Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਸਵਿੰਦਰ ਸਿੰਘ ਰਮਦਾਸ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸਪੋਰਟਸ ਕਿੱਟਾਂ ਵੰਡਣ ਦਾ ਸਿਲਸਿਲਾ ਜਾਰੀ

Jaswinder Singh Ramdas, Amritsar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 20 Aug 2025

Last updated on: Aug 21, 2025, 14:53 IST

ਆਮ ਆਦਮੀ ਪਾਰਟੀ ਦੇ ਹਲਕਾ ਅਟਾਰੀ ਤੋਂ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਵਿੱਚ ਸਿਹਤਮੰਦ ਜੀਵਨ ਸ਼ੈਲੀ ਨੂੰ ਪ੍ਰੋਤਸਾਹਿਤ ਕਰਨ ਲਈ ਚਲਾਈ ਮੁਹਿੰਮ ਤਹਿਤ ਅੱਜ ਹਲਕੇ ਦੇ 12 ਹੇਰ ਪਿੰਡਾਂ ਵਿੱਚ ਸਪੋਰਟਸ ਕਿੱਟਾਂ ਵੰਡੀਆਂ ਗਈਆਂ ਅਤੇ ਹੁਣ ਤੱਕ ਕੁੱਲ 20 ਪਿੰਡਾਂ ਵਿੱਚ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ। ਇਸ ਕੜੀ ਹੇਠ ਪਿੰਡ ਬਾਬਾ ਫੌਜਾ ਸਿੰਘ, ਮਾਲੂਵਾਲ, ਨਰਾਇਣਪੁਰ, ਬੱਲ ਕਲਾਂ, ਚਾਟੀਵਿੰਡ ਬੋਪਾਰਾਏ, ਮੁਹਾਵਾ, ਅਚਿੰਤਕੋਟ, ਆਬਾਦੀ ਬੋਹੜੂ ਪੁੱਲ, ਬੋਹੜੂ, ਨੱਥੂਪੁਰਾ ਅਤੇ ਰਾਮੂਵਾਲ ਵਿੱਚ ਹਰ ਪਿੰਡ ਨੂੰ ਇੱਕ ਕ੍ਰਿਕੇਟ ਕਿੱਟ ਅਤੇ ਇੱਕ ਵਾਲੀਬਾਲ ਕਿੱਟ ਭੇਂਟ ਕੀਤੀ ਗਈ।

ਇਸ ਮੌਕੇ ਵਿਧਾਇਕ ਰਮਦਾਸ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਪਿੰਡਾਂ ਵਿੱਚ ਵੀ ਖੇਡ ਸਮੱਗਰੀ ਵੰਡਣ ਦਾ ਸਿਲਸਿਲਾ ਜਾਰੀ ਰਹੇਗਾ। ਉਨ੍ਹਾਂ ਨੇ ਕਿਹਾ ਕਿ ਖੇਡਾਂ ਨਾਲ ਜੁੜਨਾ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਖੇਡਾਂ ਰਾਹੀਂ ਨੌਜਵਾਨ ਨਾ ਸਿਰਫ਼ ਸ਼ਰੀਰਕ ਅਤੇ ਮਾਨਸਿਕ ਤੌਰ ‘ਤੇ ਮਜ਼ਬੂਤ ਹੁੰਦੇ ਹਨ, ਸਗੋਂ ਉਹ ਅਨੁਸ਼ਾਸਨ, ਟੀਮ ਵਰਕ ਅਤੇ ਮਿਹਨਤ ਦੀ ਮਹੱਤਤਾ ਨੂੰ ਵੀ ਸਮਝਦੇ ਹਨ। ਇਹ ਗੁਣ ਉਨ੍ਹਾਂ ਨੂੰ ਜੀਵਨ ਦੇ ਹਰ ਖੇਤਰ ਵਿੱਚ ਸਫਲਤਾ ਪ੍ਰਾਪਤ ਕਰਨ ਲਈ ਰਾਹ ਪ੍ਰਦਰਸ਼ਿਤ ਕਰਦੇ ਹਨ।

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ਾ ਮੁਕਤੀ ਅਤੇ ਖੇਡ ਪ੍ਰੋਤਸਾਹਨ ਆਪਸੀ ਤੌਰ ‘ਤੇ ਜੁੜੇ ਹੋਏ ਹਨ। ਜਦੋਂ ਨੌਜਵਾਨ ਖੇਡ ਮੈਦਾਨਾਂ ਵਿੱਚ ਵੱਧ ਸਮਾਂ ਬਿਤਾਉਂਦੇ ਹਨ ਤਾਂ ਉਹਨਾਂ ਵਿੱਚ ਸਕਾਰਾਤਮਕ ਸੋਚ ਵਿਕਸਿਤ ਹੁੰਦੀ ਹੈ ਅਤੇ ਉਹ ਸਮਾਜ ਦੇ ਸਰਗਰਮ ਮੈਂਬਰ ਬਣਦੇ ਹਨ। ਵਿਧਾਇਕ ਰਮਦਾਸ ਨੇ ਇਹ ਵੀ ਦੱਸਿਆ ਕਿ ਪਿੰਡ ਪੱਧਰ ‘ਤੇ ਖੇਡਾਂ ਲਈ ਹੋਰ ਸਹੂਲਤਾਂ ਪ੍ਰਦਾਨ ਕਰਨ ਦੇ ਯਤਨ ਤੇਜ਼ੀ ਨਾਲ ਜਾਰੀ ਹਨ, ਤਾਂ ਜੋ ਹਰ ਪਿੰਡ ਦੇ ਨੌਜਵਾਨ ਮੈਦਾਨਾਂ ਰਾਹੀਂ ਆਪਣੀ ਪਹਿਚਾਣ ਬਣਾਉਣ।

ਅੰਤ ਵਿੱਚ ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਖੇਡਾਂ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦਾ ਅਟੂਟ ਹਿੱਸਾ ਬਣਾਉ ਅਤੇ ਆਪਣੀ ਪਿੰਡ ਦੀ ਸ਼ਾਨ ਖੇਡਾਂ ਅਤੇ ਜਿੱਤ ਨਾਲ ਬਣਾਉ।

 

Tags: Jaswinder Singh Ramdas , Amritsar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD