Friday, 05 June 2026

 

 

ਖ਼ਾਸ ਖਬਰਾਂ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼

 

ਭਗਵੰਤ ਸਿੰਘ ਮਾਨ ਵੱਲੋਂ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਪ੍ਰਮੁੱਖ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ

ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਲਈ ਆਖਿਆ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Aman Arora

Web Admin

Web Admin

5 Dariya News

ਚੰਡੀਗੜ੍ਹ , 21 Aug 2025

Last updated on: Aug 22, 2025, 11:43 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਸੀਨੀਅਰ ਪੰਜਾਬ ਗੁੱਡ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਕਈ ਪ੍ਰਮੁੱਖ ਯੋਜਨਾਵਾਂ ਅਤੇ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ ਦਿੱਤਾ। ਅੱਜ ਇੱਥੇ ਫੈਲੋਜ਼ ਨਾਲ ਵਿਚਾਰ-ਚਰਚਾ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸੇਵਾ ਨਿਭਾਉਣ ਲਈ ਭਰਤੀ ਕੀਤਾ ਗਿਆ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਮੁੱਖ ਮੰਤਰੀ ਸਿਹਤ ਯੋਜਨਾ, ਯੁੱਧ ਨਸ਼ਿਆਂ ਵਿਰੁੱਧ, ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ ਅਤੇ ਹੋਰਨਾਂ ਸਮੇਤ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮਾਂ ਲਈ ਜ਼ਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਹ ਫੈਲੋਜ਼ ਸਮਰਪਿਤ ਭਾਵਨਾ, ਨਵੀਨਤਾ, ਅਮਲ ਅਤੇ ਲੋਕਾਂ ਨਾਲ ਜੁੜ ਕੇ ਸੇਵਾ ਪ੍ਰਦਾਨ ਕਰਨ ਅਤੇ ਪ੍ਰਸ਼ਾਸਨ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਲਈ ਨਵੇਂ ਦ੍ਰਿਸ਼ਟੀਕੋਣ, ਹੁਨਰ ਅਤੇ ਅਮਲ ਨੂੰ ਯਕੀਨੀ ਬਣਾਉਣਗੇ। 

ਭਗਵੰਤ ਸਿੰਘ ਮਾਨ ਨੇ ਫੈਲੋਜ਼ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਤਾਂ ਜੋ ਉਹ ਸਕੀਮਾਂ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਲਾਗੂ ਕਰਨ ਲਈ ਜ਼ਮੀਨੀ ਪੱਧਰ 'ਤੇ ਹਕੀਕਤਾਂ ਤੋਂ ਜਾਣੂ ਹੋ ਸਕਣ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਫੈਲੋਜ਼ ਨੂੰ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨ ਲਈ ਖੁੱਲ੍ਹੀ ਆਜ਼ਾਦੀ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਇਹ ਫੈਲੋਜ਼ ਆਈ.ਆਈ.ਟੀ. ਤੋਂ ਲੈ ਕੇ ਆਈ.ਆਈ.ਐਮ. ਆਦਿ ਸੰਸਥਾਵਾਂ ਤੋਂ ਸਿਖਲਾਈ ਪ੍ਰਾਪਤ ਹਨ ਅਤੇ ਉਨ੍ਹਾਂ ਕੋਲ ਲੋਕ ਪੱਖੀ ਕਦਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਵਿਆਪਕ ਗਿਆਨ ਅਤੇ ਮੁਹਾਰਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਸੂਬਾ ਸਰਕਾਰ ਦਾ ਅਹਿਮ ਹਿੱਸਾ ਹੋਣਗੇ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਕਾਲੀ ਦੁਨੀਆ ਦਿਮਾਗੀ ਤੌਰ 'ਤੇ ਸੋਚ-ਵਿਚਾਰ ਕਰਨ ਅਤੇ ਨਵੇਂ ਵਿਚਾਰ ਲਿਆਉਣ ਨਾਲ ਸਬੰਧਤ ਹੈ। ਉਨ੍ਹਾਂ ਕਿਹਾ ਕਿ ਇੱਕ ਜਾਂ ਦੋ ਵਿਅਕਤੀਆਂ ਵੱਲੋਂ ਦਿੱਤੇ ਬੇਸ਼ਕੀਮਤੀ ਵਿਚਾਰ ਨਾਲ ਅਰਬਾਂ ਡਾਲਰਾਂ ਦੇ ਕਾਰੋਬਾਰ ਬਣੇ ਹਨ। ਮੁੱਖ ਮੰਤਰੀ ਨੇ ਫੈਲੋਜ਼ ਨੂੰ ਜ਼ਮੀਨੀ ਹਕੀਕਤਾਂ ਦਾ ਪਤਾ ਲਾਉਣ ਅਤੇ ਲੋਕਾਂ ਤੇ ਸੂਬਾ ਸਰਕਾਰ ਦਰਮਿਆਨ ਸੰਚਾਰ ਦੇ ਪਾੜੇ ਨੂੰ ਪੂਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ। 

ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਸਰਕਾਰ ਦੇ ਹਰ ਫੈਸਲੇ ਬਾਰੇ ਜ਼ਮੀਨੀ ਪੱਧਰ 'ਤੇ ਜਾਣਕਾਰੀ ਪ੍ਰਦਾਨ ਕਰਨ ਲਈ ਉਤਸ਼ਾਹਿਤ ਕੀਤਾ ਤਾਂ ਜੋ ਇੱਕ ਮਜ਼ਬੂਤ ਅਤੇ ਵਿਵਹਾਰਕ ਫੀਡਬੈਕ ਵਿਧੀ ਵਿਕਸਤ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਕਾਰਾਤਮਕ ਵਿਚਾਰ ਅਤੇ ਵਿਹਾਰ ਸਫਲਤਾ ਦੀ ਕੁੰਜੀ ਹੈ ਅਤੇ ਉਨਾਂ ਨੂੰ ਆਪਣੇ ਦ੍ਰਿਸ਼ਟੀਕੋਣ ਅਤੇ ਕੰਮਕਾਜ ਵਿੱਚ ਸਕਾਰਾਤਮਕਤਾ ਪੈਦਾ ਕਰਨੀ ਚਾਹੀਦੀ ਹੈ।

ਇੱਕ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਾ ਤਾਂ ਉਨ੍ਹਾਂ ਨੇ ਅਤੇ ਨਾ ਹੀ ਉਨ੍ਹਾਂ ਦੇ ਕਿਸੇ ਵੀ ਮੰਤਰੀ ਨੇ ਕਦੇ ਇਹ ਦਾਅਵਾ ਕੀਤਾ ਕਿ ਸਰਕਾਰੀ ਖਜ਼ਾਨਾ ਖਾਲੀ ਹੈ ਅਤੇ ਸੂਬੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬੇ ਦੇ ਇੱਕ-ਇੱਕ ਪੈਸੇ ਦੀ ਵਰਤੋਂ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਸਮਝਦਾਰੀ ਨਾਲ ਕੀਤੀ ਜਾ ਰਹੀ ਹੈ। 

ਭਗਵੰਤ ਸਿੰਘ ਮਾਨ ਨੇ ਦੁੱਖ ਪ੍ਰਗਟ ਕੀਤਾ ਕਿ ਸਾਬਕਾ ਵਿੱਤ ਮੰਤਰੀ ਇਹ ਬਿਆਨਬਾਜ਼ੀ ਕਰਦੇ ਰਹੇ ਸਨ ਕਿ ਖਜ਼ਾਨਾ ਖਾਲੀ ਹੈ ਜਿਸ ਕਾਰਨ ਸੂਬੇ ਦੇ ਵਿਕਾਸ ਵਿੱਚ ਵੱਡੀ ਰੁਕਾਵਟ ਆ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਉਸਾਰੂ ਮਾਹੌਲ ਸਿਰਜਣ ਲਈ ਕੋਈ ਤਰੱਦਦ ਨਹੀਂ ਕੀਤਾ ਅਤੇ ਪ੍ਰਸ਼ਾਸਨਿਕ ਢਾਂਚੇ ਨੂੰ ਤਬਾਹ ਕਰ ਦਿੱਤਾ ਹੈ ਜਿਸ ਕਾਰਨ ਨੌਜਵਾਨਾਂ ਨੂੰ ਵਿਦੇਸ਼ ਜਾਣ ਲਈ ਮਜਬੂਰ ਹੋਣਾ ਪਿਆ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਹਮੇਸ਼ਾ ਨਵੇਂ ਵਿਚਾਰਾਂ ਅਤੇ ਲੀਹੋਂ ਹਟਵੀਂ ਸੋਚ ਦੇ ਧਾਰਨੀ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਨੂੰ ਸਮਰੱਥ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਨਵੀਨਤਮ ਕਾਢਾਂ ਲਈ ਹਮੇਸ਼ਾ ਤਿਆਰ ਹੈ। 

ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਤਵੰਤਿਆਂ ਦਾ ਸਵਾਗਤ ਕੀਤਾ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Aman Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD