Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

76ਵੇਂ ਵਣ ਮਹਾਂਉਤਸਵ ਮੌਕੇ ਕੁਲਵੰਤ ਸਿੰਘ ਤੇ ਐਸ.ਐਸ.ਪੀ. ਨੇ ਪੌਦੇ ਲਗਾ ਕੇ ਵਾਤਾਵਰਣ ਬਚਾਉਣ ਦਾ ਦਿੱਤਾ ਸੁਨੇਹਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਜ਼ਿਲ੍ਹੇ ਅੰਦਰ ਲਗਾਏ ਜਾਣਗੇ 3.50 ਲੱਖ ਪੌਦੇ-ਡਿਪਟੀ ਕਮਿਸ਼ਨਰ

Kulwant Singh, DC Mansa, Deputy Commissioner Mansa, Mansa, Tree Plantation, Forest Plantation, Plantation forestry, Tree Planting, Tree Plantation Drive, Plants Sapling, Tree Plantation Drive 2025

Web Admin

Web Admin

5 Dariya News

ਮਾਨਸਾ , 20 Aug 2025

Last updated on: Aug 21, 2025, 13:43 IST

ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ 76ਵਾਂ ਜ਼ਿਲ੍ਹਾ ਪੱਧਰੀ ਵਣ ਮਹਾਂ ਉਤਸਵ ਗੁਰੂ ਨਾਨਕ ਗਊਸ਼ਾਲਾ, ਮਾਨਸਾ ਵਿਖੇ ਮਨਾਇਆ ਗਿਆ। ਜਿਸ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਐਸ.ਐਸ.ਪੀ. ਭਾਗੀਰਥ ਸਿੰਘ ਮੀਨਾ ਨੇ ਪੌਦਾ ਲਗਾ ਕੇ ਹਰਿਆਵਲ ਅਤੇ ਸ਼ੁੱਧ ਵਾਤਾਵਰਣ ਲਈ ਯੋਗ ਉਪਰਾਲੇ ਕਰਨ ਦਾ ਸੁਨੇਹਾ ਦਿੰਦਿਆਂ ਕੀਤੀ।

ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ 'ਸ੍ਰੀ ਗੁਰੂ ਤੇਗ ਬਹਾਦਰ ਹਰਿਆਵਲ ਸੰਕਲਪ' ਮੁਹਿੰਮ ਚਲਾਈ ਗਈ ਹੈ ਜਿਸ ਅਧੀਨ ਜਿਲ਼੍ਹਾ ਮਾਨਸਾ ਵਿਚ 3.50 ਲੱਖ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਭਾਰਤ ਸਰਕਾਰ ਵੱਲੋਂ 'ਏਕ ਪੇੜ ਮਾਂ ਕੇ ਨਾਮ' ਮੁਹਿੰਮ ਵੀ ਚਲਾਈ ਗਈ ਹੈ ਜਿਸ ਅਨੁਸਾਰ ਹਰੇਕ ਬੱਚੇ ਨੂੰ ਆਪਣੇ ਜਨਮ ਦਿਵਸ ਮੌਕੇ ਇਕ ਪੌਦਾ ਆਪਣੀ ਮਾਂ ਦੇ ਨਾਮ 'ਤੇ ਲਗਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੁਦਰਤ ਨਾਲ ਜੁੜਨਾ ਆਪਣੇ ਆਪ ਨਾਲ ਜੁੜਨਾ ਹੈ। ਸਾਡੀ ਰੋਜ਼ਮਰਾ ਦੀ ਭੱਜਦੌੜ ਭਰੀ ਜ਼ਿੰਦਗੀ ਵਿਚੋਂ ਜਦੋਂ ਅਸੀਂ ਕੁੱਝ ਪਲ ਕੁਦਰਤ ਲਈ ਕੱਢਦੇ ਹਾਂ ਤਾਂ ਆਪਣੇ ਆਪ ਨੂੰ ਅੱਜ ਵਿਚ ਜਿਉਣ ਦਾ ਅਹਿਸਾਸ ਹੁੰਦਾ ਹੈ, ਨਈ ਤਾਂ ਮਨੁੱਖ ਆਪਣੇ ਰੁਝੇਵਿਆਂ ਵਿਚ ਉਲਝਿਆ ਹੁੰਦਾ ਕਿਤੇ ਹੋਰ ਹੈ ਪਰ ਉਸ ਦਾ ਦਿਮਾਗ ਕਿਤੇ ਹੋਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਕੁਦਰਤ ਨਾਲ ਗੁਜ਼ਾਰਨ ਲਈ ਸਮਾਂ ਜ਼ਰੂਰ ਕੱਢਣਾ ਚਾਹੀਦਾ ਹੈ। 

ਰੁੱਖ ਸਾਨੂੰ ਮੁਫ਼ਤ ਵਿਚ ਆਕਸੀਜ਼ਨ ਦਿੰਦੇ ਹਨ ਜਿਸ ਦੀ ਮਨੁੱਖੀ ਜੀਵਨ ਲਈ ਬਹੁਤ ਮਹੱਤਤਾ ਹੈ, ਸੋ ਆਓ ਸਾਰੇ ਰੁੱਖ ਲਗਾਉਣ ਦੀ ਪਿਰਤ ਪਾਈਏ। ਰੁੱਖ ਲਗਾਉਣ ਦਾ ਬਹਾਨਾ ਲੱਭੀਏ, ਹਰ ਖੁਸ਼ੀ, ਗ਼ਮੀ ਜਾਂ ਕਿਸੇ ਵੀ ਹੋਰ ਸਮਾਗਮ ਮੌਕੇ ਰੁੱਖ ਲਗਾਉਣ ਦੀ ਪਿਰਤ ਪਾਈਏ ਤਾਂ ਜੋ ਵਾਤਾਵਰਣ ਅਤੇ ਕੁਦਰਤ ਦੀ ਆਉਣ ਵਾਲੀਆਂ ਪੀੜ੍ਹੀਆਂ ਲਈ ਸੰਭਾਲ ਕੀਤੀ ਜਾ ਸਕੇ।

ਜ਼ਿਲ੍ਹਾ ਜੰਗਲਾਤ ਅਫ਼ਸਰ ਪਵਨ ਸ੍ਰੀਧਰ ਨੇ ਕਿਹਾ ਕਿ ਵਣ ਵਿਭਾਗ ਵੱਲੋ ਕਿਸਾਨਾਂ ਨੂੰ ਸਬਸਿਡੀ ਤਹਿਤ ਆਪਣੇ ਖੇਤਾਂ ਵਿੱਚ ਹਰ ਤਰ੍ਹਾਂ ਦੇ ਰੁੱਖ ਲਗਾਉਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਣ ਮਹਾਂਉਤਸਵ ਤਹਿਤ ਆਮ ਲੋਕਾਂ, ਸਕੂਲਾਂ, ਕਾਲਜਾਂ ਅਤੇ ਐਨ.ਜੀ.ਓਜ਼ ਨੂੰ ਰੁੱਖ ਲਗਾ ਕੇ ਕੁਦਰਤੀ ਵਾਤਾਵਰਣ ਦੀ ਸਾਂਭ-ਸੰਭਾਲ ਅਤੇ ਸਵੱਛ ਰੱਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਵਣ ਮਹਾਂਉਤਸਵ ਦੀ ਸ਼ੁਰੂਆਤ ਸਾਲ 1950 ਵਿੱਚ ਕੇ.ਐਮ.ਮੁਨਸ਼ੀ ਨੇ ਰਾਜਘਾਟ, ਦਿੱਲੀ ਵਿੱਚ ਰੁੱਖ ਲਗਾ ਕੇ ਕੀਤੀ ਸੀ। ਉਨ੍ਹਾਂ ਕਿਹਾ ਕਿ ਜੀ.ਪੀ.ਐਮ. ਸਕੀਮ ਅਧੀਨ ਮਿੰਨੀ ਜੰਗਲ ਦੇ ਰੂਪ ਵਿੱਚ 22 ਨਾਨਕ ਬਗੀਚੀਆਂ ਅਤੇ 2 ਪਵਿੱਤਰ ਵਣ ਲਗਾਏ ਜਾ ਰਹੇ ਹਨ, ਜਿਸ ਨਾਲ ਅਲੋਪ ਹੋਏ ਪੰਛੀਆਂ ਦੇ ਰਹਿਣ ਬਸੇਰੇ ਬਣ ਸਕਣ। 

ਪਿਛਲੇ ਸਾਲ ਵੀ ਇਸ ਮੰਡਲ ਵੱਲੋ 21 ਨਾਨਕ ਬਗੀਚੀਆਂ ਅਤੇ 2 ਪਵਿੱਤਰ ਵਣ ਲਗਾਏ ਗਏ ਸਨ, ਜਿੰਨ੍ਹਾਂ ਵਿੱਚ ਰਵਾਇਤੀ ਬੂਟੇ ਜਿਵੇ ਕਿ ਟਾਹਲੀ, ਕਿੱਕਰ, ਜੰਡ. ਰਹੇੜੂ ਕਰੀਰ, ਬੇਰੀ ਅਤੇ ਹੋਰ ਦਰੱਖਤ ਜਿਵੇਂ ਕਿ ਅੰਬ, ਜਾਮਣ, ਤੂਤ, ਖੈਰ, ਕਦਮ, ਕਚਨਾਰ, ਗੁਲਮੋਹਰ, ਇਮਲੀ ਆਦਿ ਦੇ ਪੌਦੇ ਲਗਾਏ ਗਏ ਹਨ। ਸਮਾਗਮ ਦੇ ਅਖੀਰ ਵਿਚ ਵਿਭਾਗ ਵੱਲੋਂ ਪੌਦੇ ਲਗਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਨਾਗਰਿਕਾਂ, ਕਲੱਬਾਂ, ਐਨ.ਜੀ.ਓਜ਼ ਅਤੇ ਪਿੰਡਾਂ ਦੀਆਂ ਪੰਚਾਇਤਾਂ ਦਾ ਸਨਮਾਨ ਕੀਤਾ ਗਿਆ।

ਇਸ ਮੌਕੇ ਵਣ ਰੇਂਜ ਅਫ਼ਸਰ ਮਾਨਸਾ ਸੁਖਦੇਵ ਸਿੰਘ, ਵਣ ਰੇਂਜ ਅਫ਼ਸਰ ਬੁਢਲਾਡਾ ਹਰਦਿਆਲ ਸਿੰਘ, ਚੇਅਰਮੈਨ ਗੁਰੂ ਨਾਨਕ  ਗਊਸ਼ਾਲਾ ਸੁਰਿੰਦਰ ਪੱਪੀ ਦਾਨੇਵਾਲੀਆ, ਸਰਪਰਸਤ ਕਮਲ ਭੂਸ਼ਨ ਦਾਨੇਵਾਲੀਆ, ਸੀਨੀਅਰ ਮੈਂਬਰ ਸਤੀਸ਼ ਗੋਇਲ, ਸੈਕਟਰੀ ਪ੍ਰੇਮ ਜੋਗਾ, ਖਜ਼ਾਨਚੀ ਕ੍ਰਿਸ਼ਨ ਲਾਲ, ਪ੍ਰਧਾਨ ਪ੍ਰਿਤਪਾਲ ਸ਼ਰਮਾ, ਸੀ.ਈ.ਓ. ਥਰਮਲ ਪਲਾਂਟ ਬਣਾਂਵਾਲੀ ਪੰਕਜ ਸ਼ਰਮਾ, ਪ੍ਰਧਾਨ ਇੰਡੀਅਨ ਮੈਡੀਕਲ ਐਸੋਸੀਏਸ਼ਨ ਡਾ. ਜਨਕ ਰਾਜ, ਕਨਵੀਨਰ ਵਾਤਾਵਰਣ ਸੁਸਾਇਟੀ ਅਸ਼ੋਕ ਸਪੋਲੀਆ, ਜੀਵਨ ਸਿੰਘ ਵਾਤਾਵਰਣ ਪ੍ਰੇਮੀ ਖੋਖਰ ਕਲਾਂ ਅਤੇ ਬਲਵੀਰ ਸਿੰਘ ਅਗਰੋਈਆ ਬਲਵੀਰ ਸਿੰਘ ਅਗਰੋਈਆ ਹਾਜ਼ਰ ਸਨ।

 

Tags: Kulwant Singh , DC Mansa , Deputy Commissioner Mansa , Mansa , Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD