟਿੰਗ ਅੱਜ ਇੱਥੇ ਸਿਹਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਅਵੈਧ ਗਰਭਪਾਤ ਤੇ ਰੋਕ ਲਗਾਉਣ ਅਤੇ ਬੇਟੀ ਬਚਾਓ-ਬੇਟੀ ਪੜਾਓ ਮੁਂਹਿੰਮ ਤਹਿਤ ਰਾਜ ਦੇ ਲਿੰਗਭੁਪਾਤ ਵਿੱਚ ਹੋਰ ਸੁਧਾਰ ਲਿਆੳਣ ਦੇ ਯਤਨਾਂ ਨੂੰ ਤੇਜ ਕਰਨ ਤੇ ਫੋਕਸ ਕੀਤਾ ਗਿਆ।

ਮੀਟਿੰਗ ਵਿੱਚ ਦਸਿਆ ਗਿਆ ਕਿ ਸਿਹਤ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਲਗਾਤਾਰ ਯਤਨਾਂ ਦੇ ਚਲਦੇ ਰਾਜ ਵਿੱਚ 1 ਜਨਵਰੀ ਤੋਂ 18 ਅਗਸਤ, 2025 ਤੱਕ ਲਿੰਗਭੁਪਾਤ 905 ਦਰਜ ਕੀਤਾ ਗਿਆ ਹੈ, ਜੋ ਪਿਛਲੇ ਸਾਲ ਇਸੀ ਸਮੇਂ ਵਿੱਚ 899 ਸੀ।ਮੀਟਿੰਗ ਦੌਰਾਨ, ਵਧੀਕ ਮੁੱਖ ਸਕੱਤਰ ਨੇ ਅਵੈਧ ਗਰਭਪਾਤ ਦੇ ਖਿਲਾਫ ਸਖਤ ਕਾਰਵਾਈ ਦੀ ਜਰੂਰਤ ਤੇ ਜੋਰ ਦਿੱਤਾ ਅਤੇ ਅਧਿਕਾਰੀਆਂ ਨੂੰ ਦੰਡਾਤਮਕ ਕਾਰਵਾਈ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਡਾਕਟਰਾਂ ਦੇ ਲਾਇਸੈਂਸ ਰੱਦ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ।

ਉਨ੍ਹਾਂ ਕਿਹਾ ਕਿ ਹਰਿਆਣਾ ਸਾਰੇ ਮੈਡੀਕਲ ਟਰਮੀਨੇਸ਼ਨ ਆਫ਼ ਪ੍ਰੈਗਨੈਂਸੀ (ਐਮਟੀਪੀ) ਅਤੇ 12 ਹਫ਼ਤਿਆਂ ਤੋਂ ਵੱਧ ਦੇ ਗਰਭਪਾਤ ਮਾਮਲਿਆਂ ਦੀ ਰਿਵਰਸ ਟਰੈਕਿੰਗ ਲਾਗੂ ਕਰ ਰਿਹਾ ਹੈ, ਖਾਸ ਕਰਕੇ ਉਨ੍ਹਾਂ ਮਾਮਲਿਆਂ ਵਿੱਚ ਜਿੱਥੇ ਔਰਤਾਂ ਪਹਿਲਾਂ ਹੀ ਇੱਕ ਜਾਂ ਇੱਕ ਤੋਂ ਵੱਧ ਧੀਆਂ ਹਨ। ਰਿਵਰਸ ਟਰੈਕਿੰਗ ਮਾਮਲਿਆਂ ਵਿੱਚ ਕੁੱਲ 43 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਜਦੋਂ ਕਿ 3 ਐਫਆਈਆਰ ਪ੍ਰਕਿਰਿਆ ਅਧੀਨ ਹਨ। ਕੁੱਲ 38 ਨਿੱਜੀ ਹਸਪਤਾਲਾਂ/ਕਲੀਨਿਕਾਂ ਨੂੰ ਸ਼ੱਕੀ ਗਰਭਪਾਤ ਲਈ ਨੋਟਿਸ ਜਾਰੀ ਕੀਤੇ ਗਏ ਹਨ।

ਇਸ ਤੋਂ ਇਲਾਵਾ, ਸਿਹਤ ਅਧਿਕਾਰੀਆਂ ਦੀ ਇੱਕ ਟੀਮ ਨੇ ਨਰੇਲਾ ਤੋਂ ਸੋਨੀਪਤ ਵਿੱਚ ਐਮਟੀਪੀ ਕਿੱਟਾਂ ਸਪਲਾਈ ਕਰਨ ਵਾਲੇ ਇੱਕ ਝੂਠੇ ਡਾਕਟਰ ਨੂੰ ਗ੍ਰਿਫ਼ਤਾਰ ਕੀਤਾ । ਰਾਜ ਟੀਮ ਹੁਣ 12 ਹਫ਼ਤਿਆਂ ਤੋਂ ਵੱਧ ਦੇ ਗਰਭਪਾਤ ਅਤੇ ਮੈਡੀਕਲ ਟਰਮੀਨੇਸ਼ਨ ਆਫ਼ ਪ੍ਰੈਗਨੈਂਸੀ (ਐਮਟੀਪੀ) ਦੇ 1182 ਮਾਮਲਿਆਂ ਦੀ ਰਿਵਰਸ ਟਰੈਕਿੰਗ ਵੀ ਸ਼ੁਰੂ ਕਰੇਗੀ।ਵਧੀਕ ਮੁੱਖ ਸਕੱਤਰ ਨੇ ਨਿਰਦੇਸ਼ ਦਿੱਤੇ ਕਿ ਸਾਰੇ ਜ਼ਿਲ੍ਹਿਆਂ ਦੇ ਸੀਐਮਓਜ਼ ਨੂੰ ਪੁਲਿਸ ਨਾਲ ਸਰਗਰਮ ਤਾਲਮੇਲ ਦੇ ਨਾਲ-ਨਾਲ ਸਾਰੀ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਵੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਸਾਰੇ ਮਾਮਲਿਆਂ ਨੂੰ ਅਦਾਲਤਾਂ ਵਿੱਚ ਉਨ੍ਹਾਂ ਦੇ ਤਰਕਪੂਰਨ ਸਿੱਟੇ 'ਤੇ ਪਹੁੰਚਾਇਆ ਜਾਵੇ ਅਤੇ ਸਜ਼ਾ ਯਕੀਨੀ ਬਣਾਈ ਜਾਵੇ। 

ਉਨ੍ਹਾਂ ਅਧਿਕਾਰੀਆਂ ਨੂੰ ਸਟਾਫਿੰਗ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਅਤੇ ਇਨ੍ਹਾਂ ਮਾਮਲਿਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸੀਐਮਓ ਨਾਲ ਕਾਨੂੰਨੀ ਮਨੁੱਖੀ ਸ਼ਕਤੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।ਪੁਲਿਸ ਵਿਭਾਗ ਵੱਲੋਂ ਦੱਸਿਆ ਗਿਆ ਕਿ ਵਿਭਾਗ ਛਾਪੇਮਾਰੀ ਦੌਰਾਨ ਸਿਹਤ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰ ਰਿਹਾ ਹੈ ਅਤੇ ਲਿੰਗ ਨਿਰਧਾਰਨ ਅਤੇ ਗੈਰ-ਕਾਨੂੰਨੀ ਗਰਭਪਾਤ ਵਿੱਚ ਸ਼ਾਮਲ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਮੁਲਜ਼ਮਾਂ ਦੇ ਫੋਨ ਰਿਕਾਰਡ ਅਤੇ ਲੋਕੇਸ਼ਨ ਹਿਸਟਰੀ ਦਾ ਪਤਾ ਲਗਾ ਰਿਹਾ ਹੈ।

ਸ਼੍ਰੀ ਸੁਧੀਰ ਰਾਜਪਾਲ ਨੇ ਉਨ੍ਹਾਂ ਗਰਭਵਤੀ ਔਰਤਾਂ ਨਾਲ ਜੁੜੀਆਂ ਮਹਿਲਾਵਾਂ ਵਿਰੁੱਧ ਕਾਰਵਾਈ ਕਰਨ ਦੇ ਵੀ ਨਿਰਦੇਸ਼ ਦਿੱਤੇ ਜਿੱਥੇ ਕੁੜੀਆਂ ਦਾ ਗਰਭਪਾਤ ਹੋਇਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਪਤਾ ਲਗਾਉਣ ਦੇ ਨਿਰਦੇਸ਼ ਦਿੱਤੇ ਕਿ ਕੀ ਗਰਭਪਾਤ ਕੀਤਾ ਗਿਆ ਭਰੂਣ ਕਿਸੇ ਕੁੜੀ ਦਾ ਸੀ ਅਤੇ ਕਿਸੇ ਵੀ ਗੈਰ-ਕਾਨੂੰਨੀ ਕੰਮ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇ।ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਮੋਨਿਕਾ ਮਲਿਕ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੀਟਿੰਗ ਵਿੱਚ ਮੌਜੂਦ ਸਨ।

 

Tags: Sudhir Rajpal , State Task Force , Additional Chief Secretary Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD