Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

''ਖੇਡਾਂ ਵਤਨ ਪੰਜਾਬ ਦੀਆਂ-2025" ਦੀ ਮਸ਼ਾਲ ਦਾ ਮਾਨਸਾ 'ਚ ਭਰਵਾਂ ਸਵਾਗਤ

ਖੇਡਾਂ ਵਤਨ ਪੰਜਾਬ ਦੀਆਂ 'ਚ ਭਾਗ ਲੈ ਕੇ ਖਿਡਾਰੀ ਵਿਸ਼ਵ ਪੱਧਰ 'ਤੇ ਖੱਟ ਰਹੇ ਨੇ ਨਾਮਣਾ-ਡਿਪਟੀ ਕਮਿਸ਼ਨਰ

Kulwant Singh, DC Mansa, Deputy Commissioner Mansa, Mansa, Khedan Watan Punjab Dia 2025

Web Admin

Web Admin

5 Dariya News

ਮਾਨਸਾ , 20 Aug 2025

Last updated on: Aug 21, 2025, 12:54 IST

ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਰ ਸਾਲ ਵਾਂਗ ਇਸ ਸਾਲ ਵੀ ਕਰਵਾਈਆਂ ਜਾ ਰਹੀਆਂ "ਖੇਡਾਂ ਵਤਨ ਪੰਜਾਬ ਦੀਆਂ-2025" ਦੀ ਮਸ਼ਾਲ ਦਾ ਅੱਜ ਮਾਨਸਾ ਵਿਖੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਆਈ.ਏ.ਐਸ. ਅਤੇ ਐਸ.ਐਸ.ਪੀ. ਡਾ. ਭਾਗੀਰਥ ਸਿੰਘ ਮੀਨਾ ਤੇ ਹੋਰ ਸਖਸ਼ੀਅਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭੈਣੀ ਬਾਘਾ ਵਿਖੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਸਾਡੇ ਹਰ ਉਮਰ ਵਰਗ ਦੇ ਖਿਡਾਰੀਆਂ ਲਈ ਸ਼ਾਨਦਾਰ ਪਲੇਟਫਾਰਮ ਹੈ। 

ਇੰਨ੍ਹਾਂ ਖੇਡਾਂ ਵਿਚ ਭਾਗ ਲੈ ਕੇ ਖਿਡਾਰੀ ਕੌਮੀ ਅਤੇ ਕੌਮਾਂਤਰੀ ਪੱਧਰ ਤੱਕ ਨਾਮਣਾ ਖੱਟ ਰਹੇ ਹਨ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਡਾਂ ਨੂੰ ਪ੍ਰਫੁੱਲਿਤ ਕਰਨ ਦਾ ਸੁਨੇਹਾ ਦਿੰਦੀ ਇਹ ਮਸ਼ਾਲ ਸੰਗਰੂਰ ਤੋਂ ਚੱਲੀ ਹੈ ਅਤੇ ਹੋਰ ਵੱਖ ਵੱਖ ਜ਼ਿਲ੍ਹਿਆਂ ਵਿਚੋਂ ਦੀ ਹੁੰਦੀ ਹੋਈ ਹੁਸ਼ਿਆਰਪੁਰ ਪੁੱਜੇਗੀ ਜਿੱਥੇ ਇਨ੍ਹਾਂ ਖੇਡਾਂ ਦਾ ਉਦਘਾਟਨੀ ਸਮਾਰੋਹ 29 ਅਗਸਤ 2025 ਨੂੰ ਹੋਵੇਗਾ। 

ਇਹ ਖੇਡਾਂ 3 ਸਤੰਬਰ ਤੋਂ 23 ਨਵੰਬਰ 2025 ਤੱਕ ਸੂਬੇ ਦੇ ਵੱਖ ਵੱਖ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਦੇ ਖੇਡ ਸਟੇਡੀਅਮਾਂ ਵਿੱਚ ਹੋਣਗੀਆਂ। ਉਨ੍ਹਾਂ ਦੱਸਿਆ ਕਿ ਜੇਤੂਆਂ ਨੂੰ 09 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੇ ਨਕਦ ਇਨਾਮ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਖਿਡਾਰੀਆਂ ਨੂੰ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਹੁਤ ਵੱਡੇ ਮੌਕੇ ਪ੍ਰਦਾਨ ਕੀਤੇ ਗਏ ਹਨ ਅਤੇ ਬਹੁਤ ਸਾਰੀਆਂ ਨਵੀਆਂ ਖੇਡਾਂ ਨੂੰ ਇਸ ਵਿਚ ਸ਼ਾਮਿਲ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਖਿਡਾਰੀ ਖੇਡ੍ਹਣ ਅਤੇ ਆਪਣਾ ਹੁਨਰ ਵਿਖਾਉਣ ਤੋਂ ਵਾਂਝਾ ਨਾ ਰਹੇ। 

ਉਨ੍ਹਾਂ ਕਿਹਾ ਕਿ ਸਾਰੇ ਹੀ ਉਮਰ ਵਰਗ ਦੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਦੇ ਇਸ ਵਿਸ਼ੇਸ਼ ਉਪਰਾਲੇ ਖੇਡਾਂ ਵਤਨ ਪੰਜਾਬ ਦੀਆਂ ਦਾ ਲਾਜ਼ਮੀ ਤੌਰ 'ਤੇ ਹਿੱਸਾ ਬਣਨਾ ਚਾਹੀਦਾ ਹੈ ਤਾਂ ਜੋ ਉਹ ਆਪਣਾ ਨਾਮ ਵਿਸ਼ਵ ਪੱਧਰ ਤੱਕ ਲਿਜਾ ਸਕਣ ਅਤੇ ਆਪਣੇ ਦੇਸ਼ ਲਈ ਮੈਡਲ ਜਿੱਤ ਸਕਣ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੇਸ਼ਕਾਰੀਆਂ ਵੀ ਦਿੱਤੀਆਂ ਗਈਆਂ। 

ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ, ਬੈਡਮਿੰਟਨ ਕੋਚ ਰਮਨਦੀਪ ਕੌਰ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।

 

Tags: Kulwant Singh , DC Mansa , Deputy Commissioner Mansa , Mansa , Khedan Watan Punjab Dia 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD