Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਪਾਣੀ ਨਾਲ ਪ੍ਰਭਾਵਿਤ ਲੋਕਾਂ ਦੇ ਹਰ ਨੁਕਸਾਨ ਦੀ ਕਰੇਗੀ ਭਰਪਾਈ: ਬਰਿੰਦਰ ਕੁਮਾਰ ਗੋਇਲ

ਬਿਆਸ ਦਰਿਆ ਦੀ ਡੀ-ਸਿਲਟਿੰਗ ਸਬੰਧੀ ਡਰੇਨੇਜ ਵਿਭਾਗ ਦੇ ਮੁੱਖ ਇੰਜੀਨੀਅਰ ਨੂੰ ਰਿਪੋਰਟ ਦੇਣ ਦੇ ਹੁਕਮ

Barinder Kumar Goel, Barinder Kumar Goyal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Sant Balbir Singh Seechewal

Web Admin

Web Admin

5 Dariya News

ਸੁਲਤਾਨਪੁਰ ਲੋਧੀ , 20 Aug 2025

Last updated on: Aug 21, 2025, 11:31 IST

ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਰਿਆਵਾਂ ਵਿੱਚ ਪਾਣੀ ਦੇ ਵਧੇ ਪੱਧਰ ਕਾਰਨ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਲੋਕਾਂ ਦੇ ਫਸਲਾਂ ਤੇ ਹੋਰ ਹੋਏ ਨੁਕਸਾਨ ਦੀ ਪੂਰੀ ਭਰਪਾਈ ਕਰੇਗੀ। ਉਨ੍ਹਾਂ ਦੱਸਿਆ ਕਿ ਫਸਲਾਂ ਦੇ ਮੁਆਵਜ਼ੇ ਲਈ ਸੁਲਤਾਨਪੁਰ ਤੇ ਭੁਲੱਥ ਤਹਿਸੀਲ ਵਿਖੇ ਵਿਸ਼ੇਸ਼ ਗਿਰਦਾਵਰੀ ਦੇ ਵੀ ਹੁਕਮ ਦੇ ਦਿੱਤੇ ਗਏ ਹਨ।

ਅੱਜ ਇੱਥੇ ਸੁਲਤਾਨਪੁਰ ਲੋਧੀ ਦੇ ਪਿੰਡਾਂ ਵਿਚ ਬਿਆਸ ਦਰਿਆ ਵਿਖੇ ਪਾਣੀ ਦਾ ਪੱਧਰ ਵਧਣ ਕਰਕੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਮੌਕੇ ਗੱਲਬਾਤ ਕਰਦਿਆਂ ਸ੍ਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਅਲਰਟ ਹੈ ਅਤੇ ਡੈਮਾਂ ਵਿਚ ਪਾਣੀ ਦੀ ਸਥਿਤੀ ਅਤੇ ਦਰਿਆਵਾਂ ਦੀ ਸਥਿਤੀ ਉੱਪਰ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਅੰਦਰ ਰਾਹਤ ਕਾਰਜਾਂ ਦੀ ਨਿਗਰਾਨੀ ਲਈ 8 ਕੈਬਨਿਟ ਮੰਤਰੀਆਂ ਦੀ ਡਿਊਟੀ ਲਗਾਈ ਗਈ ਹੈ, ਜੋ ਵੱਖ ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਲੋਕਾਂ ਤੱਕ ਸਿੱਧੀ ਪਹੁੰਚ ਕਰਨਗੇ।

ਉਨਾਂ ਦੱਸਿਆ ਕਿ ਬਿਆਸ ਦਰਿਆ ਵਿੱਚ ਡੀ-ਸਿਲਟਿੰਗ ਸਬੰਧੀ ਮੁੱਖ ਇੰਜੀਨੀਅਰ ਡਰੇਨੇਜ ਤੋਂ ਵਿਆਪਕ ਰਿਪੋਰਟ ਮੰਗੀ ਗਈ ਹੈ ਜਿਸ ਉੱਪਰ ਵਿਚਾਰ ਕਰਕੇ ਪਾਣੀ ਘਟਣ ਬਾਅਦ ਇਸ ਨੂੰ ਲਾਗੂ ਕੀਤਾ ਜਾਵੇਗਾ। ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਪੂਰਾ ਧਿਆਨ ਲੋਕਾਂ ਨੂੰ ਸੁਰੱਖਿਅਤ ਥਾਵਾਂ ਉੇਪਰ ਪਹੁੰਚਾਉਣਾ, ਉਨ੍ਹਾਂ ਦੀ ਸਿਹਤ ਸੰਭਾਲ, ਰਾਸ਼ਨ ਮੁਹੱਈਆ ਕਰਵਾਉਣਾ ਅਤੇ ਪਸ਼ੂ ਧਨ ਦੀ ਸੰਭਾਲ ਹੈ। 

ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਖੇਤਰਾਂ ਨੂੰ ਸੈਕਟਰਾਂ ਵਿੱਚ ਵੰਡ ਕੇ ਰਾਹਤ ਕੰਮ ਕੀਤੇ ਗਏ ਹਨ ਅਤੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਗਈ ਹੈ। ਉਨ੍ਹਾਂ ਕਿਸ਼ਤੀਆਂ ਰਾਹੀਂ ਪ੍ਰਭਾਵਿਤ ਪਿੰਡਾਂ ਸਾਂਗਰਾ ਵਿਖੇ ਜਾ ਕੇ ਸੁੱਕੇ ਰਾਸ਼ਨ ਦੀ ਵੰਡ ਵੀ ਕੀਤੀ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਲੋੜਵੰਦਾਂ ਤੱਕ ਹਰ ਸੰਭਵ ਸਹਾਇਤਾ ਪਹੁੰਚਾਉਣ ਦੇ ਹੁਕਮ ਦਿੱਤੇ।

ਲੋਕਾਂ ਨਾਲ ਗੱਲਬਾਤ ਦੌਰਾਨ ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਥਿਤੀ ਉੇਪਰ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ। ਹੜ੍ਹ ਰੋਕੂ ਕਾਰਜਾਂ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਹੜ੍ਹ ਰੋਕੂ ਕਾਰਜਾਂ ਉੱਪਰ ਪੰਜਾਬ ਸਰਕਾਰ ਵਲੋਂ 276 ਕਰੋੜ ਰੁਪਏ ਖਰਚ ਕੀਤੇ ਗਏ ਹਨ। 

ਇਸ ਤੋਂ ਇਲਾਵਾ ਧੁੱਸੀ ਬੰਨ੍ਹਾਂ ਉੱਪਰ 4 ਲੱਖ ਮਿੱਟੀ ਦੇ ਬੋਰੇ ਭਰ ਕੇ ਰੱਖੇ ਗਏ ਹਨ ਤਾਂ ਜੋ ਕਿਸੇ ਵੀ ਅਣਸੁਖਾਵੇਂ ਹਾਲਤ ਵਿੱਚ ਤੁਰੰਤ ਵਰਤੋਂ ਕੀਤੀ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਧੁੱਸੀ ਤੇ ਐਂਡਵਾਂਸ ਬੰਨ੍ਹ ਪੂਰੀ ਤਰ੍ਹਾਂ ਸੁਰੱਖਿਅਤ ਹਨ ਤੇ ਉਨ੍ਹਾਂ ਨੂੰ ਕਿਸੇ ਕਿਸਮ ਦਾ ਖ਼ਤਰਾ ਨਹੀਂ ਹੈ। ਉਨ੍ਹਾਂ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ। 

ਇਸ ਤੋਂ ਪਹਿਲਾਂ ਸ੍ਰੀ ਗੋਇਲ ਵੱਲੋਂ ਸਥਾਨਕ ਰੈਸਟ ਹਾਊਸ ਵਿਖੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐਸ ਐਸ ਪੀ ਗੌਰਵ ਤੂਰਾ, ਮੁੱਖ ਇੰਜੀਨੀਅਰ ਡਰੇਨੇਜ ਹਰਦੀਪ ਸਿੰਘ ਮੈਂਦੀਰੱਤਾ, ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਰਾਹਤ ਕਾਰਜਾਂ ਦੀ ਸਮੀਖਿਆ ਕੀਤੀ। ਇਸ ਮੌਕੇ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ, ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Barinder Kumar Goel , Barinder Kumar Goyal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Sant Balbir Singh Seechewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD