Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਯਮੁਨਾ ਨਦੀ ਨੂੰ ਸਾਫ ਅਤੇ ਨਿਰਮਲ ਬਨਾਂਉਣ ਲਈ ਗਠਨ ਕੀਤੀ ਜਾਵੇਗੀ ਸੰਯੁਕਤ ਕਮੇਟੀ - ਨਾਇਬ ਸਿੰਘ ਸੈਣੀ

ਪ੍ਰਧਾਨ ਮੰਤਰੀ ਦੇ ਸੰਕਲਪ ਅਨੁਸਾਰ ਕੀਤਾ ਜਾਵੇਗਾ ਯਮੁਨਾ ਨੂੰ ਸਾਫ - ਨਾਇਬ ਸਿੰਘ ਸੈਣੀ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, CR Paatil, Chandrakant Raghunath Paatil, Manohar Lal Khattar

Web Admin

Web Admin

5 Dariya News

ਨਵੀਂ ਦਿੱਲੀ , 20 Aug 2025

Last updated on: Aug 21, 2025, 16:36 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੈ ਕਿਹਾ ਕਿ ਮਾਂ ਗੰਗਾ ਦੀ ਤਰਜ 'ਤੇ ਯਮੁਨਾ ਨਦੀ ਨੂੰ ਵੀ ਸਾਫ ਅਤੇ ਨਿਰਮਲ ਬਨਾਉਣ ਲਈ ਸੀਡਬਲਿਯੂਸੀ, ਹਰਿਆਣਾ ਸਰਕਾਰ ਅਤੇ ਦਿੱਲੀ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਇੱਕ ਸੰਯੁਕਤ ਕਮੇਟੀ ਗਠਨ ਕੀਤੀ ਜਾਵੇਗੀ। ਇਹ ਕਮੇਟੀ ਯਮੁਨਾ ਨਦੀਂ ਦੀ ਸਫਾਈ ਦੇ ਨਾਲ-ਨਾਲ ਇਸ ਨਾਲ ਸਬੰਧਿਤ ਹੋਰ ਸਮਸਿਆਵਾਂ ਦੇ ਹੱਲ 'ਤੇ ਵੀ ਕੰਮ ਕਰੇਗੀ।

ਮੁੱਖ ਮੰਤਰੀ ਅੱਜ ਨਵੀਂ ਦਿੱਲੀ ਦੇ ਕਿਰਤ ਸ਼ਕਤੀ ਭਵਨ ਵਿੱਚ ਕੇਂਦਰੀ ਜਲ੍ਹ ਸ਼ਕਤੀ ਮੰਤਰੀ ਸੀ ਆਰ ਪਾਟਿਲ ਦੀ ਅਗਵਾਈ ਹੇਠ 'ਇੰਟਰ ਸਟੇਟ ਕੁਆਰਡੀਨੇਸ਼ਨ ਰਿਲੇਟਿਡ ਟੂ ਯਮੁਨਾ ਵਾਟਰ ਜੇਜੁਵਿਨੇਸ਼ਨ' ਨੂੰ ਲੈ ਕੇ ਆਯੋਜਿਤ ਮੀਟਿੰਗ ਦੇ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ। ਮੀਟਿੰਗ ਵਿੱਚ ਕੇਂਦਰੀ ਸ਼ਹਿਰੀ ਆਵਾਸ ਅਤੇ ਊਰਜਾ ਮੰਤਰੀ ਸ੍ਰੀ ਮਨੋਹਰ ਲਾਲ ਵੀ ਮੌਜੂਦ ਸਨ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸ੍ਰੀਮਤੀ ਰੇਖਾ ਗੁਪਤਾ ਦੀ ਅਗਵਾਈ ਹੇ  ਦਿੱਲੀ ਵਿੱਚ ਸਰਕਾਰ ਬਨਣ ਦੇ ਬਾਅਦ ਤੋਂ ਯੋਜਨਾਵਾਂ ਨੂੰ ਤੇਜੀ ਨਾਲ ਤਿਆਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਜਮੀਨੀ ਪੱਧਰ 'ਤੇ ਉਤਾਰਣ ਦਾ ਕੰਮ ਲਗਾਤਾਰ ਜਾਰੀ ਹੈ। ਉਨ੍ਹਾਂ ਨੇ ਦਸਿਆ ਕਿ ਯਮੁਨਾ ਨਦੀਂ ਦੀ ਸਵੱਛਤਾ ਲਈ ਤੇਜੀ ਨਾਲ ਕੰਮ ਕੀਤਾ ਜਾ ਰਿਹਾ ਹੈ। 

ਨਦੀਂ ਵਿੱਚ ਡਿੱਗਣ ਵਾਲੇ ਗੰਦੇ ਪਾਣੀ ਦੇ ਨਾਲਿਆਂ ਨੂੰ ਸੀਵਰੇਜ ਟ੍ਰੀਟਮੈਂਟ ਪਲਾਂਟ (ਐਸਟੀਪੀ) ਰਾਹੀਂ ਸਾਫ ਕਰ ਕੇ ਨਦੀਂ ਵਿੱਚ ਪ੍ਰਵਾਹਿਤ ਕਰਨ ਦੀ ਪ੍ਰਕ੍ਰਿਆ ਨੂੰ ਗਤੀ ਪ੍ਰਦਾਨ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਦਸਿਆ ਕਿ ਯਮੁਨਾ ਨਦੀਂ ਦੀ ਸਫਾਈ ਦੇ ਮੁਹਿੰਮ ਤਹਿਤ ਹੁਣ ਤੱਕ 16 ਹਜਾਰ ਮੀਟ੍ਰਿਕ ਟਨ ਕੂੜਾ ਕੱਢਿਆ ਜਾ ਚੁੱਕਾ ਹੈ। 

ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਸੰਕਲਪ ਅਨੁਸਾਰ ਨਿਰਧਾਰਿਤ ਟੀਚੇ ਤਹਿਤ ਯਮੁਨਾ ਨੂੰ ਸਾਫ ਅਤੇ ਨਿਰਮਲ ਬਣਾਇਆ ਜਾਵੇਗਾ। ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਯਮੁਨਾ ਦੀ ਸਵੱਛਤਾ ਦੋਨੋ ਸਰਕਾਰਾਂ ਦੀ ਸਰਵੋਚ ਪ੍ਰਾਥਮਿਕਤਾ ਹੈ ਅਤੇ ੧ਲਦੀ ਹੀ ਜਨਤਾ ਯਮੁਨਾ ਨਦੀਂ ਦਾ ਸਾਫ ਰੂਪ ਦੇਖ ਸਕੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਕਰਨਾਲ ਜਿਲ੍ਹੇ ਦੇ ਪੱਲੀ ਪਿੰਡ ਤੋਂ ਯਮੁਨਾ ਨਦੀ ਵਿੱਚ ਡਿੱਗਣ ਵਾਲੀ ਡੇ੍ਰਨ ਦਾ ਬੀਓਡੀ ਪੱਧਰ 80 ਹੈ। ਇਸ ਪਾਣੀ ਨੂੰ ਵੱਧ ਸਾਫ ਬਨਾਉਣ ਲਈ ਜਰੂਰੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਨੇ ਦਸਿਆ ਕਿ ਫਰੀਦਾਬਾਦ ਦੇ ਓਖਲਾ ਵਿੱਚ ਯਮੁਨਾ ਨਦੀ ਦੇ ਪਾਣੀ ਦੇ ਬੀਓਡੀ ਪੱਧਰ ਵਿੱਚ ਵਰਨਣਯੋਗ ਸੁਧਾਰ ਹੋਇਆ ਹੈ। 

ਇਸ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਨਾਉਣ ਲਈ 44 ਸੀਵਰੇਜ ਟ੍ਰੀਟਮੈਂਟ ਪਲਾਂਟ ਸਥਾਪਿਤ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਤੋਂ ਰੋਜਾਨਾ ਲਗਭਗ 620 ਐਮਐਲਡੀ ਪਾਣੀ ਸਾਫ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ, 510 ਐਮਐਲਡੀ ਪਾਣੀ ਨੂੰ ਸਾਫ ਬਨਾਉਣ ਲਈ 9 ਹੋਰ ਸੀਪਰੇਜ ਟ੍ਰੀਟਮੈਂਟ ਪਲਾਂਟ ਸਥਾਪਿਤ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਵਾਤਾਵਰਣ ਅਤੇ ਪਾਣੀ ਨੁੰ ਲੈ ਕੇ ਕਿਸੇ ਵੀ ਤਰ੍ਹਾ ਦੀ ਸੂਬਿਆਂ ਦੀ ਕੋਈ ਸੀਮਾਵਾਂ ਨਹੀਂ ਹੁੰਦੀਆਂ। ਇਸ ਦੇ ਲਈ ਦੋਵਾਂ ਸੂਬਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ ਤਾਂ ਹੀ ਯਮੁਨਾ ਨਦੀਂ ਨੂੰ ਪੂਰੀ ਤਰ੍ਹਾ ਨਾਲ ਸਾਫ ਬਣਾਇਆ ਜਾ ਸਕੇਗਾ। ਉਨ੍ਹਾਂ ਨੇ ਕਿਹਾ ਕਿ ਇਹ ਯਕੀਨੀ ਕੀਤਾ ਜਾ ਰਿਹਾ ਹੈ ਕਿ ਪ੍ਰਦੂਸ਼ਿਤ ਪਾਣੀ ਸਿੱਧੇ ਰੂਪ ਨਾਲ ਸਮੁਨਾ ਨਦੀ ਵਿੱਚ ਨਾ ਪਾਇਆ ਜਾਵੇ। 

ਇਸ ਦੇ ਲਈ ਅਧਿਕਾਰੀਆਂ ਨੂੰ ਵੀ ਜਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਨਜਫਗੜ੍ਹ ਝੀਲ ਤੇ ਡੇ੍ਰਨ ਨੂੰ ਵੀ ਮਾਨੀਟਰਿੰਗ ਕਰਨ ਲਈ ਦਿੱਲੀ ਤੇ ਹਰਿਆਣਾ ਦੇ ਪ੍ਰਤੀਨਿਧੀਆਂ ਤੇ ਮਾਹਰਾਂ ਦੀ ਸੇਵਾਵਾਂ ਲਈਆਂ ਜਾਣਗੀਆਂ ਅਤੇ ਹਰਿਆਣਾਂ ਦੇ ਉਦਯੋਗਾਂ ਤੋਂ ਨਿਕਲਣ ਵਾਲੇ ਦੂਸ਼ਿਤ ਪਾਣੀ ਦੇ ਬੀਓਡੀ ਲੇਵਲ ਦੀ ਵੀ ਜਾਂਚ ਕੀਤੀ ਜਾਵੇਗੀ। ਸ੍ਰੀ ਨਾਇਬ ਸਿੰਘ ਸੈਣੀ ਨੇ ਦਿੱਲੀ ਦੀ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ 'ਤੇ ਹੋਏ ਹਮਲੇ ਦੀ ਕੜੀ ਨਿੰਦਾ ਕਰਦੇ ਹੋਏ ਇਸ ਨੂੰ ਮੰਦਭਾਗੀ ਦਸਿਆ।

ਮੀਟਿੰਗ ਵਿੱਚ ਕੇਂਦਰੀ ਸਕੱਤਰ ਦੇਵਸ਼੍ਰੀ ਮੁਖਰਜੀ, ਦਿੱਲੀ ਦੇ ਮੁੱਖ ਸਕੱਤਰ ਧਰਮੇਂਦਰ ਕੁਮਾਰ, ਹਰਿਆਣਾ ਦੇ ਵਧੀਕ ਮੁੱਖ ਸਕੱਤਰ ਵਿਨੀਤ ਗਰਗ, ਵਧੀਕ ਮੁੱਖ ਸਕੱਤਰ ਸਿੰਚਾਈ ਵਿਭਾਗ ਅਨੁਰਾਗ ਅਗਰਵਾਲ ਸਮੇਤ ਸਿੰਚਾਈ ਅਤੇ ਵਾਤਾਵਰਣ ਵਿਭਾਗ ਦੇ ਸੀਨੀਅਰ ਅਧਿਕਾਰੀ ਮੌਜੂਦ ਰਹੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , CR Paatil , Chandrakant Raghunath Paatil , Manohar Lal Khattar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD