Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

ਆਧੁਨਿਕ ਭਾਰਤ ਦੇ ਸ਼ਿਲਪਕਾਰ ਸਨ ਸਵ. ਰਾਜੀਵ ਗਾਂਧੀ: ਪਵਨ ਦੀਵਾਨ

Pawan Dewan, Punjab Congress, Ludhiana Congress, Ludhiana

Web Admin

Web Admin

5 Dariya News

ਲੁਧਿਆਣਾ , 20 Aug 2025

Last updated on: Aug 20, 2025, 17:32 IST

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਜੀ ਦੇ ਜਨਮ ਦਿਵਸ ਮੌਕੇ ਅੱਜ ਲੁਧਿਆਣਾ ਦੇ ਸਰਾਭਾ ਨਗਰ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਦੀ ਅਗਵਾਈ ਹੇਠ ਅਯੋਜਿਤ ਇੱਕ ਸਮਾਗਮ ਦੌਰਾਨ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਕਾਂਗਰਸੀ ਵਰਕਰਾਂ ਨੇ ਸਵ. ਰਾਜੀਵ ਗਾਂਧੀ ਜੀ ਦੀ ਤਸਵੀਰ ਅੱਗੇ ਫੁੱਲ ਭੇਂਟ ਕਰਕੇ ਆਧੁਨਿਕ ਭਾਰਤ ਦੀ ਨੀਂਹ ਰੱਖਣ ਵਿੱਚ ਉਹਨਾਂ ਦੇ ਵਡਮੁੱਲੇ ਯੋਗਦਾਨ ਨੂੰ ਯਾਦ ਕੀਤਾ।

ਪਵਨ ਦੀਵਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਰਾਜੀਵ ਗਾਂਧੀ ਜੀ ਨੂੰ ਆਧੁਨਿਕ ਭਾਰਤ ਦਾ ਸ਼ਿਲਪਕਾਰ ਕਿਹਾ ਜਾਂਦਾ ਹੈ। ਉਨ੍ਹਾਂ ਨੇ ਵੋਟ ਦੀ ਉਮਰ 18 ਸਾਲ ਕਰਨ, ਪੰਚਾਇਤੀ ਰਾਜ ਨੂੰ ਮਜ਼ਬੂਤ ਕਰਨ, ਆਈ.ਟੀ. ਅਤੇ ਟੈਲੀਕਾਮ ਕ੍ਰਾਂਤੀ ਦੀ ਨੀਂਹ ਰੱਖਣ, ਮਹਿਲਾ ਸ਼ਕਤੀਕਰਨ ਅਤੇ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਕਈ ਇਤਿਹਾਸਿਕ ਕਦਮ ਚੁੱਕੇ, ਜਿਨ੍ਹਾਂ ਨੇ ਦੇਸ਼ ਨੂੰ ਨਵੇਂ ਵਿਕਾਸ ਪੱਧਰ ‘ਤੇ ਲਿਜਾਇਆ।

ਉਹਨਾਂ ਨੇ ਅਫਸੋਸ ਪ੍ਰਗਟਾਇਆ ਕਿ ਮੌਜੂਦਾ ਸਰਕਾਰ ਵੱਲੋਂ ਲਗਾਤਾਰ ਦੇਸ਼ ਦੇ ਬੁਨਿਆਦੀ ਢਾਂਚੇ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਲੇਕਿਨ ਕਾਂਗਰਸ ਪਾਰਟੀ ਇਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ। ਸਕੱਤਰ ਸੂਬਾ ਕਾਂਗਰਸ ਇੰਦਰਜੀਤ ਕਪੂਰ ਅਤੇ ਮੈਂਬਰ ਸੂਬਾ ਕਾਂਗਰਸ ਸੁਸ਼ੀਲ ਮਲਹੋਤਰਾ ਨੇ ਕਿਹਾ ਕਿ ਰਾਜੀਵ ਗਾਂਧੀ ਜੀ ਅੱਜ ਵੀ ਕਰੋੜਾਂ ਭਾਰਤੀਆਂ ਲਈ ਪ੍ਰੇਰਨਾ ਸਰੋਤ ਹਨ ਅਤੇ ਉਨ੍ਹਾਂ ਦੁਆਰਾ ਦਿਖਾਏ ਗਏ ਰਸਤੇ 'ਤੇ ਚੱਲ ਕੇ ਹੀ ਦੇਸ਼ ਨੂੰ ਤਰੱਕੀ ਦੇ ਰਾਹ 'ਤੇ ਲਿਜਾਇਆ ਜਾ ਸਕਦਾ ਹੈ।

ਜਿੱਥੇ ਹੋਰਨਾਂ ਤੋਂ ਇਲਾਵਾ, ਇੰਦਰਜੀਤ ਕਪੂਰ ਸਕੱਤਰ ਸੂਬਾ ਕਾਂਗਰਸ, ਸੁਸ਼ੀਲ ਮਲਹੋਤਰਾ ਮੈਂਬਰ ਸੂਬਾ ਕਾਂਗਰਸ, ਅਸ਼ਵਨੀ ਗਰਗ, ਦੀਪਕ ਹੰਸ, ਰੋਹਿਤ ਪਾਹਵਾ, ਸੁਨੀਲ ਸਹਿਗਲ, ਵੀਰੇਂਦਰ ਸਿੰਘ ਬਿੱਲੂ, ਜੋਗਿੰਦਰ ਸਿੰਘ ਜੰਗੀ, ਰਜਨੀਸ਼ ਚੋਪੜਾ, ਰਾਜਨ ਮਰਵਾਹਾ, ਬਲਜੀਤ ਆਹੂਜਾ, ਹਰਪ੍ਰੀਤ ਮੱਕੜ, ਦਿਨੇਸ਼ ਸਿੰਗਲਾ, ਤਰਸੇਮ ਜਸੂਜਾ, ਲੱਕੀ ਲੁਧਿਆਣਾ, ਵਿਕਰਮ ਨਿਜਵਾਨ, ਰੂਪਮ ਜੁਨੇਜਾ, ਪੰਕਜ ਚੌਧਰੀ, ਵਿਪਨ, ਨਿਤਿਨ ਧਵਨ, ਜਤਿਨ ਵਰਮਾ ਆਦਿ ਵੀ ਮੌਜੂਦ ਸਨ।

 

Tags: Pawan Dewan , Punjab Congress , Ludhiana Congress , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD