Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਅਕਾਲੀ ਦਲ ਹਲਕਾ ਖਰੜ ਵਿੱਚ 3 ਸਤੰਬਰ ਨੂੰ ਲਾਵੇਗਾ ਜਨਤਾ ਦਰਬਾਰ-ਚੌਧਰੀ ਸ਼ਿਆਮ ਲਾਲ ਮਾਜਰੀਆਂ ਸਮੁੱਚੇ ਪੰਜਾਬੀਆਂ ਦਾ “ਆਪ ਸਰਕਾਰ” ਤੋਂ ਹੋਇਆ ਮੋਹ ਭੰਗ-ਪੁਰਖਾਲਵੀ

ਸਮੁੱਚੇ ਪੰਜਾਬੀਆਂ ਦਾ “ਆਪ ਸਰਕਾਰ” ਤੋਂ ਹੋਇਆ ਮੋਹ ਭੰਗ-ਪੁਰਖਾਲਵੀ

5 Dariya News

5 Dariya News

5 Dariya News

ਨਵਾਂ ਗਰਾਂਓ/ਨਿਯੂ ਚੰਡੀਗੜ੍ਹ , 20 Aug 2025

Last updated on: Aug 20, 2025, 20:39 IST

“ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀਆਂ ਸਮੱਸਿਆਵਾਂ ਦੀ ਬਾਤ ਪਾਉਣ ਲਈ ਵਿਧਾਨ ਸਭਾ ਹਲਕਾ ਖਰੜ ਵਿੱਚ ਪੈਂਦੇ ਨਿਯੂ ਚੰਡੀਗੜ੍ਹ ਵਿੱਚ 03 ਸਤੰਬਰ ਨੂੰ ਇੱਕ ਜਨਤਾ ਦਰਬਾਰ ਲਗਾਵੇਗਾ, ਇਹ ਐਲਾਨ ਸੀਨੀਅਰ ਅਕਾਲੀ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੌਧਰੀ ਸ਼ਿਆਮ ਲਾਲ ਮਾਜਰੀਆਂ ਨੇ ਅੱਜ ਇੱਥੇ ਰੱਖੀ ਗਈ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਰਦਿਆਂ ਸਥਾਨਕ ਵਿਧਾਇਕਾ ਨੂੰ ਖੁੱਲ੍ਹਾ ਸੱਦਾ ਦਿੱਤਾ ਕਿ ਉਹ ਇਸ ਜਨਤਾ ਦਰਬਾਰ ਵਿੱਚ ਆਕੇ ਵੋਟਰਾਂ ਨੂੰ ਹਰ ਗੱਲ ਦਾ ਜਵਾਬ ਦੇਣ।

ਸਥਾਨਕ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਤੋਂ ਮਹਿਜ 200 ਮੀਟਰ ਤੋਂ ਸ਼ੁਰੂ ਹੋਣ ਵਾਲੇ ਇਸ ਹਲਕੇ ਦੇ ਲੋਕ ਗੰਭੀਰ ਸਮੱਸਿਆਵਾਂ ਨਾਲ ਜੂਝ ਰਹੇ ਹਨ ਜਦਕਿ ਵਿਧਾਇਕਾ ਹਲਕੇ ਤੋਂ ਰੂਪੋਸ਼ ਹਨ। ਸਰਕਾਰ ਵੱਲੋਂ ਨਾਡਾ ਦੀ 1200 ਕਨਾਲ, ਪਿੰਡ ਮਾਜਰੀਆਂ ਦੇ ਪੰਜ ਪੱਤੀਆਂ ਦੀ 3200 ਏਕੜ ਅਤੇ ਨਵਾਂ ਗਰਾਂਓ ਦੀ ਸੈਂਕੜੇ ਕਨਾਲ ਜਮੀਨ ਵੱਸਦੇ ਘਰਾਂ ਨੂੰ ਬੇਘਰ ਕਰਕੇ ਧੱਕੇ ਨਾਲ ਖੋਹ ਲਈ ਹੈ।

ਉਨ੍ਹਾਂ ਐਲਾਨ ਕੀਤਾ ਕਿ ਅਗਰ ਵਿਧਾਇਕਾ ਨੇ ਹਲਕੇ ਦੇ ਲੋਕਾਂ ਦੀ ਅਣਦੇਖੀ ਕਰਦਿਆਂ ਗੈਰਹਾਜਰੀ ਦਰਜ ਕੀਤੀ ਤਾਂ ਇਕੱਠੇ ਹੋਏ ਲੋਕ  ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸ਼ਮਸ਼ੇਰ ਪੁਰਖਾਲਵੀ ਨੇ ਕਿਹਾ ਕਿ ਤਮਾਮ ਮੁਸੀਬਤਾਂ ਦੀ ਪੰਡ ਇਕੱਲੇ ਖਰੜ ਇਲਾਕੇ ਵਿੱਚ ਹੀ ਨਹੀਂ ਬਲਕਿ ਇਹ ਸਮੁੱਚੇ ਪੰਜਾਬ ਦੀ ਤ੍ਰਾਸਦੀ ਹੈ। 

ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ, ਸੜ੍ਹਕਾਂ ਦੀ ਦੁਰਦਸ਼ਾ, ਸੀਵਰੇਜ ਦੇ ਖੁੱਲ੍ਹੇ ਮੈਨਹੋਲ, ਬਰਸਾਤੀ ਪਾਣੀ ਦੇ ਨਿਕਾਸ, ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ, ਨਸ਼ੇ ਦਾ ਵਿਆਪਕ ਪਸਾਰ, ਸਰਕਾਰੀ ਜ਼ਮੀਨਾਂ ਉੱਤੇ ਨਾਜਾਇਜ਼ ਕਬਜ਼ੇ, ਗੈਰਕਾਨੂੰਨੀ ਮਾਈਨਿੰਗ, ਬੇਰੋਜਗਾਰੀ ਨਾਲ ਜੂਝਦੇ ਨੌਜਵਾਨ, ਧਾਰਮਿਕ ਅਸਥਾਨਾਂ ਅਤੇ ਗੁਰਬਾਣੀ ਦੀ ਬੇਅਦਬੀ, ਹੜ੍ਹ ਪੀੜਤ ਕਿਸਾਨਾਂ ਲਈ ਰਾਹਤ ਰਾਸ਼ੀ, ਨਾਕਸ ਸਿਹਤ ਤੇ ਸਿੱਖਿਆ ਸਹੂਲਤਾਂ, ਕਿਸਾਨਾਂ ਦੇ ਬਕਾਏ ਅਤੇ ਕਿਰਤੀਆਂ ਦੀ ਅਣਦੇਖੀ ਦੇ ਨਾਲ-ਨਾਲ ਪੰਜਾਬੀ ਜ਼ੁਬਾਨ ਦੀ ਬੇਕਦਰੀ ਨਾਲ ਸਮੂਹ ਪੰਜਾਬੀਆਂ ਵਿੱਚ ਸਰਕਾਰ ਪ੍ਰਤੀ ਭਾਰੀ ਗੁੱਸਾ ਅਤੇ ਰੋਸ ਪਾਇਆ ਜਾ ਰਿਹਾ ਹੈ। 

ਅਕਾਲੀ ਆਗੂ ਸ਼੍ਰੀ ਪੁਰਖਾਲਵੀ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨਾਲ ਕੀਤੇ ਗਏ ਵਾਅਦੇ ਪੂਰੇ ਕਰਨ ਦੀ ਬਜਾਏ ਲੋਕਾਂ ਨੂੰ ਚੁਟਕਲੇ ਸੁਣਾਕੇ ਅਤੇ ਵਿਰੋਧੀਆਂ ਨਾਲ ਮਸ਼ਖਰੀਆਂ ਕਰਕੇ ਡੰਗ ਟਪਾਈ ਕਰ ਰਹੇ ਹਨ ਜਿਸ ਦਾ ਜਵਾਬ ਲੋਕ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ “ਆਪ” ਨੂੰ ਹਰਾਕੇ ਦੇਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਸੀਬ ਚੰਦ ਸਰਪੰਚ, ਚੌਧਰੀ ਰੌਸ਼ਨ ਲਾਲ, ਚੌਧਰੀ ਤਰਸੇਮ ਲਾਲ, ਚੌਧਰੀ ਜਰਨੈਲ ਸਿੰਘ, ਇੰਦਰਜੀਤ ਸਿੰਘ ਖਰੜ ਅਤੇ ਚੌਧਰੀ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।

 

Tags: Chaudhary Shyam Lal Majari , Shamsher Singh Purkhalavi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD