Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਦਲਜੀਤ ਸਿੰਘ ਗਰੇਵਾਲ ਭੋਲਾ ਤੇ ਨਗਰ ਨਿਗਮ ਮੇਅਰ ਵੱਲੋਂ ਪਾਵਰਕਾਮ ਅਧਿਕਾਰੀਆਂ ਨਾਲ ਬੈਠਕ

ਹਲਕੇ 'ਚ ਚੱਲ ਰਹੇ ਕਾਰਜ਼ਾਂ ਨੂੰ ਜਲਦ ਨਿਪਟਾਉਣ ਦੇ ਦਿੱਤੇ ਨਿਰਦੇਸ

Daljit Singh Grewal, Daljit Singh Grewal Bhola, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 21 Aug 2025

Last updated on: Aug 22, 2025, 11:26 IST

ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਵੱਲੋਂ ਹਲਕੇ ਵਿੱਚ ਚੱਲ ਰਹੇ ਪਾਵਰਕਾਮ ਵਿਭਾਗ ਦੇ ਕਾਰਜ਼ਾਂ ਸਬੰਧੀ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ। ਇਸ ਦੌਰਾਨ ਵਿਭਾਗ ਦੇ ਚੀਫ ਜਗਦੇਵ ਸਿੰਘ ਹੰਸ, ਐਸ ਸੀ ਈਸਟ ਤੋਂ ਇਲਾਵਾ ਐਸ ਡੀ ਓ, ਜੇ ਈ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਮੇਅਰ ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਹਲਕਾ ਪੂਰਬੀ ਵਿੱਚ ਚੱਲ ਰਹੇ ਬਿਜਲੀ ਵਿਭਾਗ ਦੇ ਕੰਮਾਂ ਨੂੰ ਲੈ ਕੇ ਅੱਜ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ, ਇਸ ਮੀਟਿੰਗ ਦੌਰਾਨ ਜਿੱਥੇ ਚੱਲ ਰਹੇ ਕੰਮਾਂ ਨੂੰ ਜਲਦ ਨਿਪਟਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ, ਉਥੇ ਹੀ ਦੂਜੇ ਪਾਸੇ ਦਾਣਾ ਮੰਡੀ ਬਹਾਦਰ ਕੇ ਰੋਡ, ਰਾਹੋਂ ਰੋਡ ਗ੍ਰਿਡ ਦੇ ਕੰਮਾਂ ਨੂੰ ਜਲਦ ਨਿਪਟਾਉਣ ਤੋਂ ਇਲਾਵਾ ਵਰਧਮਾਨ  ਦੀ ਬੈਕਸਾਈਡ ਵੱਡਾ ਗ੍ਰਿਡ ਲਗਾਉਣ ਲਈ ਅਤੇ ਫੋਕਲ ਪੁਆਇੰਟ ਗ੍ਰਿਡ ਨੂੰ ਅਪਗਰੇਡ ਕਰਨ ਲਈ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਕਈ ਇਲਾਕਿਆਂ ਵਿੱਚ ਤਾਰਾਂ ਲਟਕਣ ਦੀ ਸਮੱਸਿਆ ਸਾਹਮਣੇ ਆ ਰਹੀ ਹੈ, ਉਸ ਲਈ ਫੋਰ ਇਨ ਬਕਸੇ ਲਗਾਏ ਜਾਣਗੇ ਤਾਂ ਜੋ ਬਿਜਲੀ ਦੀਆਂ ਤਾਰਾਂ ਲਟਕਣ ਦੀ ਸਮੱਸਿਆ ਤੋਂ ਨਿਜਾਤ ਮਿਲ ਸਕੇ। ਉਹਨਾਂ ਦੱਸਿਆ ਕਿ ਹਲਕਾ ਪੂਰਬੀ ਵਿੱਚ ਜਿਆਦਾਤਰ ਟਰਾਂਸਫਾਰਮਰ ਨਵੇਂ ਲਗਾਏ ਜਾ ਚੁੱਕੇ ਹਨ ਅਤੇ ਜਿਸ ਇਲਾਕੇ ਵਿੱਚ ਟਰਾਂਸਫਾਰਮਾਂ ਦੀ ਜਰੂਰਤ ਹੈ ਆਉਣ ਵਾਲੇ ਦਿਨਾਂ ਵਿੱਚ ਉਹਨਾਂ ਇਲਾਕਿਆਂ ਵਿੱਚ ਵੀ ਨਵੇਂ ਟਰਾਂਸਫਾਰਮਰ ਲਗਾਏ ਜਾਣਗੇ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਪੂਰਬੀ ਵਿੱਚ ਵਿਕਾਸ ਪੱਖੋਂ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਹਲਕੇ ਵਿੱਚ ਬਿਜਲੀ ਸਪਲਾਈ ਨੂੰ ਸੁਚਾਰੂ ਰੂਪ ਨਾਲ ਚਲਾਉਣ ਲਈ ਹਰ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਬਿਜਲੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਰਹਿਣ ਦਿੱਤੀ ਜਾਵੇਗੀ।

ਇਸ ਮੌਕੇ ਪਾਵਰਕਾਮ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਹਲਕਾ ਪੂਰਬੀ ਵਿੱਚ ਬਿਜਲੀ ਵਿਭਾਗ ਵੱਲੋਂ ਜੋ ਵੀ ਕੰਮ ਸ਼ੁਰੂ ਕੀਤੇ ਗਏ ਹਨ ਉਹਨਾਂ ਨੂੰ ਜਲਦ ਮੁਕੰਮਲ ਕੀਤਾ ਜਾਵੇਗਾ ਤਾਂ ਜੋ ਹਲਕਾ ਨਿਵਾਸੀਆਂ ਨੂੰ ਬਿਜਲੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।  ਇਸ ਮੌਕੇ ਪਾਰਟੀ ਵਰਕਰਾਂ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 

Tags: Daljit Singh Grewal , Daljit Singh Grewal Bhola , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD